Punjab Breaking News LIVE: ਬਾਦਲ ਦੀ ਵਿਗੜੀ ਸਿਹਤ, ਪੀਜੀਆਈ ਦਾਖਲ, ਸੀਐਮ ਭਗਵੰਤ ਮਾਨ ਦੀ ਟੋਲ ਪਲਾਜ਼ਾ 'ਤੇ ਕਾਰਵਾਈ, ਖਹਿਰਾ ਦਾ ਸਵਾਲ 'ਆਪ' ਬੀਜੇਪੀ ਤੋਂ ਡਰਦੀ? ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਵੱਡੀ ਕਾਰਵਾਈ
Punjab Breaking News, 4 September 2022 LIVE Updates: ਬਾਦਲ ਦੀ ਵਿਗੜੀ ਸਿਹਤ, ਪੀਜੀਆਈ ਦਾਖਲ, ਸੀਐਮ ਭਗਵੰਤ ਮਾਨ ਦੀ ਟੋਲ ਪਲਾਜ਼ਾ 'ਤੇ ਕਾਰਵਾਈ, ਖਹਿਰਾ ਦਾ ਸਵਾਲ 'ਆਪ' ਬੀਜੇਪੀ ਤੋਂ ਡਰਦੀ?
ਅਸ਼ਲੀਲ ਤੇ ਭੱਦੀ ਸ਼ਬਦਾਵਲੀ ਵਾਲੇ ਗੀਤ ਗਾਉਣ ਨੂੰ ਲੈ ਵਿਵਾਦਾਂ 'ਚ ਰਹਿਣ ਵਾਲੇ ਗਾਇਕ ਹਿਰਦੇਸ਼ ਸਿੰਘ ਉਰਫ ਯੋ ਯੋ ਹਨੀ ਸਿੰਘ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਏ ਹਨ। '25 ਪਿੰਡਾਂ' ਗੀਤ ਰਾਹੀਂ ਅਸ਼ਲੀਲਤਾ ਫੈਲਾਉਣ 'ਤੇ ਇਤਰਾਜ਼ ਜ਼ਾਹਰ ਕੀਤਾ ਗਿਆ ਹੈ। ਇੱਕ ਵਕੀਲ ਨੇ ਹਨੀ ਸਿੰਘ ਸਮੇਤ ਉਸਦੇ ਮੈਨੇਜਰ ਰੂਪ ਕੁਮਾਰ, ਸਿੰਗਰ ਬਾਦਸ਼ਾਹ ਉਰਫ਼ ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ ਤੇ ਸਬੰਧਤ ਗਾਣੇ ਵਿੱਚ ਸ਼ਾਮਲ ਮੈਂਬਰਾਂ ਦੇ ਖ਼ਿਲਾਫ਼ ਐੱਫ਼.ਆਈ.ਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇਸ ਟੋਲ ਸਬੰਧੀ ਫਾਈਲ ਮਿਲੀ ਕਿ ਇਹ ਟੋਲ ਦੀ ਮਿਆਦ 6 ਮਹੀਨੇ ਹੋਰ ਵਧਾਈ ਜਾਵੇ ਕਿਉਂਕਿ ਕਰੋਨਾ ਦੇ ਸਮੇਂ ਕਾਫੀ ਅਸਰ ਪਿਆ ਹੈ। ਟੋਲ ਵਾਲਿਆਂ ਨੇ ਤਰਕ ਦਿੱਤਾ ਕਿ ਅਸੀਂ ਕਿਸਾਨ ਅੰਦੋਲਨ ਦਾ ਨੁਕਸਾਨ ਵੀ ਝੱਲਿਆ ਹੈ ਪਰ ਅਸੀਂ ਮਿਆਦ ਹੋਰ ਨਹੀਂ ਵਧਾਈ। ਉਨ੍ਹਾਂ ਕਿਹਾ ਕਿ ਇਹ ਪਲਾਜ਼ਾ 5 ਸਤੰਬਰ 2015 ਨੂੰ ਸ਼ੁਰੂ ਹੋਇਆ ਸੀ। ਟੋਲ ਪਲਾਜ਼ਾ ਨੂੰ ਅੱਜ ਰਾਤ 12:00 ਵਜੇ 7 ਸਾਲ ਪੂਰੇ ਹੋ ਜਾਣਗੇ। ਟੋਲ ਪਲਾਜ਼ਾ ਵਾਲੇ 6 ਮਹੀਨੇ ਦੇ ਵਾਧੇ ਜਾਂ 500000000 ਰੁਪਏ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ।
ਪੰਜਾਬ ਵਿੱਚ ਕਾਰ ਦੀ ਡਲਿਵਰੀ ਦੇ ਬਦਲੇ 13,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਏਐਸਆਈ ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਵਿੱਚ ਤਾਇਨਾਤ ਹੈ। ਲੜਾਈ-ਝਗੜੇ ਦੇ ਮਾਮਲੇ ਵਿੱਚ ਉਸ ਨੇ ਇਹ ਰਿਸ਼ਵਤ ਕਾਰ ਦੀ ਡਲਿਵਰੀ ਦੇ ਬਦਲੇ ਮੰਗੀ ਸੀ। ਰਿਸ਼ਵਤ ਲੈਣ ਵਾਲਿਆਂ ਨੇ ਸਟਿੰਗ ਆਪ੍ਰੇਸ਼ਨ ਕਰਦੇ ASI ਦੀ ਵੀਡੀਓ ਬਣਾ ਲਈ। ਹੁਣ ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿੰਡ ਰੋਹਣੋ ਖ਼ੁਰਦ ਵਿੱਚ ਲੁਟੇਰਿਆਂ ਨੇ ਫ਼ਿਲਮੀ ਅੰਦਾਜ਼ ਵਿੱਚ 25 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦਰਅਸਲ ਤੜਕਸਾਰ ਲੁਟੇਰੇ ਕਿਸਾਨ ਸੱਜਣ ਸਿੰਘ ਦੇ ਘਰ ਪੁੱਜੇ ਤੇ ਇਨਕਮ ਟੈਕਸ ਦੇ ਅਧਿਕਾਰੀ ਹੋਣ ਦਾ ਹਵਾਲਾ ਦੇ ਸੱਜਣ ਸਿੰਘ 'ਤੇ ਪਿਸਤੌਲ ਤਾਣੀ ਤੇ ਪੂਰੇ ਘਰ ਦ ਤਲਾਸ਼ੀ ਲਈ। ਕਿਸਾਨ ਦੇ ਘਰ ਵਿੱਚ 25 ਲੱਖ ਦੀ ਨਗਦੀ ਸੀ ਜਿਸ ਨੂੰ ਲੈ ਕੇ ਉਹ ਰਫੂ ਚੱਕਰ ਹੋ ਗਏ। ਕਿਸਾਨ ਮੁਤਾਬਕ, ਉਸ ਨੇ ਜ਼ਮੀਨ ਵੇਚੀ ਸੀ ਜਿਸ ਦੀ ਰਕਮ ਘਰ ਵਿੱਚ ਸੀ ਜਿਸ ਨਾਲ ਉਸਨੇ ਕਿਸੇ ਹੋਰ ਜ਼ਮੀਨ ਦਾ ਸੌਦਾ ਕਰਨਾ ਸੀ ਪਰ ਤੜਕਸਾਰ ਆਏ ਬਦਮਾਸ਼ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰਿਆਂ ਵੱਲੋਂ ਲੁੱਟੇ ਜਾਣ ਤੋਂ ਬਾਅਦ ਪੀੜਤ ਕਿਸਾਨ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਤੋਂ ਸੰਗਰੂਰ ਰੋੜ 'ਤੇ ਲੱਗੇ ਦੋ ਟੋਲ ਪਲਾਜ਼ਾ ਬੰਦ ਕਰਾਉਣ ਮਗਰੋਂ ਕਿਹਾ ਹੈ ਕਿ ਅੱਜ ਤੋਂ ਪਹਿਲਾਂ ਬੜੇ ਮੁੱਖ ਮੰਤਰੀ ਆਏ, ਪਰ ਸਿਰਫ਼ ਉਦਘਾਟਨ ਕਰਨ ਆਉਂਦੇ ਸਨ। ਮੈਂ ਪਹਿਲਾ ਹੋਵਾਂਗਾ ਜੋ ਕੁਝ ਬੰਦ ਕਰਵਾਉਣ ਆਇਆ। ਲੋਕਾਂ ਦਾ ਪੈਸਾ ਬਚਾਉਣਾ ਮੇਰਾ ਮੁੱਖ ਮਕਸਦ ਹੈ।
ਕਾਂਗਰਸ ਲਗਾਤਾਰ ਆਪਣੇ ਕਲੇਸ਼ ਨੂੰ ਖ਼ਤਮ ਕਰਨ ਲਈ ਜੱਦੋ ਜਹਿਦ ਕਰ ਰਹੀ ਹੈ ਪਰ ਇਸ ਦੇ ਬਾਵਜੂਦ ਨਰਾਜ਼ਗੀ ਘਟਨ ਦੀ ਥਾਂ ਸਗੋਂ ਵਧਦੀ ਹੀ ਜਾ ਰਹੀ ਹੈ। ਹੁਣ ਕਾਂਗਰਸ ਨੇਤਾ ਰਾਜ ਬੱਬਰ ਨੇ ਜਿਸ ਤਰ੍ਹਾਂ ਖੁੱਲ੍ਹ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤਾਰੀਫ਼ ਕੀਤੀ ਹੈ ਤੇ ਮੌਜੂਦਾ ਸਰਕਾਰੀ ਦੀ ਮਨਮੋਹਨ ਸਰਕਾਰ ਨਾਲ ਤੁਲਨਾ ਵੀ ਕੀਤੀ, ਇਸ ਤੋਂ ਇਹੀ ਲੱਗਦਾ ਹੈ ਕਿ ਕਾਂਗਰਸ ਦੇ ਨੇਤਾ ਆਪਣੀ ਪਾਰਟੀ ਤੋਂ ਖ਼ੁਸ਼ ਨਹੀਂ ਹਨ।
UAE ਵਿੱਚ ਚੱਲ ਰਹੇ ਏਸ਼ੀਆ ਕੱਪ ਵਿੱਚ ਅੱਜ (4 ਸਤੰਬਰ) ਸ਼ਾਮ ਨੂੰ ਭਾਰਤ ਅਤੇ ਪਾਕਿਸਤਾਨ (IND vs PAK) ਆਹਮੋ-ਸਾਹਮਣੇ ਹੋਣਗੇ। ਸੁਪਰ-4 ਦੌਰ ਦਾ ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਹਾਲਾਂਕਿ ਇਸ ਸਟੇਡੀਅਮ 'ਚ ਪਾਕਿਸਤਾਨ ਦਾ ਦਬਦਬਾ ਰਿਹਾ ਹੈ ਪਰ ਪਿਛਲੇ ਮੈਚ 'ਚ ਭਾਰਤ ਨੇ ਇੱਥੇ ਪਾਕਿਸਤਾਨ ਨੂੰ ਹਰਾਇਆ ਸੀ। ਹਾਲਾਂਕਿ ਭਾਰਤ ਦੀ ਜਿੱਤ ਵਿੱਚ ਟਾਸ ਨੇ ਫੈਸਲਾਕੁੰਨ ਭੂਮਿਕਾ ਨਿਭਾਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ-ਲੁਧਿਆਣਾ ਰੋਡ ਉੱਪਰ ਦੋਵੇਂ ਟੋਲ ਪਲਾਜ਼ੇ ਅੱਜ ਰਾਤ 12 ਵਜੇ ਤੋਂ ਬੰਦ ਹੋ ਜਾਣਗੇ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਲੱਡਾ ਕੋਲ ਤੇ ਦੂਜਾ ਅਹਿਮਦਗੜ੍ਹ ਦੇ ਕੋਲ ਹੈ। ਇਸ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਅਜੇ ਬੁਰਾ ਹਾਲ ਹੈ। ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਅਹਿਮ ਕਦਮ ਚੁੱਕੇ ਜਾਣ ਦੇ ਦਾਅਵਾ ਕਰ ਰਹੀ ਹੈ ਪਰ ਪੇਂਡੂ ਇਲਾਕਿਆਂ ਅੰਦਰ ਸਕੂਲਾਂ ਦੀ ਹਾਲਤ ਬੇਹੱਦ ਖਸਤਾ ਹੈ। ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ। ਸੈਂਕੜੇ ਸਕੂਲ ਪ੍ਰਿੰਸੀਪਲਾਂ ਤੋਂ ਵਾਂਝੇ ਹਨ। ਆਮ ਆਦਮੀ ਪਾਰਟੀ (ਆਪ) ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਦੀ ਗਾਰੰਟੀ ਦਿੱਤੀ ਗਈ ਸੀ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਰਾਜ ਸਰਕਾਰ ਨੇ ਸਕੂਲੀ ਸਿੱਖਿਆ ਦੇ ਸੁਧਾਰ ਵੱਲ ਠੋਸ ਕਦਮ ਨਾ ਚੁੱਕੇ ਜਿਸ ਕਾਰਨ ਜ਼ਿਆਦਾਤਰ ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ ਹਨ।
7 ਸਤੰਬਰ ਤੋਂ ਸ਼ੁਰੂ ਹੋਣ ਵਾਲੀ 'ਭਾਰਤ ਜੋੜੋ ਯਾਤਰਾ' (Bharat Jodo Yatra) ਤੋਂ ਪਹਿਲਾਂ ਕਾਂਗਰਸ ਵੱਲੋਂ ਮਹਿੰਗਾਈ ਤੋਂ ਲੈ ਕੇ ਬੇਰੁਜ਼ਗਾਰੀ ਅਤੇ ਜੀਐੱਸਟੀ ਦੇ ਮੁੱਦੇ 'ਤੇ ਭਾਜਪਾ ਦੇ ਖਿਲਾਫ ਰਾਮਲੀਲਾ ਮੈਦਾਨ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਇਸ ਰੈਲੀ ਵਿੱਚ ਕਾਂਗਰਸ ਨੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਇਸ ਰੈਲੀ ਵਿੱਚ ਹਿੱਸਾ ਲੈਣ ਲਈ ਦੇਸ਼ ਭਰ ਤੋਂ ਕਾਂਗਰਸੀ ਵਰਕਰ ਵੀ ਪਹੁੰਚ ਰਹੇ ਹਨ।
ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਫਰੀ ਬਿਜਲੀ ਨਾਲ ਪੰਜਾਬੀਆਂ ਦੀ ਦਿਲ ਜਿੱਤ ਲਿਆ ਹੈ। ਪੰਜਾਬ ਦੇ 22 ਲੱਖ ਘਰਾਂ ਵਿੱਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ। ਬੇਸ਼ੱਕ ਵਿਰੋਧੀ ਧਿਰਾਂ ਇਸ ਉੱਪਰ ਕਈ ਸਵਾਲ ਉਠਾ ਰਹੀਆਂ ਹਨ ਪਰ ‘ਜ਼ੀਰੋ ਬਿੱਲ’ ਵੇਖ ਕੇ ਲੋਕ ਖੁਸ਼ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਪਹਿਲੇ ਮਹੀਨੇ 22 ਲੱਖ ਘਰਾਂ ਵਿੱਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ, ਅਗਲੇ ਮਹੀਨੇ ਮਹੀਨੇ ਹੋਰ ਲੋਕਾਂ ਨੂੰ 22 ‘ਜ਼ੀਰੋ ਬਿੱਲ’ ਆਏਗਾ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ। ਸੂਤਰਾਂ ਮੁਤਾਬਕ ਪਾਵਰਕੌਮ ਤਰਫ਼ੋਂ 27 ਜੁਲਾਈ ਤੋਂ 28 ਅਗਸਤ ਤੱਕ ਘਰੇਲੂ ਬਿਜਲੀ ਦੇ 42 ਲੱਖ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 22 ਲੱਖ ਘਰਾਂ ਦੇ ਬਿਜਲੀ ਬਿੱਲ ‘ਜ਼ੀਰੋ’ ਆਏ ਹਨ।
ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 55 ਅਧਿਆਪਕਾਂ ਨੂੰ ਰਾਜ ਪੁਰਸਕਾਰ ਦਿੱਤਾ ਜਾਵੇਗਾ, ਜਦੋਂਕਿ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਵੀ ਦਿੱਤਾ ਜਾਵੇਗਾ। ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਵਿੱਚ ਅੰਮ੍ਰਿਤਸਰ ਤੋਂ ਰਾਜਨ, ਸੰਜੇ ਕੁਮਾਰ, ਬਰਨਾਲਾ ਤੋਂ ਕਮਲਦੀਪ, ਬਠਿੰਡਾ ਤੋਂ ਅਮਨਦੀਪ ਸਿੰਘ ਸੇਖੋਂ, ਫਰੀਦਕੋਟ ਤੋਂ ਪਰਮਿੰਦਰ ਸਿੰਘ, ਫਤਹਿਗੜ੍ਹ ਸਾਹਿਬ ਤੋਂ ਨੌਰੰਗ ਸਿੰਘ, ਰਾਜਿੰਦਰ ਕੌਰ, ਫਾਜ਼ਿਲਕਾ ਤੋਂ ਸੋਮਾ ਰਾਣੀ, ਪ੍ਰਭਦੀਪ ਸਿੰਘ, ਸੁਰਿੰਦਰ ਕੁਮਾਰ, ਹਰੀਸ਼ ਕੁਮਾਰ, ਫਿਰੋਜ਼ਪੁਰ ਤੋਂ ਸੋਨੀਆ, ਬੀ ਆਨੰਦ, ਰਵੀਇੰਦਰ ਸਿੰਘ, ਰਾਕੇਸ਼ ਕੁਮਾਰ, ਗੁਰਦਾਸਪੁਰ ਤੋਂ ਪਲਵਿੰਦਰ ਸਿੰਘ, ਜਸਵਿੰਦਰ ਸਿੰਘ, ਹੁਸ਼ਿਆਰਪੁਰ ਤੋਂ ਸੇਵਾ ਸਿੰਘ, ਸੰਦੀਪ ਸਿੰਘ, ਜਸਵੀਰ ਸਿੰਘ, ਨਿਤਿਨ ਸੁਮਾਨ, ਕਪੂਰਥਲਾ ਤੋਂ ਸੁਨੀਤਾ ਸਿੰਘ ਸ਼ਾਮਲ ਹਨ।
ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਲਕੇ ਬੁਖਾਰ ਕਾਰਨ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬਾਦਲ ਨੂੰ ਬੀਤੀ ਸ਼ਾਮ ਤੋਂ ਹਲਕਾ ਬੁਖਾਰ ਸੀ ਅਤੇ ਪੀਜੀਆਈ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਪਿਛੋਕੜ
Punjab Breaking News, 4 September 2022 LIVE Updates: ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਲਕੇ ਬੁਖਾਰ ਕਾਰਨ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬਾਦਲ ਨੂੰ ਬੀਤੀ ਸ਼ਾਮ ਤੋਂ ਹਲਕਾ ਬੁਖਾਰ ਸੀ ਤੇ ਪੀਜੀਆਈ ਵਿਖੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਸੀਐਮ ਭਗਵੰਤ ਮਾਨ ਨੇ 'ਜ਼ੀਰੋ ਬਿੱਲ' ਨਾਲ ਲੁੱਟੇ ਪੰਜਾਬੀਆਂ ਦੇ ਦਿਲ
ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਫਰੀ ਬਿਜਲੀ ਨਾਲ ਪੰਜਾਬੀਆਂ ਦੀ ਦਿਲ ਜਿੱਤ ਲਿਆ ਹੈ। ਪੰਜਾਬ ਦੇ 22 ਲੱਖ ਘਰਾਂ ਵਿੱਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ। ਬੇਸ਼ੱਕ ਵਿਰੋਧੀ ਧਿਰਾਂ ਇਸ ਉੱਪਰ ਕਈ ਸਵਾਲ ਉਠਾ ਰਹੀਆਂ ਹਨ ਪਰ ‘ਜ਼ੀਰੋ ਬਿੱਲ’ ਵੇਖ ਕੇ ਲੋਕ ਖੁਸ਼ ਹਨ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਪਹਿਲੇ ਮਹੀਨੇ 22 ਲੱਖ ਘਰਾਂ ਵਿੱਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ, ਅਗਲੇ ਮਹੀਨੇ ਮਹੀਨੇ ਹੋਰ ਲੋਕਾਂ ਨੂੰ 22 ‘ਜ਼ੀਰੋ ਬਿੱਲ’ ਆਏਗਾ। ਸੀਐਮ ਭਗਵੰਤ ਮਾਨ ਨੇ 'ਜ਼ੀਰੋ ਬਿੱਲ' ਨਾਲ ਲੁੱਟੇ ਪੰਜਾਬੀਆਂ ਦੇ ਦਿਲ
ਪੰਜਾਬ ਬੀਜੇਪੀ ਨੇ ਵੀ ਲਿਸਟ ਸ਼ੇਅਰ ਕੀਤੀ ਸੀ ਫਿਰ ਉਨ੍ਹਾਂ 'ਤੇ FIR ਕਿਉਂ ਨਹੀਂ...ਕੀ 'ਆਪ' ਬੀਜੇਪੀ ਤੋਂ ਡਰਦੀ?
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਖਿਲਾਫ ਮੋਹਾਲੀ ਦੇ ਫੇਜ਼-1 ਥਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਆਗੂਆਂ 'ਤੇ ਦੋਸ਼ ਹੈ ਕਿ ਇਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਮ ਆਦਮੀ ਪਾਰਟੀ ਦੀ ਇੱਕ ਫਰਜ਼ੀ ਲਿਸਟ ਸ਼ੇਅਰ ਕੀਤੀ ਹੈ। ਇਸ 'ਤੇ ਸੁਖਪਾਲ ਖਹਿਰਾ ਨੇ ਕਿਹਾ ਕਿ 'ਆਪ' ਦੇ ਅੰਕਿਤ ਸਕਸੈਨਾ ਨੇ ਇਹ ਲਿਸਟ ਸ਼ੇਅਰ ਕੀਤੀ ਸੀ ਜਿਸ ਕਾਰਨ ਸਾਡੇ ਖਿਲਾਫ ਐਫਆਈਆਰ ਹੋਈ ਹੈ। ਜੇਕਰ ਆਈਡੀ ਨਕਲੀ ਹੈ ਤਾਂ ਪੁਲਿਸ ਨੇ ਐਫਆਈਆਰ ਦਰਜ ਕਿਉਂ ਨਹੀਂ ਕੀਤੀ। ਅਸੀਂ ਕਿਵੇਂ ਜਾਣ ਸਕਦੇ ਹਾਂ ਕਿ ਆਈਡੀ ਅਸਲੀ ਹੈ ਜਾਂ ਨਕਲੀ? ਬੀਜੇਪੀ ਨੇ ਵੀ ਪੋਸਟ ਸ਼ੇਅਰ ਕੀਤਾ ਸੀ ਪਰ ਉਨ੍ਹਾਂ ਖਿਲਾਫ ਕੋਈ ਐਫਆਈਆਰ ਨਹੀਂ। ਪੰਜਾਬ ਬੀਜੇਪੀ ਨੇ ਵੀ ਲਿਸਟ ਸ਼ੇਅਰ ਕੀਤੀ ਸੀ ਫਿਰ ਉਨ੍ਹਾਂ 'ਤੇ FIR ਕਿਉਂ ਨਹੀਂ...ਕੀ 'ਆਪ' ਬੀਜੇਪੀ ਤੋਂ ਡਰਦੀ ਹੈ?
ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਕੀਤਾ ਨਾਮਜ਼ਦ
ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਸਬੰਧੀ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਸਿੰਘ ਚੱਠਾ ਵਾਸੀ ਮੁਹਾਲੀ, ਵਿਸ਼ਵ ਕਬੱਡੀ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਮਾਨ ਉਰਫ ਸੁੱਖਾ ਮਾਨ ਤੇ ਰਾਇਲ ਕਿੰਗਜ਼ ਕਬੱਡੀ ਦੇ ਮਾਲਕ ਸਰਬਜੀਤ ਸਿੰਘ ਸੱਤਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖੇਡ ਪਰਮੋਟਰਾਂ ਨੂੰ ਥਾਣਾ ਨਕੋਦਰ ਵਿੱਚ ਦਰਜ ਐਫਆਈਆਰ ਨੰਬਰ 42 ਵਿੱਚ ਨਾਮਜ਼ਦ ਕੀਤਾ ਗਿਆ ਹੈ। ਕਬੱਡੀ ਖਿਡਾਰੀ ਦੇ ਕਤਲ ਦੀ ਮੁੱਖ ਵਜ੍ਹਾ ਕਬੱਡੀ ਜਥੇਬੰਦੀਆਂ ਦੀ ਨਿੱਜੀ ਰੰਜਿਸ਼ ਮੰਨੀ ਜਾ ਰਹੀ ਹੈ। ਸੰਦੀਪ ਦੀ ਕਬੱਡੀ ਐਸੋਸੀਏਸ਼ਨ ਹੋਰਾਂ ਦੇ ਮੁਕਾਬਲੇ ਵੱਧ ਮਕਬੂਲ ਸੀ ਤੇ ਉਸ ਨਾਲ ਨਾਮਵਰ ਖਿਡਾਰੀ ਲਗਾਤਾਰ ਜੁੜਦੇ ਜਾ ਰਹੇ ਸਨ। ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਕੀਤਾ ਨਾਮਜ਼ਦ
'ਪਤਨੀ ਦੀ ਦੇਖਭਾਲ ਕਰਨਾ ਕਾਨੂੰਨੀ ਤੌਰ 'ਤੇ ਪਤੀ ਦੀ ਜ਼ਿੰਮੇਵਾਰੀ', HC ਨੇ ਖਾਰਜ ਕੀਤੀ ਪਟੀਸ਼ਨ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਿਆਹ ਦੇ ਵਿਵਾਦ ਦਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਪਤਨੀ ਨੂੰ ਉਸੇ ਤਰ੍ਹਾਂ ਦੇ ਜੀਵਨ ਪੱਧਰ ਨਾਲ ਰਹਿਣ ਦਾ ਪੂਰਾ ਅਧਿਕਾਰ ਹੈ, ਜਿਸ ਲਿਵਿੰਗ ਸਟੈਂਡਰਡ ਨਾਲ ਉਹ ਆਪਣੇ ਪਤੀ ਨਾਲ ਰਹਿ ਰਹੀ ਸੀ। ਦਰਅਸਲ ਪਟੀਸ਼ਨਕਰਤਾ ਪਤੀ ਨੇ ਹਾਈ ਕੋਰਟ ਤੋਂ ਫੈਮਿਲੀ ਕੋਰਟ ਦੇ ਉਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਵਿੱਚ ਉਸ ਨੂੰ ਪਤਨੀ ਨੂੰ 3000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਲਈ ਕਿਹਾ ਗਿਆ ਸੀ। ਪਟੀਸ਼ਨਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਫੈਮਿਲੀ ਕੋਰਟ ਦਾ ਇਹ ਫੈਸਲਾ ਸਹੀ ਨਹੀਂ ਹੈ। ਹਾਲਾਂਕਿ ਜਸਟਿਸ ਰਾਜੇਸ਼ ਭਾਰਦਵਾਜ ਦੀ ਬੈਂਚ ਨੇ ਪਟੀਸ਼ਨਰ ਪਤੀ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਪਤਨੀ ਉਸੇ ਤਰ੍ਹਾਂ ਦੇ ਜੀਵਨ ਪੱਧਰ ਦੀ ਹੱਕਦਾਰ ਹੈ, ਜਿਸ ਤਰ੍ਹਾਂ ਉਹ ਆਪਣੇ ਪਤੀ ਨਾਲ ਰਹਿ ਰਹੀ ਸੀ। 'ਪਤਨੀ ਦੀ ਦੇਖਭਾਲ ਕਰਨਾ ਕਾਨੂੰਨੀ ਤੌਰ 'ਤੇ ਪਤੀ ਦੀ ਜ਼ਿੰਮੇਵਾਰੀ', HC ਨੇ ਖਾਰਜ ਕੀਤੀ ਪਟੀਸ਼ਨ
- - - - - - - - - Advertisement - - - - - - - - -