Punjab Breaking News LIVE: ਅਮਿਤ ਸ਼ਾਹ ਦੀ ਸੁਰੱਖਿਆ 'ਚ ਸੰਨ੍ਹ, 30 ਸਾਲਾਂ ਬਾਅਦ ਇਨਸਾਫ, ਰਾਜਪਥ ਬਣਿਆ ‘ਕਰਤਵਯ ਪਥ’, ਪਾਣੀਆਂ ਨੂੰ ਲੁੱਟਣ ਦੀ ਤਿਆਰੀ, ਪੰਜਾਬ ਦੇ ਖਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ
Punjab Breaking News, 8 September 2022 LIVE Updates: ਅਮਿਤ ਸ਼ਾਹ ਦੀ ਸੁਰੱਖਿਆ 'ਚ ਸੰਨ੍ਹ, 30 ਸਾਲਾਂ ਬਾਅਦ ਇਨਸਾਫ, ਰਾਜਪਥ ਬਣਿਆ ‘ਕਰਤਵਯ ਪਥ’, ਪਾਣੀਆਂ ਨੂੰ ਲੁੱਟਣ ਦੀ ਤਿਆਰੀ, ਪੰਜਾਬ ਦੇ ਖਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission, PPSC) ਨੇ ਸਿਵਲ ਜੱਜ ਦੇ ਅਹੁਦੇ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਹਨ। ਜਿਹੜੇ ਉਮੀਦਵਾਰ ਪੰਜਾਬ ਰਾਜ ਦੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਮ ਜੁਡੀਸ਼ੀਅਲ ਮੈਜਿਸਟਰੇਟ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ PPSC (Punjab Sarkari Naukri) ਦੀ ਅਧਿਕਾਰਤ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ। ਅਜਿਹਾ ਕਰਨ ਲਈ, ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Government Job) ਦੀ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ
ਸ਼੍ਰੀ ਮੁਕਤਸਰ ਸਹਿਬ ਤੋਂ ਦਿਲ ਦਹਿਲਾਉਣ ਵਾਲਾ ਸਾਹਮਣੇ ਆਇਆ ਹੈ। ਇੱਥੇ ਮੁਕਤਸਰ ਸਹਿਬ-ਮਲੋਟ ਸੜਕ ਉਪਰ ਪਿੰਡ ਔਲਖ ਵਿੱਚ ਘਰੇਲੂ ਝਗੜੇ ਕਾਰ ਪਰਿਵਾਰ ਦੇ ਚਾਰ ਜੀਆਂ ਉੱਪਰ ਕਾਤਿਲਾਨਾ ਹਮਲਾ ਕਰੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਇਸ ਝਗੜੇ ਪਿੱਛੇ ਜ਼ਮੀਨ ਵਿਵਾਦ ਹੋ ਸਕਦਾ ਹੈ।ਹਾਸਲ ਜਾਣਕਾਰੀ ਮੁਤਾਬਕ ਅਮਰਿੰਦਰ ਸਿੰਘ (34) ਨੇ ਆਪਣੀ ਪਤਨੀ, ਮਾਂ, ਭੈਣ, ਭੂਆ ਦੀ ਨੂੰਹ ਨੂੰ ਤੇਜ਼ਧਾਰ ਹਥਿਆਰ ਨਾਲ ਕਥਿਤ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਤੋਂ ਬਾਅਦ ਫਾਹਾ ਲੈ ਕੇ ਖੁ਼ਦਕੁਸ਼ੀ ਕਰ ਲਈ। ਜ਼ਖਮਾਂ ਦੀ ਤਾਬ ਨਾ ਝਲਦਿਆਂ ਜ਼ਖ਼ਮੀਆਂ ਵਿੱਚੋਂ ਔਰਤ ਦੀ ਮੌਤ ਹੋ ਗਈ ਹੈ, ਜਦੋਂਕਿ ਬਾਕੀ ਬਠਿੰਡਾ ਤੇ ਫਰੀਦਕੋਟ ਦੇ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ।
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਪੰਜ ਮਹੀਨਿਆਂ ਵਿੱਚ 21,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਿਵੇਸ਼ ਨਾਲ ਸੂਬੇ ਭਰ ਦੇ ਕਰੀਬ 93,000 ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਦਾਅਵਾ ਪੰਜਾਬ ਸਰਕਾਰ ਨੇ ਕੀਤਾ ਹੈ। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਕਾਨਫਰੰਸ ਆਯੋਜਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਾਨਫਰੰਸ ਵਿੱਚ ਦੇਸ਼ ਦੇ ਪ੍ਰਮੁੱਖ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਜਾਵੇਗਾ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਗੱਜਣਮਾਜਰਾ ਦੇ ਸਕੂਲਾਂ, ਰੀਅਲ ਅਸਟੇਟ ਤੇ ਫੈਕਟਰੀਆਂ ਵਿੱਚ ਹੋਈ ਹੈ। ਈਡੀ ਦੀ ਟੀਮ ਵਿਧਾਇਕ ਦੇ ਕਰੀਬੀ 12 ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਛਾਪੇਮਾਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ। ਵਿਧਾਇਕ ਗੱਜਣਮਾਜਰਾ 'ਤੇ 40 ਕਰੋੜ ਦੇ ਬੈਂਕ ਘੁਟਾਲੇ ਦਾ ਦੋਸ਼ ਹੈ ਜਿਸ 'ਚ ਪਹਿਲਾਂ ਵੀ ਵਿਧਾਇਕਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਝੂਠੇ ਪੁਲਿਸ ਮੁਤਾਬਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਤਲ ਕਰਨ ਦੇ ਕੇਸ ਵਿੱਚ ਆਖਰ 30 ਸਾਲਾਂ ਬਾਅਦ ਇਨਸਾਫ ਮਿਲਿਆ ਹੈ। ਪੁਲਿਸ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਦਿੱਤਾ ਸੀ। ਹੁਣ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਨੇ ਝੂਠਾ ਮੁਕਾਬਲਾ ਕਰਨ ਵਾਲੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਤੇ 5-5 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਵਿੱਚ ਥਾਣਾ ਡੇਰਾ ਬਾਬਾ ਨਾਨਕ ਦੇ ਤਤਕਾਲੀ ਸਹਾਇਕ ਸਬ-ਇੰਸਪੈਕਟਰ ਚੰਨਣ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਤਰਲੋਕ ਸਿੰਘ ਦੇ ਨਾਂ ਸ਼ਾਮਲ ਹਨ।
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਸ ਵਾਰ 7 ਤਾਰੀਖ ਹੋਣ ਦੇ ਬਾਵਜੂਦ ਤਨਖਾਹ ਨਾ ਮਿਲਣ ਕਾਰਨ ਆਪ ਸਰਕਾਰ ਘਿਰ ਗਈ। ਇਸ ਕਾਰਨ ਸਿਹਤ ਵਿਭਾਗ ਦੇ ਡਾਕਟਰਾਂ ਸਮੇਤ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀ। ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਆਮ ਤੌਰ 'ਤੇ 5 ਤਰੀਕ ਤੱਕ ਤਨਖਾਹ ਮਿਲਦੀ ਹੈ ਪਰ ਇਸ ਵਾਰ 7 ਤਰੀਕ ਤੱਕ ਤਨਖਾਹ ਨਹੀਂ ਆਈ। ਇਸ ਕਾਰਨ ਬੱਚਿਆਂ ਦੀ ਸਕੂਲ ਫੀਸ, ਘਰ ਦਾ ਰਾਸ਼ਨ, ਕਿਸ਼ਤ ਆਦਿ ਕਾਫੀ ਪ੍ਰਭਾਵਿਤ ਹੋ ਰਿਹਾ ਹੈ।ਹਾਲਾਂਕਿ ਖ਼ਬਰਾਂ ਵਿੱਚ ਮੁੱਦਾ ਆਉਣ ਮਗਰੋਂ ਮੁਲਜ਼ਮਾਂ ਨੂੰ ਤਨਖਾਹਾਂ ਮਿਲ ਗਈਆਂ।
ਪੰਜਾਬ ਅਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਵਿਵਾਦ ਚੱਲ ਰਹੀ ਸਤਲੁਜ-ਯਮੁਨਾ ਲਿੰਕ (SYL) ਨਹਿਰ ਬਾਰੇ ਸੁਪਰੀਮ ਕੋਰਟ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਨੇ ਪੰਜਾਬ ਵਿੱਚ ਇੱਕ ਵਾਰ ਫਿਰ ਗਰਮਾ-ਗਰਮੀ ਕਰ ਦਿੱਤੀ ਹੈ। ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਜੁੱਟ ਹੋ ਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੀ ਉਨ੍ਹਾਂ ਵਿੱਚ ਸ਼ਾਮਲ ਹੋ ਗਈ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਬੀਤੀ ਰਾਤ ਕੁਝ ਨਿਹੰਗ ਸਿੰਘਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਜਾਣਕਾਰੀ ਮੁਤਾਬਿਕ ਨੌਜਵਾਨ ਅਤੇ ਨਿਹੰਗ ਸਿੰਘਾਂ ਵਿਚਾਲੇ ਖੂਨੀ ਝੜਪ ਹੋਈ ਅਤੇ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢ ਸੁੱਟਿਆ।ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੈ।ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਹਰਮਨਦੀਪ ਸਿੰਘ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।ਜਿਸ ਦਾ ਸੁਲਤਾਨਵਿੰਡ ਗੇਟ ਵਾਲੇ ਪਾਸਿਓਂ ਦਰਬਾਰ ਸਾਹਿਬ ਆਉਣ ਵਾਲੇ ਰਸਤੇ 'ਚ ਨਿਹੰਗ ਸਿੰਘ ਦੇ ਬਾਣੇ 'ਚ ਦੋ ਨੌਜਵਾਨਾਂ ਨਾਲ ਵਿਵਾਦ ਹੋ ਗਿਆ ਤੇ ਦੋਵਾਂ ਨੇ ਤੇਜਧਾਰ ਹਥਿਆਰਾਂ ਨਾਲ ਹਰਮਨਦੀਪ ਦਾ ਕਤਲ ਕਰ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਕਰਤਵਯ ਪਥ’ ਦਾ ਉਦਘਾਟਨ ਕਰਨਗੇ। ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਦੇ ਇਸ ਟੁਕੜੇ ਨੂੰ ਪਹਿਲਾਂ ਰਾਜਪਥ (ਦ ਕਿੰਗਜ਼ਵੇ) ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਪੀਐਮ ਮੋਦੀ ਅੱਜ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦੀ ਘੁੰਡ ਚੁਕਾਈ ਵੀ ਕਰਨਗੇ। ਕਰਤਵਯ ਪਥ ਦੇ ਦੋਵੇਂ ਪਾਸੇ ਲਾਲ ਦਾਣੇਦਾਰ ਪੱਥਰ ਲਾਇਆ ਗਿਆ ਹੈ ਤੇ ਆਲੇ-ਦੁਆਲੇ ਹਰਿਆਲੀ ਦੇ ਨਾਲ ਦੋਵੇਂ ਪਾਸੇ ਨਹਿਰਾਂ, ਫੂਡ ਸਟਾਲ, ਸੁੱਖ ਸਹੂਲਤਾਂ ਨਾਲ ਲੈਸ ਬਲਾਕ ਤੇ ਵੈਂਡਿੰਗ ਕਿਓਸਕ ਹੋਣਗੇ। ਸਰਕਾਰੀ ਸੂਤਰਾਂ ਮੁਤਾਬਕ ਇਹ ਸੱਤਾ ਦੇ ਪ੍ਰਤੀਕ ਪੁਰਾਣੇ ਰਾਜਪਥ ਤੋਂ ਕਰਤਵਯ ਪਥ ਵੱਲ ਜਾਣ ਦਾ ਪ੍ਰਤੀਕ ਹੈ, ਜੋ ਲੋਕਾਂ ਦੀ ਮਾਲਕੀ ਤੇ ਸਸ਼ਕਤੀਕਰਨ ਦੀ ਮਿਸਾਲ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲ ਹੀ 'ਚ ਮੁੰਬਈ (Mumbai) ਦੌਰੇ 'ਤੇ ਗਏ ਸਨ। ਇਸ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅਮਿਤ ਸ਼ਾਹ ਦੇ ਮੁੰਬਈ ਦੌਰੇ ਦੌਰਾਨ ਇੱਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਧੂਲੇ ਤੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੋਸ਼ੀ ਨੇ ਆਪਣੇ ਆਪ ਨੂੰ ਆਂਧਰਾ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਦਾ ਪੀਏ (PA) ਦੱਸਿਆ ਹੈ।
ਪੰਜਾਬ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਦੀ ਚਰਚਾ ਨੂੰ ਰੱਦ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੀ ਵਿੱਤੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ ਤੇ ਸਰਕਾਰੀ ਖ਼ਜ਼ਾਨੇ ਵਿੱਚ ਮੁਦਰਾ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਲਈ 3400 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਪਿਛੋਕੜ
Punjab Breaking News, 8 September 2022 LIVE Updates: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਹਾਲ ਹੀ 'ਚ ਮੁੰਬਈ (Mumbai) ਦੌਰੇ 'ਤੇ ਗਏ ਸਨ। ਇਸ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਅਮਿਤ ਸ਼ਾਹ ਦੇ ਮੁੰਬਈ ਦੌਰੇ ਦੌਰਾਨ ਇੱਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ। ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਧੂਲੇ ਤੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੋਸ਼ੀ ਨੇ ਆਪਣੇ ਆਪ ਨੂੰ ਆਂਧਰਾ ਪ੍ਰਦੇਸ਼ ਦੇ ਇੱਕ ਸੰਸਦ ਮੈਂਬਰ ਦਾ ਪੀਏ (PA) ਦੱਸਿਆ ਹੈ। Amit Shah ਦੀ ਸੁਰੱਖਿਆ 'ਚ ਛੇੜਛਾੜ! ਬਲੇਜ਼ਰ ਪਾ ਕੇ ਘੰਟਿਆਂ ਤੱਕ ਘੁੰਮਦਾ ਰਿਹਾ ਸ਼ੱਕੀ, ਜਾਣੋ ਪੂਰਾ ਮਾਮਲਾ...
30 ਸਾਲਾਂ ਬਾਅਦ ਇਨਸਾਫ! 3 ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਮੁਕਾਉਣ ਵਾਲੇ ਦੋ ਪੁਲਿਸ ਅਫਸਰਾਂ ਨੂੰ ਉਮਰ ਕੈਦ
ਝੂਠੇ ਪੁਲਿਸ ਮੁਤਾਬਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਤਲ ਕਰਨ ਦੇ ਕੇਸ ਵਿੱਚ ਆਖਰ 30 ਸਾਲਾਂ ਬਾਅਦ ਇਨਸਾਫ ਮਿਲਿਆ ਹੈ। ਪੁਲਿਸ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਦਿੱਤਾ ਸੀ। ਹੁਣ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਨੇ ਝੂਠਾ ਮੁਕਾਬਲਾ ਕਰਨ ਵਾਲੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਤੇ 5-5 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਵਿੱਚ ਥਾਣਾ ਡੇਰਾ ਬਾਬਾ ਨਾਨਕ ਦੇ ਤਤਕਾਲੀ ਸਹਾਇਕ ਸਬ-ਇੰਸਪੈਕਟਰ ਚੰਨਣ ਸਿੰਘ ਤੇ ਸਹਾਇਕ ਸਬ-ਇੰਸਪੈਕਟਰ ਤਰਲੋਕ ਸਿੰਘ ਦੇ ਨਾਂ ਸ਼ਾਮਲ ਹਨ। 30 ਸਾਲਾਂ ਬਾਅਦ ਇਨਸਾਫ! 3 ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਹਿ ਕੇ ਮਾਰ ਮੁਕਾਉਣ ਵਾਲੇ ਦੋ ਪੁਲਿਸ ਅਫਸਰਾਂ ਨੂੰ ਉਮਰ ਕੈਦ
ਰਾਜਪਥ ਬਣਿਆ ‘ਕਰਤਵਯ ਪਥ’! ਪੀਐਮ ਮੋਦੀ ਅੱਜ ਕਰਨਗੇ ਉਦਘਾਟਨ, ਜਾਣੋ ਕੀ ਕੁਝ ਹੋਏਗਾ ਖਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਕਰਤਵਯ ਪਥ’ ਦਾ ਉਦਘਾਟਨ ਕਰਨਗੇ। ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਦੇ ਇਸ ਟੁਕੜੇ ਨੂੰ ਪਹਿਲਾਂ ਰਾਜਪਥ (ਦ ਕਿੰਗਜ਼ਵੇ) ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਪੀਐਮ ਮੋਦੀ ਅੱਜ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ ਦੀ ਘੁੰਡ ਚੁਕਾਈ ਵੀ ਕਰਨਗੇ। ਕਰਤਵਯ ਪਥ ਦੇ ਦੋਵੇਂ ਪਾਸੇ ਲਾਲ ਦਾਣੇਦਾਰ ਪੱਥਰ ਲਾਇਆ ਗਿਆ ਹੈ ਤੇ ਆਲੇ-ਦੁਆਲੇ ਹਰਿਆਲੀ ਦੇ ਨਾਲ ਦੋਵੇਂ ਪਾਸੇ ਨਹਿਰਾਂ, ਫੂਡ ਸਟਾਲ, ਸੁੱਖ ਸਹੂਲਤਾਂ ਨਾਲ ਲੈਸ ਬਲਾਕ ਤੇ ਵੈਂਡਿੰਗ ਕਿਓਸਕ ਹੋਣਗੇ। ਸਰਕਾਰੀ ਸੂਤਰਾਂ ਮੁਤਾਬਕ ਇਹ ਸੱਤਾ ਦੇ ਪ੍ਰਤੀਕ ਪੁਰਾਣੇ ਰਾਜਪਥ ਤੋਂ ਕਰਤਵਯ ਪਥ ਵੱਲ ਜਾਣ ਦਾ ਪ੍ਰਤੀਕ ਹੈ, ਜੋ ਲੋਕਾਂ ਦੀ ਮਾਲਕੀ ਤੇ ਸਸ਼ਕਤੀਕਰਨ ਦੀ ਮਿਸਾਲ ਹੈ। ਰਾਜਪਥ ਬਣਿਆ ‘ਕਰਤਵਯ ਪਥ’! ਪੀਐਮ ਮੋਦੀ ਅੱਜ ਕਰਨਗੇ ਉਦਘਾਟਨ, ਜਾਣੋ ਕੀ ਕੁਝ ਹੋਏਗਾ ਖਾਸ
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ, ਆਪ’ ਵੱਲੋਂ ਹਰਿਆਣਾ 'ਚ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ: ਧਰਮਵੀਰ ਗਾਂਧੀ
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਐਸਾਈਐਲ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ ਹੈ। ਅਰਵਿੰਦ ਕੇਜਰੀਵਾਲ ਅਧੀਨ ਚੱਲ ਰਹੀ ‘ਆਪ’ ਵੱਲੋਂ ਹਰਿਆਣਾ ਵਿੱਚ ਆਪਣੇ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਬਣਨਾ ਪਵੇਗਾ। ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਤਿਆਰੀ ਹੋ ਚੁੱਕੀ, ਆਪ’ ਵੱਲੋਂ ਹਰਿਆਣਾ 'ਚ ਪੈਰ ਜਮਾਉਣ ਲਈ ਪੰਜਾਬ ਦਾ ਪਾਣੀ ਲੁੱਟਿਆ ਜਾਵੇਗਾ: ਧਰਮਵੀਰ ਗਾਂਧੀ
ਪੰਜਾਬ ਦੀ ਵਿੱਤੀ ਹਾਲਤ ਬਿਲਕੁਲ ਠੀਕ, ਖਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ: ਹਰਪਾਲ ਚੀਮਾ
ਪੰਜਾਬ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਦੀ ਚਰਚਾ ਨੂੰ ਰੱਦ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੀ ਵਿੱਤੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਕਿਹਾ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ ਤੇ ਸਰਕਾਰੀ ਖ਼ਜ਼ਾਨੇ ਵਿੱਚ ਮੁਦਰਾ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਲਈ 3400 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੀ ਵਿੱਤੀ ਹਾਲਤ ਬਿਲਕੁਲ ਠੀਕ, ਖਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ: ਹਰਪਾਲ ਚੀਮਾ
- - - - - - - - - Advertisement - - - - - - - - -