Punjab Breaking News LIVE: ਅਸਲੇ ਨਾਲ ਲੈਸ ਹੋ ਕੇ ਦਿੱਲ ਵੱਲ ਜਾ ਰਹੇ ਸੀ 4 ਪੰਜਾਬੀ ਨੌਜਵਾਨ, ਅੱਤਵਾਦੀ ਸਾਜਿਸ਼ ਦਾ ਖਦਸ਼ਾ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
Punjab Breaking News, 5 May 2022 LIVE Updates: ਹਰਿਆਣਾ ਦੇ ਕਰਨਾਲ ਤੋਂ 4 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ 31 ਕਾਰਤੂਸ ਤੇ 3 ਆਈਈਡੀਜ਼ ਬਰਾਮਦ ਹੋਏ ਹਨ। ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
ਐਸਪੀ ਗੰਗਾਰਾਮ ਪੂਨੀਆ ਨੇ ਚਾਰ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਧਮਾਕਾਖੇਜ਼ ਸਮੱਗਰੀ ਬਰਾਮਦ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਿੰਨ ਕੰਟੇਨਰਾਂ ਵਿੱਚ ਰੱਖੀ ਧਮਾਕਾਖੇਜ਼ ਸਮੱਗਰੀ ਨੂੰ ਤਿਲੰਗਾਨਾ ਲਿਜਾਇਆ ਜਾ ਰਿਹਾ ਸੀ। ਜਾਂਚ ਦੌਰਾਨ ਮੁਲਜ਼ਮਾਂ ਕੋਲੋਂ ਦੇਸੀ ਪਿਸਤੌਲ ਤੇ 31 ਕਾਰਤੂਸ ਵੀ ਮਿਲੇ ਹਨ। ਉਨ੍ਹਾਂ ਕੋਲੋਂ 7.5 ਕਿਲੋਗ੍ਰਾਮ ਧਮਾਕਾਖੇਜ਼ ਸਮੱਗਰੀ, ਛੇ ਮੋਬਾਈਲ ਫ਼ੋਨ ਤੇ 1.3 ਲੱਖ ਰੁਪਏ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ ਇਹ ਅਤਿਵਾਦੀ ਧਮਾਕਾਖੇਜ਼ ਸਮੱਗਰੀ ਦੀ ਖੇਪ ਨਾਂਦੇੜ ਵੀ ਪਹੁੰਚਾ ਚੁੱਕੇ ਹਨ। ਗ੍ਰਿਫਤਾਰ ਕੀਤੇ ਕਥਿਤ ਅਤਿਵਾਦੀਆਂ ਵਿੱਚ ਗੁਰਪ੍ਰੀਤ ਸਿੰਘ, ਉਸ ਦਾ ਭਰਾ ਅਮਨਦੀਪ, ਪਰਮਿੰਦਰ ਅਤੇ ਭੁਪਿੰਦਰ ਸਿੰਘ ਸ਼ਾਮਲ ਹਨ। ਇਨ੍ਹਾਂ 'ਚੋਂ ਤਿੰਨ ਫਿਰੋਜ਼ਪੁਰ ਅਤੇ ਇਕ ਲੁਧਿਆਣਾ ਦਾ ਰਹਿਣ ਵਾਲਾ ਹੈ। ਪਾਕਿਸਤਾਨ 'ਚ ਰਹਿ ਰਹੇ ਅਤਿਵਾਦੀ ਹਰਵਿੰਦਰ ਸਿੰਘ ਇਸ ਧਮਾਕਾਖੇਜ਼ ਸਮੱਗਰੀ ਡਰੋਨ ਰਾਹੀਂ ਫਿਰੋਜ਼ਪੁਰ 'ਚ ਸੁੱਟ ਰਿਹਾ ਹੈ ਅਤੇ ਫਿਰ ਇਨ੍ਹਾਂ ਨੂੰ ਦੇਸ਼ ਦੇ ਹੋਰ ਸੂਬਿਆਂ 'ਚ ਪਹੁੰਚਾਇਆ ਜਾ ਰਿਹਾ ਹੈ। ਐੱਸਪੀ ਨੇ ਦੱਸਿਆ ਕਿ ਇਸ ਅਤਿਵਾਦੀ ਗਰੋਹ ਨੂੰ ਡਰੋਨ ਰਾਹੀਂ ਪਹਿਲਾਂ ਵੀ ਦੋ ਖੇਪਾਂ ਮਿਲ ਚੁੱਕੀਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੀ ਪੁਲਿਸ ਨੇ ਵੀਰਵਾਰ ਸਵੇਰੇ ਨੈਸ਼ਨਲ ਹਾਈਵੇਅ ਤੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਇਨੋਵਾ ਕਾਰ ਵਿੱਚ ਹਾਈਵੇਅ ਤੋਂ ਲੰਘ ਰਹੇ ਸਨ। ਇੰਟੈਲੀਜੈਂਸ ਬਿਊਰੋ (ਆਈਬੀ) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਬਸਤਾਰਾ ਟੋਲ ਪਲਾਜ਼ਾ ਨੇੜੇ ਨਾਕਾ ਲਾ ਕੇ ਇਨੋਵਾ ਗੱਡੀ ਨੂੰ ਚੈਕਿੰਗ ਲਈ ਰੋਕ ਲਿਆ। ਗੱਡੀ 'ਚੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਇਨੋਵਾ ਸਵਾਰਾਂ ਨੂੰ ਕਾਬੂ ਕਰ ਲਿਆ। ਇਸ ਗੱਲ ਦੀ ਪੁਸ਼ਟੀ ਕਰਨਾਲ ਦੇ ਐਸਪੀ ਗੰਗਾਰਾਮ ਪੂਨੀਆ ਨੇ ਕੀਤੀ।
ਕਰਨਾਲ ਜ਼ਿਲ੍ਹਾ ਪੁਲਿਸ ਨੇ ਦਿੱਲੀ ਨੂੰ ਦਹਿਲਾਉਣ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ 4 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ 31 ਕਾਰਤੂਸ ਤੇ 3 ਆਈਈਡੀਜ਼ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਤੋਂ ਦਿੱਲੀ ਜਾ ਰਹੇ ਸੀ। ਖੁਫੀਆ ਸੂਚਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ 4 ਵਜੇ ਮਧੂਬਨ ਨੇੜਿਓਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਇਨੋਵਾ ਗੱਡੀ 'ਚ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਨਾਂ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਭੁਪਿੰਦਰ ਸਿੰਘ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਸਾਰੀ ਸਾਜ਼ਿਸ਼ ਪਾਕਿਸਤਾਨ ਤੋਂ ਰਚੀ ਗਈ ਹੈ।
ਨਾੜ ਦੀ ਅੱਗ ਦੀ ਲਪੇਟ 'ਚ ਆ ਕੇ ਬੱਸ ਪਲਟਣ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਬੱਸ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਾੜ ਸਾੜਨ ਵਾਲਾ ਅਣਪਛਾਤਾ ਨਾਮਜ਼ਦ ਕੀਤਾ ਗਿਆ ਹੈ। ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਏਐਸਆਈ ਬਲਜਿੰਦਰ ਸਿੰਘ ਦੇ ਬਿਆਨਾਂ 'ਤੇ ਡਰਾਈਵਰ ਜਗਪ੍ਰੀਤ ਸਿੰਘ ਤੇ ਅਣਪਛਾਤੇ ਵਿਅਕਤੀ (ਨਾੜ ਸਾੜਨ ਵਾਲੇ) ਖਿਲਾਫ 279, 336, 337,427, 188 ਤਹਿਤ ਮਾਮਲਾ ਦਰਜ ਕੀਤਾ ਹੈ। ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਜਗਪ੍ਰੀਤ ਸਿੰਘ ਵਾਸੀ ਬਿਜਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਨਾੜ ਨੂੰ ਅੱਗ ਲਾਉਣ ਵਾਲੇ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਹੋਈ ਹੈ। ਅੱਜ ਪਟਿਆਲਾ 'ਚ ਹਿੰਸਾ ਦੇ ਮੁੱਦੇ 'ਤੇ ਰਾਜਪਾਲ ਨਾਲ ਚਰਚਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਹੀ ਢੰਗ ਨਾਲ ਨਹੀਂ ਚੱਲ ਰਹੀ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ-ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਸਗੋਂ ਰਾਘਵ ਚੱਢਾ ਬਿਆਨ ਜਾਰੀ ਕਰਦੇ ਹਨ। ਰਾਘਵ ਚੱਢਾ ਕਹਿੰਦੇ ਹਨ ਕਿ ਪਟਿਆਲਾ ਹਿੰਸਾ ਲਈ ਅਕਾਲੀ ਦਲ, ਭਾਜਪਾ ਤੇ ਕਾਂਗਰਸ ਜ਼ਿੰਮੇਵਾਰ ਹਨ। ਬਿਨਾਂ ਕਿਸੇ ਜਾਂਚ ਦੇ ਬਿਆਨ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਵੀ ਹੱਥ ਹੋ ਸਕਦਾ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਨੂੰ ਕਰਨੀ ਚਾਹੀਦੀ ਹੈ।
ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਭਗਵੰਤ ਮਾਨ ਨੇ ਬਿਆਨ ਜਾਰੀ ਕਰਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ 26454 ਨੌਕਰੀ ਦਾ ਨੋਟੀਫਿਕੇਸ਼ਨ ਅੱਜ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਇਆ ਹੈ। ਡਿਗਰੀ ਦੇ ਹਿਸਾਬ ਨਾਲ ਨੌਕਰੀ ਮਿਲੇਗੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ। ਸਰਕਾਰ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਪ੍ਰਾਈਵੇਟ ਤੇ ਸਰਕਾਰੀ ਨੌਕਰੀਆਂ ਉਪਲਬਧ ਹੋਣਗੀਆਂ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਮੈਂ ਜੋ ਵੀ ਫੈਸਲਾ ਲਵਾਂਗਾ, ਜਨਤਾ ਦੇ ਹੱਕਾਂ ਲਈ ਫੈਸਲਾ ਲਵਾਂਗਾ। ਆਉਣ ਵਾਲੇ ਬਜਟ ਸੈਸ਼ਨ ਵਿੱਚ ਹੋਰ ਵੀ ਚੰਗੀਆਂ ਖ਼ਬਰਾਂ ਆਉਣਗੀਆਂ।
ਖੇਤੀਬਾੜੀ ਵਿਭਾਗ ’ਚ 67, ਪਸ਼ੂ ਪਾਲਣ ’ਚ 218, ਕਰ ਤੇ ਆਬਕਾਰੀ ’ਚ 338, ਵਿੱਤ ਵਿਭਾਗ ’ਚ 446, ਜੰਗਲਾਤ ’ਚ 204, ਉਚੇਰੀ ਸਿੱਖਿਆ ਤੇ ਭਾਸ਼ਾ ’ਚ 210, ਘਰੇਲੂ ਤੇ ਸ਼ਹਿਰੀ ਵਿਕਾਸ ’ਚ 235, ਸਥਾਨਕ ਸਰਕਾਰਾਂ ਵਿੱਚ 547, ਮੈਡੀਕਲ ਸਿੱਖਿਆ ਤੇ ਖੋਜ ਵਿੱਚ 275, ਯੋਜਨਾਬੰਦੀ ’ਚ 16, ਜੇਲ੍ਹਾਂ ’ਚ 9, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ’ਚ 8, ਵਿਗਿਆਨ ਤਕਨੀਕ ਤੇ ਵਾਤਾਵਰਣ ’ਚ 123, ਸਮਾਜਿਕ ਨਿਆਂ ’ਚ 30, ਸਮਾਜਿਕ ਸੁਰੱਖਿਆ ਵਿੱਚ 82 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 155 ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸਰਕਾਰ ਨੇ ਗ੍ਰਹਿ ਮਾਮਲੇ ਤੇ ਨਿਆਂ ਤੇ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਧ ਅਸਾਮੀਆਂ ਭਰਨ ਨੂੰ ਤਰਜੀਹ ਦਿੱਤੀ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਿੱਚ 10,475, ਸਕੂਲੀ ਸਿੱਖਿਆ ਵਿੱਚ 6,452, ਬਿਜਲੀ ਵਿਭਾਗ ’ਚ 1,690, ਸਿਹਤ ਤੇ ਪਰਿਵਾਰ ਭਲਾਈ ’ਚ 2,187, ਪੇਂਡੂ ਵਿਕਾਸ ਤੇ ਪੰਚਾਇਤਾਂ ਵਿੱਚ 803, ਸਹਿਕਾਰਤਾ ਵਿੱਚ 777 ਤੇ ਤਕਨੀਕੀ ਸਿੱਖਿਆ ਵਿੱਚ 989 ਅਸਾਮੀਆਂ ਭਰੀਆਂ ਜਾਣਗੀਆਂ।
ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ (Punjab Cabinet Meeting) ’ਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਸੀ। ਇਸ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ।
ਪਿਛੋਕੜ
Punjab Breaking News, 5 May 2022 LIVE Updates: ਭਗਵੰਤ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਦੀ ਮੀਟਿੰਗ (Punjab Cabinet Meeting) ’ਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਨੂੰ ਭਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਸੀ। ਇਸ ਭਰਤੀ ਦੀ ਪ੍ਰਕਿਰਿਆ ਹੁਣ ਸ਼ੁਰੂ ਕਰ ਦਿੱਤੀ ਗਈ ਹੈ।
ਸਰਕਾਰ ਨੇ ਗ੍ਰਹਿ ਮਾਮਲੇ ਤੇ ਨਿਆਂ ਤੇ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਵੱਧ ਅਸਾਮੀਆਂ ਭਰਨ ਨੂੰ ਤਰਜੀਹ ਦਿੱਤੀ ਹੈ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵਿੱਚ 10,475, ਸਕੂਲੀ ਸਿੱਖਿਆ ਵਿੱਚ 6,452, ਬਿਜਲੀ ਵਿਭਾਗ ’ਚ 1,690, ਸਿਹਤ ਤੇ ਪਰਿਵਾਰ ਭਲਾਈ ’ਚ 2,187, ਪੇਂਡੂ ਵਿਕਾਸ ਤੇ ਪੰਚਾਇਤਾਂ ਵਿੱਚ 803, ਸਹਿਕਾਰਤਾ ਵਿੱਚ 777 ਤੇ ਤਕਨੀਕੀ ਸਿੱਖਿਆ ਵਿੱਚ 989 ਅਸਾਮੀਆਂ ਭਰੀਆਂ ਜਾਣਗੀਆਂ।
ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ’ਚ 67, ਪਸ਼ੂ ਪਾਲਣ ’ਚ 218, ਕਰ ਅਤੇ ਆਬਕਾਰੀ ’ਚ 338, ਵਿੱਤ ਵਿਭਾਗ ’ਚ 446, ਜੰਗਲਾਤ ’ਚ 204, ਉਚੇਰੀ ਸਿੱਖਿਆ ਤੇ ਭਾਸ਼ਾ ’ਚ 210, ਘਰੇਲੂ ਤੇ ਸ਼ਹਿਰੀ ਵਿਕਾਸ ’ਚ 235, ਸਥਾਨਕ ਸਰਕਾਰਾਂ ਵਿੱਚ 547, ਮੈਡੀਕਲ ਸਿੱਖਿਆ ਤੇ ਖੋਜ ਵਿੱਚ 275, ਯੋਜਨਾਬੰਦੀ ’ਚ 16, ਜੇਲ੍ਹਾਂ ’ਚ 9, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ’ਚ 8, ਵਿਗਿਆਨ ਤਕਨੀਕ ਤੇ ਵਾਤਾਵਰਣ ’ਚ 123, ਸਮਾਜਿਕ ਨਿਆਂ ’ਚ 30, ਸਮਾਜਿਕ ਸੁਰੱਖਿਆ ਵਿੱਚ 82 ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 155 ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਨੇ ਭਰਤੀ ਨੂੰ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਫ਼ੈਸਲਾ ਲਿਆ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਲਈ ਰੁਜਗਾਰ ਵੱਡਾ ਮੁੱਦਾ ਹੈ ਕਿਉਂਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਉਨ੍ਹਾਂ ਦਾ ਹਰਾ ਪੈਨ ਨੌਕਰੀਆਂ ਵਾਲੀ ਫਾਈਲ ਉੱਪਰ ਚੱਲੇਗਾ।
- - - - - - - - - Advertisement - - - - - - - - -