Punjab Breaking News LIVE: ਸੀਐਮ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ, ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ, ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਮਿਲ ਕੇ ‘ਫਿਕਸ ਮੈਚ’ ਖੇਡਿਆ, 'ਆਪ' ਦੀ ਝੂਠੀ ਸਿਆਸਤ ਨੂੰ ਮੂਲੋਂ ਨਾਕਾਰ ਦਿੱਤਾ: ਸ਼੍ਰੋਮਣੀ ਅਕਾਲੀ ਦਲ
Punjab Breaking News, 9 December 2022 LIVE Updates: ਸੀਐਮ ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ, ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ, ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਮਿਲ ਕੇ ‘ਫਿਕਸ ਮੈਚ’ ਖੇਡਿਆ
ਬਠਿੰਡਾ ਵਿੱਚ ਵਿਰਾਸਤੀ ਮੇਲੇ ਵਿੱਚ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬੁਲੇਟ ਮੋਟਰਸਾਈਕਲ ਦੀ ਸਵਾਰੀ ਕਰਦੀ ਨਜ਼ਰ ਆਈ। ਇਸ ਮੌਕੇ ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਹਰਸਿਮਰਤ ਦੇ ਪਿੱਛੇ ਬੈਠੇ ਨਜ਼ਰ ਆ ਰਹੇ ਹਨ। ਹਰਸਿਮਰਤ ਬਾਦਲ ਨੇ ਮਜ਼ਾਕ ਵਿੱਚ ਪੁੱਛਿਆ ਕਿ ਕੀ ਅਸੀਂ ਤੁਹਾਨੂੰ ਇੱਥੋਂ ਭਜਾ ਕੇ ਲੈ ਜਾਈਏ? ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੁਜਰਾਤ ਅਤੇ ਹਿਮਾਚਲ ਵਿਚ ਹੋਈਆਂ ਚੋਣਾਂ 'ਤੇ ਬੋਲਦਿਆਂ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਦੇ ਲੋਕ ਪੰਜਾਬੀਆਂ ਨਾਲੋਂ ਸਿਆਣੇ ਨਿਕਲੇ ਹਨ, ਧੋਖੇਬਾਜ਼ ਅਤੇ ਤਬਦੀਲੀ ਦੇ ਚੱਕਰ ਵਿੱਚ ਨਹੀਂ ਫਸੇ, ਉਨ੍ਹਾਂ ਨੇ ਭਾਈਚਾਰਕ ਸਾਂਝ ਲਈ ਵੋਟ ਪਾਈ। ਪੰਜਾਬ ਦੀ ਹਾਲਤ ਦੇਖ ਕੇ ਇਹ ਹੋਇਆ
ਭਾਜਪਾ ਨੇ ਗੁਜਰਾਤ ਵਿੱਚ 156 ਸੀਟਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਇਸ ਦੇ ਮੱਦੇਨਜ਼ਰ ਅੱਜ (9 ਦਸੰਬਰ) ਭੂਪੇਂਦਰ ਪਟੇਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭੂਪੇਂਦਰ ਪਟੇਲ ਅੱਜ ਦੁਪਹਿਰ ਕਰੀਬ 12 ਵਜੇ ਰਾਜ ਭਵਨ ਪਹੁੰਚੇ ਅਤੇ ਆਪਣਾ ਅਸਤੀਫਾ ਰਾਜਪਾਲ ਆਚਾਰੀਆ ਦੇਵਵਰਤ ਨੂੰ ਸੌਂਪ ਦਿੱਤਾ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਅਹਿਮ ਫੈਸਲਾ ਦਿੰਦੇ ਹੋਏ ਕਿਹਾ, ਕੌਲਿਜੀਅਮ ਦੇ ਫੈਸਲੇ ਜਨਤਕ ਕੀਤੇ ਜਾਣ। ਅਦਾਲਤ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਹੋਈ ਚਰਚਾ ਦੀ ਜਾਣਕਾਰੀ ਵੀ ਆਰਟੀਆਈ ਤਹਿਤ ਨਹੀਂ ਮੰਗੀ ਜਾ ਸਕਦੀ। ਇਸ ਟਿੱਪਣੀ ਦੇ ਨਾਲ ਹੀ, ਸੁਪਰੀਮ ਕੋਰਟ ਨੇ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ 12 ਦਸੰਬਰ, 2018 ਨੂੰ ਨਵੇਂ ਜੱਜਾਂ ਦੀ ਨਿਯੁਕਤੀ 'ਤੇ ਕੌਲਿਜੀਅਮ ਦੁਆਰਾ ਲਏ ਗਏ ਫੈਸਲੇ ਨੂੰ ਜਨਤਕ ਕਰਨ ਦੀ ਮੰਗ ਕੀਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੁਰੱਖਿਆ ਤੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2880 ਕਰੋੜ ਦੇ ਕੇਂਦਰ ਸਰਕਾਰ ਵੱਲ ਖੜ੍ਹੇ ਬਕਾਏ ਦਾ ਮੁੱਦਾ ਵੀ ਉਠਾਇਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ। ਇਸ ਵਿਚ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਚਰਚਾ ਹੋਈ ਸੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ ਹੈ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ 'ਤੇ ਚਰਚਾ ਕੀਤੀ ਤੇ ਸਰਹੱਦ 'ਤੇ ਕੰਡਿਆਲੀ ਤਾਰ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਮੁੱਦਿਆਂ 'ਤੇ ਹੱਲ ਦਾ ਭਰੋਸਾ ਦਿੱਤਾ ਹੈ ਤੇ ਸਾਡੀ ਮੀਟਿੰਗ ਸਫ਼ਲ ਰਹੀ ਹੈ।
ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਵਿਧਾਨ ਸਭਾ ਚੋਣਾਂ ਵਿੱਚ ਹਾਰ ਕੇ ਵੀ ਆਮ ਆਦਮੀ ਪਾਰਟੀ ਖੁਸ਼ ਹੈ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਚੋਣਾਂ ਵਿੱਚ ਵੋਟ ਫੀਸਦੀ ਹਾਸਲ ਕਰਨ ਮਗਰੋਂ 'ਆਪ' ਕੌਮੀ ਪਾਰਟੀ ਬਣ ਗਈ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਲੀਡਰ ਵਧਾਈਆਂ ਦੇ ਰਹੇ ਹਨ। ਇਹ ਵੀ ਅਹਿਮ ਹੈ ਕਿ ਆਮ ਆਦਮੀ ਪਾਰਟੀ ਨੇ ਸਿਰਫ 10 ਸਾਲ ਵਿੱਚ ਹੀ ਕੌਮੀ ਸਿਆਸਤ ਵਿੱਚ ਧਾਂਕ ਜਮ੍ਹਾ ਲਈ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜ ਸੀਟਾਂ ਜਿੱਤੇ ਜਾਣ ’ਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਕੌਮੀ ਪਾਰਟੀ ਬਣ ਗਈ ਹੈ। ਇਹ ਯਾਦ ਕਰਦੇ ਹੋਏ ਕਿ ਕਿਵੇਂ ‘ਆਪ’ ਨੇ 10 ਸਾਲ ਪਹਿਲਾਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਤੇ 10 ਸਾਲਾਂ ਦੇ ਅਰਸੇ ਵਿੱਚ ਦੋ ਸੂਬਿਆਂ ਦਿੱਲੀ ਤੇ ਪੰਜਾਬ ਵਿੱਚ ਸਰਕਾਰਾਂ ਬਣਾਈਆਂ ਹਨ।
ਨਕੋਦਰ 'ਚ ਗੈਂਗਸਟਰਾਂ ਦੇ ਹਮਲੇ 'ਚ ਪੰਜਾਬ ਪੁਲਸ ਦੇ ਕਾਂਸਟੇਬਲ ਸੰਦੀਪ ਸਿੰਘ ਦੀ ਮੌਤ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਉੱਚ ਪੁਲਿਸ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਬੁਲਾਈ। ਡੀਜੀਪੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਪੰਜਾਬ ਪੁਲਿਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਉਧਰ, ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀਜੀਪੀ ਨੇ ਸਾਰੇ ਅਧਿਕਾਰੀਆਂ ਨੂੰ ਗੈਂਗਸਟਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ ਹਨ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਦੇਸ਼ ਦੀ ਪਾਰਲੀਮੈਂਟ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਮਸਲੇ ਵੱਲ ਜਲਦ ਧਿਆਨ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਰਾਘਵ ਚੱਢਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਫ਼ੀਸ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਬਿਨਾਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤੇ ਆਨਲਾਈਨ ਪ੍ਰਕਿਰਿਆ ਨੂੰ ਸੌਖਾ ਬਣਾਇਆ ਜਾਵੇ।
'ਆਮ ਆਦਮੀ ਪਾਰਟੀ' ਨੇ ਪਾਣੀਆਂ ਦਾ ਮਸਲਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਹ ਮੁੱਦਾ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਣੀਆਂ ਬਾਰੇ ਠੋਸ ਨੀਤੀ ਬਣਾਉਣ ਲਈ ਕਿਹਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਪਾਣੀ ਦੀ ਸਮੱਸਿਆ ਸਿਰਫ਼ ਪੰਜਾਬ ਦੀ ਨਹੀਂ ਬਲਕਿ ਪੂਰੇ ਦੇਸ਼ ਦੀ ਸਮੱਸਿਆ ਹੈ। ਕੇਂਦਰ ਸਰਕਾਰ ਫੌਰੀ ਧਿਆਨ ਦਿੰਦਿਆਂ ਕਾਰਗਰ ਨੀਤੀ ਬਣਾਵੇ। ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਸੂਬਾ ਸਰਕਾਰ ਨਾਲ ਮਿਲ ਕੇ ਯਤਨ ਕਰੇ, ਤਦ ਹੀ ਪੰਜਾਬ ਹੱਸਦਾ-ਵੱਸਦਾ ਰਹੇਗਾ।
ਚੱਕਰਵਾਤੀ ਤੂਫਾਨ ਮੈਂਡਸ ਅੱਜ (9 ਦਸੰਬਰ) ਅੱਧੀ ਰਾਤ ਨੂੰ ਚੇਨਈ ਦੇ ਨੇੜੇ ਤੱਟ ਨੂੰ ਪਾਰ ਕਰ ਸਕਦਾ ਹੈ। ਇਹ ਮੈਂਡਸ ਚੱਕਰਵਾਤ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੁਡੂਚੇਰੀ ਵੱਲ ਵਧ ਰਿਹਾ ਹੈ। ਚੱਕਰਵਾਤ ਦੇ ਖਤਰੇ ਦੇ ਮੱਦੇਨਜ਼ਰ, ਆਈਐਮਡੀ ਨੇ ਤਾਮਿਲਨਾਡੂ ਦੇ ਚੇਂਗਲਪੱਟੂ, ਵਿੱਲੂਪੁਰਮ ਅਤੇ ਕਾਂਚੀਪੁਰਮ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ (MID) ਦੇ ਅਲਰਟ ਤੋਂ ਬਾਅਦ, ਤਾਮਿਲਨਾਡੂ ਸਰਕਾਰ ਨੇ 10 ਜ਼ਿਲ੍ਹਿਆਂ ਵਿੱਚ NDRF ਅਤੇ ਰਾਜ ਸੁਰੱਖਿਆ ਬਲ ਦੀਆਂ 12 ਟੀਮਾਂ ਤਾਇਨਾਤ ਕੀਤੀਆਂ ਹਨ। ਚੇਤਾਈ, ਵਿਲੂਪੁਰਮ, ਕੁੱਡਲੋਰ ਅਤੇ ਕਾਂਚੀਪੁਰਮ ਜ਼ਿਲ੍ਹਿਆਂ ਵਿੱਚ ਅੱਜ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਚੱਕਰਵਾਤੀ ਤੂਫਾਨ ਮੈਂਡਸ ਦੇ ਅੱਜ ਅੱਧੀ ਰਾਤ ਤੱਕ ਆਂਧਰਾ ਪ੍ਰਦੇਸ਼ ਦੇ ਹਰੀਕੋਟਾ ਤੱਟ ਨੂੰ ਪਾਰ ਕਰਨ ਦੀ ਸੰਭਾਵਨਾ ਹੈ।
ਪੰਜਾਬੀਆਂ ਨੇ ਕੈਨੇਡਾ ਵਿੱਚ ਮਾਅਰਕਾ ਮਾਰਿਆ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੀ ਨਵੀਂ ਵਜ਼ਾਰਤ ’ਚ ਪੰਜਾਬੀ ਮੂਲ ਦੇ ਚਾਰ ਵਜ਼ੀਰਾਂ ਨੂੰ ਥਾਂ ਦਿੱਤੀ ਗਈ ਹੈ। ਡੇਵਿਡ ਵਜ਼ਾਰਤ ਵਿੱਚ 27 ਮੰਤਰੀ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਵਿਚ 15 ਔਰਤਾਂ ਨੂੰ ਵੀ ਹਿੱਸੇਦਾਰੀ ਮਿਲੀ ਹੈ ਜਿਨ੍ਹਾਂ ਪੰਜਾਬੀਆਂ ਨੂੰ ਮੰਤਰੀ ਬਣਾਇਆ ਗਿਆ ਹੈ, ਉਨ੍ਹਾਂ ’ਚ ਜਗਰੂਪ ਬਰਾੜ, ਹੈਰੀ ਬੈਂਸ, ਰਵੀ ਕਾਹਲੋਂ ਤੇ ਰਚਨਾ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਪੰਜਾਬੀ ਮੂਲ ਦੀ ਨਿੱਕੀ ਸ਼ਰਮਾ ਨੂੰ ਅਟਾਰਨੀ ਜਨਰਲ ਬਣਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ ਡਟਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ ਮੌਕੇ ਲੋਕਾਂ ਨੂੰ ਪ੍ਰਣ ਕਰਨ ਲਈ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕਰੀਏ। ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ...ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ...ਦੇਸ਼ 'ਚ ਆਮ ਆਦਮੀ ਪਾਰਟੀ ਇਨ੍ਹਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ...ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ...
ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਵਧਣ ਦਾ ਸਿਲਸਿਲਾ ਜਾਰੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਤੋਂ ਬਾਅਦ ਕੰਬਣੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ (IMD) ਅਨੁਸਾਰ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਵਿੱਚ ਪਾਰਾ ਹੋਰ ਹੇਠਾਂ ਆਵੇਗਾ। ਕਈ ਥਾਵਾਂ 'ਤੇ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਮੀਂਹ ਤੋਂ ਰਾਹਤ ਨਹੀਂ ਮਿਲੀ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪਹਾੜੀ ਖੇਤਰਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿਹਾਤੀ ਵਿਕਾਸ ਫ਼ੰਡਾਂ ਦੇ ਮੁੱਦੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੁਪਹਿਰ 12 ਵਜੇ ਅਮਿਤ ਸ਼ਾਹ ਨਾਲ ਮੀਟਿੰਗ ਕਰਨਗੇ ਤੇ ਉਸ ਮਗਰੋਂ ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਨੂੰ ਮਿਲਣਗੇ। ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2880 ਕਰੋੜ ਦੇ ਬਕਾਏ ਕੇਂਦਰ ਸਰਕਾਰ ਵੱਲ ਖੜ੍ਹੇ ਹਨ। ਮੁੱਖ ਮੰਤਰੀ ਨੇ ਪਹਿਲਾਂ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਚਰਚਾ ਹੋਈ ਸੀ। ਮੁੱਖ ਮੰਤਰੀ ਅਮਿਤ ਸ਼ਾਹ ਨੂੰ ਪੇਂਡੂ ਵਿਕਾਸ ਫ਼ੰਡਾਂ ਨੂੰ ਫ਼ੌਰੀ ਰਿਲੀਜ਼ ਕਰਨ ਬਾਰੇ ਦਬਾਅ ਪਾਉਣਗੇ। ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡਾਂ ਦਾ ਮਾਮਲਾ ਕਰੀਬ ਦੋ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।
ਪਿਛੋਕੜ
Punjab Breaking News, 9 December 2022 LIVE Updates: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿਹਾਤੀ ਵਿਕਾਸ ਫ਼ੰਡਾਂ ਦੇ ਮੁੱਦੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੁਪਹਿਰ 12 ਵਜੇ ਅਮਿਤ ਸ਼ਾਹ ਨਾਲ ਮੀਟਿੰਗ ਕਰਨਗੇ ਤੇ ਉਸ ਮਗਰੋਂ ਕੇਂਦਰੀ ਖ਼ੁਰਾਕ ਮੰਤਰੀ ਪਿਊਸ਼ ਗੋਇਲ ਨੂੰ ਮਿਲਣਗੇ। ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2880 ਕਰੋੜ ਦੇ ਬਕਾਏ ਕੇਂਦਰ ਸਰਕਾਰ ਵੱਲ ਖੜ੍ਹੇ ਹਨ। ਮੁੱਖ ਮੰਤਰੀ ਨੇ ਪਹਿਲਾਂ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਚਰਚਾ ਹੋਈ ਸੀ। ਮੁੱਖ ਮੰਤਰੀ ਅਮਿਤ ਸ਼ਾਹ ਨੂੰ ਪੇਂਡੂ ਵਿਕਾਸ ਫ਼ੰਡਾਂ ਨੂੰ ਫ਼ੌਰੀ ਰਿਲੀਜ਼ ਕਰਨ ਬਾਰੇ ਦਬਾਅ ਪਾਉਣਗੇ। ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡਾਂ ਦਾ ਮਾਮਲਾ ਕਰੀਬ ਦੋ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸੀਐਮ ਭਗਵੰਤ ਮਾਨ
ਸੀਐਮ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ
Anti Corruption Day: ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ ਡਟਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ ਮੌਕੇ ਲੋਕਾਂ ਨੂੰ ਪ੍ਰਣ ਕਰਨ ਲਈ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕਰੀਏ। ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ...ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ...ਦੇਸ਼ 'ਚ ਆਮ ਆਦਮੀ ਪਾਰਟੀ ਇਨ੍ਹਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ...ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ... ਸੀਐਮ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ
ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਮਿਲ ਕੇ ‘ਫਿਕਸ ਮੈਚ’ ਖੇਡਿਆ
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਗੁਜਰਾਤ ਵਿੱਚ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਤੇ ਆਮ ਆਦਮੀ ਪਾਰਟੀ ਨੇ ‘ਫਿਕਸ ਮੈਚ’ ਖੇਡਿਆ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਸੀ ਕਿ ‘ਆਪ’ ਗੁਜਰਾਤ ਵਿੱਚ ਭਾਜਪਾ ਦੀ ਮਦਦ ਕਰ ਰਹੀ ਸੀ ਤੇ ਹੁਣ ਇਹ ਗੱਲ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ‘ਆਪ’ ਦਾ ਕੋਈ ਆਧਾਰ ਨਹੀਂ ਹੈ ਤੇ ਕਾਂਗਰਸ ਨੇ ਆਸਾਨੀ ਨਾਲ ਭਾਜਪਾ ਨੂੰ ਖੁੱਡੇ ਲਾਈਨ ਲਾ ਦਿੱਤਾ ਹੈ। ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੂਰੇ ਦੇਸ਼ ਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਉਂਜ ਇਨ੍ਹਾਂ ਨਤੀਜਿਆਂ ਵਿੱਚ ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ‘ਆਪ’ ਦਾ ਗੁਬਾਰਾ ਫਟ ਗਿਆ ਹੈ। ਬੀਜੇਪੀ ਤੇ ਆਮ ਆਦਮੀ ਪਾਰਟੀ ਨੇ ਮਿਲ ਕੇ ‘ਫਿਕਸ ਮੈਚ’ ਖੇਡਿਆ
ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰੀ ਭਾਰਤ 'ਚ ਪਾਰਾ ਹੋਰ ਡਿੱਗਿਆ
India Weather Forecast: ਦੇਸ਼ ਦੇ ਕਈ ਹਿੱਸਿਆਂ 'ਚ ਠੰਡ ਵਧਣ ਦਾ ਸਿਲਸਿਲਾ ਜਾਰੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ 'ਚ ਗਿਰਾਵਟ ਤੋਂ ਬਾਅਦ ਕੰਬਣੀ ਵਧਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ (IMD) ਅਨੁਸਾਰ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਵਿੱਚ ਪਾਰਾ ਹੋਰ ਹੇਠਾਂ ਆਵੇਗਾ। ਕਈ ਥਾਵਾਂ 'ਤੇ ਧੁੰਦ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਮੀਂਹ ਤੋਂ ਰਾਹਤ ਨਹੀਂ ਮਿਲੀ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪਹਾੜੀ ਖੇਤਰਾਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰੀ ਭਾਰਤ 'ਚ ਪਾਰਾ ਹੋਰ ਡਿੱਗਿਆ
ਗੁਜਰਾਤ ਤੇ ਹਿਮਾਚਲ 'ਚ ਜਨਤਾ ਨੇ ਕੇਜਰੀਵਾਲ ਤੇ 'ਆਪ' ਦੀ ਝੂਠੀ ਸਿਆਸਤ ਨੂੰ ਮੂਲੋਂ ਨਾਕਾਰ ਦਿੱਤਾ: ਸ਼੍ਰੋਮਣੀ ਅਕਾਲੀ ਦਲ
Punjab News: ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿੱਚ ਚੰਗਾ ਪ੍ਰਦਰਸ਼ਨ ਨਾ ਕਰ ਪਾਉਣ ਮਗਰੋਂ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਪਰ ਤਿੱਖੇ ਹਮਲੇ ਬੋਲੇ ਹਨ। ਜਿੱਥੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਬੀਜੇਪੀ ਦੀ ਬੀ ਟੀਮ ਕਿਹਾ ਹੈ, ਉੱਥੇ ਹੀ ਅਕਾਲੀ ਦਲ ਨੇ ਕਿਹਾ ਹੈ ਕਿ ਪੰਜਾਬ ਦੇ ਅਮਨ ਕਾਨੂੰਨ ਤੇ ਸੁਰੱਖਿਆ ਨੂੰ ਦੇਖ ਕੇ ਉਪਰੋਕਤ ਦੋਹਾਂ ਰਾਜਾਂ ਨੇ ਆਮ ਆਦਮੀ ਪਾਰਟੀ ਨੂੰ ਨਾਕਾਰ ਦਿੱਤਾ ਹੈ। ਗੁਜਰਾਤ ਤੇ ਹਿਮਾਚਲ 'ਚ ਜਨਤਾ ਨੇ ਕੇਜਰੀਵਾਲ ਤੇ 'ਆਪ' ਦੀ ਝੂਠੀ ਸਿਆਸਤ ਨੂੰ ਮੂਲੋਂ ਨਾਕਾਰ ਦਿੱਤਾ: ਸ਼੍ਰੋਮਣੀ ਅਕਾਲੀ ਦਲ
- - - - - - - - - Advertisement - - - - - - - - -