Punjab Breaking News LIVE: ਬੀਜੇਪੀ ਲੀਡਰ ਤਜਿੰਦਰ ਬੱਗਾ ਦੀ ਗ੍ਰਿਫਤਾਰੀ 'ਤੇ ਜੰਗ, ਦਿੱਲੀ, ਪੰਜਾਬ ਤੇ ਹਰਿਆਣਾ ਪੁਲਿਸ ਆਹਮੋ-ਸਾਹਮਣੇ, ਪੜ੍ਹੋ ਬ੍ਰੇਕਿੰਗ ਤੇ ਲਾਈਵ ਅਪਡੇਟਸ
Punjab Breaking News, 6 May 2022 LIVE Updates: ਬੀਜੇਪੀ ਲੀਡਰ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਕਰਨ ਦਾ ਮਾਮਲਾ ਕੀਤਾ ਹੈ। ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਹੈ।
ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਤਜਿੰਦਰਪਾਲ ਸਿੰਘ ਨੂੰ ਗਲਤ ਤਰੀਕੇ ਨਾਲ ਅਗਵਾ ਕਰਕੇ ਪੰਜਾਬ ਲੈ ਜਾ ਰਹੀ ਸੀ। ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ। ਹੁਣ ਕਾਨੂੰਨ ਰਾਹੀਂ ਤਜਿੰਦਰਪਾਲ ਦਿੱਲੀ ਵਾਪਸ ਆ ਰਿਹਾ ਹੈ, ਹਰ ਭਾਜਪਾ ਵਰਕਰ ਨੂੰ ਵਧਾਈ, ਬੱਗਾ ਨੂੰ ਬਹੁਤ ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਾਨੂੰ ਡਰਾ-ਧਮਕਾ ਕੇ ਬੋਲਣ ਤੋਂ ਨਹੀਂ ਰੋਕ ਸਕਦੀ। ਤੁਸੀਂ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਇਹ ਮਾਮਲਾ ਸਿਰਫ ਅਰਵਿੰਦ ਕੇਜਰੀਵਾਲ ਦੀ ਹਉਮੈ ਨੂੰ ਸ਼ਾਂਤ ਕਰਨ ਲਈ ਕੀਤਾ ਗਿਆ ਸੀ ਤੇ ਇਸ ਨਾਲ ਪੂਰੀ ਦੁਨੀਆ ਵਿੱਚ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ ਹੈ।
ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਤੋਂ ਖੋਹ ਕੇ ਬੀਜੇਪੀ ਲੀਡਰ ਤੇਜਿੰਦਰ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਹੁਣ ਦਿੱਲੀ ਪੁਲਿਸ ਤੇਜਿੰਦਰ ਬੱਗਾ ਨੂੰ ਕੁਰਕਸ਼ੇਤਰ ਤੋਂ ਵਾਪਸ ਦਿੱਲੀ ਲਿਜਾ ਰਹੀ ਹੈ। ਪੰਜਾਬ ਪੁਲਿਸ ਇਸ ਵੇਲੇ ਖਾਲੀ ਹੱਥ ਰਹਿ ਗਈ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਤੇਜਿੰਦਰ ਬੱਗਾ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆ ਰਹੀ ਸੀ ਪਰ ਕੁਰਕਸ਼ੇਤਰ ਵਿਖੇ ਹਰਿਆਣਾ ਪੁਲਿਸ ਨੂੰ ਰੋਕ ਲਿਆ ਸੀ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੇ ਕਹਿਣ ਉੱਪਰ ਰੋਕਿਆ ਗਿਆ ਹੈ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਅਗਵਾ ਦਾ ਕੇਸ ਦਾਇਰ ਕੀਤਾ ਹੈ।
ਬੀਜੇਪੀ ਲੀਡਰ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਦਿੱਲੀ ਪੁਲਿਸ ਆਹਮੋ-ਸਾਹਮਣੇ ਹਨ। ਹਰਿਆਣਾ ਪੁਲਿਸ ਨੇ ਬੱਗਾ ਨੂੰ ਪੰਜਾਬ ਲਿਆ ਰਹੀ ਪੰਜਾਬ ਪੁਲਿਸ ਦੀ ਟੀਮ ਨੂੰ ਕੁਰਕਸ਼ੇਤਰ ਵਿੱਚ ਰੋਕ ਲਿਆ ਹੈ। ਹੁਣ ਪੰਜਾਬ ਪੁਲਿਸ ਦੇ ਏਡੀਜੀਪੀ ਕੁਰੂਕਸ਼ੇਤਰ ਲਈ ਰਵਾਨਾ ਹੋਏ ਹਨ। ਉਹ ਕੁਝ ਦੇਰ ਵਿੱਚ ਕੁਰੂਕਸ਼ੇਤਰ ਪਹੁੰਚਣਗੇ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦਿੱਲੀ ਪੁਲਿਸ ਦੇ ਕਹਿਣ ਉੱਪਰ ਪੰਜਾਬ ਪੁਲਿਸ ਦੀ ਟੀਮ ਨੂੰ ਰੋਕਿਆ ਹੈ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਅਗਵਾ ਦਾ ਕੇਸ ਦਾਇਰ ਕੀਤਾ ਹੈ।
ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਰਨੇਸ਼ ਕੁਮਾਰ ਬਨਾਮ ਬਿਹਾਰ ਰਾਜ ਤੇ ਹੋਰ, 2014 (8), ਐਸਸੀਸੀ 273 ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਦੋਸ਼ੀ ਉਕਤ ਨੂੰ 5 ਨੋਟਿਸ ਅ/ਧ 41-ਏ, ਸੀਆਰਪੀਸੀ ਤਹਿਤ ਜਾਰੀ ਕੀਤੇ ਗਏ ਸਨ। ਇਹ ਨੋਟਿਸ ਮਿਤੀ 09.04.2022, 11.04.2022, 15.04.2022, 22.04.2022 ਤੇ 28.04.2022 ਨੂੰ ਦਿੱਤੇ ਗਏ ਸਨ। ਇਸ ਦੇ ਬਾਵਜੂਦ ਦੋਸ਼ੀ ਜਾਣਬੁੱਝ ਕੇ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ। ਅੱਜ (06.05.2022) ਸਵੇਰੇ ਕਾਨੂੰਨ ਦੀ ਪਾਲਣਾ ਕਰਦੇ ਹੋਏ, ਦੋਸ਼ੀ ਨੂੰ ਉਸ ਦੇ ਘਰ ਜਨਕਪੁਰੀ, ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਇੱਥੇ ਲਿਆਂਦਾ ਜਾ ਰਿਹਾ ਹੈ ਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।
ਮੁਹਾਲੀ ਪੁਲੀਸ ਵੱਲੋਂ ਮੀਡੀਆ ਨੂੰ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਮੀਡੀਆ ਨੂੰ ਦਿੱਤੇ ਇੰਟਰਵਿਊ ਤੇ ਟਵਿੱਟਰ ਤੇ ਆਪਣੀ ਪੋਸਟਾਂ ਰਾਹੀ ਭੜਕਾਊ, ਝੂਠੇ ਤੇ ਫਿਰਕੂ ਭੜਕਾਊ ਬਿਆਨ ਦੇ ਕੇ, ਉਨ੍ਹਾਂ ਨੂੰ ਪ੍ਰਕਾਸ਼ਿਤ ਕਰਕੇ ਪੂਰਵ ਨਿਰਧਾਰਤ ਤੇ ਤਰਤੀਬੱਧ ਤਰੀਕੇ ਨਾਲ ਠੇਸ ਪਹੁੰਚਾਈ ਗਈ ਸੀ। ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ਤੇ ਮੁਕੱਦਮਾ ਨੰਬਰ: 18 ਮਿਤੀ 01.04.2022 ਅ/ਧ 153 ਏ, 505, 505 (2), 506 ਭ:ਦ: ਥਾਣਾ ਪੰਜਾਬ ਸਟੇਟ ਸਾਈਬਰ ਕਰਾਇਮ, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਸੀ। ਇਸ ਵਿੱਚ ਤੇਜਿੰਦਰ ਪਾਲ ਸਿੰਘ ਬੱਗਾ ਪੁੱਤਰ ਸ਼੍ਰੀ ਪ੍ਰੀਤ ਪਾਲ ਸਿੰਘ ਵਾਸੀ ਜਨਕਪੁਰੀ, ਨਵੀ ਦਿੱਲੀ, ਉਮਰ ਕਰੀਬ 36 ਸਾਲ ਮੁਲਜ਼ਮ ਹੈ।
ਮੁਹਾਲੀ ਦੇ ਐਸਐਸਪੀ ਵੱਲੋਂ ਕੁਰੂਕਸ਼ੇਤਰ ਦੇ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਮੁਲਜ਼ਮ ਤਜਿੰਦਰ ਬੱਗਾ ਨੂੰ ਜਲਦੀ ਰਿਹਾਅ ਕੀਤਾ ਜਾਵੇ। ਫੜੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਪੰਜਾਬ ਪੁਲਿਸ ਤਜਿੰਦਰ ਬੱਗਾ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਜਾਣਬੁੱਝ ਕੇ ਉਨ੍ਹਾਂ ਦੇ ਕੰਮ ਵਿੱਚ ਨਾਜਾਇਜ਼ ਵਿਘਨ ਪਾ ਰਹੀ ਹੈ। ਅਦਾਲਤ ਵਿੱਚ 2 ਵਜੇ ਅਰਜ਼ੀ ਦਿੱਤੀ ਜਾ ਸਕਦੀ ਹੈ।
ਬੀਜੇਪੀ ਲੀਡਰ ਤੇਜਿੰਦਰ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰੀ ਮਗਰੋਂ ਸਿਆਸਤ ਭਖ ਗਈ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸ਼ਰੇਆਮ ਗੁੰਡਾਗਰਦੀ 'ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਕਿਸੇ ਦੇ ਵੀ ਕੁਝ ਕਹਿਣ ਤੇ ਭਾਜਪਾ ਦੇ ਲੀਡਰ ਤੇਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਹ 'ਆਪ' ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਤੇ ਉਹਨਾਂ ਦੀ ਗੁੰਡਾਗਰਦੀ ਵਿੱਚ ਵਾਧੇ ਨੂੰ ਵੀ।
ਪੰਜਾਬ ਪੁਲਿਸ ਵੱਲੋਂ ਬੀਜੇਪੀ ਲੀਡਰ ਤਜਿੰਦਰ ਪਾਲ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਖਲਬਲੀ ਮਚ ਗਈ ਹੈ। ਇਸ ਕਾਰਨ ਦੋ ਰਾਜਾਂ ਦੀ ਪੁਲਿਸ ਆਹਮੋ-ਸਾਹਮਣੇ ਆ ਗਈ ਹੈ। ਤਜਿੰਦਰ ਪਾਲ ਬੱਗਾ ਨੂੰ ਗ੍ਰਿਫਤਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ ਦਿੱਲੀ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ।
ਬੀਜੇਪੀ ਲੀਡਰ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਕਰਨ ਦਾ ਮਾਮਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਪੰਜਾਬ ਲਿਆ ਰਹੀਆਂ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕ ਲਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੀ ਸੂਚਨਾ ਉੱਪਰ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਲਾਨ ਕੀਤਾ ਹੈ। ਇਸ ਵਾਰ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਖਰੀਦੇਗੀ। ਮੂੰਗੀ ਤੋਂ ਬਾਅਦ ਕਿਸਾਨ ਝੋਨੇ ਦੀ 126 ਕਿਸਮ ਤੇ ਬਾਸਮਤੀ ਦੀ ਫ਼ਸਲ ਬੀਜ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਣਕ ਤੇ ਝੋਨੇ ਦੇ ਨਾਲ ਇੱਕ ਹੋਰ ਫ਼ਸਲ ਖਰੀਦਣ ਦੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿਸਰਕਾਰ ਦਾ ਕਿਸਾਨਾਂ ਲਈ ਇਤਿਹਾਸਕ ਫੈਸਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਵਿਭਿੰਨਤਾ ਵੱਲ ਕਦਮ ਚੁੱਕਣਾ ਚਾਹੀਦਾ ਹੈ। ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।
ਪਿਛੋਕੜ
Punjab Breaking News, 6 May 2022 LIVE Updates:ਬੀਜੇਪੀ ਲੀਡਰ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਮਗਰੋਂ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਅਗਵਾ ਕਰਨ ਦਾ ਮਾਮਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਪੰਜਾਬ ਲਿਆ ਰਹੀਆਂ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕ ਲਿਆ ਹੈ। ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੀ ਸੂਚਨਾ ਉੱਪਰ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਹੈ।
ਪੰਜਾਬ ਵਿੱਚ ਚੌਥੀ ਕਰੋਨਾ ਵੇਵ ਆਉਣ ਦਾ ਖਤਰਾ ਵਧ ਗਿਆ ਹੈ। ਪੰਜਾਬ ਵਿੱਚ ਪਿਛਲੇ 2 ਦਿਨਾਂ ਵਿੱਚ 159 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਨੂੰ ਬਠਿੰਡਾ ਦੇ ਆਈਸੀਯੂ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ 6 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਸਭ ਤੋਂ ਵੱਧ ਮਰੀਜ਼ ਪਟਿਆਲਾ ਵਿੱਚ ਪਾਏ ਗਏ ਹਨ, ਜਿੱਥੇ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਵਿੱਚ ਕੋਰੋਨਾ ਬੰਬ ਫਟਿਆ ਹੈ। Punjab Corona Update: ਪੰਜਾਬ 'ਚ ਚੌਥੀ ਕੋਰੋਨਾ ਲਹਿਰ ਦਾ ਖ਼ਤਰਾ, 35 ਦਿਨਾਂ 'ਚ 746 ਨਵੇਂ ਮਰੀਜ਼, 4 ਮੌਤਾਂ
ਨਵਜੋਤ ਸਿੱਧੂ ਖਿਲਾਫ ਹਾਈਕਮਾਨ ਦੀ ਕਾਰਵਾਈ ਟਲੀ: ਅੱਜ ਨਹੀਂ ਹੋਏਗੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
ਅੱਜ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਚੇਅਰਮੈਨ ਏਕੇ ਐਂਟਨੀ ਅਚਾਨਕ ਬਿਮਾਰ ਹੋ ਗਏ ਹਨ ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਇਸ ਮੀਟਿੰਗ ਵਿੱਚ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਸੀ। ਇਸ ਬਾਰੇ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਫਾਰਸ਼ ਕੀਤੀ ਸੀ। ਇਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ। ਨਵਜੋਤ ਸਿੱਧੂ ਖਿਲਾਫ ਹਾਈਕਮਾਨ ਦੀ ਕਾਰਵਾਈ ਟਲੀ: ਅੱਜ ਨਹੀਂ ਹੋਏਗੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
ਪਟਿਆਲਾ ਹਿੰਸਾ ਮਗਰੋਂ ਅੱਜ ਸਿੱਖ ਜਥੇਬੰਦੀਆਂ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕੱਠ
ਪਟਿਆਲਾ 'ਚ ਹਿੰਦੂ-ਸਿੱਖਾਂ ਵਿਚਾਲੇ ਹੋਏ ਵਿਵਾਦ 'ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਸਿੱਖ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਅੱਜ ਬਾਅਦ ਦੁਪਹਿਰ ਦੁਨੀਆ ਭਰ ਦੀਆਂ ਸਿੱਖ ਜਥੇਬੰਦੀਆਂ ਇਸ ਇਕੱਠ ਦਾ ਹਿੱਸਾ ਬਣਨ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੇ ਵਿਚਾਰ ਰੱਖਣਗੇ ਤੇ ਕੌਮ ਨੂੰ ਆਪਣਾ ਸੰਦੇਸ਼ ਵੀ ਦੇਣਗੇ। ਪਟਿਆਲਾ ਹਿੰਸਾ ਮਗਰੋਂ ਅੱਜ ਸਿੱਖ ਜਥੇਬੰਦੀਆਂ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਇਕੱਠ, ਅਹਿਮ ਫੈਸਲੇ 'ਤੇ ਲੱਗੇਗੀ ਮੋਹਰ
ਪੀਐਮ ਮੋਦੀ ਨਾਲ 'ਪੰਗਾ' ਲੈਣ ਵਾਲਾ ਕਾਮੇਡੀਅਨ ਸ਼ਿਆਮ ਰੰਗੀਲਾ ਆਮ ਆਦਮੀ ਪਾਰਟੀ 'ਚ ਸ਼ਾਮਲ
ਰਾਜਸਥਾਨ ਦੇ ਮਸ਼ਹੂਰ ਕਾਮੇਡੀਅਨ ਸ਼ਿਆਮ ਰੰਗੀਲਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਸ਼ਿਆਮ ਰੰਗੀਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਮਿਕਰੀ ਕਰਕੇ ਪ੍ਰਸਿੱਧ ਹੋਏ ਸੀ। ਉਨ੍ਹਾਂ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ ਬੋਲਣ ਕਰਕੇ ਤਕਲੀਫ ਵੀ ਝੱਲ਼ਣੀ ਪਈ ਸੀ। ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਕਿਹਾ, 'ਰਾਜਸਥਾਨ ਦੇ ਮਸ਼ਹੂਰ ਕਾਮੇਡੀਅਨ ਸ਼ਿਆਮ ਰੰਗੀਲਾ 'ਆਪ' 'ਚ ਸ਼ਾਮਲ ਹੋ ਗਏ ਹਨ। ਸ਼ਿਆਮ ਰੰਗੀਲਾ ਜੀ ਆਪਣੇ ਵਿਅੰਗ ਨਾਲ ਲੋਕਾਂ ਦੇ ਉਦਾਸ ਚਿਹਰਿਆਂ 'ਤੇ ਮੁਸਕਾਨ ਲਿਆ ਰਹੇ ਹਨ। ਹੁਣ ਉਹ ਕਲਾ ਦੇ ਨਾਲ-ਨਾਲ ਦੇਸ਼ ਵਿੱਚ ‘ਕੰਮ ਦੀ ਰਾਜਨੀਤੀ’ ਕਰਨ ਵਾਲੀ ਆਮ ਆਦਮੀ ਪਾਰਟੀ ਨਾਲ ਮਿਲ ਕੇ ਸਿੱਖਿਆ ਤੇ ਸਿਹਤ ਕ੍ਰਾਂਤੀ ਦੀ ਰੌਸ਼ਨੀ ਜਗਾਉਣਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਿਮਿਕਰੀ ਤੋਂ ਬਾਅਦ ਸ਼ਿਆਮ ਰੰਗੀਲਾ ਚਰਚਾ ਵਿੱਚ ਆਏ ਸਨ। ਪੀਐਮ ਮੋਦੀ ਨਾਲ 'ਪੰਗਾ' ਲੈਣ ਵਾਲਾ ਕਾਮੇਡੀਅਨ ਸ਼ਿਆਮ ਰੰਗੀਲਾ ਆਮ ਆਦਮੀ ਪਾਰਟੀ 'ਚ ਸ਼ਾਮਲ
- - - - - - - - - Advertisement - - - - - - - - -