Punjab Breaking News LIVE: ਵਿਧਾਨ ਸਭਾ 'ਚ ਫਿਰ ਖੜਕਾ-ਦੜਕਾ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ 'ਚ ਵੱਡੀ ਹਲਚਲ, ਝੋਨੇ ਦੀ ਸਰਕਾਰੀ ਖ਼ਰੀਦ ਕੱਲ੍ਹ ਤੋਂ, ਲੋਨ ਲੈਣਾ ਹੋਇਆ ਮਹਿੰਗਾ, ਅਗਲੇ ਪੰਜ ਦਿਨ ਮੌਸਮ ਖੁਸ਼ਕ
Punjab Breaking News, 30 September 2022 LIVE Updates: ਵਿਧਾਨ ਸਭਾ 'ਚ ਫਿਰ ਖੜਕਾ-ਦੜਕਾ, ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ 'ਚ ਵੱਡੀ ਹਲਚਲ, ਝੋਨੇ ਦੀ ਸਰਕਾਰੀ ਖ਼ਰੀਦ ਕੱਲ੍ਹ ਤੋਂ, ਲੋਨ ਲੈਣਾ ਹੋਇਆ ਮਹਿੰਗਾ, ਅਗਲੇ ਪੰਜ ਦਿਨ ਮੌਸਮ ਖੁਸ਼ਕ
ਡੈਮੋਕਰੈਟਿਕ ਪਾਰਟੀ ਦੇ ਚਾਰ ਸੈਨੇਟਰਾਂ ਨੇ 80 ਲੱਖ ਲੋਕਾਂ ਨੂੰ ਗਰੀਨ ਕਾਰਡ ਮੁਹੱਈਆ ਕਰਾਉਣ ਦੇ ਇਰਾਦੇ ਨਾਲ ਅਮਰੀਕੀ ਕਾਂਗਰਸ ’ਚ ਬਿੱਲ ਪੇਸ਼ ਕੀਤਾ ਹੈ। ਜੇਕਰ ਬਿੱਲ ਪਾਸ ਹੋ ਗਿਆ ਤਾਂ ਡਰੀਮਰਜ਼, ਐਚ-1ਬੀ ਅਤੇ ਲੰਬੇ ਸਮੇਂ ਦੇ ਵੀਜ਼ਾਧਾਰਕਾਂ ਨੂੰ ਇਸ ਦਾ ਲਾਭ ਹੋਵੇਗਾ। ਇਸ ਬਿੱਲ ਤਹਿਤ ਕੋਈ ਵੀ ਪਰਵਾਸੀ ਜੇਕਰ ਅਮਰੀਕਾ ’ਚ ਲਗਾਤਾਰ ਸੱਤ ਸਾਲਾਂ ਤੋਂ ਰਹਿ ਰਿਹਾ ਹੈ ਤਾਂ ਉਹ ਕਾਨੂੰਨੀ ਤੌਰ ’ਤੇ ਪੱਕੀ ਨਾਗਰਿਕਤਾ ਦੇ ਯੋਗ ਹੋਵੇਗਾ। ਸੈਨੇਟਰ ਅਲੈਕਸ ਪੈਡਿਲਾ ਨੇ ਪਰਵਾਸੀ ਐਕਟ ਦੀਆਂ ਧਾਰਾਵਾਂ ਨਵਿਆਉਣ ਲਈ ਬਿੱਲ ਪੇਸ਼ ਕੀਤਾ ਜਿਸ ਦੀ ਸੈਨੇਟਰਾਂ ਐਲਿਜ਼ਾਬੈੱਥ ਵਾਰੈੱਨ, ਬੇਨ ਰੇਅ ਲੁਜਾਨ ਅਤੇ ਡਿੱਕ ਡਰਬਿਨ ਨੇ ਤਾਈਦ ਕੀਤੀ।
ਅੱਜ ਸੰਯੁਕਤ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ ਵਿੱਚ ਨਿੱਜਰਪੁਰਾ ਟੋਲ ਪਲਾਜ਼ਾ ਮਾਨਾਂਵਾਲਾ ਅੰਮ੍ਰਿਤਸਰ ਦਿੱਲੀ ਸੜਕੀ ਮਾਰਗ ਜਾਮ ਕੀਤਾ। ਇਸ ਵਿੱਚ ਕਿਸਾਨਾਂ ਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਜੱਗੂ ਭਗਵਾਨਪੁਰੀਆ ਤੇ ਹੈਪੀ ਜੱਟ ਦੇ ਗਰੁੱਪਾਂ ਵਿਚਾਲੇ ਗੈਂਗਵਾਰ ਹੋਣ ਦੀ ਪਲਾਨਿੰਗ ਸੀ। ਹੈਪੀ ਜੱਟ ਦੇ ਸ਼ੂਟਰ ਜੱਗੂ ਗਰੁੱਪ 'ਤੇ ਹਮਲੇ ਦੀ ਤਾਕ ਵਿੱਚ ਸੀ। ਇਸ ਤੋਂ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ ਹੈਪੀ ਜੱਟ ਗੈਂਗ ਦੇ ਚਾਰ ਸ਼ੂਟਰ ਗ੍ਰਿਫਤਾਰ ਕਰ ਲਏ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜੰਡਿਆਲਾ ਨਜ਼ਦੀਕ ਕੀਤੇ ਇੱਕ ਆਪ੍ਰੇਸ਼ਨ 'ਚ ਚਾਰਾਂ ਗੈਂਗਸਟਰਾਂ ਨੂੰ ਤਿੰਨ .32 ਬੋਰ ਦੇ ਪਿਸਤੌਲ ਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ।
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਨੇ ਅੱਜ ਧਾਰੀਵਾਲ ਵਿਖੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 28 ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਦੇ ਬਾਵਜੂਦ ਹੱਲ ਨਹੀਂ ਹੋਇਆ। ਇਸ ਕਰਕੇ ਅੱਕੇ ਹੋਏ ਕਿਸਾਨਾਂ ਨੇ ਅੱਜ ਪੰਜਾਬ ਦੀਆਂ 10 ਜਗ੍ਹਾ ਤੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਧਰਨੇ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ।
ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਦੀ ਹੰਗਾਮੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਦੀ ਰਾਇ ਤੇ ਸਰਬਸੰਮਤੀ ਨਾਲ ਇਸ ਫ਼ੈਸਲੇ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ।
ਕਿਸਾਨੀ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਕਿਸਾਨਾਂ ਨੇ ਨੈਸ਼ਨਲ ਹਾਈਵੇ ਜਾਮ ਕੀਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਮੰਗਾਂ ਪੂਰੀਆਂ ਕਰਾਉਣ ਲਈ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਉਪਰ ਵੀ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਾਏ ਹਨ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਸਰਹਿੰਦ ਵਿਖੇ ਕਿਸਾਨਾਂ ਨੇ ਜੀਟੀ ਰੋਡ ਜਾਮ ਕੀਤਾ। ਇਹ ਧਰਨਾ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਦਿੱਤਾ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਸਦਨਨੂੰ ਕੋਈ ਭਰੋਸਾ ਨਹੀਂ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਅੱਜ ਵੀ ਸਦਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਵੀਰਵਾਰ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਤਿੱਖੀਆਂ ਝੜਪਾਂ ਹੋਈਆਂ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧੀ ਧਿਰ ਕਾਂਗਰਸ ਨੂੰ ਖਰੀਆਂ-ਖਰੀਆਂ ਸੁਣਾਈਆਂ। ਹਾਸਲ ਜਾਣਕਾਰੀ ਮੁਤਾਬਕ ਵਿਧਾਨ ਸਭਾ ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 'ਆਪ' ਵਿਧਾਇਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਦੇ ਨਾਲ-ਨਾਲ ਸਬੰਧਤ ਐਕਟ ਅਨੁਸਾਰ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਪੇਸ਼ ਕਰਨਗੇ।
ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਪਿਛਲੇ ਕੁਝ ਦਿਨਾਂ ਦੀ ਬਾਰਸ਼ ਮਗਰੋਂ ਹੁਣ ਮੌਸਮ ਖੁਸ਼ਕ ਰਹੇਗਾ। ਖਰਾਬ ਮੌਸਮ ਕਰਕੇ ਕਿਸਾਨਾਂ ਦੇ ਸਾਹ ਸੁੱਕੇ ਹੋਏ ਸੀ। ਝੋਨੇ ਦੀ ਫਸਲ ਪੱਕ ਕੇ ਤਿਆਰ ਹੈ। ਇਸ ਲਈ ਕਿਸਾਨਾਂ ਨੂੰ ਡਰ ਸੀ ਕਿ ਜੇਕਰ ਹੋਰ ਬਾਰਸ਼ ਹੋਈ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਪੰਜ ਦਿਨ ਮੌਸਮ ਖੁਸ਼ਕ ਰਹਿਣ ਤੇ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਨਸੂਨ ਦੀ ਵਾਪਸੀ ਮੌਕੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਸੂਬੇ ਭਰ ਵਿੱਚ ਮੀਂਹ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਾਰਨ ਹਰ ਵਰਗ ਫਿਕਰਮੰਦ ਸੀ।
ਪਿਛੋਕੜ
Punjab Breaking News, 30 September 2022 LIVE Updates: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਅੱਜ ਵੀ ਸਦਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਵੀਰਵਾਰ ਨੂੰ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਿਚਾਲੇ ਤਿੱਖੀਆਂ ਝੜਪਾਂ ਹੋਈਆਂ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧੀ ਧਿਰ ਕਾਂਗਰਸ ਨੂੰ ਖਰੀਆਂ-ਖਰੀਆਂ ਸੁਣਾਈਆਂ। ਹਾਸਲ ਜਾਣਕਾਰੀ ਮੁਤਾਬਕ ਵਿਧਾਨ ਸਭਾ ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 'ਆਪ' ਵਿਧਾਇਕ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਦੇ ਨਾਲ-ਨਾਲ ਸਬੰਧਤ ਐਕਟ ਅਨੁਸਾਰ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਪੇਸ਼ ਕਰਨਗੇ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਤੀਜੇ ਦਿਨ ਵੀ ਹੋਣਗੇ ਭੇੜ, ਵਿਰੋਧੀ ਧਿਰਾਂ ਉਠਾਉਣਗੀਆਂ ਕਿਸਾਨਾਂ ਦਾ ਮੁੱਦਾ
ਸੁਪਰੀਮ ਕੋਰਟ ਵੱਲੋਂ ਹਰਿਆਣਾ 'ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ 'ਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ 'ਚ ਵੱਡੀ ਹਲਚਲ
ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾ ਦੇ ਸਮੂਹ ਮੈਂਬਰਾਂ ਦੀ ਹੰਗਾਮੀ ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿੱਚ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਸਮੂਹ ਮੈਂਬਰਾਂ ਦੀ ਰਾਇ ਤੇ ਸਰਬਸੰਮਤੀ ਨਾਲ ਇਸ ਫ਼ੈਸਲੇ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਜਾ ਸਕਦਾ ਹੈ। ਸੁਪਰੀਮ ਕੋਰਟ ਵੱਲੋਂ ਹਰਿਆਣਾ 'ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ 'ਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ 'ਚ ਵੱਡੀ ਹਲਚਲ
ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਕੱਲ੍ਹ ਤੋਂ, ਝੋਨੇ ਦਾ ਭਾਅ ਵੀ ਮਿਲੇਗਾ ਵੱਧ
ਪੰਜਾਬ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੇਕਰ ਗੱਲ ਕੀਤੀ ਜਿਵੇਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਤਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਨੁਸਾਰ ਖੰਨਾ ਮੰਡੀ ਵਿੱਚ ਝੋਂਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਤੇ ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਯਾਨੀ 2060 ਨਿਰਧਾਰਤ ਕੀਤਾ ਗਿਆ ਹੈ। ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖ਼ਰੀਦ ਕੱਲ੍ਹ ਤੋਂ, ਝੋਨੇ ਦਾ ਭਾਅ ਵੀ ਮਿਲੇਗਾ ਵੱਧ
ਲੋਨ ਲੈਣਾ ਹੋਇਆ ਮਹਿੰਗਾ, ਵੱਧ ਜਾਏਗੀ EMI
ਤਿਉਹਾਰੀ ਸੀਜ਼ਨ ਦੌਰਾਨ ਤੁਹਾਡੀ EMI ਹੋਰ ਮਹਿੰਗੀ ਹੋ ਗਈ ਹੈ। ਆਰਬੀਆਈ ਨੇ ਲਗਾਤਾਰ ਚੌਥੀ ਵਾਰ ਰੈਪੋ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ 5.40 ਫੀਸਦੀ ਤੋਂ ਵਧਾ ਕੇ 5.90 ਫੀਸਦੀ ਕਰ ਦਿੱਤਾ ਹੈ, ਜਿਸ ਨਾਲ ਰੈਪੋ ਰੇਟ 'ਚ 50 ਬੇਸਿਸ ਪੁਆਇੰਟ ਦਾ ਵਾਧਾ ਕੀਤਾ ਗਿਆ ਹੈ। ਗਵਰਨਰ ਸ਼ਕਤੀਕਾਂਤ ਦਾਸ ਨੇ ਆਰਬੀਆਈ ਦੀ ਮੁਦਰਾ ਨੀਤੀ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਹੈ। ਯਾਨੀ ਹੁਣ ਪੰਜ ਮਹੀਨਿਆਂ 'ਚ 1.90 ਫੀਸਦੀ ਦਾ ਵਾਧਾ ਹੋ ਚੁੱਕਾ ਹੈ। ਲੋਨ ਲੈਣਾ ਹੋਇਆ ਮਹਿੰਗਾ, ਵੱਧ ਜਾਏਗੀ EMI
ਕਿਸਾਨਾਂ ਲਈ ਰਾਹਤ ਦੀ ਖਬਰ! ਅਗਲੇ ਪੰਜ ਦਿਨ ਮੌਸਮ ਰਹੇਗਾ ਖੁਸ਼ਕ
ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਪਿਛਲੇ ਕੁਝ ਦਿਨਾਂ ਦੀ ਬਾਰਸ਼ ਮਗਰੋਂ ਹੁਣ ਮੌਸਮ ਖੁਸ਼ਕ ਰਹੇਗਾ। ਖਰਾਬ ਮੌਸਮ ਕਰਕੇ ਕਿਸਾਨਾਂ ਦੇ ਸਾਹ ਸੁੱਕੇ ਹੋਏ ਸੀ। ਝੋਨੇ ਦੀ ਫਸਲ ਪੱਕ ਕੇ ਤਿਆਰ ਹੈ। ਇਸ ਲਈ ਕਿਸਾਨਾਂ ਨੂੰ ਡਰ ਸੀ ਕਿ ਜੇਕਰ ਹੋਰ ਬਾਰਸ਼ ਹੋਈ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਪੰਜ ਦਿਨ ਮੌਸਮ ਖੁਸ਼ਕ ਰਹਿਣ ਤੇ ਹਲਕੀ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਨਸੂਨ ਦੀ ਵਾਪਸੀ ਮੌਕੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਸੂਬੇ ਭਰ ਵਿੱਚ ਮੀਂਹ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਾਰਨ ਹਰ ਵਰਗ ਫਿਕਰਮੰਦ ਸੀ। ਕਿਸਾਨਾਂ ਲਈ ਰਾਹਤ ਦੀ ਖਬਰ! ਅਗਲੇ ਪੰਜ ਦਿਨ ਮੌਸਮ ਰਹੇਗਾ ਖੁਸ਼ਕ
- - - - - - - - - Advertisement - - - - - - - - -