Punjab Breaking News LIVE: ਸਾਬਕਾ ਕਾਂਗਰਸੀ ਮੰਤਰੀਆਂ 'ਤੇ ਸ਼ਿਕੰਜਾ, ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ਹੋਰਾਂ ਖਿਲਾਫ ਵੀ ਕਾਰਵਾਈ ਦੀ ਤਿਆਰੀ

Punjab Breaking News, 7 June 2022 LIVE Updates: ਸਾਬਕਾ ਕਾਂਗਰਸੀ ਮੰਤਰੀਆਂ 'ਤੇ ਸ਼ਿਕੰਜਾ, ਸਾਧੂ ਸਿੰਘ ਧਰਮਸੋਤ ਗ੍ਰਿਫਤਾਰ, ਹੋਰਾਂ ਖਿਲਾਫ ਵੀ ਕਾਰਵਾਈ ਦੀ ਤਿਆਰੀ....

ਏਬੀਪੀ ਸਾਂਝਾ Last Updated: 07 Jun 2022 03:55 PM
Restore security of all 424 VIPs: ਪੰਜਾਬ ਦੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਭਗਵੰਤ ਮਾਨ ਸਰਕਾਰ ਨੇ ਯੂ-ਟਰਨ ਲਿਆ ਹੈ। ਪੰਜਾਬ ਪੁਲਿਸ ਨੇ ਉਨ੍ਹਾਂ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ, ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਦੌਰਾਨ ਵਾਪਸ ਲਈ ਗਈ ਸੀ ਜਾਂ ਉਸ ਵਿੱਚ ਕਟੌਤੀ ਕੀਤੀ ਗਈ ਸੀ। ਇਸ ਨੂੰ ਪੰਜਾਬ ਸਰਕਾਰ ਦਾ ਯੂ-ਟਰਨ ਇਸ ਲਈ ਮੰਨਿਆ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਇਹ ਸੁਰੱਖਿਆ ਵੀਆਈਪੀ ਕਲਚਰ ਖਤਮ ਕਰਨ ਲਈ ਘਟਾਈ ਗਈ ਹੈ। 

Sidhu Moosewala Murder: ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਸਖਤ ਨਿਰਦੇਸ਼ਾਂ ਮਗਰੋਂ ਨਵੀਂ SIT ਨੇ ਹੁਣ ਤੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗੱਡੀਆਂ, ਹਥਿਆਰ ਤੇ ਹੋਰ ਸਾਮਾਨ ਪ੍ਰਦਾਨ ਕਰਨ, ਰੇਕੀ ਕਰਨ ਤੇ ਪਨਾਹ ਦੇਣ ਦੇ ਦੋਸ਼ ਹੇਠ ਘੱਟੋ-ਘੱਟ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲੇ ਮੂਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਦੌਰਾਨ ਸਿੱਧੂ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।

Sidhu Moosewala: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸ ਦਿਨ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦਸਤਾਰ ਸਜਾ ਕੇ ਸਿੱਧੂ ਨੂੰ ਸ਼ਰਧਾਂਜਲੀ ਦੇਣ ਪਹੁੰਚਣ ਕਿਉਂਕਿ ਇਹ ਉਸ ਗਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੂੰ ਆਪਣੀ ਵਿਰਾਸਤ 'ਤੇ ਮਾਣ ਸੀ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਵੀ ਪੱਗ ਬੰਨ੍ਹਦੇ ਸਨ ਤੇ ਉਹ ਆਪਣੇ ਗੀਤਾਂ ਵਿੱਚ ਵੀ ਦਸਤਾਰ ਦੇ ਨਾਲ ਹੀ ਨਜ਼ਰ ਆਉਂਦੇ ਸੀ।

Simranjit Singh Mann: ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਤਾਂ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ’ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਦਮਦਮੀ ਟਕਸਾਲ ਦੇ ਲੀਡਰਾਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ’ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ। ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਦੇ ਬਾਹਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮਿਲਣ ਲਈ ਆਏ ਸੀ। ਉਨ੍ਹਾਂ ਇਨ੍ਹਾਂ ਆਗੂਆਂ ਨੂੰ ਕਿਹਾ ਕਿ ਜੇ ਉਹ ਇਸ ਮਾਮਲੇ ਵਿੱਚ ਸੁਹਿਰਦ ਹਨ ਤਾਂ ਪਹਿਲਾਂ ਆਪਣੇ ਅਹੁਦੇ ਛੱਡਣ।

Shamsher Singh Dullo: ਸਾਧੂ ਸਿੰਘ ਧਰਮਸੋਤ ਨੇ ਜੋ ਕੀਤਾ, ਉਸ ਦਾ ਖਮਿਆਜ਼ਾ ਤਾਂ ਭੁਗਤਣਾ ਹੀ ਪਵੇਗਾ ਪਰ ਧਰਮਸੋਤ ਛੋਟੀ ਮੱਛੀ ਹੈ ਜਦਕਿ ਵੱਡੇ ਮਗਰਮੱਛ ਵੀ ਕਈ ਘੁਟਾਲਿਆਂ ਵਿੱਚ ਸ਼ਾਮਲ

ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਵੱਡੇ-ਵੱਡੇ ਲੀਡਰਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਜੋ ਕੀਤਾ, ਉਸ ਦਾ ਖਮਿਆਜ਼ਾ ਤਾਂ ਭੁਗਤਣਾ ਹੀ ਪਵੇਗਾ ਪਰ ਧਰਮਸੋਤ ਛੋਟੀ ਮੱਛੀ ਹੈ ਜਦਕਿ ਵੱਡੇ ਮਗਰਮੱਛ ਵੀ ਕਈ ਘੁਟਾਲਿਆਂ ਵਿੱਚ ਸ਼ਾਮਲ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੁੱਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਵੱਡੇ ਮਗਰਮੱਛਾਂ ਦੇ ਨਾਂ ਵੀ ਸ਼ਾਮਲ ਹਨ ਪਰ ਸ਼ੁਰੂਆਤ ਇੱਕ ਸ਼ਡਿਊਲਕਾਸਟ ਤੋਂ ਕੀਤੀ ਗਈ ਹੈ। ਦੂਲੋ ਨੇ ਕਿਹਾ ਕਿ ਜੇ ਕਾਰਵਾਈ ਕਰਨੀ ਹੀ ਸੀ ਤਾਂ ਇੱਕ ਵੱਡੇ ਮਗਰਮੱਛ ਤੋਂ ਕਰਦੇ। ਉਨ੍ਹਾਂ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਕਹਿੰਦਾ ਸੀ ਕਿ ਪਿਛਲੀ ਸਰਕਾਰ ਦੌਰਾਨ ਵੱਡੇ-ਵੱਡੇ ਘੁਟਾਲੇ ਹੋਏ ਹਨ, ਕੋਈ ਵੀ ਵਿਭਾਗ ਅਜਿਹਾ ਨਹੀਂ ਹੈ, ਜਿਸ ਵਿੱਚ ਘੁਟਾਲਾ ਨਾ ਹੋਇਆ ਹੋਵੇ, ਇਸ ਵਿੱਚ ਕਈ ਅਜਿਹੇ ਨਾਮ ਸ਼ਾਮਲ ਹਨ, ਜਿਨ੍ਹਾਂ ਨੇ ਨਾ ਸਿਰਫ ਸੂਬੇ, ਸਗੋਂ ਸੂਬੇ ਦੇ ਲੋਕਾਂ ਨਾਲ ਵੀ ਧੋਖਾ ਕੀਤਾ ਹੈ, ਜਿਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

Punjab Budget: ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ

ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਵਧਾਈਆਂ! ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

New excise policy: ਪੰਜਾਬ ਸਰਕਾਰ ਸ਼ਰਾਬ 20 ਫੀਸਦੀ ਤੱਕ ਸਸਤੀ ਕਰ ਸਕਦੀ

ਮੁੱਖ ਮੰਤਰੀ ਭਗਵੰਤ ਮਾਨ ਪਿਆਕੜਾਂ 'ਤੇ ਮਿਹਰਬਾਨ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਸ਼ਰਾਬ 20 ਫੀਸਦੀ ਤੱਕ ਸਸਤੀ ਕਰ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਸ਼ਰਾਬ ਦੀ ਲਗਾਤਾਰ ਵਧ ਰਹੀ ਤਸਕਰੀ ਨੂੰ ਰੋਕਣ ਲਈ ਇਹ ਵਿਵਸਥਾ ਕਰਨ ਜਾ ਰਹੀ ਹੈ ਕਿਉਂਕਿ ਗੁਆਂਢੀ ਰਾਜਾਂ ਵਿੱਚ ਸ਼ਰਾਬ ਸਸਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪਿਆਕੜਾਂ ਨੂੰ ਮੌਜਾਂ ਲੱਗਣਗੀਆਂ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਨੀਤੀ ਨੂੰ ਜਲਦ ਪ੍ਰਵਾਨਗੀ ਲਈ ਲਿਆਂਦਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਨਵੀਂ ਨੀਤੀ ਵਿੱਚ ਸੂਬੇ ਵਿੱਚ ਸ਼ਰਾਬ ਦੀਆਂ ਕੀਮਤਾਂ ਵਿੱਚ 20 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ।

Aam Aadmi Party Punjab: ਸਾਧੂ ਸਿੰਘ ਧਰਮਸੋਤ ਲਗਾਤਾਰ 5 ਸਾਲ ਰਿਸ਼ਵਤ ਲੈ ਕੇ ਕਰਵਾ ਰਿਹਾ ਸੀ ਰੁੱਖਾਂ ਦੀ ਕਟਾਈ: ਡਾ. ਅਜੈ ਗੁਪਤਾ

ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਪੰਜਾਬ ਦੇ ਸਾਬਕਾ ਕੈਬਨਿਟ ਵਜੀਰ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਮਗਰੋਂ ਵੱਡਾ ਦਾਅਵਾ ਕੀਤਾ ਹੈ। ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਧਰਮਸੋਤ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ, ਜਿਸ ਨੇ ਸਕਾਲਰਸ਼ਿਪ ਘੁਟਾਲੇ ਤੋਂ ਲੈ ਕੇ ਜੰਗਲਾਤ ਵਿਭਾਗ 'ਚ ਕਈ ਤਰ੍ਹਾਂ ਦੇ ਘਪਲੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ 500-500 ਰੁਪਏ ਲੈ ਕੇ ਦਰੱਖਤ ਕਟਵਾਏ ਗਏ। ਇੱਕ ਪਾਸੇ ਦੁਨੀਆਂ 'ਚ ਵਧ ਰਹੀ ਤਪਸ਼ ਨੂੰ ਘਟਾਉਣ ਲਈ ਵੱਧ ਤੋਂ ਵੱਧ ਰੁੱਖ ਲਾਏ ਜਾ ਰਹੇ ਹਨ ਤੇ ਦੂਜੇ ਪਾਸੇ ਧਰਮਸੋਤ ਰੁੱਖਾਂ ਦੀ ਕਟਾਈ ਰਿਸ਼ਵਤ ਲੈ ਕੇ ਕਰਵਾ ਰਿਹਾ ਸੀ। ਗੁਪਤਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਫੀਸਦੀ ਕਮਿਸ਼ਨ ਦਾ ਪਤਾ ਲੱਗਣ 'ਤੇ ਆਪਣੇ ਮੰਤਰੀ ਨੂੰ ਬਰਖਾਸਤ ਕਰਕੇ ਉਸ ਨੂੰ ਗ੍ਰਿਫਤਾਰ ਕਰਵਾ ਦਿੱਤਾ ਤੇ ਦੂਜੇ ਪਾਸੇ ਧਰਮਸੋਤ ਵਰਗੇ ਮੰਤਰੀ ਪੰਜ ਸਾਲ ਕਰੱਪਸ਼ਨ ਕਰਦੇ ਰਹੇ। 

Pargat Singh: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਕੋਈ ਗ੍ਰਿਫਤਾਰੀ ਨਹੀਂ ਹੋ ਸਕੀ, ਹੁਣ ਆਪ' ਸਰਕਾਰ ਨੇ ਨਾਕਾਮੀ ਲੁਕਾਉਣ ਲਈ ਧਰਮਸੋਤ ਖਿਲਾਫ਼ ਕਾਰਵਾਈ ਕੀਤੀ

ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਾਧੂ ਸਿੰਘ ਧਰਮਸੋਤ ਖਿਲਾਫ਼ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਨੂੰ ਪ੍ਰਾਪੇਗੰਡਾ ਦੱਸਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਆਪ ਸਰਕਾਰ ਨੇ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਇਹ ਕਾਰਵਾਈ ਕੀਤੀ ਹੈ। ਮਰਹੂਮ ਸਿੱਧੂ ਮੂਸੇਵਾਲਾ ਕੇਸ ਵਿੱਚ ਪੁਲਿਸ ਵੱਲੋਂ ਕੋਈ ਗ੍ਰਿਫਤਾਰੀ ਅਜੇ ਤੱਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੀ ਸਰਕਾਰ ਮਾਹੌਲ ਬਣਾ ਰਹੀ ਹੈ। ਸੰਗਰੂਰ ਭਗਵੰਤ ਮਾਨ ਦਾ ਹਲਕਾ ਹੋਣ ਕਾਰਨ ਉੱਥੋਂ ਪਾਰਟੀ ਹਰ ਹਾਲ ਜਿੱਤ ਦਰਜ ਕਰਨਾ ਚਾਹੁੰਦੀ ਹੈ।

Amrinder Singh Raja Warring: ਕਾਂਗਰਸ ਛੱਡ ਕੇ ਜਾਣ ਵਾਲਿਆਂ ਨੂੰ ਈਡੀ ਤੇ ਸੀਬੀਆਈ ਦਾ ਡਰ ਸਤਾ ਰਿਹਾ ਸੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਜੇਪੀ ਵਿੱਚ ਜਾਣ ਵਾਲੇ ਕਾਂਗਰਸੀ ਲੀਡਰਾਂ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਛੱਡ ਕੇ ਜਾਣ ਵਾਲਿਆਂ ਨੂੰ ਈਡੀ ਤੇ ਸੀਬੀਆਈ ਦਾ ਡਰ ਸਤਾ ਰਿਹਾ ਸੀ। ਇਸ ਲਈ ਉਹ ਪਨਾਹ ਲੈਣ ਲਈ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਲੀਡਰਾਂ ਦੇ ਜਾਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਏਗਾ। ਰਾਜਾ ਵੜਿੰਗ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਪੰਜਾਹ-ਪੰਜਾਹ ਸਾਲ ਕਾਂਗਰਸ ਨੂੰ ਲੁੱਟਿਆ ਤੇ ਕਾਂਗਰਸ ’ਚ ਰਹਿ ਕੇ ਲੀਡਰੀਆਂ ਲਈਆਂ, ਉਹ ਅੱਜ ਕਿਹੜੇ ਮੂੰਹ ਨਾਲ ਕਾਂਗਰਸ ਉਪਰ ਸਵਾਲ ਚੁੱਕ ਰਹੇ। ਵੜਿੰਗ ਨੇ ਕਿਹਾ ਕਿ ਜਿਹੜੇ ਵੀ ਆਗੂ ਕਾਂਗਰਸ ਛੱਡ ਕੇ ਜਾਣਾ ਚਾਹੁੰਦੇ ਹਨ, ਉਹ ਜਲਦੀ ਚਲੇ ਜਾਣ ਤਾਂ ਜੋ ਨੌਜਵਾਨ ਵਰਗ ਲਈ ਨਵੇਂ ਰਾਹ ਖੁੱਲ੍ਹਣ ਤੇ ਉਹ ਪੰਜਾਬ ਦੀ ਅਗਵਾਈ ਕਰ ਸਕਣ।

ਪਿਛੋਕੜ

Punjab Breaking News, 7 June 2022 LIVE Updates: ਪੰਜਾਬ 'ਚ ਕੈਪਟਨ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇੱਕ ਹੋਰ ਸਾਬਕਾ ਮੰਤਰੀ ਦੇ ਨਾਮ ਦੀ ਚਰਚਾ ਹੈ। ਚਰਨਜੀਤ ਚੰਨੀ ਦੀ ਸਰਕਾਰ 'ਚ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਦਾ ਨਾਮ ਵੀ ਜੰਗਲਾਤ ਘੁਟਾਲੇ 'ਚ ਆ ਰਿਹਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਦੋ ਸਾਬਕਾ ਮੰਤਰੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਬਕਾ ਮੰਤਰੀਆਂ 'ਤੇ ਅਫ਼ਸਰਾਂ ਤੇ ਠੇਕੇਦਾਰਾਂ ਰਾਹੀਂ ਭ੍ਰਿਸ਼ਟਾਚਾਰ ਦਾ ਰੈਕਟ ਚਲਾਉਣ ਦੇ ਇਲਜ਼ਾਮ ਹਨ। ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇਸ ਸਾਬਕਾ ਮੰਤਰੀ 'ਤੇ ਲਟਕੀ ਤਲਵਾਰ


ਪਿਆਕੜਾਂ 'ਤੇ ਮਿਹਰਬਾਨ ਭਗਵੰਤ ਮਾਨ ਸਰਕਾਰ, 20 ਫੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ


ਮੁੱਖ ਮੰਤਰੀ ਭਗਵੰਤ ਮਾਨ ਪਿਆਕੜਾਂ 'ਤੇ ਮਿਹਰਬਾਨ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਸ਼ਰਾਬ 20 ਫੀਸਦੀ ਤੱਕ ਸਸਤੀ ਕਰ ਸਕਦੀ ਹੈ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਸ਼ਰਾਬ ਦੀ ਲਗਾਤਾਰ ਵਧ ਰਹੀ ਤਸਕਰੀ ਨੂੰ ਰੋਕਣ ਲਈ ਇਹ ਵਿਵਸਥਾ ਕਰਨ ਜਾ ਰਹੀ ਹੈ ਕਿਉਂਕਿ ਗੁਆਂਢੀ ਰਾਜਾਂ ਵਿੱਚ ਸ਼ਰਾਬ ਸਸਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪਿਆਕੜਾਂ ਨੂੰ ਮੌਜਾਂ ਲੱਗਣਗੀਆਂ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਨੀਤੀ ਨੂੰ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਪ੍ਰਵਾਨਗੀ ਲਈ ਲਿਆਂਦਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਨਵੀਂ ਨੀਤੀ ਵਿੱਚ ਸੂਬੇ ਵਿੱਚ ਸ਼ਰਾਬ ਦੀਆਂ ਕੀਮਤਾਂ ਵਿੱਚ 20 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ।ਪਿਆਕੜਾਂ 'ਤੇ ਮਿਹਰਬਾਨ ਭਗਵੰਤ ਮਾਨ ਸਰਕਾਰ, 20 ਫੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ


ਕੱਲ੍ਹ ਨੂੰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਕੱਲ੍ਹ ਨੂੰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ


ਰਾਜਾ ਵੜਿੰਗ ਦਾ ਐਲਾਨ, ਜਿਹੜੇ ਵੀ ਲੀਡਰ ਕਾਂਗਰਸ ਛੱਡ ਕੇ ਜਾਣਾ ਚਾਹੁੰਦੇ, ਉਹ ਜਲਦੀ ਚਲੇ ਜਾਣ ਤਾਂ ਜੋ ਨੌਜਵਾਨਾਂ ਲਈ ਨਵੇਂ ਰਾਹ ਖੁੱਲ੍ਹਣ...


ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਜੇਪੀ ਵਿੱਚ ਜਾਣ ਵਾਲੇ ਕਾਂਗਰਸੀ ਲੀਡਰਾਂ ਬਾਰੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਛੱਡ ਕੇ ਜਾਣ ਵਾਲਿਆਂ ਨੂੰ ਈਡੀ ਤੇ ਸੀਬੀਆਈ ਦਾ ਡਰ ਸਤਾ ਰਿਹਾ ਸੀ। ਇਸ ਲਈ ਉਹ ਪਨਾਹ ਲੈਣ ਲਈ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਲੀਡਰਾਂ ਦੇ ਜਾਣ ਨਾਲ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਏਗਾ। ਰਾਜਾ ਵੜਿੰਗ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਪੰਜਾਹ-ਪੰਜਾਹ ਸਾਲ ਕਾਂਗਰਸ ਨੂੰ ਲੁੱਟਿਆ ਤੇ ਕਾਂਗਰਸ ’ਚ ਰਹਿ ਕੇ ਲੀਡਰੀਆਂ ਲਈਆਂ, ਉਹ ਅੱਜ ਕਿਹੜੇ ਮੂੰਹ ਨਾਲ ਕਾਂਗਰਸ ਉਪਰ ਸਵਾਲ ਚੁੱਕ ਰਹੇ। ਵੜਿੰਗ ਨੇ ਕਿਹਾ ਕਿ ਜਿਹੜੇ ਵੀ ਆਗੂ ਕਾਂਗਰਸ ਛੱਡ ਕੇ ਜਾਣਾ ਚਾਹੁੰਦੇ ਹਨ, ਉਹ ਜਲਦੀ ਚਲੇ ਜਾਣ ਤਾਂ ਜੋ ਨੌਜਵਾਨ ਵਰਗ ਲਈ ਨਵੇਂ ਰਾਹ ਖੁੱਲ੍ਹਣ ਤੇ ਉਹ ਪੰਜਾਬ ਦੀ ਅਗਵਾਈ ਕਰ ਸਕਣ। ਰਾਜਾ ਵੜਿੰਗ ਦਾ ਐਲਾਨ, ਜਿਹੜੇ ਵੀ ਲੀਡਰ ਕਾਂਗਰਸ ਛੱਡ ਕੇ ਜਾਣਾ ਚਾਹੁੰਦੇ, ਉਹ ਜਲਦੀ ਚਲੇ ਜਾਣ ਤਾਂ ਜੋ ਨੌਜਵਾਨਾਂ ਲਈ ਨਵੇਂ ਰਾਹ ਖੁੱਲ੍ਹਣ...


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.