(Source: ECI/ABP News/ABP Majha)
Punjab Breaking News LIVE: ਜਨਰਲ ਬਰਾੜ ਦਾ ਆਪ੍ਰੇਸ਼ਨ ਬਲੂ ਸਟਾਰ ਬਾਰੇ ਵੱਡਾ ਖੁਲਾਸਾ, ਸੀਐਮ ਭਗਵੰਤ ਮਾਨ ਵੱਲੋਂ ਅਕਾਲੀ ਦਲ ਨੂੰ ਮੋੜਵਾਂ ਜਵਾਬ, ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ! ਆਪ' ਦੇ ਵਿਧਾਇਕਾਂ ਨੂੰ ਨਹੀਂ ਮਿਲ ਰਿਹਾ ਮਾਣ-ਸਨਮਾਣ?
Punjab Breaking News LIVE 31 January 2023: ਜਨਰਲ ਬਰਾੜ ਦਾ ਆਪ੍ਰੇਸ਼ਨ ਬਲੂ ਸਟਾਰ ਬਾਰੇ ਵੱਡਾ ਖੁਲਾਸਾ, ਸੀਐਮ ਭਗਵੰਤ ਮਾਨ ਵੱਲੋਂ ਅਕਾਲੀ ਦਲ ਨੂੰ ਮੋੜਵਾਂ ਜਵਾਬ, ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ!
LIVE
Background
Punjab Breaking News LIVE 31 January 2023: ਸਾਕਾ ਨੀਲਾ ਤਾਰਾ (Operation Blue Star) ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਬਰਾੜ (General Kuldeep Brar) ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਜਨਰਲ ਬਰਾੜ ਨੇ ਕਿਹਾ, "ਭਿੰਡਰਾਂਵਾਲਾ ਨੂੰ ਇੰਦਰਾ ਗਾਂਧੀ ਦੀ ਸ਼ਹਿ ਮਿਲੀ ਹੋਈ ਸੀ, ਜਿਸ ਕਾਰਨ ਉਸ ਨੂੰ ਰੋਕਣ ਵਿੱਚ ਦੇਰੀ ਹੋਈ।" ਜਨਰਲ ਬਰਾੜ ਨੇ ਇਹ ਦਾਅਵਾ ਇੱਕ ਨਿਊਜ਼ ਏਜੰਸੀ ਨੂੰ ਇੰਟਰਵਿਊ ਦਿੰਦੇ ਹੋਏ ਕੀਤਾ। ਹਰਿਮੰਦਰ ਸਾਹਿਬ 'ਤੇ ਹਮਲੇ ਬਾਰੇ ਜਨਰਲ ਬਰਾੜ ਦਾ ਵੱਡਾ ਖੁਲਾਸਾ
ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ: ਸੀਐਮ ਭਗਵੰਤ
Punjab News: ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮਲਾ ਬੋਲਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਪੁਰਾਣੀਆਂ ਇਮਾਰਤਾਂ ਉੱਪਰ ਹੀ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟੀ ਜਾ ਰਹੀ ਹੈ। ਹੁਣ ਇਸ ਦਾ ਤਿੱਖਾ ਜਵਾਬ ਸੀਐਮ ਭਗਵੰਤ ਮਾਨ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਖੰਡਰ ਇਮਾਰਤਾਂ ਨੂੰ ਠੀਕ ਕਰਕੇ ਅਸੀਂ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਾਂ। ਦੁਨੀਆ ਦੀ ਕੋਈ ਤਾਕਤ ਮੈਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਤੋਂ ਰੋਕ ਨਹੀਂ ਸਕਦੀ। ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ: ਸੀਐਮ ਭਗਵੰਤ
ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਿਸ ਨੇ ਮੁਲਜ਼ਮ ਦੀ ਕੀਤੀ ਸ਼ਨਾਖਤ
Threat to Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਸੇ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਮੁੰਡਕਾ ਦਾ ਰਹਿਣ ਵਾਲਾ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਅਜੇ ਤੱਕ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਦਾ ਨਾਂ ਜੈ ਪ੍ਰਕਾਸ਼ ਦੱਸਿਆ ਗਿਆ ਹੈ। ਇਸ ਵਿਅਕਤੀ ਨੇ ਦੇਰ ਰਾਤ ਪੁਲਿਸ ਨੂੰ ਫੋਨ ਕੀਤਾ ਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮ ਦਾ ਦਿਮਾਗੀ ਇਲਾਜ ਚੱਲ ਰਿਹਾ ਹੈ। ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ! ਪੁਲਿਸ ਨੇ ਮੁਲਜ਼ਮ ਦੀ ਕੀਤੀ ਸ਼ਨਾਖਤ
'ਆਪ' ਦੇ ਵਿਧਾਇਕਾਂ ਨੂੰ ਨਹੀਂ ਮਿਲ ਰਿਹਾ ਮਾਣ-ਸਨਮਾਣ?
Punjab News: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸਰਕਾਰੇ-ਦਰਬਾਰੇ ਪੂਰਾ ਸਤਿਕਾਰ ਮਿਲਿਆ ਕਰੇਗਾ। ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਸ ਮਾਮਲੇ ਵਿੱਚ ਸਿਫਾਰਸ਼ ਕੀਤੀ ਸੀ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ 'ਆਪ' ਦੇ ਵਿਧਾਇਕਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਤੇ ਆਰਡਰ ਆਫ ਪ੍ਰੈਜੀਡੈਂਟ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। 'ਆਪ' ਦੇ ਵਿਧਾਇਕਾਂ ਨੂੰ ਨਹੀਂ ਮਿਲ ਰਿਹਾ ਮਾਣ-ਸਨਮਾਣ?
Economic Survey 2022-23: ਭਾਰਤ ਦੇ ਬਜਟ ’ਤੇ ਭਾਰਤ ਹੀ ਨਹੀਂ ਸਗੋਂ ਸਾਰੀ ਦੁਨੀਆਂ ਦੀਆਂ ਨਜ਼ਰਾਂ: ਪੀਐਮ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਕਾਫੀ ਆਸਵੰਦ ਨਜ਼ਰ ਆਏ। ਉਨ੍ਹਾਂ ਨੇ ਅੱਜ ਕਿਹਾ ਹੈ ਕਿ ਅਰਥਵਿਵਸਥਾ ਦੀ ਦੁਨੀਆ ਦੀਆਂ ਜਾਣੀਆਂ-ਪਛਾਣੀਆਂ ਆਵਾਜ਼ਾਂ ਦੇਸ਼ ਲਈ ਸਕਾਰਾਤਮਕ ਸੰਦੇਸ਼ ਲੈ ਕੇ ਆ ਰਹੀਆਂ ਹਨ। ਇਸ ਵਿੱਤੀ ਸਾਲ ਦੇ ਬਜਟ ’ਤੇ ਨਾ ਸਿਰਫ਼ ਭਾਰਤ ਦੀ ਸਗੋਂ ਸਾਰੀ ਦੁਨੀਆਂ ਦੀਆਂ ਨਜ਼ਰਾਂ ਹਨ। ਸੰਸਦ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਸੈਸ਼ਨ 'ਚ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਤਕਰਾਰ ਹੋਵੇਗੀ ਪਰ ਨਾਲ ਹੀ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਦੀ ਤਿਆਰੀ ਦੇ ਨਾਲ ਤਕਰੀਰ ਵੀ ਕਰਨਗੇ।
Asaram Bapu News : ਸਾਲ 2013 ਦੇ ਰੇਪ ਕੇਸ 'ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ
ਗਾਂਧੀਨਗਰ ਸੈਸ਼ਨ ਕੋਰਟ ਨੇ ਮੰਗਲਵਾਰ (31 ਜਨਵਰੀ) ਨੂੰ ਆਸਾਰਾਮ ਬਾਪੂ ਨੂੰ ਆਪਣੀ ਇੱਕ ਚੇਲੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਆਪਣੀ ਇੱਕ ਚੇਲੀ ਨਾਲ ਬਲਾਤਕਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ। ਆਸਾਰਾਮ ਖ਼ਿਲਾਫ਼ ਇਹ ਕੇਸ 2013 ਵਿੱਚ ਦਰਜ ਹੋਇਆ ਸੀ। ਅਦਾਲਤ ਨੇ ਆਸਾਰਾਮ ਦੀ ਪਤਨੀ ਸਮੇਤ ਛੇ ਹੋਰ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ।
Gautam Adani Net Worth: ਅਮੀਰਾਂ ਦੀ ਸੂਚੀ 'ਚ 11ਵੇਂ ਨੰਬਰ 'ਤੇ ਆਏ ਗੌਤਮ ਅਡਾਨੀ
ਭਾਰਤ ਦੇ ਦਿੱਗਜ ਕਾਰੋਬਾਰੀ ਗੌਤਮ ਅਡਾਨੀ (Gautam Adani Net Worth) ਦੀ ਦੌਲਤ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਪਿਛਲੇ ਕੁਝ ਦਿਨਾਂ 'ਚ ਅਡਾਨੀ ਦੇ ਸ਼ੇਅਰਾਂ (Adani Group Shares) 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਗਰੁੱਪ ਦੇ ਕਈ ਸ਼ੇਅਰਾਂ 'ਚ ਭਾਰੀ ਵਿਕਰੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਕਾਰਨ ਕੰਪਨੀ ਦੇ ਹਜ਼ਾਰਾਂ ਕਰੋੜ ਰੁਪਏ ਬਾਜ਼ਾਰ 'ਚ ਡੁੱਬ ਗਏ ਹਨ। ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ ਤੋਂ ਬਾਅਦ ਗੌਤਮ ਅਡਾਨੀ ਹੁਣ ਦੁਨੀਆ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚੋਂ ਬਾਹਰ ਹੋ ਗਿਆ ਹੈ। ਬਲੂਮਬਰਗ ਬਿਲੀਅਨੇਅਰਸ ਇੰਡੈਕਸ ਦੇ ਮੁਤਾਬਕ ਸਿਰਫ ਇਕ ਹਫਤੇ 'ਚ ਅਡਾਨੀ ਗਰੁੱਪ ਦੀ ਕੁਲ ਜਾਇਦਾਦ 'ਚ 84.4 ਅਰਬ ਡਾਲਰ ਦੀ ਕਮੀ ਆਈ ਹੈ।
Gippy Grewal Jasmine Sandlas Song Jehri Ve: ਗਿੱਪੀ ਗਰੇਵਾਲ ਤੇ ਜੈਸਮੀਨ ਸੈਂਡਲਾਸ ਦੇ ਗਾਣੇ 'ਜ਼ਹਿਰੀ ਵੇ' ਦੀ ਵੀਡੀਓ ਰਿਲੀਜ਼
ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਦਾ ਦਿਲ ਜਿੱਤਿਆ ਹੈ। ਫਿਲਹਾਲ ਕਲਾਕਾਰ ਆਪਣੀ ਅਪਕਮਿੰਗ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਨੂੰ ਲੈ ਚਰਚਾ ਵਿੱਚ ਹਨ। ਉਨ੍ਹਾਂ ਦੀ ਇਹ ਫਿਲਮ ਇਸੇ ਸਾਲ ਯਾਨਿ 8 ਮਾਰਚ ਨੂੰ ਰਿਲੀਜ਼ ਹੋਣੀ ਹੈ। ਇਸ ਫਿਲਮ 'ਚ ਗਿੱਪੀ ਦੇ ਨਾਲ ਤਾਨੀਆ (Tania) ਰੋਮਾਂਸ ਕਰਦੇ ਹੋਏ ਦਿਖਾਈ ਦੇਵੇਗੀ।
Punjab government sarkari naukri: ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀ ਲਈ ਕੱਢੀਆਂ ਭਰਤੀਆਂ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਲਈ ਰਾਹ ਖੋਲ੍ਹ ਦਿੱਤਾ ਹੈ। ਸਰਕਾਰ ਨੇ ਪੁਲਿਸ ਵਿੱਚ ਭਰਤੀ ਹੋਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਕਾਂਸਟੇਬਲ ਅਤੇ ਸਬ-ਇੰਸਪੈਕਟਰ ਦੀ ਭਰਤੀਆਂ ਕੱਢੀਆਂ ਹਨ। ਸਬ-ਇੰਸਪੈਕਟਰ ਦੇ ਅਹੁਦੇ ਲਈ ਉਮੀਦਵਾਰ 7 ਫਰਵਰੀ ਤੋਂ 28 ਫਰਵਰੀ ਤੱਕ ਅਤੇ ਕਾਂਸਟੇਬਲ ਦੇ ਅਹੁਦੇ ਲਈ 15 ਫਰਵਰੀ ਤੋਂ 8 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸਬ-ਇੰਸਪੈਕਟਰ ਲਈ ਘੱਟੋ-ਘੱਟ ਗ੍ਰੈਜੂਏਟ ਹੋਣਾ ਜ਼ਰੂਰੀ ਹੈ, ਜਦਕਿ ਕਾਂਸਟੇਬਲ ਦੀ ਭਰਤੀ ਲਈ ਘੱਟੋ-ਘੱਟ 12ਵੀਂ ਪਾਸ ਹੋਣਾ ਲਾਜ਼ਮੀ ਹੈ।