Punjab Breaking News LIVE: ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ, ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਤੋਂ ਦਬੋਚੇ, ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ, ਹੁਣ ਕਈਆਂ ਦੀ ਆਟਾ-ਦਾਲ ਬੰਦ

Punjab Breaking News, 7 September 2022 LIVE Updates: ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ, ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਤੋਂ ਦਬੋਚੇ, ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ, ਹੁਣ ਕਈਆਂ ਦੀ ਆਟਾ-ਦਾਲ ਬੰਦ

ਏਬੀਪੀ ਸਾਂਝਾ Last Updated: 07 Sep 2022 05:38 PM
ਵਿਜੀਲੈਂਸ ਬਿਊਰੋ ਵੱਲੋਂ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

Maheshinder Grewal: ਪੰਜਾਬ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ਇੰਦਰ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ 'ਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ ਅਤੇ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਤਾਂ ਦੇਰੀ ਕਿਉਂ ਹੋ ਰਹੀ ਹੈ। ਇਸ ਦੌਰਾਨ ਗਰੇਵਾਲ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵੀ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਵੱਖ -ਵੱਖ ਸ਼ਹਿਰਾਂ ਦੇ ਮੁਲਾਜ਼ਮਾਂ ਨੂੰ ਹਾਲੇ ਤੱਕ ਤਨਖਾਹਾਂ ਨਹੀਂ ਮਿਲੀਆਂ। ਇਸ ਦੌਰਾਨ ਉਨ੍ਹਾਂ ਬੈਂਕਾਂ ਤੋਂ ਲਏ ਕਰਜ਼ੇ ਦਾ ਵੀ ਜ਼ਿਕਰ ਕੀਤਾ। ਉਧਰ ਐਸਵਾਈਐਲ 'ਤੇ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਸਟੈਂਡ ਸਪਸ਼ਟ ਕਰੇ ਕਿਹਾ ਕਿ ਅਕਾਲੀ ਦਲ ਨੇ ਅੱਗੇ ਲੜ ਕੇ ਲੜਾਈ ਲੜੀ ਸੀ ਅਤੇ ਐਸਵਾਈਐਲ ਨਹਿਰ ਨੂੰ ਬਣਨ ਤੋਂ ਰੋਕਿਆ ਸੀ। ਉਨ੍ਹਾਂ  ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ, ਜੋ ਕਿ ਦੂਸਰੇ ਸੂਬਿਆਂ ਨੂੰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਗੇ ਵਧ ਕੇ ਲੜਾਈ ਲੜੇਗਾ ਅਤੇ ਇੱਕ ਵੀ ਬੂੰਦ ਹਰਿਆਣਾ ਨੂੰ ਪਾਣੀ ਜਾਣ ਨਹੀਂ ਦਿੱਤਾ ਜਾਵੇਗਾ। 
Maheshinder Grewal: ਪੰਜਾਬ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹੇਸ਼ਇੰਦਰ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲਣ 'ਤੇ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ ਅਤੇ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਤਾਂ ਦੇਰੀ ਕਿਉਂ ਹੋ ਰਹੀ ਹੈ। ਇਸ ਦੌਰਾਨ ਗਰੇਵਾਲ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵੀ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਵੱਖ -ਵੱਖ ਸ਼ਹਿਰਾਂ ਦੇ ਮੁਲਾਜ਼ਮਾਂ ਨੂੰ ਹਾਲੇ ਤੱਕ ਤਨਖਾਹਾਂ ਨਹੀਂ ਮਿਲੀਆਂ। ਇਸ ਦੌਰਾਨ ਉਨ੍ਹਾਂ ਬੈਂਕਾਂ ਤੋਂ ਲਏ ਕਰਜ਼ੇ ਦਾ ਵੀ ਜ਼ਿਕਰ ਕੀਤਾ। ਉਧਰ ਐਸਵਾਈਐਲ 'ਤੇ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਸਟੈਂਡ ਸਪਸ਼ਟ ਕਰੇ ਕਿਹਾ ਕਿ ਅਕਾਲੀ ਦਲ ਨੇ ਅੱਗੇ ਲੜ ਕੇ ਲੜਾਈ ਲੜੀ ਸੀ ਅਤੇ ਐਸਵਾਈਐਲ ਨਹਿਰ ਨੂੰ ਬਣਨ ਤੋਂ ਰੋਕਿਆ ਸੀ। ਉਨ੍ਹਾਂ  ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ, ਜੋ ਕਿ ਦੂਸਰੇ ਸੂਬਿਆਂ ਨੂੰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਗੇ ਵਧ ਕੇ ਲੜਾਈ ਲੜੇਗਾ ਅਤੇ ਇੱਕ ਵੀ ਬੂੰਦ ਹਰਿਆਣਾ ਨੂੰ ਪਾਣੀ ਜਾਣ ਨਹੀਂ ਦਿੱਤਾ ਜਾਵੇਗਾ। 
Haryana Water Dispute: CM ਖੱਟਰ ਬੋਲੇ, SYL ਦੇ ਪਾਣੀ 'ਤੇ ਹਰਿਆਣਾ ਦੇ ਲੋਕਾਂ ਦਾ ਹੱਕ

ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਐਸਵਾਈਐਲ ਨਹਿਰ ਦੇ ਮੁੱਦੇ 'ਤੇ ਸਹਿਯੋਗ ਨਹੀਂ ਕਰ ਰਹੀ ਹੈ। ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨਹਿਰੀ ਪਾਣੀ 'ਤੇ ਸੂਬੇ ਦੇ ਦਾਅਵੇ ਨੂੰ ਦੁਹਰਾਇਆ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਵੀ ਪੱਤਰ ਲਿਖਿਆ ਗਿਆ ਸੀ ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਆਯੋਜਿਤ ਕਰਨ ਅਤੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

CM Arvind Kejriwal : CM Kejriwal ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ, ਕਿਹਾ, ਸਿਰਫ 14,500 ਸਕੂਲ? ਇੰਝ ਤਾਂ ਲੱਗ ਜਾਣਗੇ 100 ਸਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਜਿਸ ਵਿੱਚ ਪੀਐਮ ਮੋਦੀ ਵੱਲੋਂ 14,500 ਸਕੂਲਾਂ ਨੂੰ ਮਾਡਲ ਸਕੂਲਾਂ ਵਜੋਂ ਵਿਕਸਤ ਕੀਤੇ ਜਾਣ ਦੇ ਐਲਾਨ ਨੂੰ ਚੰਗਾ ਦੱਸਦੇ ਹੋਏ ਦੇਸ਼ ਦੇ ਸਾਰੇ ਸਾਰੇ ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ, ਇਸ ਦੇ ਨਾਲ ਹੀ, ਉਨ੍ਹਾਂ ਨੇ ਇਸ ਦੇ ਲਾਗੂ ਹੋਣ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਪ੍ਰਕਿਰਿਆ ਨੂੰ 100 ਸਾਲ ਤੋਂ ਵੱਧ ਦਾ ਸਮਾਂ ਲੱਗੇਗਾ।

Gal Sunoh Punjabi Dosto: ਗੁਰਦਾਸ ਮਾਨ ਦਾ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਿਲੀਜ਼

ਪੰਜਾਬੀ ਸੰਗੀਤ ਦੇ ਬਾਬਾ ਬੋਹੜ ਕਹੇ ਜਾਂਦੇ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ `ਗੱਲ ਸੁਣੋ ਪੰਜਾਬੀ ਦੋਸਤੋ` ਰਿਲੀਜ਼ ਹੋ ਗਿਆ ਹੈ। ਇਸ ਗੀਤ `ਚ ਮਾਨ ਦਾ ਪੁਰਾਣਾ ਦਰਦ ਸਾਫ਼ ਝਲਕ ਰਿਹਾ ਹੈ। ਗੀਤ ਦੀ ਸ਼ੁਰੂਆਤ ਗੁਰਦਾਸ ਮਾਨ ਦੇ ਵਿਰੋਧ `ਚ ਲਗਾਏ ਗਏ ਨਾਹਰਿਆਂ ਤੋਂ ਹੁੰਦੀ ਹੈ। ਇਸ ਦੇ ਨਾਲ ਨਾਲ ਮਾਨ ਇਸ ਗੀਤ ਰਾਹੀਂ ਆਪਣੇ 2019 ਦੇ ਹਿੰਦੀ ਨੂੰ ਮਾਂ ਬੋਲੀ ਵਾਲੇ ਬਿਆਨ ਨੂੰ ਸਹੀ ਕਰਾਰ ਦਿੰਦੇ ਨਜ਼ਰ ਆ ਰਹੇ ਹਨ। ਪਹਿਲੇ ਦੋ ਮਿੰਟ ਮਾਨ ਨੇ ਆਪਣੇ ਹਿੰਦੀ-ਪੰਜਾਬੀ ਦੇ ਬਿਆਨ ਨੂੰ ਸਹੀ ਸਿੱਧ ਕਰਨ ਤੇ ਲਗਾਏ ਹਨ। ਦੋ ਮਿੰਟ ਦੇ ਇੰਟਰੋ ਬਾਅਦ ਗੀਤ ਸ਼ੁਰੂ ਹੁੰਦਾ ਹੈ। ਇਸ ਗੀਤ `ਚ ਗੁਰਦਾਸ ਮਾਨ ਆਪਣੀ ਪੁਰਾਣੀ ਭੜਾਸ ਕੱਢਦੇ ਨਜ਼ਰ ਆ ਰਹੇ ਹਨ।ਗੀਤ `ਚ ਮਾਨ ਪੰਜਾਬੀਆਂ ਨੂੰ `ਪੰਜਾਬੀ ਬੋਲੀ ਦੇ ਠੇਕੇਦਾਰ` ਕਹਿੰਦੇ ਨਜ਼ਰ ਆ ਰਹੇ ਹਨ। ਗੁਰਦਾਸ ਮਾਨ ਇਸ ਗੀਤ `ਚ ਪੰਜਾਬੀਆਂ ਤੇ ਤਿੱਖੇ ਤੰਜ ਕਸਦੇ ਨਜ਼ਰ ਆ ਰਹੇ ਹਨ।


 






 





CM Bhagwant Mann: ਮੰਤਰੀ ਭਗਵੰਤ ਮਾਨ ਦਾ ਐਲਾਨ, ਅੱਜ ਸ਼ਾਮ ਤੱਕ ਮੁਲਾਜ਼ਮਾਂ ਦੇ ਖਾਤਿਆਂ 'ਚ ਤਨਖਾਹ ਆ ਜਾਏਗੀ

ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਦੇ ਮੁੱਦੇ 'ਤੇ ਆਖਰ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਮੁਲਾਜ਼ਮਾਂ ਨੂੰ ਤਨਖ਼ਾਹ ਅੱਜ ਸ਼ਾਮ ਤੱਕ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ "ਖਜ਼ਾਨੇ ਦਾ ਪੈਸਾ ਲੋਕਾਂ ਦਾ ਹੈ। ਅਸੀਂ ਤਾਂ ਕਰਜ਼ਾ ਵੀ ਨਹੀਂ ਲਿਆ। ਅਸੀਂ ਟੈਕਸ ਵੀ ਓਨਾ ਹੀ ਖਰਚ ਕਰਾਂਗੇ, ਜਿੰਨਾ ਆਮ ਲੋਕਾਂ 'ਤੇ ਆਵੇਗਾ।"

Bharat Bhushan Ashu Bail: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਜ਼ਮਾਨਤ, ਅਗਲੀ ਤਾਰੀਖ਼ 9 ਸਤੰਬਰ ਪਈ  

ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਨਹੀਂ ਮਿਲੀ ਹੈ। ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 9 ਸਤੰਬਰ ਪਈ ਹੈ। ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ 'ਤੇ ਅਦਾਲਤ 9 ਸਤੰਬਰ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਵਿਜੀਲੈਂਸ ਕੋਲ ਅੱਜ ਵੀ ਪੁਰਾਣੀ ਕਹਾਣੀ ਸੀ। ਇਸ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤਕ ਫੈਸਲਾ ਰਾਖਵਾਂ ਰੱਖ ਲਿਆ ਹੈ।

Jasbir Jassi Prays For Pakistan Flood Victims: ਜਸਬੀਰ ਜੱਸੀ ਨੇ ਕੀਤੀ ਪਾਕਿਸਤਾਨੀਆਂ ਲਈ ਅਰਦਾਸ, ਹੜ੍ਹਾਂ ਦੀ ਤਬਾਹੀ ਤੋਂ ਫਿਕਰਮੰਦ

ਪੰਜਾਬੀ ਗਾਇਕ ਜਸਬੀਰ ਜੱਸੀ ਨੇ ਆਪਣੇ ਹੁਣ ਤੱਕ ਦੇ ਪੰਜਾਬੀ ਕਰੀਅਰ `ਚ ਇੰਡਸਟਰੀ ਨੂੰ ਸੁਪਰਹਿੱਟ ਗੀਤ ਦਿੱਤੇ ਹਨ। ਉਹ ਅੱਜ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ `ਚ ਐਕਟਿਵ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ `ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਹਰ ਮੁੱਦੇ ਤੇ ਖੁੱਲ੍ਹ ਕੇ ਆਪਣੇ ਵਿਚਾਰ ਵਿਅਕਤ ਕਰਦੇ ਹਨ। ਜਸਬੀਰ ਜੱਸੀ ਨੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਪਾਕਿਸਤਾਨ `ਚ ਹੜ੍ਹ ਨਾਲ ਹੋਈ ਤਬਾਹੀ ਕਾਰਨ ਚਿੰਤਾ `ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਿਗੁਰੂ ਤੋਂ ਪਾਕਿਸਤਾਨ `ਚ ਹਾਲਾਤ ਠੀਕ ਕਰਨ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਜੱਸੀ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ, ਜਿਸ ਵਿੱਚ ਉਹ `ਜਗਤ ਜਲੰਦਾ ਰੱਖ ਲੇ` ਦਾ ਉੱਚਾਰਣ ਕਰਦੇ ਨਜ਼ਰ ਆ ਰਹੇ ਹਨ। ਵੀਡੀਓ `ਚ ਜੱਸੀ ਨੇ ਪਾਕਿਸਤਾਨ ;ਚ ਹੜ੍ਹ ਦੇ ਹਾਲਾਤਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। 

Forest Corruption Case: ਜ਼ਮਾਨਤ ਮਿਲਣ ਮਗਰੋਂ ਵੀ ਧਰਮਸੋਤ ਨੂੰ ਝਟਕਾ, ਕੇਸ 'ਚ ਜੋੜੀਆਂ ਹੋਰ ਧਰਾਵਾਂ, ਜੇਲ੍ਹ 'ਚੋਂ ਨਹੀਂ ਮਿਲੀ ਰਿਹਾਈ

ਜ਼ਮਾਨਤ ਮਿਲਣ ਮਗਰੋਂ ਵੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਸੀਬਤ ਘਟੀ ਨਹੀਂ। ਉਨ੍ਹਾਂ ਦੀ ਰਿਹਾਈ ਲਟਕ ਗਈ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਇਸ ਬਾਰੇ ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ 'ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਸੀ। ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਸਪੱਸ਼ਟ ਹੈ ਕਿ ਧਰਮਸੋਤ ਨੂੰ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਲਈ ਮੁੜ ਅਦਾਲਤ ਵਿਚ ਜਾਣਾ ਪਵੇਗਾ।

Forest Corruption Case: ਜ਼ਮਾਨਤ ਮਿਲਣ ਮਗਰੋਂ ਵੀ ਧਰਮਸੋਤ ਨੂੰ ਝਟਕਾ, ਕੇਸ 'ਚ ਜੋੜੀਆਂ ਹੋਰ ਧਰਾਵਾਂ, ਜੇਲ੍ਹ 'ਚੋਂ ਨਹੀਂ ਮਿਲੀ ਰਿਹਾਈ

ਜ਼ਮਾਨਤ ਮਿਲਣ ਮਗਰੋਂ ਵੀ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਸੀਬਤ ਘਟੀ ਨਹੀਂ। ਉਨ੍ਹਾਂ ਦੀ ਰਿਹਾਈ ਲਟਕ ਗਈ ਹੈ। ਧਰਮਸੋਤ ਨੂੰ ਦੋ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਇਸ ਬਾਰੇ ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ 'ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਸੀ। ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਸਪੱਸ਼ਟ ਹੈ ਕਿ ਧਰਮਸੋਤ ਨੂੰ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਲਈ ਮੁੜ ਅਦਾਲਤ ਵਿਚ ਜਾਣਾ ਪਵੇਗਾ।

CM Bhagwant Mann: ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ? ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਵੀ ਨਹੀਂ ਪੈਸੇ

ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੋ ਗਿਆ ਹੈ। ਹਾਲਾਤ ਇਹ ਹੋ ਗਏ ਹਨ ਕਿ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਦਾ ਪ੍ਰਬੰਧ ਨਹੀਂ ਹੋ ਰਿਹਾ। ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ। ਇਸ ਲਈ ਮੁਲਾਜ਼ਮ ਜਥੇਬੰਦੀਆਂ ਸੜਕਾਂ ਉੱਪਰ ਆ ਗਈਆਂ ਹਨ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਖਜ਼ਾਨਾ ਦਫਤਰਾਂ ਨੂੰ ਜ਼ੁਬਾਨੀ ਫੁਰਮਾਨ ਜਾਰੀ ਕਰਕੇ ਸਮੁੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ। ਉਧਰ, ਤਨਖਾਹਾਂ ਜਾਰੀ ਕਰਨ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮੁਲਾਜ਼ਮ ਲੀਡਰਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਰੋਲੀ ਰੱਖਿਆ ਜਿਸ ਦਾ ਖਮਿਆਜ਼ਾ ਉਨ੍ਹਾਂ ਸਰਕਾਰਾਂ ਨੂੰ ਭੁਗਤਣਾ ਪਿਆ ਪਰ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਹੀਂ ਰੋਕੀਆਂ।

Gajinder Singh in Pakistan:  ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ

ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਦਲ ਖ਼ਾਲਸਾ ਦੇ ਸਹਿ ਬਾਨੀ ਭਾਈ ਗਜਿੰਦਰ ਸਿੰਘ ਦਾ ਇਸ ਵੇਲੇ ਪਾਕਿਸਤਾਨ ਵਿੱਚ ਹੋਣ ਦਾ ਖਦਸ਼ਾ ਹੈ। ਇਹ ਚਰਚਾ ਉਨ੍ਹਾਂ ਦੀ ਇੱਕ ਤਸਵੀਰ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਾਹਮਣੇ ਆਉਣ ਤੋਂ ਬਾਅਦ ਛਿੜੀ ਹੈ। ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ ’ਤੇ ਅਪਲੋਡ ਕੀਤੀ ਹੈ, ਜਿਸ ਦੇ ਹੇਠਾਂ ਉਨ੍ਹਾਂ ਦੀ ਇੱਕ ਕਵਿਤਾ ‘ਜ਼ਿੰਦਗੀ ਦੀ ਕਿਤਾਬ’ ਵੀ ਦਰਜ ਹੈ।

ਪਿਛੋਕੜ

Punjab Breaking News, 7 September 2022  LIVE Updates: ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੋ ਗਿਆ ਹੈ। ਹਾਲਾਤ ਇਹ ਹੋ ਗਏ ਹਨ ਕਿ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਵੀ ਪੈਸੇ ਦਾ ਪ੍ਰਬੰਧ ਨਹੀਂ ਹੋ ਰਿਹਾ। ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ। ਇਸ ਲਈ ਮੁਲਾਜ਼ਮ ਜਥੇਬੰਦੀਆਂ ਸੜਕਾਂ ਉੱਪਰ ਆ ਗਈਆਂ ਹਨ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਖਜ਼ਾਨਾ ਦਫਤਰਾਂ ਨੂੰ ਜ਼ੁਬਾਨੀ ਫੁਰਮਾਨ ਜਾਰੀ ਕਰਕੇ ਸਮੁੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਹਨ। ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ? ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਲਈ ਵੀ ਨਹੀਂ ਪੈਸੇ


ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਤੋਂ ਦਬੋਚੇ!


ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮਾਨਸਾ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਸੂਤਰਾਂ ਅਨੁਸਾਰ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿੱਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਵਿਦੇਸ਼ ਤੋਂ ਪਰਤਣ ਤੋਂ ਬਾਅਦ ਬਲਕੌਰ ਸਿੰਘ ਨੇ ਮੰਗਲਵਾਰ ਨੂੰ ਮਾਨਸਾ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਤੇ ਉਸ ਦੀ ਜਾਨ ਨੂੰ ਖ਼ਤਰਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਰਾਜਸਥਾਨ ਤੋਂ ਦਬੋਚੇ!


ਪਾਬੰਦੀ ਦੇ ਬਾਵਜੂਦ, ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ, ਕਾਂਗਰਸ ਨੇ ਆਪ ਸਰਕਾਰ 'ਤੇ ਚੁੱਕੇ ਸਵਾਲ


1 ਜੁਲਾਈ ਤੋਂ 30 ਸਤੰਬਰ ਤੱਕ ਬਰਸਾਤ ਦੇ ਮੌਸਮ ਦੌਰਾਨ ਦਰਿਆਈ ਰੇਤ ਦੀ ਖੁਦਾਈ 'ਤੇ ਪੂਰਨ ਪਾਬੰਦੀ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਗੈਰ-ਕਾਨੂੰਨੀ ਗਤੀਵਿਧੀਆਂ ਬੇਰੋਕ ਜਾਰੀ ਹਨ। ਹੁਣ ਇਸ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਇਕ ਵਾਰ ਫਿਰ ਤੋਂ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵੀਟ ਕਰਕੇ ਆਪ ਸਰਕਾਰ 'ਤੇ ਹਮਲਾ ਬੋਲਿਆ ਹੈ। ਪਰਗਟ ਸਿੰਘ ਨੇ ਲਿਖਿਆ, " ਮਾਈਨਿੰਗ ਮੰਤਰੀ ਹਰਜੋਤ ਬੈਂਸ ਦੇ ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੇ ਸਾਰੇ ਦਾਅਵੇ ਝੂਠੇ ਨਿਕਲੇ।ਮੌਨਸੂਨ 'ਚ ਮਾਈਨਿੰਗ 'ਤੇ ਪਾਬੰਦੀ ਦੇ ਬਾਵਜੂਦ ਪੰਜਾਬ 'ਚ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਹਰ ਰੋਜ਼ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਭਗਵੰਤ ਮਾਨ ਜੀ ਜੋ ਹਰ ਰੋਜ਼ ਇਹ ਕਰੋੜਾਂ ਰੁਪਏ ਕਮਾ ਰਹੇ ਹਨ ਜਨਤਾ ਨੂੰ ਦੱਸੋ।" ਪਾਬੰਦੀ ਦੇ ਬਾਵਜੂਦ, ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਬੇਰੋਕ ਜਾਰੀ, ਕਾਂਗਰਸ ਨੇ ਆਪ ਸਰਕਾਰ 'ਤੇ ਚੁੱਕੇ ਸਵਾਲ


ਮਰਸਡੀਜ਼ 'ਚ ਆਟਾ-ਦਾਲ ਸਕੀਮ ਤਹਿਤ ਰਾਸ਼ਨ ਲੈਣ ਆਏ ਬੰਦੇ ਨੇ ਪਾਇਆ ਪੁਆੜਾ, ਹੁਣ ਕਈਆਂ ਦੇ ਕਾਰਡ ਹੋਣਗੇ ਰੱਦ


ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਟਾ-ਦਾਲ ਸਕੀਮ ਤਹਿਤ ਸਸਤਾ ਰਾਸ਼ਨ ਮਰਸਡੀਜ਼ ਕਾਰ ਵਿੱਚ ਲੈਣ ਆਏ ਬੰਦੇ ਨੇ ਨਵਾਂ ਪੁਆੜਾ ਛੇੜ ਦਿੱਤਾ ਹੈ। ਮਹਿੰਗੀ ਗੱਡੀ ਵਿੱਚ ਰਾਸ਼ਨ ਲੈ ਕੇ ਜਾਣ ਸਬੰਧੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਲਈ ਅਗਲੇ ਸਮੇਂ ਵਿੱਚ ਕਈਆਂ ਦੇ ਕਾਰਡ ਰੱਦ ਹੋ ਸਕਦੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਾਜਾਇਜ਼ ਰਾਸ਼ਨ ਲੈ ਰਹੇ ਲੋਕਾਂ ਨੂੰ ਇਸ ਸਕੀਮ ਤੋਂ ਬਾਹਰ ਕੱਢਿਆ ਜਾਵੇ। ਮਰਸਡੀਜ਼ 'ਚ ਆਟਾ-ਦਾਲ ਸਕੀਮ ਤਹਿਤ ਰਾਸ਼ਨ ਲੈਣ ਆਏ ਬੰਦੇ ਨੇ ਪਾਇਆ ਪੁਆੜਾ, ਹੁਣ ਕਈਆਂ ਦੇ ਕਾਰਡ ਹੋਣਗੇ ਰੱਦ


ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ? ਸੋਸ਼ਲ ਮੀਡੀਆ 'ਤੇ ਫੋਟੋ ਵਾਇਰਲ ਹੋਣ ਮਗਰੋਂ ਛਿੜੀ ਚਰਚਾ


 ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਦਲ ਖ਼ਾਲਸਾ ਦੇ ਸਹਿ ਬਾਨੀ ਭਾਈ ਗਜਿੰਦਰ ਸਿੰਘ ਦਾ ਇਸ ਵੇਲੇ ਪਾਕਿਸਤਾਨ ਵਿੱਚ ਹੋਣ ਦਾ ਖਦਸ਼ਾ ਹੈ। ਇਹ ਚਰਚਾ ਉਨ੍ਹਾਂ ਦੀ ਇੱਕ ਤਸਵੀਰ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿੱਚ ਸਾਹਮਣੇ ਆਉਣ ਤੋਂ ਬਾਅਦ ਛਿੜੀ ਹੈ। ਉਨ੍ਹਾਂ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ ’ਤੇ ਅਪਲੋਡ ਕੀਤੀ ਹੈ, ਜਿਸ ਦੇ ਹੇਠਾਂ ਉਨ੍ਹਾਂ ਦੀ ਇੱਕ ਕਵਿਤਾ ‘ਜ਼ਿੰਦਗੀ ਦੀ ਕਿਤਾਬ’ ਵੀ ਦਰਜ ਹੈ। ਭਾਰਤੀ ਹਵਾਈ ਜਹਾਜ਼ ਹਾਈਜੈਕ ਕਰਨ ਵਾਲਾ ਭਾਈ ਗਜਿੰਦਰ ਸਿੰਘ ਪਹੁੰਚਿਆ ਪਾਕਿਸਤਾਨ ? ਸੋਸ਼ਲ ਮੀਡੀਆ 'ਤੇ ਫੋਟੋ ਵਾਇਰਲ ਹੋਣ ਮਗਰੋਂ ਛਿੜੀ ਚਰਚਾ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.