Punjab Breaking News LIVE: ਦੇਸ਼ ਭਰ 'ਚ ਸੜਕਾਂ 'ਤੇ ਉੱਤਰੀ ਕਾਂਗਰਸ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ, ਕੋਰੋਨਾ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼, ਪੰਜਾਬ 'ਚ ਲੰਪੀ ਸਕਿੱਨ ਦਾ ਕਹਿਰ ਵੱਡੀਆਂ ਖਬਰਾਂ
Punjab Breaking News, 5 August 2022 LIVE Updates: ਦੇਸ਼ ਭਰ 'ਚ ਸੜਕਾਂ 'ਤੇ ਉੱਤਰੀ ਕਾਂਗਰਸ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ, ਕੋਰੋਨਾ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼, ਪੰਜਾਬ 'ਚ ਲੰਪੀ ਸਕਿੱਨ ਦਾ ਕਹਿਰ ਵੱਡੀਆਂ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ PRTC ਬੱਸ ਦੇ ਕੰਡਕਟਰ ਤੇ ਡਰਾਇਵਰ ਨੂੰ ਮਿਲੇ ਹਨ , ਜਿਨ੍ਹਾਂ ਨੇ ਕੁੱਝ ਦਿਨ ਪਹਿਲਾਂ ਪੈਸਿਆਂ ਨਾਲ ਭਰਿਆ ਬੈੱਗ ਅਸਲ ਹੱਕਦਾਰ ਨੂੰ ਮੋੜਿਆ ਸੀ। 1 ਅਗਸਤ ਨੂੰ ਮੁਸਾਫਿਰ 4 ਲੱਖ 30 ਹਜ਼ਾਰ ਰੁਪਏ ਨਾਲ ਭਰਿਆ ਬੈਗ ਬੱਸ 'ਚ ਭੁੱਲ ਗਿਆ ਸੀ। ਜਿਸ ਕਰਕੇ CM ਭਗਵੰਤ ਮਾਨ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ 'ਤੇ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ।
ਸੰਗਰੂਰ ਦਾ ਇੱਕ ਅਜਿਹਾ ਸਕੂਲ ਜਿੱਥੇ ਬੱਚੇ ਇਕੱਲੇ ਨਹੀਂ, ਉਨ੍ਹਾਂ ਦੇ ਪਰਿਵਾਰ ਵਾਲੇ ਵੀ ਹੱਥਾਂ ਵਿੱਚ ਡੰਡੇ ਲੈ ਕੇ ਸਕੂਲ ਆਉਂਦੇ ਹਨ, ਕਾਰਨ ਹੈ ਸਕੂਲ ਵਿੱਚ ਬਾਂਦਰਾਂ ਦੀ ਦਹਿਸ਼ਤ।
ਭਲਕੇ ਤੋਂ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੋ ਦਿਨਾਂ ਦਿੱਲੀ ਦੌਰੇ 'ਤੇ ਹੋਣਗੇ। ਇਸ ਦੌਰਾਨ ਉਹ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਮੀਟਿੰਗ ‘ਚ ਸ਼ਾਮਿਲ ਹੋਣਗੇ। ਨਾਲ ਹੀ ਐਤਵਾਰ ਨੂੰ ਨੀਤੀ ਆਯੋਗ ਦੀ ਮੀਟਿੰਗ ‘ਚ ਸ਼ਿਰਕਤ ਕਰਨਗੇ।
ਡੀ.ਸੀ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਲਿਖਿਆ ਗਿਆ ਹੈ ਕਿ ਹੁਣ ਗੁੱਜਰ ਜਾਂ ਆਜੜੀ ਦੁੱਧ ਦੇਣ ਵਾਲੇ ਪਸ਼ੂਆਂ ਜਾਂ ਅਵਾਰਾ ਪਸ਼ੂਆਂ ਨੂੰ ਸੜਕਾਂ 'ਤੇ ਨਹੀਂ ਚਰਾਉਣਗੇ ਕਿਉਂਕਿ ਇਹ ਪਸ਼ੂ ਸੜਕਾਂ 'ਤੇ ਲੱਗੇ ਪੌਦਿਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰਦੇ ਹਨ ਅਤੇ ਸਥਿਤੀ ਖ਼ਰਾਬ ਹੁੰਦੀ ਹੈ।
ਪੰਜਾਬ ਵਿੱਚ ਪਸ਼ੂਆਂ ਵਿੱਚ ਲੰਪੀ ਸਕਿੱਨ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਹੁਣ ਤੱਕ ਸੈਂਕੜੇ ਪਸ਼ੂ ਮਾਰੇ ਗਏ ਹਨ। ਪਸ਼ੂਆਂ ਨੂੰ ਮਰਦੇ ਹੋਏ ਦੇਖ ਕਿਸਾਨ ਪਰੇਸ਼ਾਨ ਹੋਏ ਪਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਬਿਮਾਰੀ ਕਾਬੂ ਨਾ ਪਾਈ ਗਈ ਤਾਂ ਇਸ ਦਾ ਸੂਬੇ ਵਿੱਚ ਦੁੱਧ ਉਤਪਾਦਨ 'ਤੇ ਅਸਰ ਪਵੇਗਾ।
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਸਥਿਤ ਸਟੇਟ ਬੈਂਕ ਆਫ਼ ਇੰਡੀਆ (SBI) ਦੀ ਮੁੱਖ ਬ੍ਰਾਂਚ 'ਚੋਂ ਪਿਛਲੇ ਦਿਨੀਂ ਇਕ ਬੱਚਾ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। SBI 'ਚੋਂ 35 ਲੱਖ ਰੁਪਏ ਵਾਲਾ ਬੈਗ ਚੋਰੀ ਕਰਨ ਵਾਲੇ ਇਕ ਬੱਚੇ ਅਤੇ ਪਰਨਾ ਪਹਿਨੇ ਨੌਜਵਾਨ ਦੀ ਆਖਰੀ ਲੋਕੇਸ਼ਨ ਬੱਸ ਸਟੈਂਡ ਦੇ ਕੋਲ ਮਿਲੀ ਹੈ।
ਪੰਜਾਬ ਭਰ ਦੇ ਨਿੱਜੀ ਬੱਸ ਅਪਰੇਟਰਾਂ ਨੇ ਅੱਜ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 9 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਾਰੀਆਂ ਪ੍ਰਾਈਵੇਟ ਬੱਸਾਂ ਬੰਦ ਰੱਖੀਆਂ ਜਾਣਗੀਆਂ। 9 ਅਗਸਤ ਤੋਂ 14 ਅਗਸਤ ਤੱਕ ਸਾਰੀਆਂ ਪ੍ਰਾਈਵੇਟ ਬੱਸਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਡਾ: ਵਿਵੇਕ ਬਿੰਦਰਾ ਨੇ ਸਿੱਖ ਪੰਥ ਤੋਂ ਮੁਆਫ਼ੀ ਮੰਗੀ ਹੈ। ਇਸ ਦੇ ਲਈ ਉਨ੍ਹਾਂ ਨੇ ਕੰਪਨੀ ਦੇ ਲੈਟਰਹੈੱਡ 'ਤੇ ਲਿਖਿਆ ਮੁਆਫ਼ੀਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜਿਆ ਹੈ। ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਸਿੱਖ ਕੌਮ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਜੋ ਠੇਸ ਪਹੁੰਚੀ ਹੈ, ਉਹ ਉਨ੍ਹਾਂ ਤੋਂ ਮੁਆਫੀ ਮੰਗਦਾ ਹੈ।
ਆਉਣ ਵਾਲੇ ਦਿਨਾਂ ਵਿੱਚ ਖਾਣ ਵਾਲੇ ਤੇਲ ( Edible Oil) ਦੀਆਂ ਕੀਮਤਾਂ ਹੇਠਾਂ ਆ ਸਕਦੀਆਂ ਹਨ। ਆਮ ਲੋਕਾਂ ਨੂੰ ਮਹਿੰਗੇ ਖਾਣ ਵਾਲੇ ਤੇਲ ਤੋਂ ਰਾਹਤ ਮਿਲ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ 10 ਤੋਂ 12 ਰੁਪਏ ਪ੍ਰਤੀ ਲੀਟਰ ਦੀ ਕਮੀ ਆਉਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਨੇ ਖਾਣ ਵਾਲੇ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਦਾ ਲਾਭ ਖਪਤਕਾਰਾਂ ਤੱਕ ਪਹੁੰਚਾਉਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਨਰਮੇ ਦੀ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਹੈ ਕਿ ਕਿਸਾਨ-ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਮਾਰੇ ਗਏ ਨਰਮੇ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਮਰਨ ਨਾਲ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਮਜ਼ਦੂਰੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੈਡੀਕਲ ਕਾਲਜ 345 ਕਰੋੜ ਰੁਪਏ ਦਾ ਪ੍ਰੋਜੈਕਟ ਹੈ। ਇਸ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਹੈ ਤੇ 31 ਮਾਰਚ 2023 ਤੱਕ ਇਹ ਮੈਡੀਕਲ ਕਾਲਜ ਬਣ ਕੇ ਤਿਆਰ ਹੋ ਜਾਵੇਗਾ।
ਮਹਿੰਗਾਈ ਤੇ ਬੇਰੁਜਗਾਰੀ ਖਿਲਾਫ ਅੱਜ ਕਾਂਗਰਸ ਦੇਸ਼ ਭਰ ਵਿੱਚ ਸੜਕਾਂ ਉੱਪਰ ਉੱਤਰੀ ਹੈ। ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ 'ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ। ਪੁਲਿਸ ਨੇ ਮਹਿੰਗਾਈ ਖ਼ਿਲਾਫ਼ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਦਿਗਵਿਜੇ ਸਿੰਘ ਤੇ ਗੌਰਵ ਗੋਗੋਈ ਸਮੇਤ ਸਾਰੇ ਸੰਸਦ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਤੇ ਬੱਸ 'ਚ ਬਿਠਾਇਆ ਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਅਜੇ ਵੀ ਪੀਜੀਆਈ ਨੂੰ ਫੰਡ ਮੁਹੱਈਆ ਨਹੀਂ ਕਰਵਾਏ। ਇਸ ਦੇ ਬਾਵਜੂਦ ਪੀਜੀਆਈ ਨੇ ਪੰਜਾਬ ਦੇ ਮਰੀਜ਼ਾਂ ਦਾ ਆਪਣੇ ਤੌਰ 'ਤੇ ਇਲਾਜ ਸ਼ੁਰੂ ਕਰ ਦਿੱਤਾ ਹੈ। ਇਹ ਦਾਅਵਾ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਕੋਈ ਪੈਸਾ ਨਹੀਂ ਆਇਆ ਪਰ ਅਸੀਂ ਇਲਾਜ ਸ਼ੁਰੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਦੇ ਹੁਕਮਾਂ 'ਤੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਇਲਾਜ ਇੱਕ ਘੰਟੇ ਵਿੱਚ ਸ਼ੁਰੂ ਹੋ ਜਾਵੇਗਾ।
ਪ੍ਰੈੱਸ ਕਾਨਫਰੰਸ 'ਚ ਮੌਜੂਦ ਰਾਜਸਥਾਨ ਦੇ ਸੀਐੱਮ ਅਸ਼ੋਕ ਗਹਿਲੋਤ ਨੇ ਕਿਹਾ ਕਿ ਦੇਸ਼ 'ਚ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦੇਸ਼ ਵਿੱਚ ਈਡੀ ਦੀ ਦਹਿਸ਼ਤ ਦਾ ਮਾਹੌਲ ਹੈ। ਦੇਸ਼ ਵਿੱਚ ਬਹੁਤ ਖਤਰਨਾਕ ਖੇਡ ਚੱਲ ਰਹੀ ਹੈ। ਦੇਸ਼ ਦੇ ਮੀਡੀਆ ਨੂੰ ਸਮਝਣਾ ਪਵੇਗਾ ਕਿ ਅਖ਼ਬਾਰ ਹਮਲੇ ਦੀ ਮਾਰ ਹੇਠ ਹੈ, ਕੱਲ੍ਹ ਨੂੰ ਉਨ੍ਹਾਂ 'ਤੇ ਵੀ ਹਮਲਾ ਹੋ ਸਕਦਾ ਹੈ। ਮੀਡੀਆ ਨੂੰ ਅੱਜ ਹਿੰਮਤ ਦਿਖਾਉਣ ਦੀ ਲੋੜ ਹੈ। ਜੇਕਰ ਅਸੀਂ ਅੱਜ ਚੁੱਪ ਰਹੇ ਤਾਂ ਇਤਿਹਾਸ ਸਾਨੂੰ ਮਾਫ਼ ਨਹੀਂ ਕਰੇਗਾ।
ਪੰਜਾਬ 'ਚ ਕੋਰੋਨਾ ਮੁੜ ਰਫਤਾਰ ਫੜ ਰਿਹਾ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 3 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋ ਗਈ, ਜਦਕਿ 554 ਲੋਕਾਂ 'ਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸੂਬੇ ਦੀ ਲਾਗ ਦਰ 4.09 ਫੀਸਦੀ ਦਰਜ ਕੀਤੀ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਅਨੁਸਾਰ, ਹੁਸ਼ਿਆਰਪੁਰ, ਪਠਾਨਕੋਟ ਤੇ ਰੋਪੜ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ।
ਦੇਸ਼ ਦੇ ਕੇਂਦਰੀ ਬੈਂਕ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ (Reserve Bank of India Governor Shaktikanta Das) ਨੇ ਦੋ-ਮਾਸਿਕ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ ਵਿੱਚ 0.50 ਬੇਸਿਸ ਪੁਆਇੰਟ ਦਾ ਵਾਧਾ ਕਰਕੇ ਇਸ ਨੂੰ 5.40 ਫੀਸਦੀ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਸ ਕਾਰਨ ਤੁਹਾਡੀ EMI ਕਾਫੀ ਵਧਣ ਵਾਲੀ ਹੈ।
ਕਾਂਗਰਸ ਪਾਰਟੀ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਦੇ ਸੱਦੇ ਤੋਂ ਪਹਿਲਾਂ, ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਛੱਡ ਕੇ ਨਵੀਂ ਦਿੱਲੀ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਵਾਸਾਂ ਸਣੇ ਪੂਰੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਗੱਲ ਤੋਂ ਇਨਕਾਰ ਕੀਤਾ।
ਪੰਜਾਬ ਵਿੱਚ ਪਸ਼ੂਆਂ ਵਿੱਚ ਲੰਪੀ ਸਕਿੱਨ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਹੁਣ ਤੱਕ ਸੈਂਕੜੇ ਪਸ਼ੂ ਮਾਰੇ ਗਏ ਹਨ। ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਮੁੱਖ ਦਫਤਰ ’ਚ ਤਾਇਨਾਤ ਅਧਿਕਾਰੀਆਂ ਨੂੰ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ’ਤੇ ਤਾਇਨਾਤ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਬਿਮਾਰੀ ਵਧਣ ਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ’ਚ ਮੁੱਖ ਦਫ਼ਤਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਨੂੰ ਫਾਜ਼ਿਲਕਾ, ਵੈਟਰਨਰੀ ਅਫਸਰ ਡਾ. ਹਰਿੰਦਰ ਸਿੰਘ ਨੂੰ ਬਰਨਾਲਾ, ਵੈਟਰਨਰੀ ਅਫਸਰ ਡਾ. ਅਨਿਲ ਸੇਠੀ ਨੂੰ ਬਠਿੰਡਾ ਅਤੇ ਵੈਟਰਨਰੀ ਅਫਸਰ ਡਾ. ਪਰਮਪਾਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਆਰਜ਼ੀ ਤੌਰ ’ਤੇ ਲਾਇਆ ਹੈ। ਇਹ ਅਧਿਕਾਰੀ 31 ਅਗਸਤ ਤੱਕ ਹਰ ਸਥਿਤੀ ’ਤੇ ਨਜ਼ਰ ਰੱਖਣਗੇ।
ਪਿਛੋਕੜ
Punjab Breaking News, 5 August 2022 LIVE Updates: ED ਦੀ ਕਾਰਵਾਈ ਦਰਮਿਆਨ ਕਾਂਗਰਸ ਦੇਸ਼ ਭਰ 'ਚ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ ਸੜਕਾਂ 'ਤੇ ਉਤਰ ਆਈ ਹੈ। ਕਾਂਗਰਸ ਨੇਤਾ ਦਿੱਲੀ ਸਮੇਤ ਦੇਸ਼ ਭਰ 'ਚ ਵਿਰੋਧ ਕਰ ਰਹੇ ਹਨ। ਕਾਂਗਰਸ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖਤਮ ਹੁੰਦਾ ਦੇਖ ਕੇ ਤੁਹਾਨੂੰ ਕੀ ਲੱਗ ਰਿਹਾ ਹੈ। ਅੱਜ ਦੇਸ਼ ਵਿੱਚ ਲੋਕਤੰਤਰ ਨਹੀਂ ਹੈ। ਅੱਜ ਦੇਸ਼ ਵਿੱਚ ਚਾਰ ਲੋਕਾਂ ਦੀ ਤਾਨਾਸ਼ਾਹੀ ਹੈ। ਅਸੀਂ ਮਹਿੰਗਾਈ, ਬੇਰੁਜ਼ਗਾਰੀ ਦਾ ਮੁੱਦਾ ਉਠਾਉਣਾ ਚਾਹੁੰਦੇ ਹਾਂ। ਅਸੀਂ ਇਸ ਬਾਰੇ ਚਰਚਾ ਕਰਨਾ ਚਾਹੁੰਦੇ ਹਾਂ। ਸਾਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਸੰਸਦ ਵਿੱਚ ਕੋਈ ਚਰਚਾ ਨਹੀਂ ਹੁੰਦੀ। ਸਾਨੂੰ ਗ੍ਰਿਫਤਾਰ ਕੀਤਾ ਗਿਆ ਹੈ. ਇਹ ਅੱਜ ਭਾਰਤ ਦੀ ਹਾਲਤ ਹੈ।
ਕਾਂਗਰਸ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਪ੍ਰਦਰਸ਼ਨ ਤੋਂ ਪਹਿਲਾਂ ਲੱਗੀ ਦਫਾ 144
ਕਾਂਗਰਸ ਪਾਰਟੀ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ ਦੇ ਸੱਦੇ ਤੋਂ ਪਹਿਲਾਂ, ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਛੱਡ ਕੇ ਨਵੀਂ ਦਿੱਲੀ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਵਾਸਾਂ ਸਣੇ ਪੂਰੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਗੱਲ ਤੋਂ ਇਨਕਾਰ ਕੀਤਾ। ਕਾਂਗਰਸ ਦੇ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਪ੍ਰਦਰਸ਼ਨ ਤੋਂ ਪਹਿਲਾਂ ਲੱਗੀ ਦਫਾ 144
RBI Monetary Policy: ਰਿਜ਼ਰਵ ਬੈਂਕ ਨੇ ਰੇਪੋ ਦਰ 'ਚ 0.50 ਫੀਸਦੀ ਕੀਤਾ ਵਾਧਾ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ
ਦੇਸ਼ ਦੇ ਕੇਂਦਰੀ ਬੈਂਕ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ (Reserve Bank of India Governor Shaktikanta Das) ਨੇ ਦੋ-ਮਾਸਿਕ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਫੈਸਲਿਆਂ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਰੈਪੋ ਰੇਟ ਵਿੱਚ 0.50 ਬੇਸਿਸ ਪੁਆਇੰਟ ਦਾ ਵਾਧਾ ਕਰਕੇ ਇਸ ਨੂੰ 5.40 ਫੀਸਦੀ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਸ ਕਾਰਨ ਤੁਹਾਡੀ EMI ਕਾਫੀ ਵਧਣ ਵਾਲੀ ਹੈ। RBI Monetary Policy: ਰਿਜ਼ਰਵ ਬੈਂਕ ਨੇ ਰੇਪੋ ਦਰ 'ਚ 0.50 ਫੀਸਦੀ ਕੀਤਾ ਵਾਧਾ, ਕਰਜ਼ੇ ਦੀ ਕਿਸ਼ਤ ਦਾ ਲੱਗੇਗਾ ਝਟਕਾ
Corona in Punjab: ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਸੀਐਮ ਭਗਵੰਤ ਮਾਨ ਵੱਲੋਂ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼
Corona in Punjab: ਪੰਜਾਬ 'ਚ ਕੋਰੋਨਾ ਮੁੜ ਰਫਤਾਰ ਫੜ ਰਿਹਾ ਹੈ। ਵੀਰਵਾਰ ਨੂੰ 24 ਘੰਟਿਆਂ ਦੌਰਾਨ 3 ਕੋਰੋਨਾ ਪੀੜਤ ਲੋਕਾਂ ਦੀ ਮੌਤ ਹੋ ਗਈ, ਜਦਕਿ 554 ਲੋਕਾਂ 'ਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸੂਬੇ ਦੀ ਲਾਗ ਦਰ 4.09 ਫੀਸਦੀ ਦਰਜ ਕੀਤੀ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਅਨੁਸਾਰ, ਹੁਸ਼ਿਆਰਪੁਰ, ਪਠਾਨਕੋਟ ਤੇ ਰੋਪੜ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ। ਸਿਹਤ ਵਿਭਾਗ ਅਨੁਸਾਰ ਮੁਹਾਲੀ ਵਿੱਚ 143, ਜਲੰਧਰ ਵਿੱਚ 69, ਲੁਧਿਆਣਾ ਵਿੱਚ 50, ਹੁਸ਼ਿਆਰਪੁਰ ਵਿੱਚ 47, ਬਠਿੰਡਾ ਵਿੱਚ 37, ਪਟਿਆਲਾ ਵਿੱਚ 36, ਰੋਪੜ ਵਿੱਚ 31, ਐਸਬੀਐਸ ਨਗਰ ਵਿੱਚ 28, ਅੰਮ੍ਰਿਤਸਰ ਵਿੱਚ 20, ਕਪੂਰਥਲਾ ਵਿੱਚ 15, ਫਰੀਦਕੋਟ ਵਿੱਚ 12, ਫਤਿਹਗੜ੍ਹ ਸਾਹਿਬ ਤੇ ਮੋਗਾ ਵਿੱਚ 11 -11, ਬਰਨਾਲਾ ਵਿੱਚ 8, ਚਾਰ ਜ਼ਿਲ੍ਹਿਆਂ ਵਿੱਚ 6-6, ਦੋ ਜ਼ਿਲ੍ਹਿਆਂ ਵਿੱਚ 4-4, ਮਾਨਸਾ ਵਿੱਚ 3 ਤੇ ਤਰਨ ਤਾਰਨ ਵਿੱਚ ਇੱਕ ਨਵਾਂ ਮਰੀਜ਼ ਸਾਹਮਣੇ ਆਇਆ ਹੈ। Corona in Punjab: ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਸੀਐਮ ਭਗਵੰਤ ਮਾਨ ਵੱਲੋਂ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼
ਲੰਪੀ ਸਕਿੱਨ ਦਾ ਕਹਿਰ, 11 ਹਜ਼ਾਰ ਪਸ਼ੂ ਬਿਮਾਰ, ਹਾਲਤ ਵਿਗੜਦੇ ਵੇਖ ਪਸ਼ੂ ਪਾਲਣ ਮੰਤਰੀ ਭੁੱਲਰ ਨੇ ਆਪਣੇ ਦਫਤਰ ਦੇ ਅਫਸਰ ਜ਼ਿਲ੍ਹਿਆਂ 'ਚ ਭੇਜੇ
ਪੰਜਾਬ ਵਿੱਚ ਪਸ਼ੂਆਂ ਵਿੱਚ ਲੰਪੀ ਸਕਿੱਨ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਹੁਣ ਤੱਕ ਸੈਂਕੜੇ ਪਸ਼ੂ ਮਾਰੇ ਗਏ ਹਨ। ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਮੁੱਖ ਦਫਤਰ ’ਚ ਤਾਇਨਾਤ ਅਧਿਕਾਰੀਆਂ ਨੂੰ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ’ਤੇ ਤਾਇਨਾਤ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਬਿਮਾਰੀ ਵਧਣ ਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ’ਚ ਮੁੱਖ ਦਫ਼ਤਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਨੂੰ ਫਾਜ਼ਿਲਕਾ, ਵੈਟਰਨਰੀ ਅਫਸਰ ਡਾ. ਹਰਿੰਦਰ ਸਿੰਘ ਨੂੰ ਬਰਨਾਲਾ, ਵੈਟਰਨਰੀ ਅਫਸਰ ਡਾ. ਅਨਿਲ ਸੇਠੀ ਨੂੰ ਬਠਿੰਡਾ ਅਤੇ ਵੈਟਰਨਰੀ ਅਫਸਰ ਡਾ. ਪਰਮਪਾਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ’ਚ ਆਰਜ਼ੀ ਤੌਰ ’ਤੇ ਲਾਇਆ ਹੈ। ਇਹ ਅਧਿਕਾਰੀ 31 ਅਗਸਤ ਤੱਕ ਹਰ ਸਥਿਤੀ ’ਤੇ ਨਜ਼ਰ ਰੱਖਣਗੇ। ਲੰਪੀ ਸਕਿੱਨ ਦਾ ਕਹਿਰ, 11 ਹਜ਼ਾਰ ਪਸ਼ੂ ਬਿਮਾਰ, ਹਾਲਤ ਵਿਗੜਦੇ ਵੇਖ ਪਸ਼ੂ ਪਾਲਣ ਮੰਤਰੀ ਭੁੱਲਰ ਨੇ ਆਪਣੇ ਦਫਤਰ ਦੇ ਅਫਸਰ ਜ਼ਿਲ੍ਹਿਆਂ 'ਚ ਭੇਜੇ
- - - - - - - - - Advertisement - - - - - - - - -