Punjab Breaking News LIVE: ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ, ਹੁਣ ਹੜਤਾਲੀ ਮੁਲਾਜ਼ਮਾਂ ਦੀ ਖੈਰ ਨਹੀਂ!, ਸੰਸਦ ਦੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
Punjab Breaking News, 6 December 2022 LIVE Updates: ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ, ਹੁਣ ਹੜਤਾਲੀ ਮੁਲਾਜ਼ਮਾਂ ਦੀ ਖੈਰ ਨਹੀਂ!, ਸੰਸਦ ਦੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਬੁਲਾਈ ਸਰਬ ਪਾਰਟੀ ਮੀਟਿੰਗ
LIVE
Background
Punjab Breaking News, 6 December 2022 LIVE Updates: ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਪੰਜਾਬ ਦੇ ਸਾਰੇ ਪੁਲਿਸ ਸਟੇਸ਼ਨਾਂ ਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਨੇ ਨਾਕੇ ਵੀ ਵਧਾ ਦਿੱਤੇ ਹਨ। ਪੁਲਿਸ ਸੂਤਰਾਂ ਮੁਤਾਬਕ ਪੰਜਾਬ ਦੇ ਸਾਰੇ ਥਾਣਿਆਂ ਤੇ ਸਰਕਾਰੀ ਬਿਲਡਿੰਗਾਂ ਦੀ ਸੁਰੱਖਿਆ ਵਧਾਉਣ ਲਈ ਆਰਡਰ ਜਾਰੀ ਕੀਤੇ ਗਏ ਹਨ। ਖੁਫ਼ੀਆਂ ਇਨਪੁੱਟਸ ਤੋਂ ਬਾਅਦ ਸੁਰੱਖਿਆ ਦੁਬਾਰਾ ਚੈੱਕ ਕੀਤੀ ਜਾ ਰਹੀ ਹੈ। ਸੁਰੱਖਿਆ ਵਿਵਸਥਾ ਨੂੰ ਸਹੀ ਕਰਨ ਦੇ ਹੁਕਮ ਪਹਿਲਾਂ ਹੀ ਚੱਲ ਰਹੇ ਹਨ। ਹੁਣ ਫਿਰ ਪੁਲਿਸ ਨੂੰ ਪੂਰੀ ਤਰ੍ਹਾਂ ਅਲਰਟ ਲਈ ਆਖਿਆ ਗਿਆ ਹੈ। ਖੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਪੰਜਾਬ ਪੁਲਿਸ ਚੌਕਸ
20-20 ਲੱਖ 'ਚ ਵਿਕੀਆਂ ਨਾਇਬ ਤਹਿਸੀਲਦਾਰੀਆਂ
ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿੱਚ ਹੋਏ ਘੁਟਾਲੇ ਸਬੰਧੀ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ ਹੈ। ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਹੋਰ ਨਾਇਬ ਤਹਿਸੀਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਹੁਣ ਤੱਕ 10 ਗ੍ਰਿਫਤਾਰੀਆਂ ਹੋ ਗਈਆਂ ਹਨ। ਇਨ੍ਹਾਂ ਵਿੱਚ ਪੰਜ 'ਨਾਇਬ ਤਹਿਸੀਲਦਾਰਾਂ’ ਦੀ ਗ੍ਰਿਫ਼ਤਾਰੀ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਨਾਇਬ ਤਹਿਸੀਲਦਾਰਾਂ ਦੀ ਭਰਤੀ ਸਬੰਧੀ ਪਟਿਆਲਾ ਪੁਲਿਸ ਵੱਲੋਂ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠਾਂ ਕੀਤੀ ਗਈ ਡੂੰਘੀ ਛਾਣਬੀਣ ਦੌਰਾਨ ਬੇਪਰਦ ਕੀਤੇ ਗਏ ਨਕਲ ਘੁਟਾਲੇ ਦੌਰਾਨ ਪੁਲਿਸ ਵੱਲੋਂ ਸੋਮਵਾਰ ਨੂੰ ਦਸਵੀਂ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਨੌਂ ਜਣਿਆਂ ਵਿੱਚੋਂ ਪੰਜ ਤਾਂ ਨਕਲ ਕਰਵਾਉਣ ਵਾਲੇ ਗਰੋਹ ਦੇ ਹੀ ਮੈਂਬਰ ਹਨ। ਜਦਕਿ ਚਾਰ ਜਣੇ ਉਹ ਹਨ, ਜੋ ਇਮਤਿਹਾਨ ਪਾਸ ਕਰਕੇ ਨਾਇਬ ਤਹਿਸੀਲਦਾਰ ਵਜੋਂ ਸਿਲੈਕਟ ਹੋ ਚੁੱਕੇ ਹਨ। 20-20 ਲੱਖ 'ਚ ਵਿਕੀਆਂ ਨਾਇਬ ਤਹਿਸੀਲਦਾਰੀਆਂ20-20 ਲੱਖ 'ਚ ਵਿਕੀਆਂ ਨਾਇਬ ਤਹਿਸੀਲਦਾਰੀਆਂ
ਹੁਣ ਹੜਤਾਲੀ ਮੁਲਾਜ਼ਮਾਂ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਬਣਾਇਆ ਸਖਤੀ ਦਾ ਮਨ
ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਹੜਤਾਲਾਂ ਤੋਂ ਭਗਵੰਤ ਮਾਨ ਸਰਕਾਰ ਪ੍ਰੇਸ਼ਾਨ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਕੰਮ ਪ੍ਰਭਾਵਿਤ ਹੋ ਰਿਹਾ ਹੈ। ਇਸ ਲਈ ਸਰਕਾਰ ਹੜਤਾਲੀ ਮੁਲਾਜ਼ਮਾਂ ਉੱਪਰ ਸਖਤੀ ਵਿਖਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਸ਼ੁਰੂਆਤ ਪੰਚਾਇਤ ਸਕੱਤਰਾਂ ਦੀ ਹੜਤਾਲ ਤੋਂ ਹੋ ਸਕਦੀ ਹੈ। ਸੂਤਰਾਂ ਮੁਤਾਬਕ ਅਧਿਕਾਰੀਆਂ ਵੱਲੋਂ ਪੰਚਾਇਤ ਸਕੱਤਰਾਂ ਦੀ ਹੜਤਾਲ ਖ਼ਤਮ ਕਰਵਾਏ ਜਾਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਾ ਪੈਣ ਕਾਰਨ ਹੁਣ ਵਿਭਾਗ ਸਖ਼ਤੀ ਦੇ ਰੌਂਅ ਵਿੱਚ ਨਜ਼ਰ ਆ ਰਿਹਾ ਹੈ। ਹੁਣ ਹੜਤਾਲੀ ਮੁਲਾਜ਼ਮਾਂ ਦੀ ਖੈਰ ਨਹੀਂ! ਪੰਜਾਬ ਸਰਕਾਰ ਨੇ ਬਣਾਇਆ ਸਖਤੀ ਦਾ ਮਨ
ਪਹਾੜਾਂ 'ਤੇ ਬਰਫਬਾਰੀ, ਪੰਜਾਬ ਸਮੇਤ ਉੱਤਰੀ ਭਾਰਤ 'ਚ ਵਧੀ ਠੰਡ
India Weather Today : ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਠੰਡ ਹੌਲੀ-ਹੌਲੀ ਵੱਧ ਰਹੀ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫਬਾਰੀ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਵਧ ਗਈ ਹੈ। ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪਹਾੜਾਂ 'ਤੇ ਬਰਫਬਾਰੀ, ਪੰਜਾਬ ਸਮੇਤ ਉੱਤਰੀ ਭਾਰਤ 'ਚ ਵਧੀ ਠੰਡ
ਸੰਸਦ ਦੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
Parliament Winter Session : ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਮੰਗਲਵਾਰ (6 ਨਵੰਬਰ) ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਹਿੱਸਾ ਲੈਣਗੇ। ਇਸ ਮੀਟਿੰਗ ਵਿੱਚ ਸਦਨ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲਣ, ਇਜਲਾਸ ਦੌਰਾਨ ਵਿਧਾਨਕ ਕੰਮਾਂ ਅਤੇ ਇਸ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ 7 ਦਸੰਬਰ ਤੋਂ ਸ਼ੁਰੂ ਹੋ ਕੇ 29 ਦਸੰਬਰ ਤੱਕ ਚੱਲੇਗਾ। ਸੰਸਦ ਦੇ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ
BCCI: ਬੀਸੀਸੀਆਈ ਨੇ ਕੀਤਾ ਵੱਡਾ ਫੇਰਬਦਲ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚਿੰਗ ਸਟਾਫ਼ ਵਿੱਚ ਵੱਡਾ ਫੇਰਬਦਲ ਕੀਤਾ ਹੈ। ਦਰਅਸਲ, ਬੋਰਡ ਨੇ ਸਾਬਕਾ ਭਾਰਤੀ ਕ੍ਰਿਕਟਰ ਰਿਸ਼ੀਕੇਸ਼ ਕਾਨਿਟਕਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਨਵਾਂ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ। ਉਹ ਆਸਟ੍ਰੇਲੀਆ ਖਿਲਾਫ ਹੋਣ ਵਾਲੀ 5 ਮੈਚਾਂ ਦੀ ਘਰੇਲੂ ਟੀ-20 ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜ ਜਾਵੇਗਾ।
Accident in Punjab: ਬੁਲੇਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿੱਚ ਬੀਤੀ ਦੇਰ ਰਾਤ ਬੁਲੇਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ। ਥਾਣਾ ਲਹਿਰਗਾਗਾ ਅਨੁਸਾਰ ਪਿੰਡ ਡੂਡੀਆ ਦੇ ਨੌਜਵਾਨ ਚਮਕੌਰ ਸਿੰਘ ਤੇ ਬਿੰਦਰ ਸਿੰਘ ਵਿਆਹ ਦੇ ਕਾਰਡ ਵੰਡਣ ਲਈ ਬੁਲੇਟ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਨ੍ਹਾਂ ਦੀ ਖੰਡੇਬਾਦ ਨੇੜੇ ਫਾਰਚੂਨਰ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਵਿੱਚ ਧਮਾਕਾ ਹੋਣ ਬਾਅਦ ਉਸ ਨੂੰ ਅੱਗ ਲੱਗ ਗਈ ਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਮੌਕੇ ’ਤੇ ਹੀ ਸੜ ਗਏ।
Jalandhar News: ਲਖਵੀਰ ਲੰਡਾ ਹਰੀਕੇ ਗੈਂਗ ਦੇ ਤਿੰਨ ਮੈਂਬਰ ਅਸਲੇ ਸਮੇਤ ਕਾਬੂ, ਵੱਡੀ ਵਾਰਦਾਤ ਦੀ ਕਰ ਰਹੇ ਸੀ ਤਿਆਰੀ
ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਲਖਵੀਰ ਲੰਡਾ ਹਰੀਕੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 7 ਪਿਸਟਲ ਸਮੇਤ ਮੈਗਜ਼ੀਨ, 30 ਜਿੰਦਾ ਰੌਂਦ, ਇੱਕ ਰਿਵਾਲਵਰ 32 ਬੋਰ ਸਮੇਤ 5 ਜਿੰਦਾ ਰੌਂਦ, ਇੱਕ ਪਿਸਟਲ 315 ਬੋਰ ਸਮੇਤ ਦੋ ਜਿੰਦਾ ਰੌਂਦ ਤੇ ਕਾਰ ਆਈ-20 ਬਰਾਮਦ ਕੀਤੀ ਹੈ।
Punjab News: ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਨੇ ਭਰਿਆ ਸਰਕਾਰੀ ਖਜ਼ਾਨਾ, ਅਪ੍ਰੈਲ ਤੋਂ ਨਵੰਬਰ ਤੱਕ 21 ਫੀਸਦੀ ਵਾਧਾ: ਜਿੰਪਾ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਵਿੱਚ ਅਪ੍ਰੈਲ ਤੋਂ ਨਵੰਬਰ ਤੱਕ ਸਰਕਾਰੀ ਖਜ਼ਾਨੇ ਵਿੱਚ 21 ਫੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਇਸ ਨੂੰ ਭਗਵੰਤ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ ਹੈ। ਮੰਤਰੀ ਜਿੰਪਾ ਨੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ 'ਚ ਹੀ ਮਾਲੀਆ 44 ਫੀਸਦੀ ਵਧਿਆ ਹੈ। ਉਨ੍ਹਾਂ ਕਿਹਾ ਕਿ ਅਸ਼ਟਾਮ ਤੇ ਰਜਿਸਟ੍ਰੇਸ਼ਨ ਤਹਿਤ ਖਜ਼ਾਨੇ ਨੂੰ ਅਪ੍ਰੈਲ ਤੋਂ ਨਵੰਬਰ ਤੱਕ 2525.72 ਕਰੋੜ ਰੁਪਏ ਦੀ ਕਮਾਈ ਹੋਈ ਹੈ। ਮੰਤਰੀ ਨੇ ਦੱਸਿਆ ਕਿ 2021 ਵਿੱਚ ਅਪ੍ਰੈਲ ਤੋਂ ਨਵੰਬਰ ਤੱਕ ਆਮਦਨ 2088.60 ਕਰੋੜ ਰੁਪਏ ਸੀ।
Sukhbir Badal: 'ਆਪ' ਦੇ ਰਾਜ 'ਚ ਲੋਕ ਘਰਾਂ ਅੰਦਰ ਵੀ ਨਹੀਂ ਸੁਰੱਖਿਅਤ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਲੁੱਟ ਦੀ ਵੀਡੀਓ ਸ਼ੇਅਰ ਕਰਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਇਸ ਵੀਡੀਓ ਵਿੱਚ ਇੱਕ ਲੁਟੇਰਾ ਸ਼ਰੇਆਮ ਘਰ ਵਿੱਚ ਦਾਖਲ ਹੋ ਕੇ ਔਰਤ ਦੀ ਚੇਨ ਝਪਟ ਕੇ ਦੌੜ ਜਾਂਦਾ ਹੈ। ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਸੁਖਬੀਰ ਬਾਦਲ ਨੇ ਟਵਿਟਰ ਹੈਂਡਲ 'ਤੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਇਹ ਵੀਡੀਓ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਨੂੰ ਦਰਸਾਉਂਦਾ ਹੈ। ਹੁਣ ਆਪਣੇ ਘਰਾਂ ਵਿੱਚ ਬੈਠੇ ਲੋਕ ਵੀ ਸੁਰੱਖਿਅਤ ਨਹੀਂ ਹਨ। ਸੱਚਮੁੱਚ ਚਿੰਤਾ ਵਾਲੀ ਗੱਲ!