Punjab Breaking News LIVE: ਸ਼੍ਰੋਮਣੀ ਅਕਾਲੀ ਦਲ 'ਚ ਹਲਚਲ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਮੁੜ ਵਿਵਾਦਾਂ 'ਚ, ਮਨਕੀਰਤ ਔਲਖ ਮੁੜ ਮੁਸੀਬਤ 'ਚ..ਅੱਜ ਦੀਆਂ ਵੱਡੀਆਂ ਖਬਰਾਂ
Punjab Breaking News, 9 August 2022 LIVE Updates: ਸ਼੍ਰੋਮਣੀ ਅਕਾਲੀ ਦਲ 'ਚ ਹਲਚਲ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਮੁੜ ਵਿਵਾਦਾਂ 'ਚ, ਮਨਕੀਰਤ ਔਲਖ ਮੁੜ ਮੁਸੀਬਤ 'ਚ..ਅੱਜ ਦੀਆਂ ਵੱਡੀਆਂ ਖਬਰਾਂ
ਗੰਨੇ ਦੇ ਬਕਾਇਆ ਪੈਸੇ ਨੂੰ ਲੈ ਕੇ ਗੰਨਾ ਕਿਸਾਨਾਂ ਦੇ ਵੱਲੋਂ ਪਿਛਲੇ ਕਰੀਬ 24 ਘੰਟੇ ਤੋਂ ਵੱਧ ਦੇ ਸਮੇ ਤੋਂ ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਚੌਂਕ ਵਿੱਚ ਹਾਈਵੇ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਦੇਸ਼ ਜਾਰੀ ਕਰਕੇ ਮਿੱਲ ਦੀ ਪੰਜਾਬ ਵਿੱਚ ਬਣੀ ਹੋਈ ਪ੍ਰਾਪਰਟੀ ਨੂੰ ਅਟੈਚ ਕਰਕੇ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਲੰਪੀ ਸਕਿਨ ਦੀ ਬਿਮਾਰੀ ਨੇ ਪਸ਼ੂ ਪਾਲਣ ਵਿਭਾਗ ਦੀ ਨੀਂਦ ਉਡਾ ਦਿੱਤੀ ਹੈ। ਵਿਭਾਗ ਨੇ ਪਸ਼ੂ ਪਾਲਕਾਂ ਨੂੰ ਕਿਹਾ ਹੈ ਕਿ ਉਹ ਸ਼ਹਿਰਾਂ ਦੇ ਗਊਸ਼ਾਲਾਵਾਂ ਦੇ ਨਾਲ-ਨਾਲ ਪਿੰਡਾਂ ਵਿੱਚ ਪਸ਼ੂਆਂ ਦੇ ਮਾਲਕਾਂ ਦਾ ਨਿਰੀਖਣ ਕਰਨ ਅਤੇ ਦੇਖਣ ਕਿ ਕਿੰਨੀਆਂ ਗਊਆਂ ਪ੍ਰਭਾਵਿਤ ਹਨ। ਉਨ੍ਹਾਂ ਦਾ ਇਲਾਜ ਕਿਵੇਂ ਚੱਲ ਰਿਹਾ ਹੈ ਅਤੇ ਜੇਕਰ ਮੌਤਾਂ ਹੋਈਆਂ ਹਨ ਤਾਂ ਇਸ ਦੇ ਕੀ ਕਾਰਨ ਹਨ ? ਪਿੰਡਾਂ ਦੇ ਨਾਲ-ਨਾਲ ਸ਼ਹਿਰ ਦੀਆਂ ਗਊਸ਼ਾਲਾਵਾਂ ਵਿੱਚ ਵੀ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਉਸਨੇ 2020 ਵਿੱਚ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਕਥਿਤ ਤੌਰ 'ਤੇ ਸ਼ਾਮਲ ਇੱਕ ਵਿਅਕਤੀ ਸਮੇਤ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਅਪਰਾਧੀਆਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਕਥਿਤ ਤੌਰ 'ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ।
ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਠੋਸ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਸੂਚੀ 'ਚ ਆਪਣਾ ਨਾਮ ਦਰਜ਼ ਕਰਵਾਉਣ 'ਚ ਹੋਰ ਕਾਮਯਾਬ ਹੋ ਸਕਣ। ਖੇਡ ਮੰਤਰੀ ਅੱਜ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜੇਤੂ ਨਾਭਾ ਨੇੜਲੇ ਪਿੰਡ ਮੈਹਸ ਦੀ ਧੀ ਵੇਟ ਲਿਫਟਰ ਹਰਜਿੰਦਰ ਕੌਰ ਦੇ ਗ੍ਰਹਿ ਵਿਖੇ ਉਚੇਚੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਤਰਫ਼ੋ ਵਧਾਈ ਦੇਣ ਪੁੱਜੇ ਹੋਏ ਸਨ।
ਪੰਜਾਬ 'ਚ ਅਜ਼ਾਦੀ ਦਿਵਸ ਤੋਂ ਪਹਿਲਾਂ ਇੱਕ ਵੱਡੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਤਰਨਤਾਰਨ ਦੇ ਥਾਣਾ ਵੈਰੋਵਾਲ ਇਲਾਕੇ ਤੋਂ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਅਸਲਾ, ਪਿਸਤੌਲ ਅਤੇ ਹੈਰੋਇਨ ਬਰਾਮਦ ਹੋਈ ਹੈ। ਇਹ ਦੋਵੇਂ ਅੱਤਵਾਦੀ 15 ਅਗਸਤ ਨੂੰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀਆਂ ਯੋਜਨਾਵਾਂ 'ਤੇ ਪਾਣੀ ਫ਼ਿਰ ਗਿਆ।
ਹਰਿਆਣਾ ਦੇ ਖਿਡਾਰੀਆਂ ਦਾ ਰਾਸ਼ਟਰਮੰਡਲ ਖੇਡਾਂ 'ਚ ਜਲਵਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਰਿਆਣਾ ਦੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਨੇ ਇਕ ਵਾਰ ਫਿਰ ਗੋਲਡ ਮੈਡਲ ਹਾਸਲ ਕਰਕੇ ਦੇਸ਼ ਨੂੰ ਜਸ਼ਨ ਮਨਾਉਣ ਦਾ ਮੌਕਾ ਦਿੱਤਾ ਹੈ। ਅੱਜ ਬਜਰੰਗ ਪੂਨੀਆ ਸੋਨੀਪਤ ਸਥਿਤ ਆਪਣੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਮਾਂ ਨੇ ਬਜਰੰਗ ਪੂਨੀਆ ਨੂੰ ਚੂਰਮਾ ਖਿਲਾ ਕੇ ਸਵਾਗਤ ਕੀਤਾ ਹੈ।
ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਕੜੀ ਦੀ ਸਰਪੰਚ ਹਰਜੀਤ ਕੌਰ ਨੂੰ ਪਿੰਡ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ 'ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।
ਬਿਹਾਰ 'ਚ ਚੱਲ ਰਹੇ ਸਿਆਸੀ ਸੰਕਟ ਦਰਮਿਆਨ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜੇਡੀਯੂ ਨੇਤਾ ਨਿਤੀਸ਼ ਕੁਮਾਰ ਨੇ ਰਾਜ ਭਵਨ 'ਚ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪਿਆ। ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿੱਚ ਇਸ ਗੱਲ 'ਤੇ ਸਹਿਮਤੀ ਬਣੀ ਹੈ ਕਿ ਸਾਨੂੰ ਐਨਡੀਏ ਛੱਡ ਦੇਣਾ ਚਾਹੀਦਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਸੀਹਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸ਼ੁਰੂ ਤੋਂ ਲੈ ਕੇ ਅੱਜ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਸੇਵਾ ਮਿਲਦੀ ਆਈ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਹੀ ਇਹ ਗੱਲ ਕਹੀ ਹੈ ਕਿ ਉਸ ਨੂੰ ਇਸ ਸੰਸਥਾ ਦੀ ਸੇਵਾ ਹੋਰ ਵੀ ਵਧੀਆ ਤਰੀਕੇ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਬੰਦੇ ਤੋਂ ਚੰਗੇ ਕੰਮ ਦੀ ਉਮੀਦ ਹੁੰਦੀ ਹੈ, ਅਸੀਂ ਕੰਮ ਕਰਨ ਲਈ ਉਸੇ ਨੂੰ ਹੀ ਕਹਿੰਦੇ ਹਾਂ। ਇਸ ਲਈ ਜਿਵੇਂ ਜਥੇਦਾਰ ਨੇ ਸਾਨੂੰ ਇਹ ਕੰਮ ਕਰਨ ਲਈ ਕਿਹਾ ਹੈ, ਉਨ੍ਹਾਂ ਨੇ ਕਾਂਗਰਸ ਜਾਂ ਕਿਸੇ ਹੋਰ ਪਾਰਟੀ ਨੂੰ ਇਹ ਕੰਮ ਕਰਨ ਲਈ ਨਹੀਂ ਕਿਹਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੁੰਦੀਆਂ ਹਨ, ਅਕਾਲੀ ਦਲ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਦੇਸ਼ ਵਿੱਚ ਆਜ਼ਾਦੀ ਦਾ ਅੰਮ੍ਰਿਤ ਤਿਉਹਾਰ ਮਨਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਤੋਂ ਲੈ ਕੇ ਰਾਜ ਸਰਕਾਰਾਂ ਤੱਕ ਇਸ 15 ਅਗਸਤ ਨੂੰ ਯਾਦਗਾਰ ਬਣਾਉਣ ਵਿੱਚ ਜੁਟੇ ਹੋਏ ਹਨ। ਇਸ ਕੜੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਵਧਾਈ ਦਿੱਤੀ ਹੈ। ਸੀ.ਐਮ ਕੇਜਰੀਵਾਲ ਨੇ ਕਿਹਾ ਕਿ "ਸਾਰੇ ਦੇਸ਼ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ, ਰੱਬ ਕਰੇ ਸਾਡਾ ਤਿਰੰਗਾ ਹਮੇਸ਼ਾ ਬੁਲੰਦੀਆਂ 'ਤੇ ਰਹੇ। ਜੇਕਰ ਇਸ ਦੇ ਸਵੈਮਾਣ ਦੀ ਖਾਤਰ ਆਪਣੀ ਜਾਨ ਵੀ ਕੁਰਬਾਨ ਕਰਨੀ ਪਵੇ ਤਾਂ ਇਹ ਛੋਟੀ ਜਿਹੀ ਗੱਲ ਹੋਵੇਗੀ।"
ਕੈਬਨਿਟ ਮੰਤਰੀ ਫੌਜਾ ਸਿੰਘ ਨੇ ਕਿਹਾ ਹੈ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ ਤੇ ਜੇਕਰ ਹਰ ਕੋਈ ਸਰਕਾਰੀ ਨੌਕਰੀ ਕਰੇਗਾ ਤਾਂ ਹੋਰ ਕੰਮ ਕੌਣ ਕਰੇਗਾ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਤਾਂ ਜੋ ਰੁਜ਼ਗਾਰ ਦੇ ਨਵੇਂ ਮੌਕੇ ਲੱਭੇ ਜਾ ਸਕਣ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਥਿਤ ਫੂਡ ਟੈਕਨਾਲੋਜੀ ਵਿਭਾਗ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਫੂਡ ਪ੍ਰੋਸੈਸਿੰਗ ਦਾ ਕਾਰੋਬਾਰ ਅਹਿਮ ਭੂਮਿਕਾ ਨਿਭਾਅ ਸਕਦਾ ਹੈ।
ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਤੇ ਭਾਜਪਾ ਵਿਚਾਲੇ ਗਠਜੋੜ ਫਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇਡੀਯੂ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ ਹੈ। ਇੱਥੇ ਨਿਤੀਸ਼ ਨੇ ਰਾਜਪਾਲ ਫੱਗੂ ਸਿੰਘ ਚੌਹਾਨ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਹੁਣ ਮੁੱਖ ਮੰਤਰੀ ਜੇਡੀਯੂ ਨੇਤਾਵਾਂ ਨਾਲ ਰਾਜ ਭਵਨ ਜਾਣਗੇ। ਪੁਲਿਸ ਨੇ ਰਾਜ ਭਵਨ ਨੇੜੇ ਬੈਰੀਕੇਡ ਲਗਾ ਦਿੱਤੇ ਹਨ। ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਇੱਥੇ ਰਾਸ਼ਟਰੀ ਜਨਤਾ ਦਲ, ਕਾਂਗਰਸ ਤੇ ਖੱਬੀਆਂ ਪਾਰਟੀਆਂ ਨੇ ਨਿਤੀਸ਼ ਸਰਕਾਰ ਨੂੰ ਸਮਰਥਨ ਦੇਣ ਲਈ ਪੱਤਰ ਤਿਆਰ ਕੀਤਾ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਸ਼ਕੀਲ ਅਹਿਮਦ ਖਾਨ ਨੇ ਕਿਹਾ ਹੈ ਕਿ ਨਿਤੀਸ਼ ਕੁਮਾਰ ਮਹਾਗਠਜੋੜ ਦੇ ਮੁੱਖ ਮੰਤਰੀ ਹੋਣਗੇ। ਸਭ ਕੁਝ ਤੈਅ ਹੋ ਗਿਆ ਹੈ।
ਪੰਜਾਬੀ ਸਿੰਗਰ ਮਨਕੀਰਤ ਔਲਖ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ। ਹੁਣ ਫ਼ਿਰ ਤੋਂ ਸਿੰਗਰ ਮੁਸ਼ਕਲਾਂ `ਚ ਘਿਰਦਾ ਹੋਇਆ ਨਜ਼ਰ ਆ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਹੱਤਿਆ ਕਾਂਡ `ਚ ਨਾਂ ਸਾਹਮਣੇ ਆਉਣ ਤੋਂ ਬਾਅਦ ਮਨਕੀਰਤ ਔਲਖ ਵਿਦੇਸ਼ ਚਲੇ ਗਏ। ਉੱਥੇ ਹਾਲਾਂਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਕਲੀਨ ਚਿੱਟ ਦਿਤੀ, ਪਰ ਇਸ ਤੋਂ ਬਾਅਦ ਔਲਖ ਨੇ ਵਿੱਕੀ ਮਿੱਡੂਖੇੜਾ ਦੇ ਜਨਮਦਿਨ ਤੇ 27 ਜੁਲਾਈ `ਤੇ ਇੰਸਟਾਗ੍ਰਾਮ `ਤੇ ਸਟੋਰੀ ਪਾਈ ਤੇ ਉਸ ਨੂੰ ਬੁਰੀ ਤਰ੍ਹਾਂ ਟਰੋਲ ਕਰ ਦਿਤਾ ਗਿਆ। ਹੁਣ ਫ਼ਿਰ ਤੋਂ ਉਹ ਮੁਸ਼ਕਲਾਂ `ਚ ਘਿਰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ `ਚ ਮਨਕੀਰਤ ਔਲਖ ਦੇ ਗੀਤ 8 ਰਫ਼ਲਾਂ `ਚ ਵਕੀਲਾਂ ਬਾਰੇ ਅਪਮਾਨਜਨਕ ਟਿੱਪਣੀ ਇਸਤੇਮਾਲ ਕੀਤੀ ਗਈ ਹੈ। ਜਿਸ ਨੂੰ ਲੈਕੇ ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਕੋਰਟ `ਚ ਦਾਖਲ ਕੀਤਾ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਿਛਲੇ ਕਈ ਸਮੇਂ ਤੋਂ ਭਗੌੜਾ ਸੀ। ਏਜੀਟੀਐਫ ਅਧਿਕਾਰੀਆਂ ਨੇ ਇਸ ਕਦਮ ਦੀ ਪੁਸ਼ਟੀ ਕੀਤੀ, ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਇਕ ਮੀਡੀਆ ਬ੍ਰੀਫਿੰਗ ਦੀ ਉਮੀਦ ਕੀਤੀ ਜਾ ਰਹੀ ਹੈ। ਬੰਬੀਹਾ ਗੈਂਗ ਨੇ ਪਹਿਲਾਂ ਇੱਕ ਐਫਬੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗ ਵਾਰ ਮੁੜ ਸ਼ੁਰੂ ਹੋਣ ਦੇ ਡਰ ਦੇ ਵਿਚਕਾਰ ਪੰਜਾਬ ਪੁਲਿਸ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ।
ਮੁਕਤਸਰ ਜ਼ਿਲੇ 'ਚ ਚਮੜੀ ਰੋਗ (ਐੱਲ. ਐੱਸ. ਡੀ.) ਦੇ ਮਾਮਲੇ ਵਧੇ ਹਨ। ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ 45 ਪਸ਼ੂਆਂ ਦੀ ਮੌਤ ਹੋ ਗਈ ਹੈ ਅਤੇ 614 ਪਸ਼ੂ ਇਸ ਛੂਤ ਦੀ ਬਿਮਾਰੀ ਨਾਲ ਸੰਕਰਮਿਤ ਹੋਏ ਹਨ।ਹੁਣ ਤੱਕ ਪਸ਼ੂ ਪਾਲਣ ਵਿਭਾਗ 3,033 ਪਸ਼ੂਆਂ ਦਾ ਟੀਕਾਕਰਨ ਕਰ ਚੁੱਕਾ ਹੈ ਅਤੇ ਜ਼ਮੀਨ 'ਤੇ ਟੀਮਾਂ ਵੈਕਸੀਨ ਦੇ ਨਵੇਂ ਸਟਾਕ ਦੇ ਆਉਣ ਦੀ ਉਡੀਕ ਕਰ ਰਹੀਆਂ ਹਨ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਅਹਿਮਦਾਬਾਦ ਤੋਂ ਗੋਟ ਪੌਕਸ ਵੈਕਸੀਨ ਦੀਆਂ 1.67 ਲੱਖ ਹੋਰ ਖੁਰਾਕਾਂ ਹਵਾਈ ਜਹਾਜ਼ ਰਾਹੀਂ ਭੇਜੀਆਂ ਜਾ ਰਹੀਆਂ ਹਨ।ਕੈਬਨਿਟ ਮੰਤਰੀ ਦਾ ਕਹਿਣਾ ਹੈ ਕਿ ਟੀਕਾ ਮੰਗਲਵਾਰ ਸਵੇਰੇ ਚੰਡੀਗੜ੍ਹ ਪਹੁੰਚ ਜਾਵੇਗਾ, ਜਿਸ ਨੂੰ ਟੀਮਾਂ ਵਿੱਚ ਵੰਡਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇੇ ਅੱਜ ਇਕ ਹੋਰ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਖਣਨ ਰੂਪਨਗਰ ਪੁਨੀਤ ਸ਼ਰਮਾ ਨੂੰ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ਾਂ ਅਧੀਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਖਣਨ ਤੇ ਭੂ ਵਿਗਿਆਨ ਅਤੇ ਜਲ ਸਰੋਤ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਖਿਲਾਫ਼ ਉਸ ਦੇ ਅਧੀਨ ਆਉਂਦੇ ਖੇਤਰ ਵਿਚ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਅਤੇ ਰਿਪੋਰਟਾਂ ਮਿਲ ਰਹੀਆਂ ਸਨ ਕਿ ਨੂੰ ਦੇਖਦੇ ਹੋਏ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਵਿਚ ਰਾਤ ਦੇ ਸਮੇਂ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ।
ਚੋਣਾਂ ਵਿੱਚ ਲਗਾਤਾਰ ਹਾਰਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਭੂਚਾਲ ਆਇਆ ਹੋਇਆ ਹੈ। ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਕਿ ਜੇ ਉਨ੍ਹਾਂ ਜਥੇਬੰਦੀ ਦਾ ਵਜੂਦ ਬਚਾਉਣਾ ਹੈ ਤਾਂ ਉਹ ਸੱਤਾ ਪ੍ਰਾਪਤੀ ਦਾ ਮੰਤਵ ਇੱਕ ਪਾਸੇ ਰੱਖ ਕੇ ਪੰਥ ਦੇ ਭਲੇ ਤੇ ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ। ਸਾਲ 1922 ਵਿੱਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੋਮਵਾਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ ਵਿਖੇ ਮੁੱਖ ਸਮਾਗਮ ਕਰਵਾਇਆ ਗਿਆ। ਜਥੇਦਾਰ ਹਰਪ੍ਰੀਤ ਸਿੰਘ ਨੇ ਮੰਚ ’ਤੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਵੱਲ ਸੰਕੇਤ ਕਰਦਿਆਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਉਣਾ ਹੈ ਤਾਂ ਉਹ ਸਿੱਖੀ ਦੇ ਪ੍ਰਚਾਰ ਪ੍ਰਸਾਰ ਵੱਲ ਆਪਣਾ ਧਿਆਨ ਕੇਂਦਰਿਤ ਕਰਨ।
ਦੇਸ਼ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਨੂੰ ਮਨਾਉਣ ਲਈ ਤਿਆਰ ਹੈ। ਇਸ ਕਾਰਨ ਪੁਲਿਸ ਵੀ 15 ਅਗਸਤ ਨੂੰ ਹਾਈ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਦਿੱਲੀ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ। ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਵੀ ਸੁਰੱਖਿਆ ਨੂੰ ਲੈ ਕੇ ਮੀਟਿੰਗ ਕੀਤੀ ਹੈ।ਦਿੱਲੀ ਪੁਲਿਸ ਦੇ 10 ਹਜ਼ਾਰ ਤੋਂ ਵੱਧ ਜਵਾਨ ਲਾਲ ਕਿਲੇ ਦੇ ਆਲੇ-ਦੁਆਲੇ ਅਤੇ ਇਸ ਵੱਲ ਜਾਣ ਵਾਲੀਆਂ ਸੜਕਾਂ 'ਤੇ ਤਾਇਨਾਤ ਰਹਿਣਗੇ। ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਪੁਲਿਸ ਦਾ ਪਹਿਰਾ ਹੋਵੇਗਾ। ਇਸ ਵਾਰ ਲੋਕਾਂ ਨੂੰ ਪਤੰਗਾਂ ਅਤੇ ਗੁਬਾਰੇ ਉਡਾਉਣ ਤੋਂ ਵੀ ਰੋਕਿਆ ਜਾਵੇਗਾ, ਜਦਕਿ ਇਲਾਕੇ ਵਿੱਚ ਪਤੰਗਬਾਜ਼ੀ ਨੂੰ ਰੋਕਣ ਲਈ 400 ਤੋਂ ਵੱਧ ਪਤੰਗ ਫੜਨ ਵਾਲੇ ਤਾਇਨਾਤ ਕੀਤੇ ਜਾਣਗੇ।
ਪਿਛੋਕੜ
Punjab Breaking News, 9 August 2022 LIVE Updates: ਚੋਣਾਂ ਵਿੱਚ ਲਗਾਤਾਰ ਹਾਰਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਅੰਦਰ ਭੂਚਾਲ ਆਇਆ ਹੋਇਆ ਹੈ। ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਕਿ ਜੇ ਉਨ੍ਹਾਂ ਜਥੇਬੰਦੀ ਦਾ ਵਜੂਦ ਬਚਾਉਣਾ ਹੈ ਤਾਂ ਉਹ ਸੱਤਾ ਪ੍ਰਾਪਤੀ ਦਾ ਮੰਤਵ ਇੱਕ ਪਾਸੇ ਰੱਖ ਕੇ ਪੰਥ ਦੇ ਭਲੇ ਤੇ ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ। ਸ਼੍ਰੋਮਣੀ ਅਕਾਲੀ ਦਲ ਅੰਦਰ ਭੂਚਾਲ! ਜੇ ਵਜੂਦ ਬਚਾਉਣਾ ਤਾਂ ਸੱਤਾ ਪ੍ਰਾਪਤੀ ਦੀ ਥਾਂ ਪੰਥ ਦੇ ਭਲੇ ਤੇ ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰੋ: ਜਥੇਦਾਰ
ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੀ ਵੀਡੀਓ 'ਚ ਆਏ ਨਜ਼ਰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖਹਿਰਾ ਨੇ ਸੀਐਮ ਮਾਨ ਤੇ ਕੇਜਰੀਵਾਲ ਤੋਂ ਮੰਗਿਆ ਜਵਾਬ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵੱਡੇ ਵਿਵਾਦ ਵਿੱਚ ਫਸ ਗਏ ਹਨ। ਉਹ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ 'ਤੇ ਹੋਈ ਹਿੰਸਾ ਦੇ ਸਮੇਂ ਵੀ ਮੌਜੂਦ ਸੀ। ਉਹ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਦੀਪ ਸਿੱਧੂ ਦੀ ਵੀਡੀਓ ਵਿੱਚ ਨਜ਼ਰ ਆਏ ਹਨ। ਉਸੇ ਦਿਨ ਤਿਰੰਗੇ ਦੀ ਬਜਾਏ ਕਿਸਾਨ ਅੰਦੋਲਨ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਇਆ ਸੀ। Watch: ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੀ ਵੀਡੀਓ 'ਚ ਆਏ ਨਜ਼ਰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖਹਿਰਾ ਨੇ ਸੀਐਮ ਮਾਨ ਤੇ ਕੇਜਰੀਵਾਲ ਤੋਂ ਮੰਗਿਆ ਜਵਾਬ
Mankirt Aulakh: ਮਨਕੀਰਤ ਔਲਖ ਮੁੜ ਵਿਵਾਦਾਂ `ਚ, ਪੰਜਾਬੀ ਸਿੰਗਰ ਖਿਲਾਫ਼ ਕੋਰਟ `ਚ ਕੇਸ, ਇਹ ਹੈ ਮਾਮਲਾ
ਪੰਜਾਬੀ ਸਿੰਗਰ ਮਨਕੀਰਤ ਔਲਖ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ। ਹੁਣ ਫ਼ਿਰ ਤੋਂ ਸਿੰਗਰ ਮੁਸ਼ਕਲਾਂ `ਚ ਘਿਰਦਾ ਹੋਇਆ ਨਜ਼ਰ ਆ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਹੱਤਿਆ ਕਾਂਡ `ਚ ਨਾਂ ਸਾਹਮਣੇ ਆਉਣ ਤੋਂ ਬਾਅਦ ਮਨਕੀਰਤ ਔਲਖ ਵਿਦੇਸ਼ ਚਲੇ ਗਏ। ਉੱਥੇ ਹਾਲਾਂਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਕਲੀਨ ਚਿੱਟ ਦਿਤੀ, ਪਰ ਇਸ ਤੋਂ ਬਾਅਦ ਔਲਖ ਨੇ ਵਿੱਕੀ ਮਿੱਡੂਖੇੜਾ ਦੇ ਜਨਮਦਿਨ ਤੇ 27 ਜੁਲਾਈ `ਤੇ ਇੰਸਟਾਗ੍ਰਾਮ `ਤੇ ਸਟੋਰੀ ਪਾਈ ਤੇ ਉਸ ਨੂੰ ਬੁਰੀ ਤਰ੍ਹਾਂ ਟਰੋਲ ਕਰ ਦਿਤਾ ਗਿਆ। Mankirt Aulakh: ਮਨਕੀਰਤ ਔਲਖ ਮੁੜ ਵਿਵਾਦਾਂ `ਚ, ਪੰਜਾਬੀ ਸਿੰਗਰ ਖਿਲਾਫ਼ ਕੋਰਟ `ਚ ਕੇਸ, ਇਹ ਹੈ ਮਾਮਲਾ
ਮਫ਼ਤ ਵਾਲੀਆਂ ਯੋਜਨਾਵਾਂ ਦੇ ਬਚਾਅ 'ਚ ਸੁਪਰੀਮ ਕਰੋਟ ਪੁੱਜੀ ਆਮ ਆਦਮੀ ਪਾਰਟੀ, ਪਟੀਸ਼ਨਕਰਤਾ ਦੀ ਨੀਅਤ 'ਚ ਚੁੱਕਿਆ ਸਵਾਲ
ਮੁਫਤ ਸਕੀਮਾਂ ਦੇ ਬਚਾਅ ਵਿੱਚ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਪਹੁੰਚ ਗਈ ਹੈ। ‘ਆਪ’ ਨੇ ਅਜਿਹੀਆਂ ਸਕੀਮਾਂ ਦੇ ਐਲਾਨ ਨੂੰ ਸਿਆਸੀ ਪਾਰਟੀਆਂ ਦਾ ਜਮਹੂਰੀ ਤੇ ਸੰਵਿਧਾਨਕ ਹੱਕ ਦੱਸਿਆ ਹੈ। ਪਾਰਟੀ ਵੱਲੋਂ ਦਾਇਰ ਅਰਜ਼ੀ ਵਿੱਚ ਪਟੀਸ਼ਨਰ ਅਸ਼ਵਨੀ ਉਪਾਧਿਆਏ ਦੀ ਨੀਅਤ ’ਤੇ ਵੀ ਸਵਾਲ ਉਠਾਏ ਗਏ ਹਨ। ਮਫ਼ਤ ਵਾਲੀਆਂ ਯੋਜਨਾਵਾਂ ਦੇ ਬਚਾਅ 'ਚ ਸੁਪਰੀਮ ਕਰੋਟ ਪੁੱਜੀ ਆਮ ਆਦਮੀ ਪਾਰਟੀ, ਪਟੀਸ਼ਨਕਰਤਾ ਦੀ ਨੀਅਤ 'ਚ ਚੁੱਕਿਆ ਸਵਾਲ
15 ਅਗਸਤ ਕਰਕੇ ਹਾਈ ਅਲਰਟ, ਛਾਉਣੀ 'ਚ ਤਬਦੀਲ ਰਾਜਧਾਨੀ, 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਦੇਸ਼ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਨੂੰ ਮਨਾਉਣ ਲਈ ਤਿਆਰ ਹੈ। ਇਸ ਕਾਰਨ ਪੁਲਿਸ ਵੀ 15 ਅਗਸਤ ਨੂੰ ਹਾਈ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਦਿੱਲੀ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ। ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਵੀ ਸੁਰੱਖਿਆ ਨੂੰ ਲੈ ਕੇ ਮੀਟਿੰਗ ਕੀਤੀ ਹੈ।ਦਿੱਲੀ ਪੁਲਿਸ ਦੇ 10 ਹਜ਼ਾਰ ਤੋਂ ਵੱਧ ਜਵਾਨ ਲਾਲ ਕਿਲੇ ਦੇ ਆਲੇ-ਦੁਆਲੇ ਅਤੇ ਇਸ ਵੱਲ ਜਾਣ ਵਾਲੀਆਂ ਸੜਕਾਂ 'ਤੇ ਤਾਇਨਾਤ ਰਹਿਣਗੇ। ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਪੁਲਿਸ ਦਾ ਪਹਿਰਾ ਹੋਵੇਗਾ। ਇਸ ਵਾਰ ਲੋਕਾਂ ਨੂੰ ਪਤੰਗਾਂ ਅਤੇ ਗੁਬਾਰੇ ਉਡਾਉਣ ਤੋਂ ਵੀ ਰੋਕਿਆ ਜਾਵੇਗਾ, ਜਦਕਿ ਇਲਾਕੇ ਵਿੱਚ ਪਤੰਗਬਾਜ਼ੀ ਨੂੰ ਰੋਕਣ ਲਈ 400 ਤੋਂ ਵੱਧ ਪਤੰਗ ਫੜਨ ਵਾਲੇ ਤਾਇਨਾਤ ਕੀਤੇ ਜਾਣਗੇ। 15 ਅਗਸਤ ਕਰਕੇ ਹਾਈ ਅਲਰਟ, ਛਾਉਣੀ 'ਚ ਤਬਦੀਲ ਰਾਜਧਾਨੀ, 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
- - - - - - - - - Advertisement - - - - - - - - -