ਪੜਚੋਲ ਕਰੋ

Punjab Breaking News LIVE: ਸੁਖਬੀਰ ਬਾਦਲ ਖਿਲਾਫ ਕੱਸਿਆ ਸ਼ਿਕੰਜਾ, ਕਿਸਾਨਾਂ ਦੀਆਂ ਖੁਦਕੁਸੀਆਂ ਰੋਕਣ 'ਚ 'ਆਪ' ਸਰਕਾਰ ਫੇਲ੍ਹ, ਵਿਦੇਸ਼ਾਂ 'ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ 'ਤੇ ਐਕਸ਼ਨ, 'ਆਪ' ਸਰਕਾਰ ਦੀ ਤਬਾਦਲਾ ਨੀਤੀ

Punjab Breaking News, 31 August 2022 LIVE Updates: ਸੁਖਬੀਰ ਬਾਦਲ ਖਿਲਾਫ ਕੱਸਿਆ ਸ਼ਿਕੰਜਾ, ਕਿਸਾਨਾਂ ਦੀਆਂ ਖੁਦਕੁਸੀਆਂ ਰੋਕਣ 'ਚ 'ਆਪ' ਸਰਕਾਰ ਫੇਲ੍ਹ, ਵਿਦੇਸ਼ਾਂ 'ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ 'ਤੇ ਐਕਸ਼ਨ

LIVE

Key Events
Punjab Breaking News LIVE: ਸੁਖਬੀਰ ਬਾਦਲ ਖਿਲਾਫ ਕੱਸਿਆ ਸ਼ਿਕੰਜਾ, ਕਿਸਾਨਾਂ ਦੀਆਂ ਖੁਦਕੁਸੀਆਂ ਰੋਕਣ 'ਚ 'ਆਪ' ਸਰਕਾਰ ਫੇਲ੍ਹ, ਵਿਦੇਸ਼ਾਂ 'ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ 'ਤੇ ਐਕਸ਼ਨ, 'ਆਪ' ਸਰਕਾਰ ਦੀ ਤਬਾਦਲਾ ਨੀਤੀ

Background

Punjab Breaking News, 31 August 2022 LIVE Updates: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਮਨ ਜਾਰੀ ਕਰਕੇ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ 'ਚ ਪੁੱਛਗਿੱਛ ਕੀਤੀ ਜਾਵੇਗੀ। ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਲਾਂ

1 ਅਪ੍ਰੈਲ ਤੋਂ ਕਿਸੇ ਕਿਸਾਨ-ਮਜ਼ਦੂਰ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ, ਕਿੱਥੇ ਗਿਆ ਕੇਜਰੀਵਾਲ ਦਾ ਵਾਅਦਾ?

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਲਿਖਿਆ ਅਰਵਿੰਦ ਕੇਜਰੀਵਾਲ ਕੀ ਤੁਸੀਂ ਆਪਣਾ ਵਾਅਦਾ ਭੁੱਲ ਗਏ ਹੋ। ਚੋਣਾਂ ਤੋਂ ਪਹਿਲਾਂ ਤੁਸੀਂ ਕਿਹਾ ਸੀ ਕਿ 1 ਅਪ੍ਰੈਲ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਿਸੇ ਕਿਸਾਨ-ਮਜ਼ਦੂਰ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ ਪਰ ਜਰਨੈਲ ਸਿੰਘ ਵਾਂਗ 60 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਤੇ ਤੁਸੀਂ ਚੁੱਪ ਧਾਰੀ ਬੈਠੇ ਹੋ ? 1 ਅਪ੍ਰੈਲ ਤੋਂ ਕਿਸੇ ਕਿਸਾਨ-ਮਜ਼ਦੂਰ ਨੂੰ ਖੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ, ਕਿੱਥੇ ਗਿਆ ਕੇਜਰੀਵਾਲ ਦਾ ਵਾਅਦਾ?

ਵਿਦੇਸ਼ਾਂ 'ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਵਿਦੇਸ਼ਾਂ ਵਿੱਚ ਪੀਆਰ ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਸਖਤੀ ਦੇ ਮੂਡ ਵਿੱਚ ਹੈ। ਸਰਕਾਰ ਨੇ ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ। ਪ੍ਰਸੋਨਲ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਅਫਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿੱਚ ਪੀਆਰ ਲੈ ਲਈ ਹੈ ਜਾਂ ਫਿਰ ਪੀਆਰ ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਇੱਕ ਹਫਤੇ ਦੇ ਅੰਦਰ-ਅੰਦਰ ਤੁਰੰਤ ਕਾਰਵਾਈ ਕੀਤੀ ਜਾਵੇ।  ਵਿਦੇਸ਼ਾਂ 'ਚ ਪੀਆਰ ਲੈਣ ਵਾਲੇ ਅਫਸਰਾਂ ਤੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਆਮ ਆਦਮੀ ਪਾਰਟੀ ਦੀ ਤਬਾਦਲਾ ਨੀਤੀ, ਹੁਣ ਇੰਝ ਹੋਣਗੀਆਂ ਅਧਿਆਪਕਾਂ ਦੀ ਬਦਲੀਆਂ

ਪੰਜਾਬ ਸਰਕਾਰ ਅਧਿਆਪਕਾਂ ਦੀ ਨਵੀਂ ਆਨਲਾਈਨ ਤਬਾਦਲਾ ਨੀਤੀ ਬਣਾਉਣ ਜਾ ਰਹੀ ਹੈ, ਜਿਸ 'ਤੇ ਕੰਮ ਵੀ ਸ਼ੁਰੂ ਹੋ ਗਿਆ ਹੈ। ਮੀਡੀਆ ਰਿਪੋਰਟ ਮੁਤਾਬਕ ਨਵੀਂ ਤਬਾਦਲਾ ਨੀਤੀ ਵਿੱਚ ਕਈ ਅਹਿਮ ਬਦਲਾਅ ਕੀਤੇ ਜਾ ਰਹੇ ਹਨ। ਜਿਵੇਂ ਪਤੀ ਜਾਂ ਪਤਨੀ ਦੀ ਬੀਮਾਰੀ, ਬੱਚਿਆਂ ਦੀ ਬੀਮਾਰੀ, ਨਵ-ਵਿਆਹੁਤਾ, ਵਿਧਵਾ, ਨੇਤਰਹੀਣ, ਅਪਾਹਜ ਤੇ ਖਾਸ ਕਰਕੇ ਸੈਨਿਕ ਪਰਿਵਾਰਾਂ ਨੂੰ ਬਦਲੀ ਵੇਲੇ ਪਹਿਲ ਦਿੱਤੀ ਜਾਵੇਗੀ। ਅਹਿਮ ਗੱਲ ਹੈ ਕਿ ਨਵੀਂ ਨੀਤੀ ਵਿੱਚ ਫੌਜੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਰਾਹਤ ਦਿੱਤੀ ਜਾ ਰਹੀ ਹੈ। ਸਰਕਾਰ ਦਾ ਮੰਨਣਾ ਹੈ ਕਿ ਫੌਜੀ ਲੰਬੇ ਸਮੇਂ ਬਾਅਦ ਛੁੱਟੀ ਲੈ ਕੇ ਆਉਂਦੇ ਹਨ, ਅਜਿਹੇ 'ਚ ਜੇਕਰ ਉਨ੍ਹਾਂ ਦੀ ਪਤਨੀ ਜਾਂ ਮਾਤਾ ਕਿਤੇ ਦੂਰ ਡਿਊਟੀ ਦਿੰਦੇ ਹਨ ਤਾਂ ਇਹ ਠੀਕ ਨਹੀਂ ਹੋਵੇਗਾ। ਆਮ ਆਦਮੀ ਪਾਰਟੀ ਦੀ ਤਬਾਦਲਾ ਨੀਤੀ, ਹੁਣ ਇੰਝ ਹੋਣਗੀਆਂ ਅਧਿਆਪਕਾਂ ਦੀ ਬਦਲੀਆਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, 2 ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

 ਤਰਨ ਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। 'ਆਪ' ਦੇ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਖਿਲਾਫ ਵੀ ਵਾਰੰਟ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ,  ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਇਕ ਵਰਕਰ ਸਮੇਤ ਕੁੱਲ 9 ਦੇ ਖਿਲਾਫ ਗ਼ੈਰ- ਜ਼ਮਾਨਤੀ ਵਾਰੰਟ ਜਾਰੀ ਹੋਇਆ ਹੈ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, 2 ਕੈਬਨਿਟ ਮੰਤਰੀਆਂ ਤੇ 6 ਵਿਧਾਇਕਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

16:11 PM (IST)  •  31 Aug 2022

CM Bhagwant Mann: ਮਹਿਲਾ ਸਰਪੰਚ ਦੇ ਪਤੀ ਦੇ ਸੰਭਾਲਿਆ ਕੰਮਕਾਜ ਤਾਂ ਕਰ ਦਿਤਾ ਜਾਵੇਗਾ ਸਸਪੈਂਡ

ਪੰਜਾਬ ਵਿੱਚ ਮਹਿਲਾ ਸਰਪੰਚਾਂ ਦੇ ਨੁਮਾਇੰਦੇ ਵਜੋਂ ਕੰਮ ਕਰਨ ਵਾਲੇ ਉਸ ਦੇ ਪਤੀ ਨੂੰ ਸਰਕਾਰ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬਾ ਸਰਕਾਰ ਨੇ ਮਹਿਲਾ ਸਰਪੰਚਾਂ ਨੂੰ ਉਨ੍ਹਾਂ ਦੇ ਪਤੀਆਂ ਦੇ ਚੋਣਾਂ ਜਿੱਤਣ ਤੋਂ ਬਾਅਦ ਮੀਟਿੰਗਾਂ ਵਿੱਚ ਸ਼ਾਮਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਜੇਕਰ ਮਹਿਲਾ ਸਰਪੰਚ ਪੰਚਾਇਤਾਂ ਦੀ ਮੀਟਿੰਗ ਵਿੱਚ ਖੁਦ ਹਾਜ਼ਰ ਨਹੀਂ ਹੁੰਦੀ ਹੈ ਤਾਂ ਅਜਿਹਾ ਕਰਨ 'ਤੇ ਉਸ ਵਿਰੁੱਧ ਕਾਰਵਾਈ ਕਰਕੇ ਉਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ।

15:50 PM (IST)  •  31 Aug 2022

Sukhbir Badal: ਜਾਂਚ ਅਧਿਕਾਰੀ ਦੇ ਤਬਾਦਲੇ ਮਗਰੋਂ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ 'ਤੇ ਉੱਠੇ ਸਵਾਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ ਵਿਵਾਦਾਂ ਵਿੱਚ ਘਿਰਦੀ ਜਾ ਰਹੀ ਹੈ। ਮੂਸੇਵਾਲੇ ਦੇ ਮਾਪੇ ਤੇ ਸ਼ੁਭਚਿੰਤਕ ਲਗਾਤਾਰ ਨਾਲ ਜਾਂਚ ਦੇ ਢੰਗ ਉੱਪਰ ਸਵਾਲ ਉਠਾ ਰਹੇ ਹਨ। ਮੂਸੇਵਾਲੇ ਦੇ ਮਾਪਿਆਂ ਨੇ ਮੁਲਜ਼ਮਾਂ ਨੂੰ ਵੀਆਈਪੀ ਟਰੀਟਮੈਂਟ ਦੇਣ ਦਾ ਵੀ ਇਲਜ਼ਾਮ ਲਾਇਆ ਸੀ। ਇਸ ਦੌਰਾਨ ਹੀ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ (ਆਈਓ) ਅੰਗਰੇਜ਼ ਸਿੰਘ ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਨੇ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਕਿ ਆਖਰ ਅੰਗਰੇਜ਼ ਸਿੰਘ ਨੂੰ ਕਿਉਂ ਬਦਲਿਆ ਗਿਆ ਹੈ ਪਰ ਸਵਾਲ ਉੱਠ ਰਹੇ ਹਨ ਕਿ ਕਿਤੇ ਨਾ ਕਿਤੇ ਜਾਂਚ ਵਿੱਚ ਗੜਬੜੀ ਹੋਈ ਹੈ। ਪੁਲਿਸ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰੀ ਹੈ। 

15:20 PM (IST)  •  31 Aug 2022

Sukhbir Badal: ਸੀਬੀਆਈ ਤੇ ਈਡੀ ਤੋਂ ਕਰਵਾਈ ਜਾਵੇ ਜਾਂਚ, ਸੁਖਬੀਰ ਬਾਦਲ ਰਾਜਪਾਲ ਕੋਲ ਪਹੁੰਚੇ

ਦਿੱਲੀ (Delhi) ਤੋਂ ਬਾਅਦ ਪੰਜਾਬ (Punjab) ਵਿੱਚ ਵੀ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਦੀ ਆਬਕਾਰੀ ਨੀਤੀ ਵਿਵਾਦਾਂ ਵਿੱਚ ਘਿਰ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੇ ਕਿਹਾ ਹੈ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਕਰੋੜਾਂ ਦਾ ਘਪਲਾ ਹੋਇਆ ਸੀ, ਉਵੇਂ ਹੀ ਪੰਜਾਬ ਵਿੱਚ ਹੋਇਆ ਹੈ। ਸੁਖਬੀਰ ਬਾਦਲ (Sukhbir Singh Badal) ਦੀ ਅਗਵਾਈ ਹੇਠ ਅੱਜ ਅਕਾਲੀ ਦਲ (Akali Dal) ਦਾ ਵਫਦ ਰਾਜਪਾਲ ਬੀਐਲ ਪੁਰੋਹਿਤ (Governor BL Purohit) ਨੂੰ ਮਿਲਿਆ।

14:29 PM (IST)  •  31 Aug 2022

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਰਚ 'ਚ ਬੇਅਦਬੀ ਤੇ ਅਗਜ਼ਨੀ ਦੀ ਘਟਨਾ ਦੀ ਜਾਂਚ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਾਕਰਪੁਰਾ ਵਿਖੇ ਇਕ ਚਰਚ ਵਿੱਚ ਹੋਈ ਬੇਅਦਬੀ ਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀਜੀਪੀ ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾ ਕੇ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਮਕਸਦ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਤੇ ਪੰਜਾਬ ਦੀ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਲੀਹੋਂ ਲਾਹੁਣਾ ਸੀ।

14:11 PM (IST)  •  31 Aug 2022

Liquor shops in Delhi: ਕੱਲ੍ਹ ਤੋਂ ਸ਼ਰਾਬ ਦੇ ਪ੍ਰਾਈਵੇਟ ਠੇਕੇ ਬੰਦ, ਹੁਣ ਖੁਦ ਸ਼ਰਾਬ ਵੇਚੇਗੀ 'ਆਪ' ਸਰਕਾਰ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੱਲ੍ਹ ਤੋਂ ਸ਼ਰਾਬ ਦੇ ਪ੍ਰਾਈਵੇਟ ਠੇਕੇ ਬੰਦ ਹੋ ਜਾਣਗੇ। ਇਨ੍ਹਾਂ ਦੀ ਥਾ ਹੁਣ 'ਆਪ' ਸਰਕਾਰ ਖੁਦ ਸ਼ਰਾਬ ਵੇਚੇਗੀ।  ਵੀਰਵਾਰ ਤੋਂ ਦਿੱਲੀ ਸਰਕਾਰ ਦੇ 300 ਤੋਂ ਵੱਧ ਵਿਕਰੀ ਕੇਂਦਰ ਨਿੱਜੀ ਸ਼ਰਾਬ ਦੇ ਠੇਕਿਆਂ ਦੀ ਥਾਂ ਲੈਣਗੇ। ਆਬਕਾਰੀ ਨੀਤੀ 2021-22 ਦੀ ਬਜਾਏ ਹੁਣ ਪੁਰਾਣੀ ਪ੍ਰਣਾਲੀ ਨੂੰ ਬਹਾਲ ਕੀਤਾ ਜਾ ਰਿਹਾ ਹੈ ਤੇ ਇਹ ਬਦਲਾਅ ਵੀਰਵਾਰ ਤੋਂ ਲਾਗੂ ਹੋ ਜਾਵੇਗਾ। ਦਿੱਲੀ ਵਿੱਚ ਇਸ ਸਮੇਂ 250 ਨਿੱਜੀ ਸ਼ਰਾਬ ਠੇਕੇ ਹਨ, ਜਿਨ੍ਹਾਂ ਨੂੰ ਹੁਣ ਵਾਪਸ ਲਈ ਗਈ ਆਬਕਾਰੀ ਨੀਤੀ 2021-22 ਤਹਿਤ ਲਾਇਸੈਂਸ ਦਿੱਤੇ ਗਏ ਸਨ। ਆਬਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਹੋਰ ਠੇਕੇ ਖੁੱਲ੍ਹਣ ਨਾਲ ਸਤੰਬਰ ਦੇ ਪਹਿਲੇ ਹਫ਼ਤੇ ਤੋਂ ਸ਼ਰਾਬ ਦੀ ਸਪਲਾਈ ਵਿੱਚ ਸੁਧਾਰ ਹੋਵੇਗਾ।

Load More
New Update
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget