Punjab Breaking News LIVE: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅਲਰਟ ਜਾਰੀ, ਐਨਆਈਏ ਦੇ ਰਾਡਾਰ 'ਤੇ ਗੈਂਗਸਟਰ ਗੋਲਡੀ ਬਰਾੜ, ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ..ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 4 August 2022 LIVE Updates: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅਲਰਟ ਜਾਰੀ, ਐਨਆਈਏ ਦੇ ਰਾਡਾਰ 'ਤੇ ਗੈਂਗਸਟਰ ਗੋਲਡੀ ਬਰਾੜ, ਕੈਨੇਡਾ 'ਚ ਪੰਜਾਬੀ ਗੈਂਗਸਟਰਾਂ ਦੀ ਦਹਿਸ਼ਤ..ਅੱਜ ਦੀਆਂ ਵੱਡੀਆਂ ਖਬਰਾਂ
ਪੰਜਾਬ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਬੁੱਧਵਾਰ ਦੇਰ ਰਾਤ 9:30 ਵਜੇ ਦੀ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਿਰਾਸਤ 'ਚ ਲਿਆ ਗਿਆ ਸ਼ੱਕੀ ਨਸ਼ੇ 'ਚ ਸੀ। ਮੁਲਜ਼ਮ ਦੀ ਪਛਾਣ ਖੁਰਮ ਵਜੋਂ ਹੋਈ ਹੈ।
ਭਾਰਤ-ਪਾਕਿ ਸਰਹੱਦ 'ਤੇ ਇਕ ਪਾਕਿਸਤਾਨੀ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਿਰਾਸਤ 'ਚ ਲਿਆ ਗਿਆ ਸ਼ੱਕੀ ਨਸ਼ੇ 'ਚ ਸੀ। ਉਹ ਪਾਕਿਸਤਾਨ ਦੇ ਲਾਹੌਰ ਸੂਬੇ ਦਾ ਰਹਿਣ ਵਾਲਾ ਹੈ। ਖੁਰਮ ਤੋਂ ਪਾਕਿਸਤਾਨੀ ਸਾਮਾਨ ਬਰਾਮਦ ਸੀਮਾ ਸੁਰੱਖਿਆ ਬਲ ਨੇ ਸਮਾਣਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਸੁਵੱਰਸ਼ਾ, ਜੂਨੀਅਰ ਇੰਜੀਨੀਅਰ, ਮਹਾਤਮਾ ਗਾਂਧੀ ਨੈਸ਼ਨਲ ਪੇਂਡੂ ਰੋਜਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਨੂੰ ਕਾਬੂ ਕੀਤਾ ਹੈ।
ਹਰਿਆਣਾ ਦੇ ਕੁਰੂਕਸ਼ੇਤਰ 'ਚ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ 'ਤੇ ਮਿਰਚੀ ਹੋਟਲ ਨੇੜੇ ਵੀਰਵਾਰ ਨੂੰ ਵਿਸਫੋਟਕ RDX ਮਿਲਿਆ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਵਿਸਫੋਟਕਾਂ ਦੀ ਜਾਂਚ ਲਈ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਸੀ।
ਭਾਰਤੀ ਪੁਰਸ਼ ਹਾਕੀ ਟੀਮ ਨੇ ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਵੇਲਜ਼ ਨੂੰ 4-1 ਨਾਲ ਹਰਾਇਆ। ਇਸ ਜਿੱਤ ਨਾਲ ਭਾਰਤੀ ਟੀਮ ਸੈਮੀਫਾਈਨਲ 'ਚ ਪਹੁੰਚ ਗਈ ਹੈ। ਭਾਰਤੀ ਟੀਮ ਨੇ ਪੰਜਵੀਂ ਵਾਰ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ ਹੈ।
ਲਹਿਰਾਗਾਗਾ ਨੇੜਲੇ ਪਿੰਡ ਲੇਹਲ ਖੁਰਦ ਵਿੱਚ ਸਰਕਾਰੀ ਸਕੂਲ ਨੂੰ ਤਾਲੇ ਜੜ੍ਹ ਕੇ ਰੋਸ ਜਤਾ ਰਹੇ ਪ੍ਰਦਰਸ਼ਨਕਾਰੀਆਂ ਨੇ ਧਰਨਾ ਚੁੱਕ ਦਿੱਤਾ ਹੈ। ਐੱਸਡੀਐੱਮ ਵੱਲੋਂ ਉਹਨਾਂ ਦੀ ਮੰਗਾਂ 'ਤੇ ਦਿਵਾਏ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਧਰਨਾ ਚੁੱਕਣ ਦਾ ਐਲਾਨ ਕੀਤਾ ਗਿਆ , ਹਾਲਾਂਕਿ ਪਹਿਲਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਭਲਕੇ ਨਵੇਂ ਅਧਿਆਪਕ ਦੀ ਜੁਆਇਨਿੰਗ ਤੋਂ ਬਾਅਦ ਹੀ ਤਾਲੇ ਖੋਲ੍ਹੇ ਜਾਣਗੇ ਪਰ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਕੂਲ ਨੂੰ ਲੱਗੇ ਤਾਲੇ ਵੀ ਖੋਲ੍ਹ ਦਿੱਤੇ ਗਏ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਲਿਆਣੀ ਸਿੰਘ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਹੈ। ਸੀਬੀਆਈ ਨੇ ਅਦਾਲਤ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਲਿਆਣੀ ਸਿੰਘ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਲਿਆਣੀ ਸਿੰਘ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਹੈ। ਸੀਬੀਆਈ ਨੇ ਅਦਾਲਤ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਲਿਆਣੀ ਸਿੰਘ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ।
ਫ਼ਰੀਦਕੋਟ : ਸੂਬੇ ਭਰ ਦੇ ਬਾਕੀ ਜ਼ਿਲਿਆਂ ਵਾਂਗ ਫ਼ਰੀਦਕੋਟ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਪਿਛਲੇ 6 ਮਹੀਨੇ ਤੋਂ ਆਯੁਸ਼ਮਾਨ ਭਾਰਤ ਸਕੀਮ ਦੇ ਤਹਿਤ ਮਰੀਜ਼ਾਂ ਦਾ ਇਲਾਜ ਨਹੀਂ ਹੋ ਰਿਹਾ। ਫਰੀਦਕੋਟ ਦੇ 14 ਪ੍ਰਾਈਵੇਟ ਹਸਪਤਾਲਾਂ 'ਚ ਇਸ ਸਕੀਮ ਅਧੀਨ ਇਲਾਜ਼ ਹੁੰਦਾ ਸੀ ਪਰ ਕਰੀਬ 5 ਤੋਂ 7 ਕਰੋੜ ਰੁਪਏ ਬਕਾਇਆ ਖੜਾ ਹੋਣ ਦੇ ਕਾਰਨ ਹਸਪਤਾਲਾਂ ਨੇ ਇਲਾਜ ਕਰਨਾ ਬੰਦ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੀ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਹੁਣ ਪੰਜਾਬ 'ਚ ਮਜ਼ਾਕ ਬਣ ਕੇ ਰਹਿ ਚੁੱਕੀ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਪਿਛਲੇ 7-8 ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਹੁਣ ਪ੍ਰਾਈਵੇਟ ਹਸਪਤਾਲਾਂ ਨੇ ਵੀ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਮਰੀਜਾਂ ਦੇ ਹੱਥ ਵਿੱਚ ਆਯੂਸ਼ਮਾਨ ਕਾਰਡ ਤਾਂ ਹੈ ਪਰ ਉਨ੍ਹਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ।
ਅਹਿਮਦਾਬਾਦ (Ahmedabad) ਤੋਂ ਚੰਡੀਗੜ੍ਹ ਦੇ ਲਈ ਉਡਾਣ ਭਰਨ ਵਾਲੀ ਗੋ ਫਸਟ ਫਲਾਈਟ (Go First Flight) ਨਾਲ ਅਚਾਨਕ ਇੱਕ ਪੰਛੀ ਟਕਰਾ ਗਿਆ। ਪੰਛੀ ਦੇ ਟਕਰਾਉਣ ਤੋਂ ਬਾਅਦ ਫਲਾਈਟ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਫਲਾਈਟ ਨੂੰ ਵਾਪਸ ਅਹਿਮਦਾਬਾਦ ਵੱਲ ਡਾਈਵਰਟ ਕੀਤਾ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ (DGCA) ਨੇ ਇਹ ਜਾਣਕਾਰੀ ਦਿੱਤੀ। DGCA ਮੁਤਾਬਕ ਗੋ ਫਸਟ ਫਲਾਈਟ G8911 ਅੱਜ ਅਹਿਮਦਾਬਾਦ ਤੋਂ ਚੰਡੀਗੜ੍ਹ ਲਈ ਉਡਾਣ ਭਰ ਰਹੀ ਸੀ , ਤਦ ਹੀ ਇੱਕ ਪੰਛੀ ਉਸ ਨਾਲ ਟਕਰਾ ਗਿਆ ਅਤੇ ਜਹਾਜ਼ ਨੂੰ ਡਾਈਵਰਟ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਦਾ ਇੱਕ ਹੋਰ ਵਿਧਾਇਕ ਵਿਵਾਦਾਂ ਵਿੱਚ ਘਿਰ ਗਿਆ ਹੈ। ਡੇਰਾਬੱਸੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਰੰਧਾਵਾ ਦੇ ਪੀਏ ਨਿਤਿਨ ਲੂਥਰਾ ਉੱਪਰ ਪੁਲਿਸ ਚੌਕੀ ਦੇ ਇੰਚਾਰਜ ਤੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗਣ ਦੇ ਇਲਜ਼ਾਮ ਲੱਗੇ ਹਨ। ਇਹ ਮੀਡੀਆ ਰਿਪੋਰਟ ਸਾਹਮਣੇ ਆਉਣ ਮਗਰੋਂ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਕੱਟੜ ਇਮਾਨਦਾਰ ਸਰਕਾਰ ਦੇ ਕੰਮ। 'ਆਪ' ਪੰਜਾਬ ਦੇ ਵਿਧਾਇਕ ਦੇ ਪੀਏ ਨੇ ਥਾਣਾ ਇੰਚਾਰਜ ਤੋਂ 1 ਲੱਖ ਦੀ ਰਿਸ਼ਵਤ ਮੰਗੀ। ਚੌਕੀ ਇੰਚਾਰਜ ਨੇ ਪੈਸੇ ਦੇਣ ਤੋਂ ਨਾਂਹ ਕੀਤੀ ਤਾਂ ‘ਆਪ’ ਵਿਧਾਇਕ ਨੇ ਤਬਾਦਲਾ ਕਰਵਾ ਦਿੱਤਾ। ਭਗਵੰਤ ਮਾਨ ਜੀ, ਇੰਨੇ ਗੰਭੀਰ ਮੁੱਦੇ 'ਤੇ ਤੁਹਾਡੀ ਚੁੱਪੀ ਬਹੁਤ ਕੁਝ ਕਹਿੰਦੀ ਹੈ।
ਰਾਸ਼ਟਰਮੰਡਲ ਖੇਡਾਂ 'ਚ ਤਮਗੇ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਗਦ ਇਨਾਮ ਰਾਸ਼ੀ ਦੇ ਕੇ ਖੇਡਾਂ ਪ੍ਰਤੀ ਹੋਰ ਰੁਚੀ ਦਿਖਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਵਪ੍ਰੀਤ ਸਿੰਘ ਨੂੰ ਵੀ ਸਰਕਾਰ ਵੱਲੋਂ 40 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਸੀਐੱਮ ਨੇ ਟਵੀਟ ਕਰ ਜਿੱਥੇ ਲਵਪ੍ਰੀਤ ਨੂੰ ਵਧਾਈਆਂ ਦਿੱਤੀਆਂ ਉੱਥੇ ਹੀ ਕਿਹਾ ਕਿ ਸਰਕਾਰ ਦੀ ਖੇਡ ਨੀਤੀ ਅਨੁਸਾਰ ਲਵਪ੍ਰੀਤ ਨੂੰ ₹40 ਲੱਖ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ… ਚੱਕਦੇ ਇੰਡੀਆ...
ਪੰਜਾਬ ‘ਚ ਜਲਦ ਪੰਜਾਬ ਖੇਡ ਮੇਲਾ ਸ਼ੁਰੂ ਹੋਵੇਗਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ‘ਚ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਪਿੰਡਾਂ ਨੂੰ ਖੇਡਾਂ ਨਾਲ ਜੋੜਨ ਬਾਰੇ ਚਰਚਾ ਹੋਈ। ਇਸ ਦੌਰਾਨ ਸੂਬਾ ਪੱਧਰੀ ਸਮਾਗਮਾਂ ਦੀ ਵੀ ਤਿਆਰੀ ਉਲੀਕੀ ਗਈ। ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ‘ਪੰਜਾਬ ਖੇਡ ਮੇਲਾ’ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਫਸਰਾਂ ਨੂੰ ਤਿਆਰੀਆਂ ਦੇ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਹਰ ਪਿੰਡ ਤੱਕ ਖੇਡਾਂ ਨੂੰ ਪਹੁੰਚਾਇਆ ਜਾਵੇ। ਪਿੰਡਾਂ ਵਿੱਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣ।
ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ 28 ਜੁਲਾਈ, 2022 ਤੱਕ ਪੰਜਾਬ ਵਿੱਚ ਲਗਭਗ 3,41,656 ਪੇਂਡੂ ਔਰਤਾਂ ਨੂੰ ਕੇਂਦਰ ਦੀ ਪ੍ਰਮੁੱਖ ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ (DAY-NRLM) ਦੇ ਅਧੀਨ ਕਵਰ ਕੀਤਾ ਗਿਆ ਹੈ। ਬੁੱਧਵਾਰ ਨੂੰ ‘ਪ੍ਰਸ਼ਨ ਕਾਲ’ ਦੌਰਾਨ ‘ਆਪ’ ਦੇ ਪੰਜਾਬ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਪੇਂਡੂ ਵਿਕਾਸ ਮੰਤਰੀ ਗਿਰੀਰਾਜ ਸਿੰਘ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਲਾਭਪਾਤਰੀਆਂ ਵਿੱਚੋਂ 2,32,665 ਔਰਤਾਂ ਅਨੁਸੂਚਿਤ ਜਾਤੀਆਂ ਦੀਆਂ ਹਨ।
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਨੈਸ਼ਨਲ ਹੈਰਾਲਡ ਦੀ ਇਮਾਰਤ ਵਿੱਚ ਸਥਿਤ ਯੰਗ ਇੰਡੀਆ ਲਿਮਟਿਡ ਦੇ ਦਫ਼ਤਰ ਨੂੰ ਸੀਲ ਕਰਨ ਅਤੇ ਕਾਂਗਰਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾਉਣ ਨੂੰ ਲੈ ਕੇ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹਨ। ਰਾਹੁਲ ਗਾਂਧੀ ਨੇ ਕਿਹਾ, "ਸੱਚਾਈ ਨੂੰ ਰੋਕਿਆ ਨਹੀਂ ਜਾ ਸਕਦਾ।"
ਪੰਜਾਬ ਦੇ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਰੰਧਾਵਾ ਵਿਵਾਦਾਂ ਵਿੱਚ ਘਿਰ ਗਏ ਹਨ। ਵਿਧਾਇਕ ਦੇ ਪੀਏ ਨਿਤਿਨ ਲੂਥਰਾ ਨੇ ਬਲਟਾਣਾ ਪੁਲੀਸ ਚੌਕੀ ਦੇ ਇੰਚਾਰਜ ਤੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਚੌਕੀ ਇੰਚਾਰਜ ਬਰਮਾ ਸਿੰਘ ਦੀ ਪੈਸੇ ਨਾ ਦੇਣ ਕਾਰਨ ਬਦਲੀ ਕਰ ਦਿੱਤੀ ਗਈ। ਇਸ ਦੀ ਇੱਕ ਕਾਲ ਰਿਕਾਰਡਿੰਗ ਕਾਫੀ ਵਾਇਰਲ ਹੋ ਰਹੀ ਹੈ। ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਨੇਤਾ ਵਿਕਰਮ ਧਵਨ ਨੇ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 'ਤੇ ਭੇਜਿਆ। ਏਬੀਪੀ ਸਾਂਝਾ ਇਸ ਆਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਗੋਲਡੀ ਬਰਾੜ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਰਾਡਾਰ ਉੱਪਰ ਹੈ। ਐਨਆਈਏ ਕੈਨੇਡਾ ਬੈਠੇ ਗੋਲਡੀ ਬਰਾੜ ਤੇ ਹੋਰ ਗੈਂਗਸਟਰਾਂ ਨੂੰ ਭਾਰਤ ਲਿਆਉਣ ਵਿੱਚ ਜੁੱਟ ਗਈ ਹੈ। ਸੂਤਰਾਂ ਮੁਤਾਬਕ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕਮਾਨ ਐਨਆਈਏ ਦੇ ਡਾਇਰੈਕਟਰ ਜਨਰਲ (ਡੀਜੀ) ਦਿਨਕਰ ਗੁਪਤਾ ਨੂੰ ਸੌਂਪੀ ਗਈ ਹੈ।
ਸਾਉਣੀ ਦੇ ਸੀਜ਼ਨ ਵਿਚ ਝੋਨੇ ਦੀ ਬਿਜਾਈ ਮੁਕੰਮਲ ਹੋਣ ਨਾਲ ਪੰਜਾਬ ਵਿਚ ਝੋਨੇ ਹੇਠਲਾ ਕੁੱਲ ਰਕਬਾ ਸਾਲ-ਦਰ-ਸਾਲ ਦੇ ਆਧਾਰ 'ਤੇ ਕਰੀਬ ਦੋ ਫੀਸਦੀ ਘਟ ਕੇ 30.84 ਲੱਖ ਹੈਕਟੇਅਰ ਰਹਿ ਗਿਆ ਹੈ। ਪਿਛਲੇ ਸਾਲ ਇਹ 31.41 ਲੱਖ ਹੈਕਟੇਅਰ ਸੀ। ਪੰਜਾਬ ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਇੱਥੇ ਦੱਸਿਆ ਕਿ ਇਸ ਸੀਜ਼ਨ ਵਿੱਚ ਝੋਨੇ ਦੀ ਕਾਸ਼ਤ ਹੇਠ ਰਕਬਾ 30.84 ਲੱਖ ਹੈਕਟੇਅਰ ਰਿਹਾ। ਅਧਿਕਾਰੀ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਬਾਸਮਤੀ ਝੋਨੇ ਹੇਠ ਰਕਬਾ ਲਗਭਗ 4.60 ਲੱਖ ਹੈਕਟੇਅਰ ਹੋਣ ਦਾ ਅਨੁਮਾਨ ਹੈ। ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਵਿਧੀ ਦੇ ਰਾਜ ਦੇ ਯਤਨਾਂ ਨੂੰ ਬਹੁਤ ਘੱਟ ਹੁੰਗਾਰਾ ਮਿਲਿਆ ਹੈ। ਸਾਉਣੀ ਦੀ ਬਿਜਾਈ ਦੇ ਸੀਜ਼ਨ ਵਿੱਚ 1.2 ਮਿਲੀਅਨ ਹੈਕਟੇਅਰ ਦੇ ਟੀਚੇ ਦੇ ਮੁਕਾਬਲੇ ਇਸ ਵਿਧੀ ਤਹਿਤ ਸਿਰਫ਼ 82,000 ਹੈਕਟੇਅਰ ਵਿੱਚ ਹੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।
ਖੁਫੀਆ ਏਜੰਸੀਆਂ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਦੀ ਮੰਨੀਏ ਤਾਂ ਅੱਤਵਾਦੀ ਸੰਗਠਨ ਦਿੱਲੀ ਨੂੰ ਹਿਲਾ ਦੇਣ ਦੀ ਸਾਜ਼ਿਸ਼ ਰਚ ਸਕਦੇ ਹਨ। 15 ਅਗਸਤ ਨੂੰ ਆਈਬੀ ਨੇ ਦਿੱਲੀ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। 10 ਪੰਨਿਆਂ ਦੀ ਰਿਪੋਰਟ 'ਚ ਇੰਟੈਲੀਜੈਂਸ ਬਿਊਰੋ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ, ਜੈਸ਼ ਦੀ ਅੱਤਵਾਦੀ ਸਾਜ਼ਿਸ਼ ਰਚਣ ਦੀ ਜਾਣਕਾਰੀ ਦਿੱਤੀ ਹੈ। 10 ਪੰਨਿਆਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਈਐਸਆਈ ਉਨ੍ਹਾਂ ਨੂੰ ਲਾਜਿਸਟਿਕ ਮਦਦ ਦੇ ਕੇ ਧਮਾਕਾ ਕਰਨਾ ਚਾਹੁੰਦਾ ਹੈ। ਇਸ ਵਿੱਚ ਕਈ ਨੇਤਾਵਾਂ ਸਮੇਤ ਵੱਡੀਆਂ ਸੰਸਥਾਵਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਪੰਜਾਬ ਵਿੱਚ ਲੰਪੀ ਸਕਿਨ ਬਿਮਾਰੀ ਕਹਿਰ ਢਾਹ ਰਹੀ ਹੈ। ਹੁਣ ਤੱਕ ਇਸ ਦੀ ਲਪੇਟ ਵਿੱਚ ਹਜ਼ਾਰਾਂ ਪਸ਼ੂ ਆ ਗਏ ਹਨ। ਇਸ ਕਾਰਨ ਪਸ਼ੂ ਪਾਲਕਾਂ ਵਿੱਚ ਸਹਿਮ ਦਾ ਮਾਹੌਲ ਹੈ। ਉਧਰ, ਪੰਜਾਬ ਸਰਕਾਰ ਨੇ ਇਸ ਬਾਰੇ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਰੋਨਾ ਮਹਾਮਾਰੀ ਵਾਂਗ ਇਸ ਬਿਮਾਰੀ ਨਾਲ ਨਜਿੱਠਣ ਲਈ ਵੈਟਰਨਰੀ ਸਟਾਫ਼ ਨੂੰ ਦਿਨ-ਰਾਤ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਸ਼ੂ ਪਾਲਣ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਧਾ ਦਿਨ ਫ਼ੀਲਡ ਵਿੱਚ ਗੇੜਾ ਮਾਰਨ ਲਈ ਕਿਹਾ ਗਿਆ ਹੈ। ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ।
ਪਿਛੋਕੜ
Punjab Breaking News, 4 August 2022 LIVE Updates: ਖੁਫੀਆ ਏਜੰਸੀਆਂ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਦੀ ਮੰਨੀਏ ਤਾਂ ਅੱਤਵਾਦੀ ਸੰਗਠਨ ਦਿੱਲੀ ਨੂੰ ਹਿਲਾ ਦੇਣ ਦੀ ਸਾਜ਼ਿਸ਼ ਰਚ ਸਕਦੇ ਹਨ। 15 ਅਗਸਤ ਨੂੰ ਆਈਬੀ ਨੇ ਦਿੱਲੀ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। 10 ਪੰਨਿਆਂ ਦੀ ਰਿਪੋਰਟ 'ਚ ਇੰਟੈਲੀਜੈਂਸ ਬਿਊਰੋ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ, ਜੈਸ਼ ਦੀ ਅੱਤਵਾਦੀ ਸਾਜ਼ਿਸ਼ ਰਚਣ ਦੀ ਜਾਣਕਾਰੀ ਦਿੱਤੀ ਹੈ। 10 ਪੰਨਿਆਂ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਈਐਸਆਈ ਉਨ੍ਹਾਂ ਨੂੰ ਲਾਜਿਸਟਿਕ ਮਦਦ ਦੇ ਕੇ ਧਮਾਕਾ ਕਰਨਾ ਚਾਹੁੰਦਾ ਹੈ। ਇਸ ਵਿੱਚ ਕਈ ਨੇਤਾਵਾਂ ਸਮੇਤ ਵੱਡੀਆਂ ਸੰਸਥਾਵਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਪੂਰੀ ਖਬਰ ਪੜ੍ਹੋ
'ਆਪ' ਸਰਕਾਰ ਬਣਦਿਆਂ ਹੀ ਚਾਰ ਮਹੀਨੇ 'ਚ 50 ਡਾਕਟਰਾਂ ਨੇ ਛੱਡੀ ਨੌਕਰੀ, PCMS ਐਸੋਸੀਏਸ਼ਨ ਦਾ ਦਾਅਵਾ
ਪੰਜਾਬ ਸਿਵਲ ਸਰਵਿਸਿਜ਼ ਮੈਡੀਕਲ (ਪੀਸੀਐਮਐਸ) ਐਸੋਸੀਏਸ਼ਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ 50 ਡਾਕਟਰਾਂ ਨੇ ਆਪਣੀਆਂ ਨੌਕਰੀਆਂ ਛੱਡ ਦਿੱਤੀਆਂ ਹਨ। ਪੀਸੀਐਮਐਸ ਐਸੋਸੀਏਸ਼ਨ ਅਨੁਸਾਰ ਖਰੜ ਹਸਪਤਾਲ ਦੀ ਐਸਐਮਓ ਡਾ: ਮਨਿੰਦਰ ਕੌਰ ਨੇ ਸਵੈ-ਇੱਛੁਕ ਸੇਵਾਮੁਕਤੀ (ਵੀਆਰਐਸ) ਦੀ ਮੰਗ ਕੀਤੀ ਹੈ। ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਤਬਦੀਲ ਕੀਤੇ ਗਏ ਡਾ. ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਾਲੀ ਹੈ। ਪੂਰੀ ਖਬਰ ਪੜ੍ਹੋ
ਐਨਆਈਏ ਦੇ ਰਾਡਾਰ 'ਤੇ ਗੈਂਗਸਟਰ ਗੋਲਡੀ ਬਰਾੜ, ਹੁਣ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ 'ਤੇ ਸ਼ਿਕੰਜਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਗੋਲਡੀ ਬਰਾੜ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਰਾਡਾਰ ਉੱਪਰ ਹੈ। ਐਨਆਈਏ ਕੈਨੇਡਾ ਬੈਠੇ ਗੋਲਡੀ ਬਰਾੜ ਤੇ ਹੋਰ ਗੈਂਗਸਟਰਾਂ ਨੂੰ ਭਾਰਤ ਲਿਆਉਣ ਵਿੱਚ ਜੁੱਟ ਗਈ ਹੈ। ਸੂਤਰਾਂ ਮੁਤਾਬਕ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕਮਾਨ ਐਨਆਈਏ ਦੇ ਡਾਇਰੈਕਟਰ ਜਨਰਲ (ਡੀਜੀ) ਦਿਨਕਰ ਗੁਪਤਾ ਨੂੰ ਸੌਂਪੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਹੁਣ ਐਨਆਈਏ ਦੀ ਜਾਂਚ ਪੰਜਾਬ, ਹਰਿਆਣਾ ਤੇ ਰਾਜਸਥਾਨ ’ਤੇ ਕੇਂਦਰਿਤ ਹੋਵੇਗੀ। ਇਨ੍ਹਾਂ ਰਾਜਾਂ ਵਿੱਚ ਜ਼ਿਆਦਾਤਰ ਗੈਂਗਸਟਰ ਸਰਗਰਮ ਹਨ। ਇਸ ਤੋਂ ਇਲਾਵਾ ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਗੈਂਗਸਟਰਾਂ ਦੀ ਸਰਗਰਮੀ ਸਬੰਧੀ ਜਾਂਚ ਕੀਤੀ ਜਾਵੇਗੀ, ਜਦਕਿ ਕੈਨੇਡਾ ’ਚ ਬੈਠੇ ਗੈਂਗਸਟਰ ਵੀ ਐਨਆਈਏ ਦੀ ਰਾਡਾਰ ’ਤੇ ਹੋਣਗੇ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਦੇਸ਼ੀ ਧਰਤੀ ’ਤੇ ਬੈਠੇ ਗੈਂਗਸਟਰ ਨੌਜਵਾਨਾਂ ਨੂੰ ਪੈਸੇ ਦੇ ਕੇ ਉੱਥੇ ਵੱਸਣ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਹਿੰਸਕ ਕਾਰਵਾਈਆਂ ਕਰਵਾ ਰਹੇ ਹਨ। ਪੂਰੀ ਖਬਰ ਪੜ੍ਹੋ
ਕੈਨੇਡਾ ਪੁਲਿਸ ਨੇ ਜਾਰੀ ਕੀਤੀ ਖ਼ਤਰਨਾਕ ਗੈਂਗਸਟਰਾਂ ਦੀ ਤਾਜ਼ਾ ਲਿਸਟ, 11 ਚੋਂ 9 ਪੰਜਾਬ ਮੂਲ ਦੇ ਸ਼ਾਮਲ
ਬ੍ਰਿਟਿਸ਼ ਕੋਲੰਬੀਆ, ਕੈਨੇਡਾ ਪੁਲਿਸ ਏਜੰਸੀਆਂ ਨੇ ਗੈਂਗ ਹਿੰਸਾ ਦੇ ਅਤਿਅੰਤ ਪੱਧਰਾਂ ਨਾਲ ਜੁੜੇ 11 ਵਿਅਕਤੀਆਂ ਬਾਰੇ ਇੱਕ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਨਾ ਜਾਣ ਦੀ ਚੇਤਾਵਨੀ ਦਿੱਤੀ ਹੈ।11 ਵਿਅਕਤੀਆਂ ਵਿੱਚੋਂ 9 ਪੰਜਾਬ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲਿਸ ਨੇ ਕਿਹਾ ਕਿ ਉਹ ਸੂਬੇ ਵਿੱਚ ਕਈ ਹੱਤਿਆਵਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਸਨ। ਇਸ ਲਈ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਜਾਣ ਤੋਂ ਬਚਣ ਦੀ ਲੋੜ ਹੈ। ਪੜ੍ਹੋ ਪੂਰੀ ਖਬਰ
ਪੰਜਾਬ 'ਚ ਲੰਪੀ ਸਕਿਨ ਦਾ ਕਹਿਰ, ਹਜ਼ਾਰਾਂ ਪਸ਼ੂ ਮਾਰ ਹੇਠ, ਪੰਜਾਬ ਸਰਕਾਰ ਵੱਲੋਂ ਅਲਰਟ ਜਾਰੀ
ਪੰਜਾਬ ਵਿੱਚ ਲੰਪੀ ਸਕਿਨ ਬਿਮਾਰੀ ਕਹਿਰ ਢਾਹ ਰਹੀ ਹੈ। ਹੁਣ ਤੱਕ ਇਸ ਦੀ ਲਪੇਟ ਵਿੱਚ ਹਜ਼ਾਰਾਂ ਪਸ਼ੂ ਆ ਗਏ ਹਨ। ਇਸ ਕਾਰਨ ਪਸ਼ੂ ਪਾਲਕਾਂ ਵਿੱਚ ਸਹਿਮ ਦਾ ਮਾਹੌਲ ਹੈ। ਉਧਰ, ਪੰਜਾਬ ਸਰਕਾਰ ਨੇ ਇਸ ਬਾਰੇ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕਰੋਨਾ ਮਹਾਮਾਰੀ ਵਾਂਗ ਇਸ ਬਿਮਾਰੀ ਨਾਲ ਨਜਿੱਠਣ ਲਈ ਵੈਟਰਨਰੀ ਸਟਾਫ਼ ਨੂੰ ਦਿਨ-ਰਾਤ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਸ਼ੂ ਪਾਲਣ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਧਾ ਦਿਨ ਫ਼ੀਲਡ ਵਿੱਚ ਗੇੜਾ ਮਾਰਨ ਲਈ ਕਿਹਾ ਗਿਆ ਹੈ। ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ। ਪੜ੍ਹੋ ਪੂਰੀ ਖਬਰ
- - - - - - - - - Advertisement - - - - - - - - -