Punjab Breaking News LIVE: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਲੋਕਾਂ ਦਾ ਹੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਭੇਜਿਆ ਸ਼ੋਕ ਸੰਦੇਸ਼

Punjab Breaking News, 8 June 2022 LIVE Updates: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਲੋਕਾਂ ਦਾ ਹੜ੍ਹ, ਮਨਕੀਰਤ ਔਲਖ ਨੇ ਫਿਰ ਦਿੱਤੀ ਸਫਾਈ, ਨਵੀਂ ਅਕਸਾਈਜ ਪਾਲਿਸੀ 'ਤੇ ਲੱਗੇਗੀ ਮੋਹਰ

ਏਬੀਪੀ ਸਾਂਝਾ Last Updated: 08 Jun 2022 04:29 PM
Anshu Prakash Assault Case: ਕੇਜਰੀਵਾਲ ਤੇ ਸਿਸੋਦੀਆ ਨੂੰ ਅਦਾਲਤ ਤੋਂ ਰਾਹਤ

ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ 'ਤੇ ਹੋਏ ਕਥਿਤ ਹਮਲੇ ਦੇ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਦੇ 9 ਵਿਧਾਇਕਾਂ ਨੂੰ ਰਾਹਤ ਮਿਲੀ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅੰਸ਼ੂ ਪ੍ਰਕਾਸ਼ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਸੀ ਪਰ ਅਦਾਲਤ ਨੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ। ਦਿੱਲੀ ਦੇ ਸਾਬਕਾ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨੇ ਇਸ ਮਾਮਲੇ 'ਚ ਸਾਰਿਆਂ ਨੂੰ ਡਿਸਚਾਰਜ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਅਰਜ਼ੀ ਦਾਇਰ ਕੀਤੀ ਸੀ। ਮਾਮਲਾ 19 ਫਰਵਰੀ 2018 ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੀਟਿੰਗ ਦੌਰਾਨ ਸੀ, ਜਿਸ 'ਚ ਅੰਸ਼ੂ ਪ੍ਰਕਾਸ਼ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ।

Aam Aadmi Party: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ ‘ਆਪ’ ਵਿਧਾਇਕ ਤੇ ਮੰਤਰੀ
ਆਮ ਆਦਮੀ ਪਾਰਟੀ (ਆਪ) ਦੀ ਆਗੂ ਤੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਮਾਨਸਾ ਮੰਡੀ ਪਹੁੰਚੇ। ਕੈਬਨਿਟ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਮਰਹੂਮ ਗਾਇਕ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਸਮੇਂ ਉਨ੍ਹਾਂ ਦੇ ਨਾਲ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਲੀ, ਵਿਧਾਇਕਾ ਨਰਿੰਦਰ ਕੌਰ ਭਰਾਜ, ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਬਲਕਾਰ ਸਿੱਧੂ ਵੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ। ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੇ ਸ਼ੋਕ ਸੰਦੇਸ਼ ਨੂੰ ਪਰਿਵਾਰ ਨਾਲ ਸਾਂਝਾ ਕੀਤਾ ਤੇ ਪੰਜਾਬ ਸਰਕਾਰ ਤਰਫ਼ੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।
Sidhu Moose Wala Death: ਅਭਿਨੇਤਰੀ ਰਿਚਾ ਚੱਢਾ ਨੇ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਚੁੱਕੇ ਸਵਾਲ, ਕਿਹਾ, 'ਲਾਰੈਂਸ ਨੂੰ 10 ਤੇ ਸਿੱਧੂ ਨੂੰ ਦੋ ਗਾਰਡ..?'

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਥਿਤ ਤੌਰ 'ਤੇ ਉਨ੍ਹਾਂ ਦੀ ਕਾਰ 'ਤੇ 10 ਗੋਲੀਆਂ ਚਲਾਈਆਂ ਗਈਆਂ ਸਨ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਨੇ ਕਥਿਤ ਤੌਰ 'ਤੇ ਗਾਇਕ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ, ਜਿਸ ਨੇ 2028 ਵਿੱਚ ਜੋਧਪੁਰ ਵਿੱਚ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਸੀ।

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੋਕ ਸੰਦੇਸ਼ ਭੇਜਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੋਕ ਸੰਦੇਸ਼ ਭੇਜਿਆ। ਉਨ੍ਹਾਂ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਭਾਣਾ ਮੰਨਣ ਦਾ ਬਲ ਬਖਸ਼ਣ। ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ।

Mithali Raj Announced Retirement: ਭਾਰਤੀ ਕ੍ਰਿਕਟਰ ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਭਾਰਤੀ ਮਹਿਲਾ ਟੀਮ ਦੀ ਟੈਸਟ ਤੇ ਵਨਡੇ ਟੀਮ ਦੀ ਕਪਤਾਨ ਮਿਤਾਲੀ ਰਾਜ ਨੇ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਦੇ ਸਾਰੇ ਫਾਰਮੈਟਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। 39 ਸਾਲਾ ਮਿਤਾਲੀ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ 23 ਸਾਲ ਨੁਮਾਇੰਦਗੀ ਕੀਤੀ ਤੇ ਕਈ ਵੱਡੀਆਂ ਉਪਲਬਧੀਆਂ ਹਾਸਲ ਕੀਤੀਆਂ। ਹਾਲ ਹੀ ਵਿੱਚ ਉਸ ਨੇ ਮਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੀ ਅਗਵਾਈ ਕੀਤੀ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਸੰਨਿਆਸ ਨੂੰ ਲੈ ਕੇ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਉਨ੍ਹਾਂ ਨੇ ਬਾਅਦ 'ਚ ਫੈਸਲਾ ਲੈਂਦੇ ਹੋਏ ਇਸ ਬਾਰੇ ਕਿਹਾ ਸੀ।

Sidhu Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‌ਦੀ ਅੰਤਿਮ ਅਰਦਾਸ ਵਿੱਚ ਅੱਜ ਵੱਡੀ ਗਿਣਤੀ ਲੋਕ ਪਹੁੰਚੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‌ਦੀ ਅੰਤਿਮ ਅਰਦਾਸ ਵਿੱਚ ਅੱਜ ਵੱਡੀ ਗਿਣਤੀ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਦੀਆਂ ਅੱਖਾਂ ਨਮ ਨਜ਼ਰ ਆਈਆਂ। ਇਸ ਮੌਕੇ ਕਈ ਕਿਲੋਮੀਟਰ ਤੱਕ ਜਾਮ ਲੱਗ ਗਿਆ। ਮਾਨਸਾ ਦੀ ਆਧੁਨਿਕ ਅਨਾਜ ਮੰਡੀ ਵਿੱਚ ਕੀਰਤਨ ਹੋਇਆ ਤੇ ਹਜ਼ਾਰਾਂ ਲੋਕ ਸਵੇਰ ਤੋਂ ਹੀ ਪੁੱਜਣੇ ਸ਼ੁਰੂ ਹੋ ਚੁੱਕੇ ਸਨ। ਭੋਗ ਦੀ ਸਮਾਪਤੀ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਰੇ ਪਹੁੰਚੇ ਹੋਏ ਲੋਕਾਂ ਦਾ ਧੰਨਵਾਦ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਤਾਰਾਂ ਸਜਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ ਕਿਉਂ ਕਿ ਇਹੀ ਉਨ੍ਹਾਂ ਦੇ ਪੁੱਤ ਦਾ ਸੁਨੇਹਾ ਸੀ। ਇਸ ਮੌਕੇ ਮਰਹੂਮ ਗਾਇਕ ਦੀ ਮਾਂ ਨੇ ਕਿਹਾ ਕਿ ਐਨੇ ਵੱਡੇ ਇਕੱਠ ਨੇ ਉਨ੍ਹਾਂ ਦੇ ਦੁੱਖ ਨੂੰ ਘਟਾ ਦਿੱਤਾ ਹੈ ਤੇ ਦੂਰੋਂ ਦੂਰੋਂ ਆਏ ਲੋਕਾਂ ਦਾ ਉਨ੍ਹਾਂ ਪੁੱਤ ਪ੍ਰਤੀ ਪਿਆਰ ਤੇ ਸਨਮਾਨ ਉਹ ਕਦੇ ਨਹੀਂ ਭੁੱਲਣਗੇ। ਉਨ੍ਹਾਂ ਹਰ ਨੌਜਵਾਨ ਰੁੱਖ ਲਗਾਉਣ ਦਾ ਸੱਦਾ ਦਿੱਤਾ।

Murder in Mohali: ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ 'ਚ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ

ਮੋਹਾਲੀ ਦੇ ਸੈਕਟਰ-67 'ਚ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ 'ਚ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਨੌਜਵਾਨ ਨੂੰ ਗੋਲੀ ਲੱਗੀ ਹੈ ਤੇ ਉਸ ਦੇ ਨੱਕ 'ਚੋਂ ਖੂਨ ਨਿਕਲ ਰਿਹਾ ਹੈ। ਮ੍ਰਿਤਕ ਦੇ ਹੱਥ ਵਿੱਚ ਇੱਕ ਪਿਸਤੌਲ ਵੀ ਹੈ। ਇਹ ਖੁਦਕੁਸ਼ੀ ਹੈ ਜਾਂ ਕਤਲ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਸੈਕਟਰ-67 ਜਲਵਾਯੂ ਵਿਹਾਰ ਨੇੜੇ ਦਾ ਹੈ। ਨੌਜਵਾਨ ਦਾ ਘਰ ਮੌਕੇ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਦੋਸਤਾਂ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਤਾਂ ਰਾਤ ਨੂੰ ਜਦੋਂ ਉਸ ਦੀ ਮਾਂ ਨੇ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਤੁਸੀਂ ਸੌਂ ਜਾਓ, ਮੈਂ ਸਵੇਰੇ ਆ ਜਾਵਾਂਗਾ। ਸਵੇਰੇ ਜਦੋਂ ਉਸ ਦਾ ਵੱਡਾ ਲੜਕਾ ਆਪਣੀ ਪਤਨੀ ਨੂੰ ਛੱਡਣ ਜਾ ਰਿਹਾ ਸੀ ਤਾਂ ਉਸ ਨੇ ਘਰ ਤੋਂ 100 ਮੀਟਰ ਦੂਰ ਇਕ ਕਾਰ ਖੜ੍ਹੀ ਦੇਖੀ।

Raja Warring: ਰਾਜਾ ਵੜਿੰਗ ਵੀ ਦਸਤਾਰ ਸਜ਼ਾ ਕੇ ਸਿੱਧੂ ਮੂਸੇਵਾਲਾ ਦੇ ਭੋਗ ਵਿੱਚ ਪਹੁੰਚੇ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਲੋਕ ਪੱਗਾਂ ਬੰਨ੍ਹ ਕੇ ਪਹੁੰਚੇ ਹਨ। ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਦਸਤਾਰ ਸਜ਼ਾ ਕੇ ਸਿੱਧੂ ਮੂਸੇਵਾਲਾ ਦੇ ਭੋਗ ਵਿੱਚ ਪਹੁੰਚੇ। ਰਾਜਾ ਵੜਿੰਗ ਨੇ ਆਪਣੀਆਂ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ, ਅਲਵਿਦਾ ਮੇਰੇ ਭਰਾ! ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਭੋਗ ਤੇ ਅੰਤਮ ਅਰਦਾਸ ਸਮਾਗਮ ਵਿੱਚ। ਦੁਨੀਆਂ ਲਈ ਉਹ ਇੱਕ ਮਹਾਨ ਗਾਇਕ ਸੀ, ਮੇਰੇ ਲਈ ਉਹ ਇੱਕ ਛੋਟੇ ਭਰਾ ਵਰਗਾ ਸੀ। ਹਮੇਸ਼ਾ ਮੇਰੇ ਵਿਚਾਰਾਂ ਤੇ ਯਾਦਾਂ ਵਿੱਚ ਰਹੇਗਾ ਤੇ ਉਸ ਦੇ ਮਾਪਿਆਂ ਲਈ, ਮੈਂ ਹਮੇਸ਼ਾ ਇੱਥੇ ਰਹਾਂਗਾ।

Sidhu Moosewala Murder: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪਿੰਡ ਗੜ੍ਹੀ ਸਿਸਾਣਾ ਦੇ ਮਨਜੀਤ ਉਰਫ਼ ਭੋਲਾ ਦਾ ਨਾਮ ਵੀ ਸਾਹਮਣੇ ਆ ਰਿਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਜਾਂਚ ਦੌਰਾਨ ਸੋਨੀਪਤ ਦੇ ਪਿੰਡ ਗੜ੍ਹੀ ਸਿਸਾਣਾ ਦੇ ਮਨਜੀਤ ਉਰਫ਼ ਭੋਲਾ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਪ੍ਰਿਆਵਰਤ ਦਾ ਸਾਥੀ ਮਨਜੀਤ ਵੀ ਪੰਜਾਬ ਪੁਲਿਸ ਦੇ ਰਡਾਰ ਵਿੱਚ ਆ ਗਿਆ ਹੈ। ਇਸ ਮਾਮਲੇ 'ਚ ਪੰਜਾਬ ਪੁਲਿਸ ਨੇ ਸੋਨੀਪਤ ਦੇ ਪਿੰਡ ਰੇਵਾਲੀ ਦੇ ਮੋਨੂੰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਉਸ 'ਤੇ ਸੋਨਾ ਬਰਾੜ ਦੇ ਇਸ਼ਾਰੇ 'ਤੇ ਦੋ ਸ਼ਾਰਪ ਸ਼ੂਟਰ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਹਾਲਾਂਕਿ ਸੋਨੀਪਤ ਪੁਲਿਸ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੋਂ ਇਨਕਾਰ ਕਰ ਰਹੀ ਹੈ। 29 ਮਈ ਨੂੰ ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਆਇਆ ਸੀ ਜਿਸ ਤੋਂ ਬਾਅਦ ਇਸ ਮਾਮਲੇ ਦੇ ਸੋਨੀਪਤ ਨਾਲ ਜੁੜੇ ਹੋਣ ਦੀ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਵਿੱਚ ਵਰਤੀ ਗਈ ਬੋਲੈਰੋ ਗੱਡੀ ਫਤਿਹਾਬਾਦ ਵਿੱਚ ਦੇਖੀ ਗਈ ਸੀ। ਬੀਸਲਾ ਦੇ ਪੈਟਰੋਲ ਪੰਪ 'ਤੇ ਕਾਰ 'ਚ ਤੇਲ ਪਾਉਂਦੇ ਸਮੇਂ ਉਸ ਤੋਂ ਹੇਠਾਂ ਉਤਰੇ ਦੋ ਨੌਜਵਾਨ ਸੋਨੀਪਤ ਦੇ ਦੱਸੇ ਜਾ ਰਹੇ ਹਨ। ਜਿਨ੍ਹਾਂ ਵਿੱਚੋਂ ਇੱਕ ਪ੍ਰਿਅਵਰਤ ਫੌਜੀ ਸੀ, ਜੋ ਗੜ੍ਹੀ ਸਿਸਾਣਾ ਦਾ ਬਦਨਾਮ ਬਦਮਾਸ਼ ਸੀ।

Sidhu Moosewala: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਮਾਨਸਾ ਦੀ ਅਨਾਜ ਮੰਡੀ 'ਚ ਭੋਗ ਸਮਾਗਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਇੱਕ ਲੱਖ ਦੇ ਕਰੀਬ ਸਰੋਤਿਆਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਫੈਨਜ਼ ਨਾਲ ਆਪਣੇ ਦਿਲ ਦੀ ਗੱਲ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।

New Excise Policy: ਅੱਜ ਲੱਗੇਗੀ ਨਵੀਂ ਅਕਸਾਈਜ ਪਾਲਿਸੀ 'ਤੇ ਮੋਹਰ

ਪੰਜਾਬ ਕੈਬਨਿਟ ਅੱਜ ‘ਨਵੀਂ ਆਬਕਾਰੀ ਨੀਤੀ’ ਨੂੰ ਹਰੀ ਝੰਡੀ ਦੇ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ਰਾਬ ਸਸਤੀ ਹੋਣ ਦੀ ਸੰਭਾਵਨਾ ਹੈ। ਅਹਿਮ ਗੱਲ ਹੈ ਕਿ ਸਰਕਾਰ ਸ਼ਰਾਬ ਸਸਤੀ ਕਰਕੇ ਵੀ ਮਾਲੀਆ 30 ਫੀਸਦੀ ਬਧਾਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ‘ਆਪ’ ਸਰਕਾਰ ਵੱਲੋਂ ਸ਼ਰਾਬ ਤੋਂ ਆਮਦਨੀ ਵਿੱਚ ਵਾਧਾ ਕਰਨ ਲਈ ਨਵੀਂ ਆਬਕਾਰੀ ਨੀਤੀ ਬਣਾਈ ਗਈ ਹੈ ਜਿਸ ਨਾਲ ਸਾਲਾਨਾ 9600 ਕਰੋੜ ਦੀ ਆਮਦਨੀ ਦਾ ਟੀਚਾ ਰੱਖਿਆ ਗਿਆ ਹੈ।

ਪਿਛੋਕੜ

Punjab Breaking News, 8 June 2022 LIVE Updates: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  (Punjabi singer Sidhu Moosewala) ਦੀ ਅੰਤਿਮ ਅਰਦਾਸ ਅੱਜ ਹੋਵੇਗੀ। ਇਸ ਸਬੰਧੀ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ ਭੋਗ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਇੱਕ ਲੱਖ ਦੇ ਕਰੀਬ ਸਰੋਤਿਆਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਸਾਰਿਆਂ ਨੂੰ ਪੱਗ ਬੰਨ੍ਹ ਕੇ ਆਉਣਾ ਚਾਹੀਦਾ ਹੈ। ਇਹੀ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪੰਜਾਬੀ ਗਾਇਕ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਦੇ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਫੈਨਜ਼ ਨਾਲ ਆਪਣੇ ਦਿਲ ਦੀ ਗੱਲ ਕਰਨਗੇ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਦੁਪਹਿਰ ਦੇ ਭੋਗ ਤੱਕ ਦੁਕਾਨਾਂ ਬੰਦ ਰੱਖ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਹੈ।



ਸਿੱਧੂ ਮੂਸੇਵਾਲਾ ਦੇ ਭੋਗ 'ਤੇ ਆਏਗਾ ਲੋਕਾਂ ਦਾ ਹੜ੍ਹ, ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਅੱਜ 8 ਜੂਨ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗਾ। ਸਿੱਧੂ ਦੇ ਫੈਨਸ ਨੂੰ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇੱਥੇ ਭਾਰੀ ਇਕੱਠ ਹੋ ਸਕਦਾ ਹੈ। ਇਸ ਲਈ ਸੜਕੀ ਆਵਾਜਾਈ ਲਈ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਭੋਗ 'ਤੇ ਆਏਗਾ ਲੋਕਾਂ ਦਾ ਹੜ੍ਹ, ਟ੍ਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ


ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਫਿਰ ਦਿੱਤੀ ਸਫਾਈ, ਬੋਲਿਆ, 'ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ'


ਪੰਜਾਬੀ ਗਾਇਕ ਮਨਕੀਰਤ ਔਲਖ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਇੱਕ ਵਾਰ ਫਿਰ ਸਫ਼ਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੱਬ ਜਾਣਦਾ ਹੈ, ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤਰ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਕਰ ਸਕਦਾ। ਔਲਖ ਨੇ ਕਿਹਾ ਕਿ ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਔਲਖ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਉਸ ਦਾ ਕੋਈ ਵੀ ਮੈਨੇਜਰ ਕਤਲ ਵਿੱਚ ਸ਼ਾਮਲ ਨਹੀਂ ਸੀ। ਇਸ ਤੋਂ ਬਾਅਦ ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਗਈ। ਜਿਸ ਵਿੱਚ ਉਹ ਰੋਪੜ ਜੇਲ੍ਹ ਵਿੱਚ ਸ਼ੋਅ ਕਰ ਰਿਹਾ ਹੈ। ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਆਪਣਾ ਦੋਸਤ ਤੇ ਭਰਾ ਦੱਸਿਆ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਫਿਰ ਦਿੱਤੀ ਸਫਾਈ, ਬੋਲਿਆ, 'ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ'


ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਇੱਕ ਹੋਰ ਵੱਡਾ ਧਮਾਕਾ, ਨਾਜਾਇਜ਼ ਕਬਜ਼ੇ ਕਰਨ ਵਾਲੇ ਵੱਡੇ ਲੀਡਰਾਂ ਬਾਰੇ ਹੋਏਗਾ ਖੁਲਾਸਾ


ਮੁੱਖ ਮੰਤਰੀ ਭਗਵੰਤ ਮਾਨ ਇੱਕ ਹੋਰ ਧਮਾਕਾ ਕਰਨ ਵਾਲੇ ਹਨ ਜਿਸ ਦੀ ਭਿਣਕ ਪੈਂਦਿਆਂ ਹੀ ਰਵਾਇਤੀ ਸਿਆਸੀ ਪਾਰਟੀਆਂ ਦੇ ਕੁਝ ਲੀਡਰਾਂ ਦੇ ਸਾਹ ਸੂਤੇ ਗਏ ਹਨ। ਸੂਤਰਾਂ ਮੁਤਾਬਤ ‘ਆਪ’ ਸਰਕਾਰ ਜਲਦ ਹੀ ਹੁਣ ਪਹਾੜਾਂ ਦੀ ਜੜ੍ਹ ’ਚ ਪੰਚਾਇਤੀ ਸ਼ਾਮਲਾਟਾਂ ਨੱਪਣ ਵਾਲੇ ਰਸੂਖਵਾਨਾਂ ਦੇ ਨਾਮ ਨਸ਼ਰ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਨੇ ਇਸ ਬਾਰੇ ਪੂਰੀ ਤਿਆਰੀ ਕਸ ਲਈ ਹੈ ਤੇ ‘ਆਪ’ ਸਰਕਾਰ ਵੀਆਈਪੀਜ਼ ਦੇ ਨਾਂ ਜਨਤਕ ਕਰਨ ਦੇ ਰੌਂਅ ਵਿੱਚ ਹੈ। ਇਸ ਤੋਂ ਪਹਿਲਾਂ ਕਾਨੂੰਨੀ ਮਸ਼ਵਰਾ ਵੀ ਲਿਆ ਜਾ ਚੁੱਕਾ ਹੈ। ਜਸਟਿਸ ਕੁਲਦੀਪ ਸਿੰਘ ਟ੍ਰਿਬਿਊਨਲ ਦੀ ਰਿਪੋਰਟ ਵਿੱਚ ਜਿਨ੍ਹਾਂ ਰਸੂਖਵਾਨਾਂ ’ਤੇ ਉਂਗਲ ਰੱਖੀ ਗਈ ਸੀ, ਉਨ੍ਹਾਂ ਦੇ ਨਾਮ ਹੁਣ ਲੋਕਾਂ ਸਾਹਮਣੇ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਇੱਕ ਹੋਰ ਵੱਡਾ ਧਮਾਕਾ, ਨਾਜਾਇਜ਼ ਕਬਜ਼ੇ ਕਰਨ ਵਾਲੇ ਵੱਡੇ ਲੀਡਰਾਂ ਬਾਰੇ ਹੋਏਗਾ ਖੁਲਾਸਾ


ਅੱਜ ਲੱਗੇਗੀ ਨਵੀਂ ਅਕਸਾਈਜ ਪਾਲਿਸੀ 'ਤੇ ਮੋਹਰ, 'ਆਪ' ਸਰਕਾਰ ਦੀ ਪਲਾਨਿੰਗ, ਸ਼ਰਾਬ ਸਸਤੀ ਕਰਕੇ ਵਧੇਗੀ 30 ਆਮਦਨੀ


ਪੰਜਾਬ ਕੈਬਨਿਟ ਅੱਜ ‘ਨਵੀਂ ਆਬਕਾਰੀ ਨੀਤੀ’ ਨੂੰ ਹਰੀ ਝੰਡੀ ਦੇ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ਰਾਬ ਸਸਤੀ ਹੋਣ ਦੀ ਸੰਭਾਵਨਾ ਹੈ। ਅਹਿਮ ਗੱਲ ਹੈ ਕਿ ਸਰਕਾਰ ਸ਼ਰਾਬ ਸਸਤੀ ਕਰਕੇ ਵੀ ਮਾਲੀਆ 30 ਫੀਸਦੀ ਬਧਾਉਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ‘ਆਪ’ ਸਰਕਾਰ ਵੱਲੋਂ ਸ਼ਰਾਬ ਤੋਂ ਆਮਦਨੀ ਵਿੱਚ ਵਾਧਾ ਕਰਨ ਲਈ ਨਵੀਂ ਆਬਕਾਰੀ ਨੀਤੀ ਬਣਾਈ ਗਈ ਹੈ ਜਿਸ ਨਾਲ ਸਾਲਾਨਾ 9600 ਕਰੋੜ ਦੀ ਆਮਦਨੀ ਦਾ ਟੀਚਾ ਰੱਖਿਆ ਗਿਆ ਹੈ। ਅੱਜ ਲੱਗੇਗੀ ਨਵੀਂ ਅਕਸਾਈਜ ਪਾਲਿਸੀ 'ਤੇ ਮੋਹਰ, 'ਆਪ' ਸਰਕਾਰ ਦੀ ਪਲਾਨਿੰਗ, ਸ਼ਰਾਬ ਸਸਤੀ ਕਰਕੇ ਵਧੇਗੀ 30 ਆਮਦਨੀ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.