Punjab Breaking News LIVE: ਬਿਆਸ ਵਿਵਾਦ ਮਗਰੋਂ ਪੁਲਿਸ ਦਾ ਐਕਸ਼ਨ, ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ, ਸ਼ਿਮਲਾ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ, ਸੁਖਬੀਰ ਬਾਦਲ ਦੀ SIT ਅੱਗੇ ਪੇਸ਼ੀ

Punjab Breaking News, 6 September 2022 LIVE Updates: ਬਿਆਸ ਵਿਵਾਦ ਮਗਰੋਂ ਪੁਲਿਸ ਦਾ ਐਕਸ਼ਨ, ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ, ਸ਼ਿਮਲਾ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ

ਏਬੀਪੀ ਸਾਂਝਾ Last Updated: 06 Sep 2022 04:12 PM
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ। 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਕਿਸਾਨ ਲੰਬੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਭਗਵੰਤ ਮਾਨ ਸਰਕਾਰ ਬਣਨ ਦੇ 6 ਮਹੀਨਿਆਂ ਅੰਦਰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰ ਦਿੱਤੀ। ਪਿਛਲੀ ਸਰਕਾਰ ਨੇ ਅਜੇ ਤੱਕ ਨੁਕਸਾਨ ਦੀ ਭਰਪਾਈ ਨਹੀਂ ਕੀਤੀ। ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। 

Harbhajan Singh ETO: ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ 'ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਿਤ

ਬਿਜਲੀ ਖਪਤਕਾਰਾਂ (Power Consumers) ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ਵਿੱਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕੀਤੇ ਗਏ ਹਨ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਕੇਂਦਰਾਂ ਦਾ ਟੋਲ-ਫ੍ਰੀ ਨੰਬਰ 1912 ਹੋਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਸੂਬੇ ਭਰ ਦੇ ਲਗਭਗ 99 ਲੱਖ ਖਪਤਕਾਰਾਂ ਨੂੰ ਬਿਜਲੀ ਸਪਲਾਈ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ PSPCL ਕੋਲ ਬਿਜਲੀ ਸਪਲਾਈ ਸਬੰਧੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 9,000 ਤੋਂ ਵੱਧ ਸਮਰਪਿਤ ਕਰਮਚਾਰੀ/ਅਧਿਕਾਰੀ ਹਨ।

Suresh Raina ਨੇ ਘਰੇਲੂ ਕ੍ਰਿਕਟ ਨੂੰ ਕਿਉ ਕਿਹਾ ਅਲਵਿਦਾ, ਜਾਣ ਕੇ ਤੁਸੀ ਵੀ ਹੋ ਜਾਉਗੇ ਹੈਰਾਨ!

ਭਾਰਤ ਦੇ ਸਟਾਰ ਬੱਲੇਬਾਜ਼ ਸੁਰੇਸ਼ ਰੈਨਾ ਦੇ ਇੰਡੀਅਨ ਪ੍ਰੀਮੀਅਰ ਲੀਗ 'ਚ ਵਾਪਸੀ ਕਰਨ ਦੀਆਂ ਸੰਭਾਵਨਾਵਾਂ ਖ਼ਤਮ ਹੋ ਗਈਆਂ ਹਨ। ਸੁਰੇਸ਼ ਰੈਨਾ (Suresh Raina) ਨੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਹੈ ਕਿ ਸੁਰੇਸ਼ ਰੈਨਾ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਹਿੰਦੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਸੁਰੇਸ਼ ਰੈਨਾ ਦੱਖਣੀ ਅਫਰੀਕਾ, ਯੂਏਈ ਅਤੇ ਸ਼੍ਰੀਲੰਕਾ ਦੀ ਟੀ-20 ਲੀਗ ਦੇ ਅਗਲੇ ਸੀਜ਼ਨ 'ਚ ਹਿੱਸਾ ਲੈਣਗੇ। ਸੁਰੇਸ਼ ਰੈਨਾ ਨੂੰ ਇਸ ਸਾਲ ਦੇ ਆਈਪੀਐਲ (IPL) ਲਈ ਕਿਸੇ ਟੀਮ ਨੇ ਨਹੀਂ ਖਰੀਦਿਆ ਸੀ। ਕਿਉਂਕਿ ਸੁਰੇਸ਼ ਰੈਨਾ ਨੇ 2020 'ਚ ਹੀ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ, ਇਸ ਕਾਰਨ ਉਨ੍ਹਾਂ ਦੀ ਆਈਪੀਐੱਲ 'ਚ ਵਾਪਸੀ ਦੀ ਸੰਭਾਵਨਾ ਵੀ ਲਗਭਗ ਖ਼ਤਮ ਹੋ ਗਈ ਸੀ। ਹੁਣ ਸੁਰੇਸ਼ ਰੈਨਾ ਨੇ ਘਰੇਲੂ ਕ੍ਰਿਕਟ ਨੂੰ ਅਲਵਿਦਾ ਕਹਿ ਕੇ ਆਪਣੇ ਲਈ ਵਿਦੇਸ਼ੀ ਲੀਗਾਂ ਵਿੱਚ ਖੇਡਣ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ।

Paddy season in Punjab 2022: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਐਲਾਨ


ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਝੋਨੇ ਦੀ ਖਰੀਦ ਦਾ ਸੀਜਨ 1 ਅਕਤੂਬਰ ਤੋਂ ਸ਼ੁਰੂ ਹੋਵੇਗਾ। ਝੋਨੇ ਦੀ ਖਰੀਦ ਨਵੀਂ ਪਾਲਿਸੀ ਅਧੀਨ ਹੋਏਗੀ। ਇਸ ਵਾਰ ਸਾਰੀ ਖਰੀਦ ਆਨਲਾਈਨ ਤਰੀਕੇ ਨਾਲ ਕੀਤੀ ਜਾਏਗੀ। ਇਸ ਦੇ ਨਾਲ ਹੀ ਅਫਸਰਾਂ ਉੱਪਰ ਨਿਗ੍ਹਾ ਰੱਖੀ ਜਾਏਗੀ। ਜੇਕਰ ਜ਼ਿਆਦਾ ਝੋਨਾ ਮਿਲ ਵਿੱਚ ਹੋਵੇਗਾ ਤਾਂ ਪੁੱਛਗਿੱਛ ਹੋਵੇਗੀ।

ਐਸਆਈਟੀ ਸਾਹਮਣੇ ਢਾਈ ਘੰਟੇ ਦੀ ਪੇਸ਼ੀ ਮਗਰੋਂ ਬੋਲੇ ਸੁਖਬੀਰ ਬਾਦਲ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਹੈ। ਐਸਆਈਟੀ ਸਾਹਮਣੇ ਪੇਸ਼ੀ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੈਨੂੰ ਕਿਤੇ ਵੀ ਬੁਲਾ ਲੈਣ ਅਸੀਂ ਕੇਸ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ ਪਰ ਇਸ ਮਾਮਲੇ ਵਿੱਚ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਸਲ ਦੋਸ਼ੀ ਫੜਨ ਦੀ ਥਾਂ ਸਿਆਸਤ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 6 ਮਹੀਨਿਆਂ ਵਿੱਚ ਕੁਝ ਨਹੀਂ ਕੀਤਾ। ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਮੈਨੂੰ ਐਸਆਈਟੀ (SIT) ਤੋਂ ਸਮੰਨ ਕਰਵਾਇਆ ਹੈ। ਪੰਜਾਬੀ ਦੋਸ਼ੀਆਂ ਦੀ ਗ੍ਰਿਫਤਾਰੀ ਚਾਹੁੰਦੇ ਹਨ।

Big action on narco terror: ਨਾਰਕੋ-ਟੈਰਰ 'ਤੇ ਵੱਡਾ ਐਕਸ਼ਨ! ਦਿੱਲੀ 'ਚੋਂ 1200 ਕਰੋੜ ਦੀ ਡਰੱਗ ਬਰਾਮਦ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਨਾਰਕੋ-ਟੈਰਰ 'ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕੀਤੀ ਹੈ। ਦਿੱਲੀ 'ਚੋਂ 1200 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੇਚ ਕੇ ਆਉਣ ਵਾਲੇ ਪੈਸੇ ਦੀ ਵਰਤੋਂ ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਵਿੱਚ ਕੀਤੀ ਜਾਂਦੀ ਸੀ। ਪੁਲਿਸ ਨੇ 312.5 ਕਿਲੋ ਮੈਥਾਮਫੇਟਾਮਾਈਨ ਤੇ 10 ਕਿਲੋ ਫਾਈਨ ਕੁਆਲਿਟੀ ਦੀ ਹੈਰੋਇਨ ਜ਼ਬਤ ਕੀਤੀ ਹੈ। 

Ludhiana Blast Case: ਲੁਧਿਆਣਾ ਬੰਬ ਧਮਾਕੇ 'ਚ ਹੈਪੀ ਮਲੇਸ਼ੀਆ ਮੁੱਖ ਮੁਲਜ਼ਮ ਕਰਾਰ

ਕੌਮੀ ਜਾਂਚ ਏਜੰਸੀ (ਐਨਆਈਏ) ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਮਾਮਲੇ 'ਚ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਦੇ ਸਿਰ 'ਤੇ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਐਨਆਈਏ ਨੇ ਹੈਪੀ ਮਲੇਸ਼ੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰੀ ਏਜੰਸੀ ਨੇ ਲੁਧਿਆਣਾ ਅਦਾਲਤ ਬੰਬ ਧਮਾਕੇ ਨੂੰ ਅੰਤਰਰਾਸ਼ਟਰੀ ਸਾਜ਼ਿਸ਼ ਕਰਾਰ ਦਿੱਤਾ ਹੈ।

Weather Report: ਅੱਜ ਵੀ ਮੀਂਹ ਦੀ ਸੰਭਾਵਨਾ, ਜਾਣੋ ਦੇਸ਼ ਭਰ 'ਚ ਅੱਜ ਦਾ ਮੌਸਮ

ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਦੱਖਣੀ ਅਤੇ ਉੱਤਰ-ਪੂਰਬੀ ਰਾਜਾਂ 'ਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ (IMD) ਦੇ ਅਨੁਸਾਰ, ਦੇਸ਼ ਭਰ ਵਿੱਚ 3 ਚੱਕਰਵਾਤੀ ਪ੍ਰਣਾਲੀਆਂ ਸਰਗਰਮ ਹਨ ਅਤੇ ਸਮੁੰਦਰੀ ਤਲ 'ਤੇ ਮਾਨਸੂਨ ਟ੍ਰੌਫ ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਵਧ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਵੀ ਦੱਖਣ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

G-20: ਅੰਮ੍ਰਿਤਸਰ 'ਚ ਹੋਵੇਗਾ G-20 ਸੰਮੇਲਨ

ਅਗਲੇ ਸਾਲ G-20 ਸਿਖਰ ਸੰਮੇਲਨ 2023 ਭਾਰਤ ਵਿੱਚ ਹੋਣ ਜਾ ਰਿਹਾ ਹੈ ਪਰ ਇਹ ਸਿਖਰ ਸੰਮੇਲਨ ਅੰਮ੍ਰਿਤਸਰ ਵਿੱਚ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 3 ਦਸੰਬਰ 2016 ਤੋਂ ਬਾਅਦ ਇਹ ਪਹਿਲੀ ਅੰਤਰਰਾਸ਼ਟਰੀ ਪੱਧਰ ਦੀ ਕਾਨਫਰੰਸ ਹੋਵੇਗੀ। 2016 ਵਿੱਚ ਭਾਰਤ ਅਤੇ ਅਫਗਾਨਿਸਤਾਨ ਦੇ ਸਬੰਧਾਂ ਨੂੰ ਲੈ ਕੇ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ ਪਰ G-20 ਕਾਨਫਰੰਸ ਵਿੱਚ 20 ਦੇਸ਼ਾਂ ਦੇ ਪ੍ਰਤੀਨਿਧੀ ਅੰਮ੍ਰਿਤਸਰ ਪਹੁੰਚਣਗੇ। ਇਸ ਦੇ ਨਾਲ ਹੀ ਕਾਨਫਰੰਸ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਨਗਰ ਨਿਗਮ ਅਤੇ ਡੀਸੀ ਦਫ਼ਤਰ ਵਿੱਚ ਮੀਟਿੰਗਾਂ ਚੱਲ ਰਹੀਆਂ ਹਨ।

Contract employees of Punjab: ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਇਹ 10 ਸ਼ਰਤਾਂ ਤੇ ਨੁਕਤੇ ਪਾ ਸਕਦੇ ਅੜਿੱਕਾ

ਕਈ ਸਾਲਾਂ ਮਗਰੋਂ ਆਖਰ ਕੱਚੇ ਮੁਲਾਜ਼ਮਾਂ ਦੀ ਸੁਣੀ ਗਈ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਮਗਰੋਂ ਕਾਂਗਰਸ ਸਰਕਾਰ ਨੇ ਪੱਕੇ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਨੂੰਨੀ ਅੜਿੱਕਿਆਂ ਕਰਕੇ ਇਹ ਮਾਮਲਾ ਲਟਕਦਾ ਰਿਹਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਨੀਤੀ ਤਿਆਰ ਕੀਤੀ ਹੈ ਜਿਸ ਉੱਪਰ ਕੈਬਨਿਟ ਦੀ ਮੋਹਰ ਲੱਗ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਐਡਹਾਕ, ਠੇਕੇ, ਡੇਲੀ ਵੇਜ, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਸੂਬਾ ਸਰਕਾਰ ਦੇ 9000 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਹੋਵੇਗਾ। 

Rashan card: ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ

ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿਛੋਕੜ

Punjab Breaking News, 6 September 2022  LIVE Updates: ਬਿਆਸ ਵਿੱਚ ਬੀਤੇ ਦਿਨ ਹੋਏ ਵਿਵਾਦ ਤੋਂ ਬਾਅਦ ਪੁਲਿਸ ਨੇ ਦਰਜ ਕੀਤੀ ਕਰਾਸ ਐਫਆਈਆਰ 'ਚ ਤਿੰਨ ਧਿਰਾਂ ਸ਼ਾਮਲ ਕਰਕੇ ਤਿੰਨਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਿਨ੍ਹਾਂ 'ਚ ਇੱਕ ਧਿਰ ਉਹ ਪੁਲਿਸ ਮੁਲਾਜਮ ਹਨ, ਜੋ ਝੜਪਾਂ ਦੌਰਾਨ ਜ਼ਖਮੀ ਹੋਏ ਸਨ, ਜਦਕਿ ਬਾਕੀ ਦੋ ਧਿਰਾਂ ਰਾਧਾ ਸਵਾਮੀ ਡੇਰੇ ਦੇ ਸੇਵਾਦਾਰ ਤੇ ਨਿਹੰਗ ਸਿੰਘ ਹਨ। ਬਿਆਸ 'ਚ ਹੋਈ ਝੜਪ 'ਤੇ ਪੁਲਿਸ ਲਵੇਗੀ ਸਖਤ ਐਕਸ਼ਨ, ਵੀਡੀਓ ਰਾਹੀਂ ਹੋ ਰਹੀ ਮੁਲਜ਼ਮਾਂ ਦੀ ਸ਼ਨਾਖਤ


ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਇਹ 10 ਸ਼ਰਤਾਂ ਤੇ ਨੁਕਤੇ ਪਾ ਸਕਦੇ ਅੜਿੱਕਾ


ਕਈ ਸਾਲਾਂ ਮਗਰੋਂ ਆਖਰ ਕੱਚੇ ਮੁਲਾਜ਼ਮਾਂ ਦੀ ਸੁਣੀ ਗਈ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੇ ਮਗਰੋਂ ਕਾਂਗਰਸ ਸਰਕਾਰ ਨੇ ਪੱਕੇ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਾਨੂੰਨੀ ਅੜਿੱਕਿਆਂ ਕਰਕੇ ਇਹ ਮਾਮਲਾ ਲਟਕਦਾ ਰਿਹਾ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਨੀਤੀ ਤਿਆਰ ਕੀਤੀ ਹੈ ਜਿਸ ਉੱਪਰ ਕੈਬਨਿਟ ਦੀ ਮੋਹਰ ਲੱਗ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਐਡਹਾਕ, ਠੇਕੇ, ਡੇਲੀ ਵੇਜ, ਵਰਕ ਚਾਰਜਡ ਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਵਾਲੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਸੂਬਾ ਸਰਕਾਰ ਦੇ 9000 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਲਾਭ ਹੋਵੇਗਾ। Punjab: ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਨਹੀਂ ਹੋਣਗੇ ਪੱਕੇ, ਇਹ 10 ਸ਼ਰਤਾਂ ਤੇ ਨੁਕਤੇ ਪਾ ਸਕਦੇ ਅੜਿੱਕਾ


ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੇ ਸਖਤ ਆਦੇਸ਼


ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੇ ਸਖਤ ਆਦੇਸ਼


SFJ ਵੱਲੋਂ ਸ਼ਿਮਲਾ 'ਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ, ਸੀਐਮ ਠਾਕੁਰ ਨੂੰ ਦਿੱਤੀ ਚੇਤਾਵਨੀ


26 ਜਨਵਰੀ ਨੂੰ ਖਾਲਿਸਤਾਨ ਰੈਫਰੈਂਡਮ ਰਾਹੀਂ ਸ਼ਿਮਲੇ ਨੂੰ ਅਜ਼ਾਦ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਦਾਅਵਾ ਕਰਦੇ ਹੋਏ ਸਿੱਖਸ ਫੋਰ ਜਸਟਿਸ ਨੇ ਹਿਮਾਚਲ ਵਿਧਾਨ ਸਭਾ ਦੇ ਇਲਾਕੇ ਵਿੱਚ ਖਾਲਿਸਤਾਨ ਦਾ ਝੰਡਾ ਚੜ੍ਹਾਉਣ ਦੀ ਇਕ ਵੀਡਿਉ ਜਾਰੀ ਕੀਤੀ ਹੈ। ਸ਼ਿਮਲਾ ਨੂੰ ਮੁੜ ਹਾਸਲ ਕਰਨ ਦੇ ਟੀਚੇ ਨੂੰ ਦੁਹਰਾਉਂਦੇ ਹੋਏ, ਵੱਖਵਾਦੀ ਸਮੂਹ "ਸਿੱਖਸ ਫਾਰ ਜਸਟਿਸ" (SFJ) ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ, ਸ਼ਿਮਲਾ ਦੇ ਨਾਲ ਵਾਲੀ ਇੱਕ ਸਰਕਾਰੀ ਇਮਾਰਤ ਵਿੱਚ "ਖਾਲਿਸਤਾਨੀ" ਝੰਡਾ ਚੜ੍ਹਾ ਕਿ ਉਸਦੀ ਇੱਕ ਵੀਡੀਓ ਫੁਟੇਜ ਜਾਰੀ ਕੀਤੀ ਹੈ। SFJ ਵੱਲੋਂ ਸ਼ਿਮਲਾ 'ਚ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ, ਸੀਐਮ ਠਾਕੁਰ ਨੂੰ ਦਿੱਤੀ ਚੇਤਾਵਨੀ


ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ


ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 2015 ਦੇ ਕੋਟਕਪੂਰਾ ਪੁਲਿਸ ਫਾਈਰਿੰਗ ਮਾਮਲੇ 'ਚ ਅੱਜ ਸਵੇਰੇ 10:30 ਵਜੇ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ 'ਚ SIT ਦੇ ਸਾਹਮਣੇ ਪੇਸ਼ ਹੋਣਗੇ। 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ 'ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ। ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.