Punjab Breaking News LIVE: ਮਾਲ ਵਿਭਾਗ ਦਾ ਕੰਮ 15 ਮਈ ਤੱਕ ਠੱਪ, ਪਟਵਾਰੀ ਅੱਜ ਤੋਂ ਜਨਤਕ ਛੁੱਟੀ 'ਤੇ, ਬ੍ਰੇਕਿੰਗ ਤੇ ਲਾਈਵ ਅਪਡੇਟਸ

Punjab Breaking News, 4 May 2022 LIVE Updates: ਪੰਜਾਬ ਦੇ ਸਾਰੇ ਪਟਵਾਰੀ ਅੱਜ ਤੋਂ 15 ਮਈ ਤੱਕ ਜਨਤਕ ਛੁੱਟੀ 'ਤੇ ਚਲੇ ਗਏ ਹਨ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ।

ਏਬੀਪੀ ਸਾਂਝਾ Last Updated: 04 May 2022 04:18 PM
Action against drug smugglers: ਸੱਤ ਨਸ਼ਾ ਤਸਕਰ ਗ੍ਰਿਫਤਾਰ

ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ੇ ਦੇ ਕਾਰੋਬਾਰੀਆਂ 'ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਵਾਇਰਲ ਵੀਡੀਓ 'ਚ ਨਸ਼ਾ ਵੇਚਣ ਵਾਲੇ ਵਿਅਕਤੀ 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਰ ਕਰ ਲਿਆ ਹੈ। ਇਹ ਵਿਅਕਤੀ ਫਰੀਦਕੋਟ 'ਚ ਰੇਲਵੇ ਟ੍ਰੈਕ 'ਤੇ ਨਸ਼ਾ ਵੇਚ ਰਹੇ ਸੀ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ 7 ਲੋਕਾਂ ਖਿਲਾਫ FIR ਦਰਜ ਕੀਤੀ ਹੈ। ਸਾਰੇ ਸੱਤ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਦੀ ਸ਼ਨਾਖਤ  ਜਿਆਜੀ ਵਜੋਂ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਜਿਆਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਐਫਆਈਆਰ ਵਿੱਚ ਰਵੀ ਮੁੱਖ ਸਪਲਾਇਰ ਵਜੋਂ ਨਾਮਜ਼ਦ ਕੀਤਾ ਹੈ।

Gurmeet Ram Rahim: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ

 ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਵਿੱਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ। ਉਸ ਦਿਨ ਚਲਾਨ ਦੀ ਕਾਪੀ ਉਸ ਦੇ ਵਕੀਲ ਨੂੰ ਸੌਂਪੀ ਜਾਵੇਗੀ। ਅੱਜ ਇਸ ਮਾਮਲੇ ਦੇ ਬਾਕੀ ਮੁਲਜ਼ਮ ਵੀ ਅਦਾਲਤ ਵਿੱਚ ਹਾਜ਼ਰ ਸਨ।

CM Bhagwant Mann: ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਈ-ਵਹੀਕਲ ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਕੀਤੀ। ਇਸ ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਸੀ ਕਿ ਉਨ੍ਹਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਇੱਥੇ ਹੀ ਨਵੀਂ ਤਕਨੀਕੀ ਸਿੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਆਪਣੇ ਵਾਅਦੇ 'ਤੇ ਵਧਦੇ ਹੋਏ E-Vehicle ਦੇ ਖੇਤਰ 'ਚ ਤਕਨੀਕੀ ਸਿਖਲਾਈ ਲਈ LTSU ਤੇ TATA TECHNOLOGIES ਦੇ ਅਫਸਰਾਂ ਨਾਲ ਚਰਚਾ ਹੋਈ ਹੈ। ਇਸ ਨਾਲ ਪੰਜਾਬ 'ਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ

Repo Rate Hiked: ਨੀਤੀਗਤ ਵਿਆਜ ਦਰਾਂ ਵਿੱਚ ਵਾਧਾ ਕੀਤਾ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਇੱਕ ਵੱਡਾ ਫੈਸਲਾ ਲੈਂਦੇ ਹੋਏ ਨੀਤੀਗਤ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਇਹ ਦਰਾਂ ਮਈ 2020 ਤੋਂ ਬਦਲੀਆਂ ਨਹੀਂ ਸਨ। ਮਹੱਤਵਪੂਰਨ ਗੱਲ ਇਹ ਹੈ ਕਿ MPC ਨੇ ਵਿਆਜ ਦਰਾਂ ਨੂੰ ਵਧਾਉਣ ਦੇ ਪ੍ਰਸਤਾਵ 'ਤੇ ਸਰਬਸੰਮਤੀ ਨਾਲ ਵੋਟਿੰਗ ਕੀਤੀ। ਇਸ ਤੋਂ ਬਾਅਦ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਤੁਰੰਤ ਪ੍ਰਭਾਵ ਨਾਲ ਨੀਤੀਗਤ ਰੈਪੋ ਦਰਾਂ ਨੂੰ 40 ਆਧਾਰ ਅੰਕ ਵਧਾਉਣ ਦਾ ਹੁਕਮ ਜਾਰੀ ਕੀਤਾ। ਦਾਸ ਨੇ ਕਿਹਾ ਕਿ ਇਹ ਫੈਸਲਾ ਵਸਤੂਆਂ ਤੇ ਵਿੱਤੀ ਬਾਜ਼ਾਰਾਂ ਵਿੱਚ ਜੋਖਮ ਤੇ ਵਧਦੀ ਅਸਥਿਰਤਾ ਦੇ ਕਾਰਨ ਲਿਆ ਜਾ ਰਿਹਾ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਲਾਨ ਕੀਤਾ ਹੈ ਕਿ ਰੈਪੋ ਦਰ ਵਿੱਚ 0.40 ਪ੍ਰਤੀਸ਼ਤ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਰਬੀਆਈ ਨੇ ਕੈਸ਼ ਰਿਜ਼ਰਵ ਅਨੁਪਾਤ ਨੂੰ ਵੀ 0.50 ਫੀਸਦੀ ਵਧਾ ਕੇ 4.50 ਫੀਸਦੀ ਕਰ ਦਿੱਤਾ ਹੈ।

Repo Rate Hiked: ਨੀਤੀਗਤ ਵਿਆਜ ਦਰਾਂ ਵਿੱਚ ਵਾਧਾ ਕੀਤਾ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਇੱਕ ਵੱਡਾ ਫੈਸਲਾ ਲੈਂਦੇ ਹੋਏ ਨੀਤੀਗਤ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ। ਇਹ ਦਰਾਂ ਮਈ 2020 ਤੋਂ ਬਦਲੀਆਂ ਨਹੀਂ ਸਨ। ਮਹੱਤਵਪੂਰਨ ਗੱਲ ਇਹ ਹੈ ਕਿ MPC ਨੇ ਵਿਆਜ ਦਰਾਂ ਨੂੰ ਵਧਾਉਣ ਦੇ ਪ੍ਰਸਤਾਵ 'ਤੇ ਸਰਬਸੰਮਤੀ ਨਾਲ ਵੋਟਿੰਗ ਕੀਤੀ। ਇਸ ਤੋਂ ਬਾਅਦ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਤੁਰੰਤ ਪ੍ਰਭਾਵ ਨਾਲ ਨੀਤੀਗਤ ਰੈਪੋ ਦਰਾਂ ਨੂੰ 40 ਆਧਾਰ ਅੰਕ ਵਧਾਉਣ ਦਾ ਹੁਕਮ ਜਾਰੀ ਕੀਤਾ। ਦਾਸ ਨੇ ਕਿਹਾ ਕਿ ਇਹ ਫੈਸਲਾ ਵਸਤੂਆਂ ਤੇ ਵਿੱਤੀ ਬਾਜ਼ਾਰਾਂ ਵਿੱਚ ਜੋਖਮ ਤੇ ਵਧਦੀ ਅਸਥਿਰਤਾ ਦੇ ਕਾਰਨ ਲਿਆ ਜਾ ਰਿਹਾ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਲਾਨ ਕੀਤਾ ਹੈ ਕਿ ਰੈਪੋ ਦਰ ਵਿੱਚ 0.40 ਪ੍ਰਤੀਸ਼ਤ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਰਬੀਆਈ ਨੇ ਕੈਸ਼ ਰਿਜ਼ਰਵ ਅਨੁਪਾਤ ਨੂੰ ਵੀ 0.50 ਫੀਸਦੀ ਵਧਾ ਕੇ 4.50 ਫੀਸਦੀ ਕਰ ਦਿੱਤਾ ਹੈ।

Drug Smugglers: ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ਾ ਤਸਕਰਾਂ 'ਤੇ ਕਾਰਵਾਈ

ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਨਸ਼ੇ ਦੇ ਕਾਰੋਬਾਰੀਆਂ 'ਤੇ ਪੁਲਿਸ ਨੇ ਸਖਤ ਕਾਰਵਾਈ ਕੀਤੀ ਹੈ। ਵਾਇਰਲ ਵੀਡੀਓ 'ਚ ਨਸ਼ਾ ਵੇਚਣ ਵਾਲੇ ਵਿਅਕਤੀ 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫਤਰ ਕਰ ਲਿਆ ਹੈ। ਇਹ ਵਿਅਕਤੀ ਫਰੀਦਕੋਟ 'ਚ ਰੇਲਵੇ ਟ੍ਰੈਕ 'ਤੇ ਨਸ਼ਾ ਵੇਚ ਰਹੇ ਸੀ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ 7 ਲੋਕਾਂ ਖਿਲਾਫ FIR ਦਰਜ ਕੀਤੀ ਹੈ। ਸਾਰੇ ਸੱਤ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਵੀਡੀਓ 'ਚ ਨਜ਼ਰ ਆ ਰਹੇ ਵਿਅਕਤੀ ਦੀ ਸ਼ਨਾਖਤ  ਜਿਆਜੀ ਵਜੋਂ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਜਿਆਜੀ ਨੂੰ ਗ੍ਰਿਫਤਾਰ ਕਰ ਲਿਆ ਹੈ। ਐਫਆਈਆਰ ਵਿੱਚ ਰਵੀ ਮੁੱਖ ਸਪਲਾਇਰ ਵਜੋਂ ਨਾਮਜ਼ਦ ਕੀਤਾ ਹੈ।

LIC IPO Opening: ਐਲਆਈਸੀ (LIC) ਦਾ 21,000 ਕਰੋੜ ਰੁਪਏ ਦਾ ਆਈਪੀਓ (IPO) ਅੱਜ ਖੁੱਲ੍ਹੇਗਾ ਤੇ 9 ਮਈ ਨੂੰ ਬੰਦ ਹੋਵੇਗਾ

 ਦੇਸ਼ ਦੀ ਸਭ ਤੋਂ ਵੱਡੀ ਜੀਵਨ ਬੀਮਾ ਕੰਪਨੀ ਐਲਆਈਸੀ (LIC) ਦਾ 21,000 ਕਰੋੜ ਰੁਪਏ ਦਾ ਆਈਪੀਓ (IPO) ਅੱਜ ਖੁੱਲ੍ਹੇਗਾ ਤੇ 9 ਮਈ ਨੂੰ ਬੰਦ ਹੋਵੇਗਾ। ਐਲਆਈਸੀ ਆਈਪੀਓ ਲਈ ਪ੍ਰਾਈਸ ਬੈਂਡ 902-949 ਰੁਪਏ ਪ੍ਰਤੀ ਸ਼ੇਅਰ ਤੈਅ ਕੀਤਾ ਗਿਆ ਹੈ। ਕੰਪਨੀ ਦੇ ਸ਼ੇਅਰ ਆਈਪੀਓ ਦੇ ਬੰਦ ਹੋਣ ਦੇ ਇੱਕ ਹਫ਼ਤੇ ਬਾਅਦ 17 ਮਈ ਨੂੰ ਸਟਾਕ ਐਕਸਚੇਂਜ 'ਚ ਸੂਚੀਬੱਧ ਕੀਤੇ ਜਾਣਗੇ। ਐਲਆਈਸੀ ਦੇ ਆਈਪੀਓ ਤੋਂ 21,000 ਕਰੋੜ ਰੁਪਏ ਜੁਟਾਏ ਜਾਣ ਦੀ ਉਮੀਦ ਹੈ।

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਵਿਧਾਇਕਾਂ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 11 ਵਜੇ ਪੰਜਾਬ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 35 ਦੇ ਮਿਊਸੀਪਲ ਭਵਨ ਵਿੱਚ ਕੀਤੀ ਜਾਏਗੀ। ਪਤਾ ਲੱਗਾ ਹੈ ਕਿ ਵਿਧਾਇਕਾਂ ਤੋਂ ਸਰਕਾਰ ਦੇ ਕੰਮਾਂ ਬਾਰੇ ਤੇ ਹਲਕੇ ਦੇ ਕੰਮਾਂ ਬਾਰੇ ਜਾਣਕਾਰੀ ਲਈ ਜਾਵੇਗੀ। ਇਸ ਤੋਂ ਇਲਾਵਾ ਹੁਣ ਤੱਕ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਉੱਪਰ ਵੀ ਵਿਚਾਰ ਚਰਚਾ ਕੀਤੀ ਜਾਏਗੀ।

Navjot Sidhu: ਮੈਂ ਅਕਸਰ ਆਪਣੇ ਵਿਰੁੱਧ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ। ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦੇ ਰੱਖਿਆ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇੱਕ ਮੁੜ ਚਰਚਾ ਵਿੱਚ ਹਨ। ਹਾਈਕਮਾਨ ਵੱਲੋਂ ਅਨੁਸਾਸ਼ਨੀ ਕਾਰਵਾਈ ਦੀ ਚਰਚਾ ਮਗਰੋਂ ਨਵਜੋਤ ਸਿੱਧੂ ਨੇ ਟਵੀਟ ਕਰਕੇ ਆਪਣਾ ਦਰਦ ਬਿਆਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅਕਸਰ ਆਪਣੇ ਵਿਰੁੱਧ ਗੱਲਾਂ ਨੂੰ ਚੁੱਪਚਾਪ ਸੁਣਦਾ ਹਾਂ। ਜਵਾਬ ਦੇਣ ਦਾ ਹੱਕ, ਮੈਂ ਸਮੇਂ ਨੂੰ ਦੇ ਰੱਖਿਆ ਹੈ। 

Patwari strike: ਵਿਜੀਲੈਂਸ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਆਧਾਰ ’ਤੇ ਕਿਸੇ ਨੂੰ ਵੀ ਕਿਵੇਂ ਗ੍ਰਿਫ਼ਤਾਰ ਕਰ ਸਕਦੀ

ਰੈਵੀਨਿਊ-ਕਾਨੂੰਗੋ ਐਸੋਸੀਏਸ਼ਨ ਪੰਜਾਬ ਤੇ ਮਾਲ ਪਟਵਾਰੀ ਯੂਨੀਅਨ ਦੀ ਮੀਟਿੰਗ ਦੋਵੇਂ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਆਧਾਰ ’ਤੇ ਕਿਸੇ ਨੂੰ ਵੀ ਕਿਵੇਂ ਗ੍ਰਿਫ਼ਤਾਰ ਕਰ ਸਕਦੀ ਹੈ। ਇਹ ਸਰਾਸਰ ਬੇਇਨਸਾਫ਼ੀ ਤੇ ਮਨਮਾਨੀ ਹੈ। ਉਨ੍ਹਾਂ ਕਿਹਾ ਕਿ ਜਿਸ ਦੇ ਆਧਾਰ 'ਤੇ ਮਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ। ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਦੀਦਾਰ ਸਿੰਘ ਛੋਕਰਾ ਉਨ੍ਹਾਂ ਦੀ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਹੈ ਤੇ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ।

Patwari will be on leave till may 15: ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ

ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਲੇਰਕੋਟਲਾ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਯੂਨੀਅਨ ਨੇ ਪਟਵਾਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

Punjab News: ਪੰਜਾਬ ਦੇ ਸਾਰੇ ਪਟਵਾਰੀ ਅੱਜ ਤੋਂ 15 ਮਈ ਤੱਕ ਜਨਤਕ ਛੁੱਟੀ 'ਤੇ ਚਲੇ ਗਏ

ਪੰਜਾਬ ਦੇ ਸਾਰੇ ਪਟਵਾਰੀ ਅੱਜ ਤੋਂ 15 ਮਈ ਤੱਕ ਜਨਤਕ ਛੁੱਟੀ 'ਤੇ ਚਲੇ ਗਏ ਹਨ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਪਿਛੋਕੜ

Punjab Breaking News, 4 May 2022 LIVE Updates: ਪੰਜਾਬ ਦੇ ਸਾਰੇ ਪਟਵਾਰੀ ਅੱਜ ਤੋਂ 15 ਮਈ ਤੱਕ ਜਨਤਕ ਛੁੱਟੀ 'ਤੇ ਚਲੇ ਗਏ ਹਨ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।


ਦੱਸ ਦਈਏ ਕਿ ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਲੇਰਕੋਟਲਾ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਯੂਨੀਅਨ ਨੇ ਪਟਵਾਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।


ਰੈਵੀਨਿਊ-ਕਾਨੂੰਗੋ ਐਸੋਸੀਏਸ਼ਨ ਪੰਜਾਬ ਤੇ ਮਾਲ ਪਟਵਾਰੀ ਯੂਨੀਅਨ ਦੀ ਮੀਟਿੰਗ ਦੋਵੇਂ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਸੋਸ਼ਲ ਮੀਡੀਆ ’ਤੇ ਚੱਲ ਰਹੀ ਵੀਡੀਓ ਦੇ ਆਧਾਰ ’ਤੇ ਕਿਸੇ ਨੂੰ ਵੀ ਕਿਵੇਂ ਗ੍ਰਿਫ਼ਤਾਰ ਕਰ ਸਕਦੀ ਹੈ। ਇਹ ਸਰਾਸਰ ਬੇਇਨਸਾਫ਼ੀ ਤੇ ਮਨਮਾਨੀ ਹੈ।


ਉਨ੍ਹਾਂ ਕਿਹਾ ਕਿ ਜਿਸ ਦੇ ਆਧਾਰ 'ਤੇ ਮਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ। ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਦੀਦਾਰ ਸਿੰਘ ਛੋਕਰਾ ਉਨ੍ਹਾਂ ਦੀ ਜਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਹੈ ਤੇ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ।


ਯੂਨੀਅਨ ਨੇ ਕਿਹਾ ਕਿ ਵਿਜੀਲੈਂਸ ਪਟਵਾਰੀਆਂ ਖ਼ਿਲਾਫ਼ ਝੂਠੇ ਕੇਸ ਪਾ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਬਰਦਸਤੀ ਬਦਨਾਮ ਕਰਨ ਤੇ ਉਨ੍ਹਾਂ ਨੂੰ ਭ੍ਰਿਸ਼ਟ ਕਰਾਰ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲ ਹੀ 'ਚ ਹੁਸ਼ਿਆਰਪੁਰ ਦੇ ਮਾਹਿਲਪੁਰ 'ਚ ਵੀ ਵਿਜੀਲੈਂਸ ਨੇ ਤਹਿਸੀਲ ਕਰਮਚਾਰੀਆਂ-ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.