Punjab Breaking News LIVE: ਪੰਜਾਬ ਵਿਜੀਲੈਂਸ ਦੀ ਰਾਡਾਰ ‘ਤੇ ਇੱਕ ਹੋਰ ਕਾਂਗਰਸੀ ਵਿਧਾਇਕ, ਸੀਐਮ ਮਾਨ ਨੂੰ ਭਾਰਤੀ ਲੋਕਤੰਤਰ 'ਤੇ ਮਾਣ, ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਗੁਜਰਾਤ ਦੀਆਂ 93 ਸੀਟਾਂ 'ਤੇ ਵੋਟਿੰਗ
Punjab Breaking News, 5 December 2022 LIVE Updates: ਪੰਜਾਬ ਵਿਜੀਲੈਂਸ ਦੀ ਰਾਡਾਰ ‘ਤੇ ਇੱਕ ਹੋਰ ਕਾਂਗਰਸੀ ਵਿਧਾਇਕ, ਸੀਐਮ ਮਾਨ ਨੂੰ ਭਾਰਤੀ ਲੋਕਤੰਤਰ 'ਤੇ ਮਾਣ, ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਸ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ 'ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਦਿੱਤੇ ਹਨ।
ਮਸ਼ਹੂਰ ਕੁਲ੍ਹੜ-ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਿਆ ਹੈ। ਦੋਵਾਂ ਦਾ ਗੁਆਂਢੀ ਦੁਕਾਨਦਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਹੈ। ਇਸ ਝਗੜੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਪਤੀ-ਪਤਨੀ ਤੇ ਉਨ੍ਹਾਂ ਦੇ ਗੁਆਂਢੀ ਇੱਕ-ਦੂਜੇ ਨੂੰ ਗਾਲਾਂ ਕੱਢ ਰਹੇ ਹਨ। ਜਲੰਧਰ ਸ਼ਹਿਰ ਦੇ ਵਾਲਮੀਕੀ ਚੌਂਕ 'ਚ ਕੁਲ੍ਹੜ ਪੀਜ਼ਾ ਜੋੜੇ ਤੇ ਉਨ੍ਹਾਂ ਦੇ ਗੁਆਂਢੀਆਂ ਵਿਚਾਲੇ ਤਕਰਾਰ ਹੋ ਗਈ। ਕੁਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਨੇ ਆਪਣੇ ਗੁਆਂਢੀ ਨੂੰ ਰਾਹ ਵਿੱਚ ਬੰਨ੍ਹੀਆਂ ਰੱਸੀਆਂ ਵਿੱਚੋਂ ਖਿੱਚਣ ਦੀ ਕੋਸ਼ਿਸ਼ ਕੀਤੀ ਪਰ ਕੁਝ ਲੋਕਾਂ ਨੇ ਦੋਵਾਂ ਨੂੰ ਵੱਖ-ਵੱਖ ਕਰ ਦਿੱਤਾ। ਇਸ ਤੋਂ ਬਾਅਦ ਲੋਕ ਸਹਿਜ ਨੂੰ ਪਿਛਲੇ ਪਾਸੇ ਲੈ ਜਾਂਦੇ ਹਨ। ਇਸ ਮਗਰੋਂ ਉਸ ਦੀ ਪਤਨੀ ਗਾਲ੍ਹਾਂ ਕੱਢਦੇ ਹੋਏ ਝਗੜੇ ਵਿੱਚ ਪੈ ਜਾਂਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਫੋਨ ਕਰਕੇ ਮੀਟਿੰਗ ਦਾ ਸਮਾਂ ਵਧਾਉਣ ਦੀ ਬੇਨਤੀ ਕੀਤੀ। ਇਸ 'ਤੇ ਉਨ੍ਹਾਂ ਨੂੰ 6 ਦਸੰਬਰ ਦੀ ਬਜਾਏ 10 ਦਸੰਬਰ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਉਨ੍ਹਾਂ 'ਤੇ ਲਾਏ ਗਏ ਝੂਠੇ ਬਿਆਨਾਂ ਦੇ ਦੋਸ਼ਾਂ 'ਤੇ ਆਪਣਾ ਪੱਖ ਰੱਖਣਾ ਹੋਵੇਗਾ।
ਅਕਾਲੀ ਸੁਪਰੀਮੋ ਸੁਖਬੀਰ ਬਾਦਲ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਵਿੱਚ ਸੁਖਬੀਰ ਦਿਲਜੀਤ ਦੇ ਬਿਆਨ ਨੂੰ ਸਮਰਥਨ ਦਿੰਦੇ ਨਜ਼ਰ ਆ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ‘ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈਕੇ ਦਿੱਤੇ ਦਿਲਜੀਤ ਦੋਸਾਂਝ ਦੇ ਬਿਆਨ ਨਾਲ ਮੈਂ ਸਹਿਮਤ ਹਾਂ। ਉਸ ਨੇ ਸਹੀ ਕਿਹਾ ਕਿ ਇਹ 100 ਪਰਸੈਂਟ ਸਰਕਾਰ ਦੀ ਨਾਲਾਇਕੀ ਹੈ। ਪੰਜਾਬ ਨੇ ਆਪਣਾ ਇੱਕ ਨੌਜਵਾਨ, ਸਫਲ ਤੇ ਪਿਆਰਾ ਬੱਚਾ ਖੋਹ ਦਿੱਤਾ ਹੈ। ਪਹਿਲਾਂ ਸਰਕਾਰ ਨੇ ਮੂਸੇਵਾਲਾ ਦੀ ਸਕਿਉਰਟੀ ਘਟਾਈ ਫਿਰ ਉਸ ਗੱਲ ਨੂੰ ਮੀਡੀਆ ‘ਚ ਲੀਕ ਕੀਤਾ।’ ਇਸ ਪੋਸਟ ਵਿੱਚ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਟੈਗ ਵੀ ਕੀਤਾ ਹੈ।
ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦਾ ਅਸਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਲਗਾਤਾਰ ਪੈਣਾ ਸ਼ੁਰੂ ਹੋ ਗਿਆ ਹੈ। ਦਿੱਲੀ (Delhi) , ਉੱਤਰ ਪ੍ਰਦੇਸ਼ (UP) , ਪੰਜਾਬ (Punjab) , ਰਾਜਸਥਾਨ (Rajasthan) ਸਮੇਤ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਵੇਰ ਅਤੇ ਰਾਤ ਨੂੰ ਠੰਡ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ। ਲੋਕ ਘਰਾਂ ਤੋਂ ਬਾਹਰ ਨਿਕਲਣ ਸਮੇਂ ਬਹੁਤ ਸਾਵਧਾਨੀ ਵਰਤ ਰਹੇ ਹਨ। ਇਸ ਤੋਂ ਇਲਾਵਾ ਕਈ ਇਲਾਕਿਆਂ 'ਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਦੱਖਣ 'ਚ ਲਗਾਤਾਰ ਹੋ ਰਹੀ ਬਾਰਿਸ਼ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਕੋਈ ਰਾਹਤ ਨਹੀਂ ਮਿਲਦੀ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ ਵਿੱਚ ਪੂਰੇ ਹਫ਼ਤੇ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੇਰਲ ਵਿੱਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ।
ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਐਤਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ 11 ਲੋਕ ਗ੍ਰਿਫਤਾਰ ਹੋ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਜਾਂਚ ਅੱਗੇ ਵਧਣ ਮਗਰੋਂ ਇਸ ਬਾਰੇ ਹੋਰ ਖੁਲਾਸੇ ਹੋ ਸਕਦੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ਤਹਿਤ ਜਲੰਧਰ ਵਿੱਚ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੈ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ, ਜੋ ਮਾਮਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਤੋਂ ਤਿੰਨ ਦਿਨ ਬਾਅਦ ਗੋਲਡੀ ਬਰਾੜ ਫਿਰ ਤੋਂ ਸਾਹਮਣੇ ਆ ਗਿਆ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਹ ਉਹ ਕਿਸੇ ਦੀ ਹਿਰਾਸਤ ਵਿੱਚ ਨਹੀਂ ਹੈ।
ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ ਸਿੱਖ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ 3 ਦਸੰਬਰ ਨੂੰ ਰਾਤ 10.40 ਵਜੇ ਦੇ ਆਸ-ਪਾਸ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ। ਪੁਲਿਸ ਨੇ ਕਿਹਾ ਕਿ ਗੈਸ ਸਟੇਸ਼ਨ ਦੀ ਕਰਮਚਾਰੀ ਪਵਨਪ੍ਰੀਤ ਕੌਰ ਨੂੰ ਇਕ ਤੋਂ ਵੱਧ ਗੋਲੀਆਂ ਮਾਰੀਆਂ ਗਈਆਂ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਪੁਲਿਸ ਨੇ ਗੋਲੀ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦਾ ਪਤਾ ਲਗਾਇਆ।
ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਖੁੱਲ੍ਹ ਕੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਦਿਲਜੀਤ ਨੇ ਪਿਛਲੇ ਦਿਨੀਂ ਕਲਾਕਾਰਾਂ ਦੀਆਂ ਹੱਤਿਆਵਾਂ 'ਤੇ ਆਪਣੀ ਚੁੱਪ ਤੋੜੀ ਤੇ ਇਸ ਲਈ 'ਸਰਕਾਰ ਦੀ ਨਾਲਾਇਕੀ' ਨੂੰ ਜ਼ਿੰਮੇਵਾਰ ਠਹਿਰਾਇਆ। ਦਿਲਜੀਤ ਨੇ ਕਿਹਾ, ‘ਇਨ੍ਹਾਂ ਸਾਰਿਆਂ ਨੇ ਸਖ਼ਤ ਮਿਹਨਤ ਕੀਤੀ। ਮੈਨੂੰ ਨਹੀਂ ਲੱਗਦਾ ਕਿ ਕੋਈ ਕਲਾਕਾਰ ਕਿਸੇ ਨਾਲ ਕੁਝ ਗਲਤ ਕਰ ਸਕਦਾ ਹੈ, ਮੈਂ ਆਪਣੇ ਤਜਰਬੇ ਦੀ ਗੱਲ ਕਰ ਰਿਹਾ ਹਾਂ। ਕਲਾਕਾਰ ਤੇ ਕਿਸੇ ਹੋਰ ਦੇ ਵਿਚਕਾਰ ਕੁਝ ਵੀ ਨਹੀਂ ਹੋ ਸਕਦਾ ਤਾਂ ਫਿਰ ਕੋਈ ਹੋਰ ਕਿਸੇ ਨੂੰ ਕਿਉਂ ਮਾਰੇਗਾ? ਇਹ ਬਹੁਤ ਹੀ ਦੁਖਦਾਈ ਗੱਲ ਹੈ। ਇਸ ਬਾਰੇ ਗੱਲ ਕਰਨਾ ਵੀ ਬਹੁਤ ਔਖਾ ਹੈ।
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਦੂਜੇ ਪੜਾਅ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇੱਥੇ ਅੱਜ ਵੋਟਾਂ ਪੈਣਗੀਆਂ , ਸੋਮਵਾਰ ਨੂੰ ਦੂਜੇ ਪੜਾਅ ਨੂੰ ਲੈ ਕੇ ਰਾਜ ਦੇ 14 ਕੇਂਦਰੀ ਅਤੇ ਉੱਤਰੀ ਜ਼ਿਲ੍ਹਿਆਂ ਦੀਆਂ ਕੁੱਲ 93 ਸੀਟਾਂ 'ਤੇ ਵੋਟਾਂ ਪੈਣਗੀਆਂ। ਦੂਜੇ ਪੜਾਅ 'ਚ ਜਿਨ੍ਹਾਂ 93 ਸੀਟਾਂ ਲਈ ਵੋਟਿੰਗ ਹੋਵੇਗੀ ,ਉਨ੍ਹਾਂ ਦੇ ਲਈ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਸੂਬਾਈ ਚੋਣ ਬਾਡੀ ਅਨੁਸਾਰ ਉਮੀਦਵਾਰਾਂ ਵਿੱਚ 285 ਆਜ਼ਾਦ ਉਮੀਦਵਾਰ ਹਨ, ਜਦਕਿ ਦੂਜੇ ਪੜਾਅ ਵਿੱਚ ਕਈ ਵੀਆਈਪੀ ਉਮੀਦਵਾਰਾਂ ਦੀ ਕਿਸਮਤ ਵੀ ਦਾਅ ’ਤੇ ਲੱਗੀ ਹੋਈ ਹੈ।
ਪੁਲਿਸ ਨੇ ਦਿਆਲਪੁਰਾ ਥਾਣੇ ਤੋਂ ਅਸਲਾ ਗਾਇਬ ਹੋਣ ਦੇ ਮਾਮਲੇ 'ਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਰੋਜ਼ਪੁਰ ਦੇ ਮੁੱਦਕੀ ਥਾਣੇ 'ਚ ਸਤਨਾਮ ਸਿੰਘ ਤੇ ਕੁਲਵਿੰਦਰ ਨੂੰ ਤਿੰਨ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦਿਆਲਪੁਰਾ ਥਾਣੇ ਦੇ ਮੁਨਸ਼ੀ ਨੇ ਇਨ੍ਹਾਂ ਨੂੰ ਇਹ ਹਥਿਆਰ ਦਿੱਤੇ ਸੀ। ਹੁਣ ਬਠਿੰਡਾ ਪੁਲਿਸ ਵੱਲੋਂ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ।
ਪਿਛੋਕੜ
Punjab Breaking News, 5 December 2022 LIVE Updates: ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਿਚ ਹੋਏ ਵੱਡੇ ਘਪਲਿਆਂ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਜੀਲੈਂਸ ਦੀ ਰਾਡਾਰ ‘ਤੇ ਇਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸਿਆ ਹੈ ਅਤੇ ਵਿਜੀਲੈਂਸ ਵਿਭਾਗ ਨੇ ਬਰਿੰਦਰਮੀਤ ਸਿੰਘ ਪਾਹੜਾ ਨੂੰ ਤਲਬ ਕੀਤਾ ਹੈ। ਹੁਣ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਵਿਜੀਲੈਂਸ ਦਾ ਸ਼ਿਕੰਜਾ
Punjab News: ਸੀਐਮ ਮਾਨ ਨੂੰ ਭਾਰਤੀ ਲੋਕਤੰਤਰ 'ਤੇ ਮਾਣ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਲੋਕਤੰਤਰ ਦੀ ਪ੍ਰਸੰਸਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਇਹੀ ਖੂਬਸੂਰਤੀ ਹੈ ਕਿ ਮੇਰੇ ਵਰਗਾ ਆਮ ਘਰ ਦਾ ਮੁੰਡਾ ਮੁੱਖ ਮੰਤਰੀ ਬਣ ਗਿਆ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਵਿੱਚ ਪਹੁੰਚੇ ਸਨ। Punjab News: ਸੀਐਮ ਮਾਨ ਨੂੰ ਭਾਰਤੀ ਲੋਕਤੰਤਰ 'ਤੇ ਮਾਣ
ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
Ludhiana News: ਫਿਲੌਰ ਦੇ ਪਿੰਡ ਮਨਸੂਰਪੁਰ 'ਚ ਅੱਜ ਤੜਕੇ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
ਆਖਰੀ ਪੜਾਅ 'ਚ 14 ਜ਼ਿਲ੍ਹਿਆਂ ਦੀਆਂ 93 ਸੀਟਾਂ 'ਤੇ ਅੱਜ ਵੋਟਿੰਗ
Gujarat Polls 2022 : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਦੂਜੇ ਪੜਾਅ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇੱਥੇ ਅੱਜ ਵੋਟਾਂ ਪੈਣਗੀਆਂ , ਸੋਮਵਾਰ ਨੂੰ ਦੂਜੇ ਪੜਾਅ ਨੂੰ ਲੈ ਕੇ ਰਾਜ ਦੇ 14 ਕੇਂਦਰੀ ਅਤੇ ਉੱਤਰੀ ਜ਼ਿਲ੍ਹਿਆਂ ਦੀਆਂ ਕੁੱਲ 93 ਸੀਟਾਂ 'ਤੇ ਵੋਟਾਂ ਪੈਣਗੀਆਂ। ਦੂਜੇ ਪੜਾਅ 'ਚ ਜਿਨ੍ਹਾਂ 93 ਸੀਟਾਂ ਲਈ ਵੋਟਿੰਗ ਹੋਵੇਗੀ ,ਉਨ੍ਹਾਂ ਦੇ ਲਈ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਸੂਬਾਈ ਚੋਣ ਬਾਡੀ ਅਨੁਸਾਰ ਉਮੀਦਵਾਰਾਂ ਵਿੱਚ 285 ਆਜ਼ਾਦ ਉਮੀਦਵਾਰ ਹਨ, ਜਦਕਿ ਦੂਜੇ ਪੜਾਅ ਵਿੱਚ ਕਈ ਵੀਆਈਪੀ ਉਮੀਦਵਾਰਾਂ ਦੀ ਕਿਸਮਤ ਵੀ ਦਾਅ ’ਤੇ ਲੱਗੀ ਹੋਈ ਹੈ। ਆਖਰੀ ਪੜਾਅ 'ਚ 14 ਜ਼ਿਲ੍ਹਿਆਂ ਦੀਆਂ 93 ਸੀਟਾਂ 'ਤੇ ਅੱਜ ਵੋਟਿੰਗ
ਦਿਆਲਪੁਰਾ ਥਾਣੇ ਤੋਂ ਅਸਲਾ ਗਾਇਬ ਹੋਣ ਦੇ ਮਾਮਲੇ 'ਚ ਦੋ ਜਣੇ ਗ੍ਰਿਫਤਾਰ
Punjab News: ਪੁਲਿਸ ਨੇ ਦਿਆਲਪੁਰਾ ਥਾਣੇ ਤੋਂ ਅਸਲਾ ਗਾਇਬ ਹੋਣ ਦੇ ਮਾਮਲੇ 'ਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਰੋਜ਼ਪੁਰ ਦੇ ਮੁੱਦਕੀ ਥਾਣੇ 'ਚ ਸਤਨਾਮ ਸਿੰਘ ਤੇ ਕੁਲਵਿੰਦਰ ਨੂੰ ਤਿੰਨ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦਿਆਲਪੁਰਾ ਥਾਣੇ ਦੇ ਮੁਨਸ਼ੀ ਨੇ ਇਨ੍ਹਾਂ ਨੂੰ ਇਹ ਹਥਿਆਰ ਦਿੱਤੇ ਸੀ। ਹੁਣ ਬਠਿੰਡਾ ਪੁਲਿਸ ਵੱਲੋਂ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਦਿਆਲਪੁਰਾ ਥਾਣੇ ਤੋਂ ਅਸਲਾ ਗਾਇਬ ਹੋਣ ਦੇ ਮਾਮਲੇ 'ਚ ਦੋ ਜਣੇ ਗ੍ਰਿਫਤਾਰ
- - - - - - - - - Advertisement - - - - - - - - -