Punjab Breaking News LIVE: ਬਿਜਲੀ ਸੋਧ ਬਿੱਲ 'ਤੇ ਹਾਹਕਾਰ, ਪੰਜਾਬ 'ਚ ਲੰਪੀ ਸਕਿਨ ਦਾ ਕਹਿਰ, ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਗੈਂਗਸਟਰਾਂ ਨੂੰ ਵੰਗਾਰ, ਸਿਮਰਨਜੀਤ ਮਾਨ 'ਤੇ ਵਰ੍ਹੇ ਰਾਜਾ ਵੜਿੰਗ..ਵੱਡੀਆਂ ਖਬਰਾਂ
Punjab Breaking News, 8 August 2022 LIVE Updates: ਬਿਜਲੀ ਸੋਧ ਬਿੱਲ 'ਤੇ ਹਾਹਕਾਰ, ਪੰਜਾਬ 'ਚ ਲੰਪੀ ਸਕਿਨ ਦਾ ਕਹਿਰ, ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਗੈਂਗਸਟਰਾਂ ਨੂੰ ਵੰਗਾਰ, ਸਿਮਰਨਜੀਤ ਮਾਨ 'ਤੇ ਵਰ੍ਹੇ ਰਾਜਾ ਵੜਿੰਗ
ਪਿਛਲੀ ਸਰਕਾਰ 'ਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀਆਂ ਨੇ ਨੀਤੀ ਆਯੋਗ ਦੀ ਮੀਟਿੰਗ 'ਚ ਸ਼ਾਮਲ ਹੋਣ ਦੀ ਖੇਚਲ ਨਹੀਂ ਕੀਤੀ, ਜਿਸ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਹੋਇਆ ਹੈ।
ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦੀ ਫ਼ਿਲਮ ਲਾਲ ਸਿੰਘ ਚੱਢਾ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਸੋਸ਼ਲ ਮੀਡੀਆ 'ਤੇ ਇਸ ਫਿਲਮ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਆਮਿਰ ਖਾਨ ਅਤੇ ਕਰੀਨਾ ਕਪੂਰ ਲਗਾਤਾਰ ਫਿਲਮ ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇੱਥੇ ਫਿਲਮ ਨਾਲ ਜੁੜੀ ਇੱਕ ਨਵੀਂ ਖ਼ਬਰ ਸਾਹਮਣੇ ਆਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ ਕਰ ਦਿੱਤੀ ਹੈ।ਕਮੇਟੀ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਥੇਦਾਰ ਸਿਕੰਦਰ ਸਿੰਘ ਮਲੂਕਾ ਕਰਨਗੇ।ਕਮੇਟੀ ਦੇ ਹੋਰ ਮੈਂਬਰਾਂ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।
ਫ਼ਿਰੋਜ਼ਪੁਰ ਥਾਣਾ ਸਿਟੀ ਦੀ ਪੁਲਿਸ ਨੇ ਸਵਿਫ਼ਟ ਕਾਰ ਨੂੰ ਦੇਖ ਕੇ ਰੋਕ ਲਿਆ ਪਰ ਕਾਰ 'ਚ ਸਵਾਰ ਲੋਕਾਂ ਨੇ ਭੀੜ ਹੋਣ ਦੇ ਬਾਵਜੂਦ ਕਾਰ ਨੂੰ ਉਥੋਂ ਭਜਾ ਲਿਆ ਅਤੇ ਕਾਰ ਦੇ ਭੱਜਣ ਕਾਰਨ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ ਪਰ ਥਾਣਾ ਸਦਰ ਦੇ ਐਸ.ਐਚ.ਓ. ਅਤੇ ਪੁਲਿਸ ਮੁਲਾਜ਼ਮਾਂ ਨੇ ਕਾਰ ਦਾ ਪਿੱਛਾ ਨਹੀਂ ਛੱਡਿਆ।
100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸ਼ਤਾਬਦੀ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈਣ ਅਤੇ ਇਕਜੁਟਤਾ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਆਰ.ਟੀ.ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਉਪਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ 'ਚ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਰੁਕਿਆ RDF ਦਾ ₹1760 ਕਰੋੜ ਦਾ ਬਕਾਇਆ ਜਾਰੀ ਕਰਨ ,ਝੋਨੇ ਦੇ ਸੀਜ਼ਨ ਲਈ ਮੰਡੀਆਂ ‘ਚ ਪ੍ਰਬੰਧ, FCI ਅਤੇ ਬਾਰਦਾਨੇ ਸੰਬੰਧਿਤ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਹੈ।
ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਓਮੈਕਸ ਸੋਸਾਇਟੀ ਵਿੱਚ ਇੱਕ ਔਰਤ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਭਾਜਪਾ ਨੇਤਾ ਸ਼੍ਰੀਕਾਂਤ ਤਿਆਗੀ ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਨਾਜਾਇਜ਼ ਉਸਾਰੀਆਂ 'ਤੇ ਪ੍ਰਸ਼ਾਸਨ ਦੀ ਕਾਰਵਾਈ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੀ ਆਖਰੀ ਲੋਕੇਸ਼ਨ ਉਤਰਾਖੰਡ ਦੇ ਰਿਸ਼ੀਕੇਸ਼ (Location Rishikesh in Uttarakhand) ਵਿੱਚ ਮਿਲੀ ਹੈ। ਹਾਲਾਂਕਿ ਹੁਣ ਪੁਲਿਸ ਨੇ ਸ਼੍ਰੀਕਾਂਤ ਤਿਆਗੀ ਦਾ ਪਤਾ ਦੱਸਣ 'ਤੇ ਇਨਾਮ ਦਾ ਐਲਾਨ ਕੀਤਾ ਹੈ।
ਭਾਰਤੀ ਸ਼ੇਅਰ ਬਾਜ਼ਾਰ ਲਈ ਸੋਮਵਾਰ ਦਾ ਦਿਨ ਵਧੀਆ ਰਿਹਾ। ਸਵੇਰੇ ਬਾਜ਼ਾਰ ਤੇਜ਼ੀ ਨਾਲ ਖੁੱਲ੍ਹਿਆ ਅਤੇ ਦਿਨ ਦੇ ਵਪਾਰ ਦੌਰਾਨ, ਬਾਜ਼ਾਰ ਵਿਚ ਖਰੀਦਦਾਰੀ ਦੀ ਵਾਪਸੀ ਦੇ ਕਾਰਨ, ਰਫਤਾਰ ਵਧਦੀ ਰਹੀ। ਅੱਜ ਕਾਰੋਬਾਰ ਦੇ ਅੰਤ 'ਚ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 465 ਅੰਕਾਂ ਦੇ ਵਾਧੇ ਨਾਲ 58,853 'ਤੇ ਅਤੇ ਨਿਫਟੀ 127 ਅੰਕਾਂ ਦੀ ਤੇਜ਼ੀ ਨਾਲ 17,525 'ਤੇ ਬੰਦ ਹੋਇਆ।
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਕਹਿ ਰਹੀ ਹੈ ਕਿ ਪਟਵਾਰੀਆਂ ਦੀਆਂ 1000 ਤੋਂ ਵੱਧ ਪੋਸਟਾਂ ਖਾਲੀ ਕਰ ਦਿੱਤੀਆਂ ਹਨ। ਅਸਲ ਵਿੱਚ ਇਹ ਕਾਂਗਰਸ ਸਰਕਾਰ ਨੇ 2019 ਵਿੱਚ ਕੀਤੀਆਂ ਸੀ, ਸਾਡੀ ਸਰਕਾਰ ਤਾਂ ਇਨ੍ਹਾਂ ਪੋਸਟਾਂ ਨੂੰ ਭਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਆਪਣੀ ਸਰਕਾਰ ਦੇ ਸਮੇਂ ਬਾਰੇ ਅਫਸਰਾਂ ਤੋਂ ਪਤਾ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਬਿਆਨ ਦੇਣਾ ਚਾਹੀਦਾ ਹੈ।
ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰਕੇ ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰਕੇ ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।
ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਆਖਰੀ ਦਿਨ ਸੋਨ ਤਮਗਾ ਜਿੱਤਿਆ ਹੈ। ਉਸ ਨੇ ਬੈਡਮਿੰਟਨ ਮਹਿਲਾ ਸਿੰਗਲਜ਼ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ। ਸਿੰਧੂ ਨੇ ਇਸ ਤੋਂ ਪਹਿਲਾਂ ਸੈਮੀਫਾਈਨਲ ਮੈਚ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਸ ਨੇ ਇਸ ਨੂੰ ਬਰਕਰਾਰ ਰੱਖਿਆ ਤੇ ਸੋਨ ਤਮਗਾ ਜਿੱਤਿਆ। ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਇਹ 19ਵਾਂ ਸੋਨ ਤਗਮਾ ਹੈ।
ਪੀਜੀਆਈ ਤੋਂ ਬਾਅਦ ਪੰਜਾਬ ਦੇ ਮਰੀਜ਼ਾਂ ਨੂੰ ਚੰਡੀਗੜ੍ਹ ਦੇ 2 ਵੱਡੇ ਹਸਪਤਾਲਾਂ, ਜੀਐਮਸੀਐਚ-32 ਅਤੇ ਜੀਐਮਐਸਐਚ-16 ਵਿੱਚ ਆਯੁਸ਼ਮਾਨ ਭਾਰਤ ਸਕੀਮ ਤਹਿਤ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਜੀਐਮਸੀਐਚ-32 ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਨੋਡਲ ਅਫਸਰ ਡਾ. ਦਾਸਰੀ ਹਰੀਸ਼ ਨੇ ਦੱਸਿਆ ਕਿ ਹੁਣ ਇਸ ਸਕੀਮ ਦੇ ਤਹਿਤ ਕੁੱਲ 2.26 ਕਰੋੜ ਰੁਪਏ ਬਕਾਇਆ ਹਨ। ਪੰਜਾਬ ਸਰਕਾਰ ਨੇ ਇਹ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਅਜੇ ਤੱਕ ਖਾਤੇ 'ਚ ਰਾਸ਼ੀ ਜਮ੍ਹਾ ਨਹੀਂ ਹੋਈ ਹੈ। ਇਸ ਦੇ ਬਾਵਜੂਦ ਉਨ੍ਹਾਂ ਨੇ ਮਰੀਜ਼ਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਰੋਜ਼ਾਨਾ ਨਵੇਂ ਅਤੇ ਪੁਰਾਣੇ ਮਰੀਜ਼ਾਂ ਸਣੇ 40 ਦੇ ਕਰੀਬ ਮਰੀਜ਼ ਆ ਰਹੇ ਹਨ।
ਆਯੂਸ਼ਮਾਨ ਸਕੀਮ ਤਹਿਤ ਪੀਜੀਆਈ ਚੰਡੀਗੜ੍ਹ ਤੇ ਪੰਜਾਬ ਦੇ ਹਸਪਤਾਲਾਂ ਵਿੱਚ ਇਲਾਜ ਬੰਦ ਹੋਣ ਮਗਰੋਂ ਪੰਜਾਬ ਸਰਕਾਰ ਨੇ ਬਕਾਇਆ ਫੰਡ ਜਾਰੀ ਕਰ ਦਿੱਤੇ ਹਨ। 'ਆਮ ਆਦਮੀ ਪਾਰਟੀ' ਨੇ ਦਾਅਵੀ ਕੀਤਾ ਹੈ ਕਿ ਹਸਪਤਾਲਾਂ ਨੂੰ 60 ਫ਼ੀਸਦੀ ਫੰਡ ਰਾਸ਼ੀ ਜਾਰੀ ਹੋ ਚੁੱਕੇ ਹਨ ਤੇ ਰਹਿੰਦਾ ਬਕਾਇਆ ਵੀ ਬਹੁਤ ਜਲਦ ਜਾਰੀ ਹੋ ਜਾਵੇਗਾ। ਮੀਡੀਆ ਰਿਪੋਰਟ ਸ਼ੇਅਰ ਕਰਦਿਆਂ ਆਮ ਆਦਮੀ ਪਾਰਟੀ ਨੇ ਟਵੀਟ ਕੀਤਾ ਹੈ ਕਿ ਮਾਨ ਸਰਕਾਰ ਨੇ ਆਯੂਸ਼ਮਾਨ ਸਕੀਮ ਤਹਿਤ PGI ਸਮੇਤ ਪੰਜਾਬ ਦੇ 920 ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ 85 ਕਰੋੜ ਰੁਪਏ ਜਾਰੀ ਕੀਤੇ। ਹਸਪਤਾਲਾਂ ਨੂੰ 60 ਫ਼ੀਸਦੀ ਫੰਡ ਰਾਸ਼ੀ ਜਾਰੀ ਹੋ ਚੁੱਕੀ ਹੈ, ਰਹਿੰਦਾ ਬਕਾਇਆ ਵੀ ਬਹੁਤ ਜਲਦ ਜਾਰੀ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਿਜਲੀ ਸੋਧ ਬਿੱਲ 2022 ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਰਾਜਾਂ ਰਾਜਾਂ ਦੇ ਅਧਿਕਾਰਾਂ 'ਤੇ ਇੱਕ ਹੋਰ ਹਮਲਾ ਹੈ। ਉਨ੍ਹਾਂ ਨੇ ਬਿਜਲੀ ਸੋਧ ਬਿੱਲ 2022 ਦੇ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿੱਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ…ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ..ਸੜਕ ਤੋਂ ਸੰਸਦ ਤੱਕ ..।
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਲੋਕ ਸਭਾ ਵਿੱਚ ਅੱਜ ਬਿਜਲੀ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ। ਇਹ ਕਾਨੂੰਨ ਬਹੁਤ ਖਤਰਨਾਕ ਹੈ। ਇਸ ਨਾਲ ਦੇਸ਼ ਵਿੱਚ ਬਿਜਲੀ ਦੀ ਸਮੱਸਿਆ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਜਾਵੇਗੀ। ਲੋਕਾਂ ਦੀ ਮੁਸ਼ਕਲਾਂ ਹੋਰ ਵਧਣਗੀਆਂ। ਸਿਰਫ਼ ਕੁਝ ਕੰਪਨੀਆਂ ਨੂੰ ਹੀ ਫਾਇਦਾ ਹੋਵੇਗਾ। ਮੈਂ ਕੇਂਦਰ ਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਜਲਦਬਾਜ਼ੀ ਵਿੱਚ ਨਾ ਲਿਆਂਦਾ ਜਾਵੇ।
ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੁਲਿਸ ਚੌਕੀ ਦਿਆਲਪੁਰਾ ਭਾਈਕਾ ਦੇ ਏ. ਐੱਸ. ਆਈ. ਜਗਤਾਰ ਸਿੰਘ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫੜ੍ਹਿਆ ਹੈ।ਵਿਧਾਇਕ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਏ. ਐੱਸ. ਆਈ. ਵੱਲੋਂ ਰਿਸ਼ਵਤ ਲੈਣ ਬਾਰੇ ਜਦੋਂ ਸੂਚਨਾ ਮਿਲੀ ਤਾਂ ਉਨ੍ਹਾਂ ਖੁਦ ਪੁਲਸ ਚੌਕੀ ਦਿਆਲਪੁਰਾ ਭਾਈਕਾ ਵਿਖੇ ਜਾ ਕੇ ਉਸ ਕੋਲੋਂ 5 ਹਜ਼ਾਰ ਰੁਪਏ ਬਰਾਮਦ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਨੇ ਇਹ ਪੈਸੇ ਲਾਹਣ ਬਰਾਮਦਗੀ ਦੇ ਇਕ ਮਾਮਲੇ ਵਿਚ ਰਿਸ਼ਵਤ ਵਜੋਂ ਲਏ ਸਨ। ਵਿਧਾਇਕ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ, "ਬਹੁਤ ਦੁੱਖ ਲਗਦਾ ਜਦੋ ਲੱਖਾਂ ਰੁਪਏ ਤਨਖਾਹਾਂ ਲੈਣ ਵਾਲੇ ਅਫਸਰ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੋਚਦੇ ਹਨ। ਦਿਆਲਪੁਰਾ ਭਾਈ ਚੌਕੀ ਵਿੱਚ asi ਜਗਤਾਰ ਸਿੰਘ ਰਿਸ਼ਵਤ ਲੈਦਾ ਰੰਗੇ ਹੱਥੂ ਕਾਬੂ ਕੀਤਾ ਗਿਆ। ਇੱਕ ਦੋ ਵਾਰ ਸਿਕਾਇਤ ਮਿਲਣ ਤੇ ਇਹਨਾਂ ਨੂੰ ਪਹਿਲਾਂ ਵੀ ਝਿੜਕਿਆ ਗਿਆ ਸੀ ਇਮਾਨਦਾਰੀ ਨਾਲ ਕੰਮ ਕਰੋ ਪਰ ਇਹਨਾਂ ਨੇ ਇਮਾਨਦਾਰ ਸਰਕਾਰ ਦੇ ਅਦੇਸ਼ਾਂ ਦੀ ਪਾਲਣਾ ਨਹੀ ਕੀਤਾ ਨਤੀਜਾ ਤੁਹਾਡੇ ਸਾਮ੍ਹਣੇ।ਬਲਕਾਰ ਸਿੰਘ ਸਿੱਧੂ ਐਮ ਐਲ ਏ ਹਲਕਾ ਰਾਮਪੁਰਾ ਫੂਲ।"
ਪੰਜਾਬ ਵਿੱਚ ਲੰਪੀ ਸਕਿਨ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ 30 ਹਜ਼ਾਰ ਤੋਂ ਵੱਧ ਪਸ਼ੂ ਇਸ ਚਮੜੀ ਰੋਗ ਦੀ ਮਾਰ ਹੇਠ ਆ ਗਿਆ ਹੈ। ਸਰਕਾਰ ਸੂਤਰਾਂ ਮੁਤਾਬਕ 600 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਹਾਲਤ ਵਿਗੜਦੇ ਵੇਖ ਪੰਜਾਬ ਸਰਕਾਰ ਵੱਲੋਂ ਲੰਪੀ ਸਕਿਨ ਦੇ ਫ਼ੈਲਾਅ ਨੂੰ ਠੱਲ੍ਹਣ ਲਈ ਪਸ਼ੂਆਂ ਨੂੰ ਇੱਕ ਤੋਂ ਦੂਜੇ ਸੂਬਿਆਂ ਵਿੱਚ ਲਿਜਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਬਿਮਾਰੀ ਦੇ ਮੱਦੇਨਜ਼ਰ ਪਸ਼ੂ ਮੇਲੇ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ।
ਬਿਜਲੀ ਸੋਧ ਬਿੱਲ, 2022 'ਤੇ ਸਿਆਸੀ ਘਮਾਸਾਣ ਸ਼ੁਰੂ ਹੋ ਗਿਆ ਹੈ। ਚਰਚਾ ਹੈ ਕਿ ਕੇਂਦਰ ਸਰਕਾਰ (Central Government)ਨੇ ਬਿਜਲੀ ਸੋਧ ਬਿੱਲ ਸੰਸਦ ’ਚ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਹੈਰਾਨੀ ਦੀ ਗੱਲ ਹੈ ਕਿ ਕੇਂਦਰ ਨੇ ਸੋਧ ਬਿੱਲ ਬਾਰੇ ਸੂਬਿਆਂ ਤੋਂ ਕੋਈ ਮਸ਼ਵਰਾ ਤੱਕ ਨਹੀਂ ਲਿਆ। ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਨਹੀਂ ਕੀਤਾ ਗਿਆ।
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਘਰਾਂ 'ਤੇ ਤਿਰੰਗੇ ਦੀ ਬਜਾਏ ਕੇਸਰੀ ਝੰਡੇ ਲਹਿਰਾਉਣ ਦੇ ਦਿੱਤੇ ਸੱਦੇ ਤੋਂ ਇਕ ਦਿਨ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ "ਰਾਜ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼" ਲਈ ਗਰਮਖਿਆਲੀ ਲੀਡਰਸ਼ਿਪ ਦੇ ਇਕ ਹਿੱਸੇ ਦੀ ਆਲੋਚਨਾ ਕੀਤੀ। ਕਾਂਗਰਸੀ ਪ੍ਰਧਾਨ ਨੇ ਕਿਹਾ, “ਤਿਰੰਗਾ ਇੱਕ ਰਾਸ਼ਟਰੀ ਪ੍ਰਤੀਕ ਹੈ ਅਤੇ ਹਰ ਭਾਰਤੀ ਨੂੰ ਇਸਦਾ ਸਨਮਾਨ ਕਰਨਾ ਚਾਹੀਦਾ ਹੈ। ਹਜ਼ਾਰਾਂ ਲੋਕਾਂ ਨੇ, ਜਿਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬੀਆਂ ਅਤੇ ਸਿੱਖ ਸਨ, ਨੇ ਤਿਰੰਗੇ ਦੇ ਸਨਮਾਨ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਜੋ ਲੋਕ ਇਸ ਦਾ ਨਿਰਾਦਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਸਾਡੇ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਨਿਰਾਦਰ ਕਰ ਰਹੇ ਹਨ।ਕੱਟੜਪੰਥੀ ਰਾਜ ਵਿੱਚ ਸਖਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।"
ਪਿਛੋਕੜ
Punjab Breaking News, 8 August 2022 LIVE Updates: ਬਿਜਲੀ ਸੋਧ ਬਿੱਲ, 2022 'ਤੇ ਸਿਆਸੀ ਘਮਾਸਾਣ ਸ਼ੁਰੂ ਹੋ ਗਿਆ ਹੈ। ਚਰਚਾ ਹੈ ਕਿ ਕੇਂਦਰ ਸਰਕਾਰ (Central Government)ਨੇ ਬਿਜਲੀ ਸੋਧ ਬਿੱਲ ਸੰਸਦ (Electricity Amendment Bill Parliament) ’ਚ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਹੈਰਾਨੀ ਦੀ ਗੱਲ ਹੈ ਕਿ ਕੇਂਦਰ ਨੇ ਸੋਧ ਬਿੱਲ ਬਾਰੇ ਸੂਬਿਆਂ ਤੋਂ ਕੋਈ ਮਸ਼ਵਰਾ ਤੱਕ ਨਹੀਂ ਲਿਆ। ਖੇਤੀ ਕਾਨੂੰਨਾਂ ਵਾਂਗ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਖੇਤੀ ਕਾਨੂੰਨਾਂ ਮਗਰੋਂ ਮੋਦੀ ਸਰਕਾਰ ਚੁੱਪ-ਚੁਪੀਤੇ ਲਿਆ ਰਹੀ ਬਿਜਲੀ ਸੋਧ ਬਿੱਲ, ਕੀ ਕਿਸਾਨਾਂ ਤੇ ਆਮ ਲੋਕਾਂ ਤੋਂ ਖੁੱਸੇਗੀ ਮੁਫਤ ਬਿਜਲੀ ਦੀ ਸਹੂਲਤ?
ਪੰਜਾਬ 'ਚ ਲੰਪੀ ਸਕਿਨ ਦਾ ਵਧਿਆ ਕਹਿਰ, ਵਿਗੜਦੇ ਹਾਲਾਤ ਵੇਖ ਸਰਕਾਰ ਨੇ ਲਿਆ ਅਹਿਮ ਫੈਸਲਾ
ਪੰਜਾਬ ਵਿੱਚ ਲੰਪੀ ਸਕਿਨ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਤੱਕ 30 ਹਜ਼ਾਰ ਤੋਂ ਵੱਧ ਪਸ਼ੂ ਇਸ ਚਮੜੀ ਰੋਗ ਦੀ ਮਾਰ ਹੇਠ ਆ ਗਿਆ ਹੈ। ਸਰਕਾਰ ਸੂਤਰਾਂ ਮੁਤਾਬਕ 600 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਹਾਲਤ ਵਿਗੜਦੇ ਵੇਖ ਪੰਜਾਬ ਸਰਕਾਰ ਵੱਲੋਂ ਲੰਪੀ ਸਕਿਨ ਦੇ ਫ਼ੈਲਾਅ ਨੂੰ ਠੱਲ੍ਹਣ ਲਈ ਪਸ਼ੂਆਂ ਨੂੰ ਇੱਕ ਤੋਂ ਦੂਜੇ ਸੂਬਿਆਂ ਵਿੱਚ ਲਿਜਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਬਿਮਾਰੀ ਦੇ ਮੱਦੇਨਜ਼ਰ ਪਸ਼ੂ ਮੇਲੇ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ। ਪੰਜਾਬ 'ਚ ਲੰਪੀ ਸਕਿਨ ਦਾ ਵਧਿਆ ਕਹਿਰ, ਵਿਗੜਦੇ ਹਾਲਾਤ ਵੇਖ ਸਰਕਾਰ ਨੇ ਲਿਆ ਅਹਿਮ ਫੈਸਲਾ
ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ 'ਤੇ ਚੁੱਕੇ ਸਵਾਲ, ਕਿਹਾ ਬੇਸ਼ੱਕ ਮਾਰ ਦਿੱਤਾ ਜਾਵੇ ਪਰ ਬੋਲਣਾ ਬੰਦ ਨਹੀਂ ਕਰਾਂਗਾ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਸਿੱਧੂ ਦੇ ਪਿੰਡ ਮੂਸੇ ਵਿਖੇ ਉਨ੍ਹਾਂ ਦੀ ਸਮਾਧ 'ਤੇ ਪੰਜਾਬ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕੀਤਾ।ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹੀ ਨਹੀਂ ਮਰਿਆ ਪੰਜਾਬ ਦੀ ਬੁਲੰਦ ਅਵਾਜ਼, ਇੱਕ ਕਲਮ, ਇੱਕ ਸਿੱਖ ਚਿਹਰੇ ਦਾ ਕਤਲ ਹੋ ਗਿਆ ਹੈ ਪਰ ਸਰਕਾਰਾਂ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ। ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ 'ਤੇ ਚੁੱਕੇ ਸਵਾਲ, ਕਿਹਾ ਬੇਸ਼ੱਕ ਮਾਰ ਦਿੱਤਾ ਜਾਵੇ ਪਰ ਬੋਲਣਾ ਬੰਦ ਨਹੀਂ ਕਰਾਂਗਾ
Coronavirus Today : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,167 ਨਵੇਂ ਮਾਮਲੇ ਦਰਜ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 16,167 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਨਾਲ ਹੀ ਕੋਵਿਡ ਦੇ ਸਰਗਰਮ ਮਾਮਲੇ 1,34,933 ਤੋਂ ਵਧ ਕੇ 1,35,510 ਹੋ ਗਏ ਹਨ। ਰਾਹਤ ਦੀ ਗੱਲ ਇਹ ਹੈ ਕਿ ਕੱਲ੍ਹ ਦੇ ਮੁਕਾਬਲੇ ਅੱਜ ਕੁੱਲ ਕੇਸ 2 ਹਜ਼ਾਰ ਘੱਟ ਹਨ। ਐਤਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਸੰਕਰਮਿਤ ਦੇ 18,738 ਮਾਮਲੇ ਦਰਜ ਕੀਤੇ ਗਏ ਹਨ। ਜਦੋਂ ਕਿ ਅੱਜ 16 ਹਜ਼ਾਰ ਕੇਸ ਆਏ ਹਨ। ਇਸ 'ਚੋਂ ਪਹਿਲਾ ਯਾਨੀ ਸ਼ਨੀਵਾਰ, ਅਗਸਤ ਨੂੰ ਦੇਸ਼ 'ਚ 19,406 ਨਵੇਂ ਮਾਮਲੇ ਸਾਹਮਣੇ ਆਏ। Coronavirus Today : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,167 ਨਵੇਂ ਮਾਮਲੇ ਦਰਜ
'ਕੇਸਰੀ' ਝੰਡਾ ਲਹਿਰਾਉਣ ਦੇ ਸੱਦੇ ਮਗਰੋਂ ਵੜਿੰਗ ਨੇ ਕੀਤੀ ਸਿਮਰਨਜੀਤ ਮਾਨ ਦੀ ਆਲੋਚਨਾ, ਬੋਲੇ ਸ਼ਾਂਤੀ ਭੰਗ ਕਰਨ ਦੀ ਚਾਲ
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਘਰਾਂ 'ਤੇ ਤਿਰੰਗੇ ਦੀ ਬਜਾਏ ਕੇਸਰੀ ਝੰਡੇ ਲਹਿਰਾਉਣ ਦੇ ਦਿੱਤੇ ਸੱਦੇ ਤੋਂ ਇਕ ਦਿਨ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ "ਰਾਜ ਵਿੱਚ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼" ਲਈ ਗਰਮਖਿਆਲੀ ਲੀਡਰਸ਼ਿਪ ਦੇ ਇਕ ਹਿੱਸੇ ਦੀ ਆਲੋਚਨਾ ਕੀਤੀ। 'ਕੇਸਰੀ' ਝੰਡਾ ਲਹਿਰਾਉਣ ਦੇ ਸੱਦੇ ਮਗਰੋਂ ਵੜਿੰਗ ਨੇ ਕੀਤੀ ਸਿਮਰਨਜੀਤ ਮਾਨ ਦੀ ਆਲੋਚਨਾ, ਬੋਲੇ ਸ਼ਾਂਤੀ ਭੰਗ ਕਰਨ ਦੀ ਚਾਲ
- - - - - - - - - Advertisement - - - - - - - - -