Punjab Breaking News LIVE: ਸੀਐਮ ਭਗਵੰਤ ਮਾਨ ਨੇ ਖੇਡਿਆ ਵੱਡਾ ਦਾਅ, ਪੰਜਾਬ ਨੂੰ ਮਿਲੇ ਦੋ ਨਵੇਂ ਮੰਤਰੀ, ਸੀਐਮ ਭਗਵੰਤ ਮਾਨ ਦੇ ਘਰ 'ਰਾਤਰੀ ਭੋਜ'
Punjab Breaking News LIVE 31 May, 2023: ਸੀਐਮ ਭਗਵੰਤ ਮਾਨ ਨੇ ਖੇਡਿਆ ਵੱਡਾ ਦਾਅ, ਪੰਜਾਬ ਨੂੰ ਮਿਲੇ ਦੋ ਨਵੇਂ ਮੰਤਰੀ, ਸੀਐਮ ਭਗਵੰਤ ਮਾਨ ਦੇ ਘਰ 'ਰਾਤਰੀ ਭੋਜ', ਅੱਜ ਵੀ ਬਾਰਸ਼ ਵਾਲਾ ਮੌਸਮ
ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਸ ਸਬੰਧੀ ਰਾਜਾ ਵੜਿੰਗ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ ਜਿਸ ਵਿਚ ਵੀ ਉਨ੍ਹਾਂ ਇਹ ਹੀ ਲਿਖਿਆ ਹੈ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੇ ਡਾ. ਹਮਦਰਦ ਦੇ ਸਮਰਥਨ ਵਿੱਚ ਬੋਲਿਆ ਤੇ ਅਗਲੇ ਹੀ ਦਿਨ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਨਿੱਜਰ ਸਾਬ੍ਹ ਨੂੰ ਸੱਚ ਬੋਲਣ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ।
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਵਿਰੋਧ ਪ੍ਰਦਰਸ਼ਨ ਵਧਦਾ ਜਾ ਰਿਹਾ ਹੈ। ਹੁਣ ਸਰਵਜਾਤੀ ਸਰਵਖਾਪ ਮਹਾਪੰਚਾਇਤ ਨੇ ਮਹਿਲਾ ਪਹਿਲਵਾਨਾਂ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। ਜਿਸ ਲਈ ਉੱਤਰੀ ਭਾਰਤ ਦੇ ਸਾਰੇ ਖਾਪਾਂ ਦੀ ਮਹਾਪੰਚਾਇਤ 2 ਜੂਨ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਸਥਿਤ ਜਾਟ ਧਰਮਸ਼ਾਲਾ ਵਿੱਚ ਹੋਵੇਗੀ। ਇਸ ਮਹਾਪੰਚਾਇਤ ਵਿੱਚ ਅੰਦੋਲਨ ਦਾ ਐਲਾਨ ਕੀਤਾ ਜਾ ਸਕਦਾ ਹੈ। ਸਰਵਜਾਤੀ ਸਰਵਖਾਪ ਦੇ ਰਾਸ਼ਟਰੀ ਬੁਲਾਰੇ ਸੂਬਾ ਸਿੰਘ ਸਮੈਣ ਨੇ ਮੰਗਲਵਾਰ ਨੂੰ ਜੀਂਦ 'ਚ ਹੋਈ ਸਰਪੰਚਾਂ ਦੀ ਰੈਲੀ 'ਚ ਇਸ ਮਹਾਪੰਚਾਇਤ ਦਾ ਐਲਾਨ ਕੀਤਾ ਹੈ।
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਮੰਗਲਵਾਰ (30 ਮਈ) ਨੂੰ ਪਹਿਲਵਾਨਾਂ ਦੇ ਮੈਡਲਾਂ ਦੀ ਗੰਗਾ ਵਿਚ ਵਹਾਉਣ ਨੂੰ ਲੈ ਕੇ ਚੱਲੇ ਹਾਈਵੋਲਟੇਜ 'ਦੰਗਲ' 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ, ਬ੍ਰਿਜ ਭੂਸ਼ਣ ਨੂੰ ਗੰਗਾ 'ਚ ਮੈਡਲ ਵਹਾਉਣ 'ਤੇ ਫਾਂਸੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, ਪਹਿਲੇ ਦਿਨ ਤੋਂ ਜਦੋਂ ਮੇਰੇ 'ਤੇ ਇਲਜ਼ਾਮ ਲੱਗੇ ਤਾਂ ਮੈਂ ਕਿਹਾ, ਇਹ ਕਦੋਂ ਹੋਇਆ, ਕਿੱਥੇ ਹੋਇਆ, ਕਿਸ ਨਾਲ ਹੋਇਆ। ਜੇ ਇੱਕ ਵੀ ਇਲਜ਼ਾਮ ਸਾਬਿਤ ਹੋ ਗਿਆ ਤਾਂ ਬ੍ਰਿਜ ਭੂਸ਼ਣ ਸਿੰਘ ਖੁਦ ਫਾਂਸੀ 'ਤੇ ਲਟਕੇ ਜਾਵੇਗਾ। ਚਾਰ ਮਹੀਨੇ ਹੋ ਗਏ ਹਨ। ਸਰਕਾਰ ਮੈਨੂੰ ਫਾਂਸੀ ਨਹੀਂ ਦੇ ਰਹੀ ਤਾਂ ਆਪਣੇ ਮੈਡਲ ਲੈ ਕੇ ਰੰਗਾ ਵਿਚ ਵਹਾਉਣ ਜਾ ਰਹੇ ਹਨ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕ੍ਰਿਕਟਰ ਜਸਇੰਦਰ ਸਿੰਘ ਨੂੰ ਮੀਡਿਆ ਸਾਹਮਣੇ ਜਨਤਕ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਨਾਲ ਬੈਠੇ ਖਿਡਾਰੀ ਬਾਰੇ ਦੱਸਿਆ ਕਿ ਇਸ ਦਾ ਨਾਂ ਜਸਇੰਦਰ ਸਿੰਘ ਹੈ। ਉਨ੍ਹਾਂ ਦੱਸਿਆ ਕਿ ਕ੍ਰਿਕਟਰ ਜਸਇੰਦਰ ਤੋਂ ਨੌਕਰੀ ਬਦਲੇ 2 ਕਰੋੜ ਰੁਪਏ ਮੰਗੇ ਗਏ ਸਨ। ਜਸਇੰਦਰ IPL ਪੰਜਾਬ ਦੀ ਟੀਮ 'ਚ ਖਿਡਾਰੀ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਪੈਸੇ ਮੰਗਣ ਦੇ ਇਲਜ਼ਾਮ ਲਗਾਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਜਸਇੰਦਰ ਨੂੰ ਬਣਦੀ ਨੌਕਰੀ ਦੇਵਾਂਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਕਿ ਅਕਸਰ ਹੀ ਸਰਕਾਰੀ ਸਕੂਲਾਂ ਦਾ ਦੌਰਾ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ। ਪੰਜਾਬ ਦੇ ਸਕੂਲਾਂ 'ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੁੱਸੇ 'ਚ ਆ ਗਏ। ਮੰਗਲਵਾਰ ਨੂੰ ਜ਼ਿਲ੍ਹਾ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬਿਆ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।
ਅਕਾਲੀ ਲੀਡਰ ਬਿਕਰਮ ਮਜੀਠੀਆ ਪੰਜਾਬ ਤੋਂ ਬਾਇਕ ਰਾਈਡਿੰਗ ਰਾਹੀਂ ਪਹਾੜੀ ਇਲਾਕੇ ਦੀ ਯਾਤਰਾ 'ਤੇ ਨਿਕਲੇ ਹਨ। ਇਸ ਦੌਰਾਨ ਉਨ੍ਹਾਂ ਵਿਸ਼ਵ ਦੇ ਸਭ ਤੋਂ ਵੱਧ ਉਚਾਈ ਵਾਲੇ ਪੋਸਟ ਆਫ਼ਿਸ ਹਿੱਕਮ 'ਤੇ ਪਹੁੰਚ ਕੇ ਫੋਟੋ ਸ਼ੇਅਰ ਕੀਤੀ ਹੈ।
ਭ੍ਰਿਸ਼ਟਾਚਾਰ ਦੇ ਮੁੱਦੇ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਅਲਟੀਮੇਟਮ ਅੱਜ ਖਤਮ ਹੋ ਗਿਆ ਹੈ। ਹੁਣ ਸੀਐਮ ਭਗਵੰਤ ਮਾਨ ਇਸ ਬਾਰੇ ਵੱਡਾ ਖੁਲਾਸਾ ਕਰ ਸਕਦੇ ਹਨ। ਖਿਡਾਰੀ ਤੋਂ ਨੌਕਰੀ ਲਈ ਪੈਸੇ ਮੰਗਣ ਦੇ ਇਲਜ਼ਾਮ ਲਾਉਣ ਮਗਰੋਂ ਸੀਐਮ ਮਾਨ ਨੇ ਕਿਹਾ ਸੀ ਕਿ ਜੇਕਰ ਚੰਨੀ ਨੇ ਖੁਦ ਅਸਲੀਅਤ ਨਾ ਦੱਸੀ ਤਾਂ ਉਹ ਖੁਦ ਖਿਡਾਰੀ ਨੂੰ ਲੈ ਕੇ ਜਨਤਾ ਸਾਹਮਣੇ ਸੱਚਾਈ ਰੱਖ ਦੇਣਗੇ।
ਪੰਜਾਬ ਜਲਦ ਹੀ ਤੰਬਾਕੂ ਮੁਕਤ ਹੋ ਜਾਏਗਾ। ਇਹ ਕਾਰਜ ਪੰਜਾਬ ਦੀਆਂ 13 ਹਜ਼ਾਰ ਤੋਂ ਵੱਧ ਪਿੰਡਾਂ ਦੀਆਂ ਪੰਚਾਇਤਾਂ ਕਰਨਗੀਆਂ। ਇਸ ਲਈ ਪੂਰੇ ਸੂਬੇ ਵਿੱਚ 'ਸਾਨੂੰ ਭੋਜਨ ਚਾਹੀਦਾ, ਤੰਬਾਕੂ ਦੀ ਨਹੀਂ" ਦਾ ਨਾਅਰਾ ਗੂੰਜੇਗਾ। ਪੰਚਾਇਤਾਂ ਪਿੰਡਾਂ ਅੰਦਰ ਤੰਬਾਕੂ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ ਲੈਣਗੀਆਂ। ਇਸ ਦੇ ਨਾਲ ਹੀ ਪੰਚਾਇਤਾਂ ਮਤੇ ਪਾਸ ਕਰਕੇ ਤੰਬਾਕੂ ਦਾ ਸੇਵਨ ਕਰਨ ਤੇ ਵੇਚਣ ਵਾਲਿਆਂ ਨੂੰ ਜੁਰਮਾਨਾ ਕਰਨ ਦਾ ਐਲਾਨ ਕਰਨਗੀਆਂ।
ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਦੀ ਬਰਸੀ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਮੌਕੇ ਫ਼ੌਜੀ ਹਮਲੇ ’ਚ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਦਰਸ਼ਨ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਦਲ ਖ਼ਾਲਸਾ ਨੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਖ਼ਿਲਾਫ਼ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿੱਚ ‘ਘੱਲੂਘਾਰਾ ਯਾਦਗਾਰੀ ਮਾਰਚ’ ਕੱਢਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਕੈਬਨਿਟ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਹੋ ਸਕਦਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਕਰਾਉਣ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕਰਨ ਲਈ ਆਖਿਆ ਹੈ।
ਪੰਜਾਬ ਸਰਕਾਰ ਫਸਲਾਂ ਦੇ ਬੀਮੇ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਕੇਂਦਰੀ ‘ਫ਼ਸਲ ਬੀਮਾ ਯੋਜਨਾ’ ਦੀ ਥਾਂ ਆਪਣੀ ਨਵੀਂ ਬੀਮਾਂ ਯੋਜਨਾ ਲਿਆ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਬੀਮਾ ਯੋਜਨਾ ਨਾਲ ਕਿਸਾਨਾਂ ਦੀ ਲੁੱਟ ਨਹੀਂ ਹੋਏਗੀ ਤੇ ਸਹੀ ਲਾਭ ਮਿਲੇਗਾ। ਇਸ ਬਾਰੇ ਖੇਤੀ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਹੁਣ ਕੇਂਦਰ ਸਰਕਾਰ ’ਤੇ ਕੋਈ ਭਰੋਸਾ ਨਹੀਂ ਰਿਹਾ, ਜਿਸ ਕਰਕੇ ਰਾਜ ਸਰਕਾਰ ਆਪਣੀ ਫ਼ਸਲ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ।
ਪੰਜਾਬ ਅੰਦਰ ਡਰਾਈਵਿੰਗ ਲਾਇਸੈਂਸ ਤੇ ਆਰਸੀ ਜਾਰੀ ਕਰਨ ਵਿੱਚ ਕਾਫੀ ਦੇਰੀ ਹੋ ਰਹੀ ਹੈ। ਬਹੁਤ ਸਾਰੇ ਜ਼ਿਲ੍ਹਿਆਂ ਅੰਦਰ ਕੰਮ ਬੁਰੀ ਤਰ੍ਹਾਂ ਲੜਖੜਾ ਗਿਆ ਹੈ। ਇਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੰਦਿਆਂ ਸਾਰਾ ਪੈਂਡਿੰਗ ਕੰਮ ਨਿਬੇੜਨ ਦਾ ਹੁਕਮ ਦਿੱਤਾ ਹੈ।
ਪਿਛੋਕੜ
Punjab Breaking News LIVE 31 May, 2023: ਪੰਜਾਬ ਸਰਕਾਰ ਫਸਲਾਂ ਦੇ ਬੀਮੇ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਭਗਵੰਤ ਮਾਨ ਸਰਕਾਰ ਕੇਂਦਰੀ ‘ਫ਼ਸਲ ਬੀਮਾ ਯੋਜਨਾ’ ਦੀ ਥਾਂ ਆਪਣੀ ਨਵੀਂ ਬੀਮਾਂ ਯੋਜਨਾ ਲਿਆ ਰਹੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਬੀਮਾ ਯੋਜਨਾ ਨਾਲ ਕਿਸਾਨਾਂ ਦੀ ਲੁੱਟ ਨਹੀਂ ਹੋਏਗੀ ਤੇ ਸਹੀ ਲਾਭ ਮਿਲੇਗਾ। ਇਸ ਬਾਰੇ ਖੇਤੀ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਹੁਣ ਕੇਂਦਰ ਸਰਕਾਰ ’ਤੇ ਕੋਈ ਭਰੋਸਾ ਨਹੀਂ ਰਿਹਾ, ਜਿਸ ਕਰਕੇ ਰਾਜ ਸਰਕਾਰ ਆਪਣੀ ਫ਼ਸਲ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ। ਕਿਸਾਨਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਫਸਲਾਂ ਦੇ ਬੀਮੇ ਲਈ ਚੁੱਕਣ ਜਾ ਰਹੀ ਵੱਡਾ ਕਦਮ
ਸੀਐਮ ਭਗਵੰਤ ਮਾਨ ਨੇ ਖੇਡਿਆ ਵੱਡਾ ਦਾਅ
Punjab Cabinet Reshuffle: ਮੁੱਖ ਮੰਤਰੀ ਭਗਵੰਤ ਮਾਨ ਬਾਦਲ ਪਰਿਵਾਰ ਨੂੰ ਟੱਕਰ ਦੇਣ ਲਈ ਨਵਾਂ ਦਾਅ ਖੇਡਣ ਜਾ ਰਹੇ ਹਨ। ਉਨ੍ਹਾਂ ਵੱਲੋਂ ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ’ਤੇ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਾਲਵਾ ਖ਼ਿੱਤੇ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਤੇ ਨਾਲ ਹੀ ਬਾਦਲ ਪਰਿਵਾਰ ਦੇ ਗੜ੍ਹ ਵਿੱਚ ਉਨ੍ਹਾਂ ਨੂੰ ਕਰੜੀ ਚੁਣੌਤੀ ਦਿੱਤੀ ਜਾਏਗੀ। ਸਿਆਸੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹਾਂਤ ਮਗਰੋਂ ਬਾਦਲ ਪਰਿਵਾਰ ਨੂੰ ਇਸ ਖਿੱਤੇ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਵੇਗਾ ਕਿਉਂਕਿ ਬਹੁਤ ਸਾਰੇ ਲੋਕ ਭਾਵਨਾਤਮਿਕ ਤੌਰ 'ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੇ ਸੀ। ਸੀਐਮ ਭਗਵੰਤ ਮਾਨ ਨੇ ਖੇਡਿਆ ਵੱਡਾ ਦਾਅ
ਸੀਐਮ ਭਗਵੰਤ ਮਾਨ ਦੇ ਘਰ 'ਰਾਤਰੀ ਭੋਜ'
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਪਰਿਵਾਰਾਂ ਸਹਿਤ ਰਾਤਰੀ ਭੋਜ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਹ ਰਾਤਰੀ ਭੋਜ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਰਾਤਰੀ ਭੋਜ ਨੂੰ ਪਰਿਵਾਰ ਮਿਲਣੀ ਪ੍ਰੋਗਰਾਮ ਦੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇ ਨੂੰ ਸਾਢੇ 14 ਮਹੀਨੇ ਬੀਤਣ ਤੋਂ ਬਾਅਦ ਪਹਿਲੀ ਵਾਰ ਅਜਿਹਾ ਪਰਿਵਾਰਕ ਡਿਨਰ ਰੱਖਿਆ ਗਿਆ ਹੈ, ਜਿਸ ’ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋ ਰਹੇ ਹਨ। ਸੀਐਮ ਭਗਵੰਤ ਮਾਨ ਦੇ ਘਰ 'ਰਾਤਰੀ ਭੋਜ'
ਡਰਾਈਵਿੰਗ ਲਾਇਸੈਂਸ ਤੇ ਆਰਸੀ ਦਾ ਕੰਮ ਲੜਖੜਾਇਆ
Punjab News: ਪੰਜਾਬ ਅੰਦਰ ਡਰਾਈਵਿੰਗ ਲਾਇਸੈਂਸ ਤੇ ਆਰਸੀ ਜਾਰੀ ਕਰਨ ਵਿੱਚ ਕਾਫੀ ਦੇਰੀ ਹੋ ਰਹੀ ਹੈ। ਬਹੁਤ ਸਾਰੇ ਜ਼ਿਲ੍ਹਿਆਂ ਅੰਦਰ ਕੰਮ ਬੁਰੀ ਤਰ੍ਹਾਂ ਲੜਖੜਾ ਗਿਆ ਹੈ। ਇਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੰਦਿਆਂ ਸਾਰਾ ਪੈਂਡਿੰਗ ਕੰਮ ਨਿਬੇੜਨ ਦਾ ਹੁਕਮ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਡਰਾਈਵਿੰਗ ਲਾਇਸੈਂਸ ਤੇ ਆਰਸੀ ਦੀ ਛਪਾਈ ਕਰਕੇ ਲੋਕਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀਐਲ) ਤੇ ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟਾਂ (ਆਰਸੀਜ਼) ਦੇ ਸਾਰੇ ਕੇਸਾਂ ਦਾ ਨਿਬੇੜਾ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ’ਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਡਰਾਈਵਿੰਗ ਲਾਇਸੈਂਸ ਤੇ ਆਰਸੀ ਦਾ ਕੰਮ ਲੜਖੜਾਇਆ
- - - - - - - - - Advertisement - - - - - - - - -