Punjab Breaking News LIVE: ਗੈਂਗਸਟਰ ਬਣਾ ਰਹੇ ਖਤਰਨਾਕ ਪਲਾਨਿੰਗ, ਭਾਰਤੀ ਫੌਜ ਨੇ ਖੋਲ੍ਹੇ ਭੇਤ ਗੈਰ-ਕਾਨੂੰਨੀ ਮਾਈਨਿੰਗ ਦੇ ਭੇਤ, ਕੈਪਟਨ ਬੀਜੇਪੀ 'ਚ ਜਾ ਸਕਦੇ, ਪ੍ਰਿੰਸ ਚਾਰਲਸ ਹੋਣਗੇ ਬ੍ਰਿਟੇਨ ਦੇ ਅਗਲੇ ਮਹਾਰਾਜ
Punjab Breaking News, 9 September 2022 LIVE Updates: ਗੈਂਗਸਟਰ ਬਣਾ ਰਹੇ ਖਤਰਨਾਕ ਪਲਾਨਿੰਗ, ਭਾਰਤੀ ਫੌਜ ਨੇ ਖੋਲ੍ਹੇ ਭੇਤ ਗੈਰ-ਕਾਨੂੰਨੀ ਮਾਈਨਿੰਗ ਦੇ ਭੇਤ, ਕੈਪਟਨ ਬੀਜੇਪੀ 'ਚ ਜਾ ਸਕਦੇ
ਆਮ ਆਦਮੀ ਪਾਰਟੀ ਦੇ ਵਿਧਾਇਕ ਗੱਜਣ ਮਾਜਰਾ ਦੇ ਘਰ ਈਡੀ ਦੀ ਰੇਡ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਛਾਪੇਮਾਰੀ ਕਰ ਰਹੇ ਹਨ ਤੇ ਕੁਝ ਨਹੀਂ ਮਿਲ ਰਿਹਾ। ਉਸੇ ਤਰ੍ਹਾਂ ਪੰਜਾਬ ਵਿੱਚ ਵੀ ਤੁਹਾਨੂੰ ਕੁਝ ਨਹੀਂ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਸਿਰਫ ਲੋਕਾਂ ਦਾ ਪਿਆਰ ਹੈ, ਇਹ ਲੋਕ ਜਿੰਨੀ ਮਰਜ਼ੀ ਰੇਡ ਕਰਕੇ ਦੇਖ ਲੈਣ ਪਿਆਰ ਦੇ ਸਿਵਾਏ ਹੋਰ ਕੁਝ ਨਹੀਂ ਮਿਲਣ ਵਾਲਾ ਹੈ।
ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਸਣੇ 5 ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਡੇਢ ਸਾਲ ਪਹਿਲਾਂ ਫਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਕਤਲ ਕਾਂਡ ਦੇ ਗਵਾਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮਾਂ ਤਹਿਤ ਕੀਤਾ ਗਿਆ ਹੈ। ਪੁਲਿਸ ਮੁਤਾਬਕ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵਿਦੇਸ਼ੀ ਨੰਬਰ ਤੋਂ ਇੱਕ ਇੱਕ ਗਵਾਹ ਨੂੰ ਗਵਾਈ ਨਾ ਦੇਣ ਲਈ ਧਮਕਾਇਆ ਹੈ। ਇਸ ਤੋਂ ਇਲਾਵਾ ਪਹਿਲਾਂ ਵੀ ਇੱਕ ਹੋਰ ਗਵਾਹ ਨੂੰ ਧਮਕੀਆਂ ਮਿਲੀਆਂ ਸਨ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਸੀਬੀਐਸਈ ਕਲਾਸ 10 ਕੰਪਾਰਟਮੈਂਟ ਨਤੀਜੇ 2022 ਘੋਸ਼ਿਤ ਕੀਤੇ ਹਨ। 10ਵੀਂ ਜਮਾਤ ਦੇ ਕੰਪਾਰਟਮੈਂਟ ਨਤੀਜੇ ਸਾਰੇ ਉਮੀਦਵਾਰਾਂ ਦੁਆਰਾ ਸੀਬੀਐਸਈ ਦੀ ਅਧਿਕਾਰਤ ਸਾਈਟ cbse.gov.in ਅਤੇ cbseresults.nic.in 'ਤੇ ਵੀ ਚੈੱਕ ਕੀਤੇ ਜਾ ਸਕਦੇ ਹਨ। ਕਲਾਸ 10 ਲਈ ਕੰਪਾਰਟਮੈਂਟ ਇਮਤਿਹਾਨ 23 ਅਗਸਤ, 2022 ਤੋਂ 29 ਅਗਸਤ, 2022 ਤੱਕ ਆਯੋਜਿਤ ਕੀਤਾ ਗਿਆ ਸੀ। ਜਿਹੜੇ ਉਮੀਦਵਾਰ ਇਮਤਿਹਾਨ ਲਈ ਹਾਜ਼ਰ ਹੋਏ ਹਨ, ਹੇਠਾਂ ਦਿੱਤੇ ਇਹਨਾਂ ਸਧਾਰਨ ਕਦਮਾਂ ਦੀ ਪਾਲਣਾ ਕਰਕੇ CBSE ਦੀ ਅਧਿਕਾਰਤ ਸਾਈਟ ਰਾਹੀਂ ਨਤੀਜਾ ਦੇਖ ਸਕਦੇ ਹਨ।
ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚੋਂ ਐਸਵਾਈਐਲ ਨਹਿਰ ਨਹੀਂ ਨਿਕਲ ਸਕਦੀ। ਇਹ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਹੈ, ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗੀਤ 'ਪਾਣੀ ਛੱਡੋ, ਤੁਪਕਾ ਨਹੀਂ ਦਿਨੇ' ਚਲ ਪੈਂਦਾ।
ਹਨੀ ਸਿੰਘ ਅਤੇ ਸ਼ਾਲਿਨੀ ਦਾ ਹੁਣ ਅਧਿਕਾਰਤ ਤੌਰ 'ਤੇ ਤਲਾਕ ਹੋ ਗਿਆ ਹੈ। ਦਿੱਲੀ ਦੀ ਫੈਮਿਲੀ ਕੋਰਟ ਵਿੱਚ ਹਨੀ ਸਿੰਘ ਨੇ ਸੀਲਬੰਦ ਲਿਫ਼ਾਫ਼ੇ ਵਿੱਚ ਪਤਨੀ ਨੂੰ ਗੁਜਾਰਾ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਇਸ ਤਰ੍ਹਾਂ ਦੋਵੇਂ ਹਮੇਸ਼ਾ ਲਈ ਵੱਖ ਹੋ ਗਏ। ਦੱਸ ਦਈਏ ਕਿ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ ਸੀ । ਗਾਇਕ 'ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਮੇਤ ਕਈ ਗੰਭੀਰ ਦੋਸ਼ ਲਗਾਏ ਸਨ। ਇਹ ਮਾਮਲਾ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਤੀਸ ਹਜ਼ਾਰੀ ਅਦਾਲਤ ਦੇ ਸਾਹਮਣੇ ਸੂਚੀਬੱਧ ਕੀਤਾ ਗਿਆ ਸੀ ਅਤੇ ਅਦਾਲਤ ਨੇ ਹਨੀ ਸਿੰਘ ਨੂੰ 28 ਅਗਸਤ 2021 ਨੂੰ ਨੋਟਿਸ ਜਾਰੀ ਕੀਤਾ ਸੀ ।
ਆਮ ਆਦਮੀ ਪਾਰਟੀ ਨੇ ਹਿਮਾਚਲ ਵਾਸੀਆਂ ਨੂੰ ਇੱਕ ਹੋਰ ਗਰੰਟੀ ਦਿੱਤੀ ਹੈ। 'ਆਪ' ਨੇ ਵਾਅਦਾ ਕੀਤਾ ਹੈ ਕਿ ਹਿਮਾਚਲ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਫਰੀ ਦਿੱਤੀ ਜਾਵੇਗੀ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸ਼ੋਦੀਆ ਨੇ ਕਿਹਾ ਕਿ ਹਿਮਚਾਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਤੇ ਜਦੋਂ ਤੱਕ ਨੌਕਰੀ ਨਹੀਂ ਮਿਲਦੀ, ਉਦੋਂ ਤੱਕ ਹਰ ਮਹੀਨੇ 3000 ਰੁਪਏ ਦਿੱਤੇ ਜਾਣਗੇ। ਸਰਕਾਰ ਬਣਨ ਮਗਰੋਂ 6 ਲੱਖ ਲੋਕਾਂ ਦੀ ਸਰਕਾਰੀ ਭਰਤੀ ਹੋਵੇਗੀ। ਇਸ ਤੋਂ ਇਲਾਵਾ ਪੇਪਰ ਲੀਕ ਖਿਲਾਫ ਕਾਨੂੰਨ ਬਣਾਇਆ ਜਾਵੇਗਾ।
ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਦੇ ਛਾਪਿਆਂ ਮਗਰੋਂ ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਹੈ ਕਿ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਤਾਰਾ ਗਰੁੱਪ ਆਫ਼ ਕੰਪਨੀਜ਼ ਨਾਲ ਕੋਈ ਲੈਣਾ ਦੇਣਾ ਨਹੀਂ। ਉਹ ਕਾਫ਼ੀ ਸਾਲ ਪਹਿਲਾਂ ਤਾਰਾ ਗਰੁੱਪ ਆਫ਼ ਕੰਪਨੀਜ਼ ਦੇ ਵੱਖ-ਵੱਖ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਛਾਪੇ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਹੀ ਮਾਰੇ ਗਏ ਹਨ।
ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 'ਪੰਜਾਬ ਵਿੱਚ ਦਿੱਲੀ ਮਾਡਲ ਪੰਜਾਬ ਵਿੱਚ ਪੰਜ ਮਹੀਨਿਆਂ ਤੋਂ ਮੈਡੀਕਲ ਸੇਵਾਵਾਂ ਠੱਪ ਪਈਆਂ ਹਨ, ਕਿਸੇ ਹਸਪਤਾਲ, ਡਿਸਪੈਂਸਰੀ ਵਿੱਚ ਦਵਾਈ ਨਹੀਂ ਹੈ। ਸਟਾਫ ਪੂਰਾ ਨਹੀਂ ਹੈ। ਸਿਹਤ ਮੰਤਰੀ ਦੇ ਆਪਣੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਕਈ ਮਹੀਨਿਆਂ ਤੋਂ ਦਵਾਈਆਂ ਖਤਮ ਹੋ ਚੁੱਕੀਆਂ ਹਨ' ਇਸ ਦੇ ਨਾਲ ਹੀ ਉਨ੍ਹਾਂ ਨੇ ਭਗਵੰਤ ਮਾਨ ਤੰਜ਼ ਕਸਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਚ ਪ੍ਰਚਾਰ ਕਰਨ 'ਚ ਵਿਆਸਤ ਹਨ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਵੀਰਵਾਰ ਮੈਟਰੋ ਦੇ ਸੁਰੱਖਿਆ ਅਮਲੇ ਨੇ ਤਿੰਨ ਫੁੱਟ ਲੰਮੀ ਕਿਰਪਾਨ ਨਾਲ ਸਫ਼ਰ ਕਰਨ ਤੋਂ ਰੋਕ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਅਧਿਕਾਰੀਆਂ ਨੇ ਸਾਬਕਾ ਜਥੇਦਾਰ ਵੱਲੋਂ ਪਹਿਨੀ ਤਿੰਨ ਫੁੱਟ ਲੰਬੀ ਸ੍ਰੀ ਸਾਹਿਬ ਪਾ ਕੇ ਉਨ੍ਹਾਂ ਨੂੰ ਮੈਟਰੋ ਵਿੱਚ ਚੜ੍ਹਨ ਨਾ ਦਿੱਤਾ। ਸਾਬਕਾ ਜਥੇਦਾਰ ਕੇਵਲ ਸਿੰਘ ਮੁਤਾਬਕ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕ ਦਿੱਤਾ ਤੇ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ।
ਰਾਜਧਾਨੀ ਦਿੱਲੀ ਦੇ ਆਜ਼ਾਦ ਮਾਰਕੀਟ ਇਲਾਕੇ 'ਚ ਇਕ ਇਮਾਰਤ ਡਿੱਗਣ ਅਤੇ ਉਸ ਦੇ ਮਲਬੇ ਹੇਠ 5 ਲੋਕਾਂ ਦੇ ਦੱਬੇ ਜਾਣ ਦੀ ਖ਼ਬਰ ਹੈ। ਫ਼ਾਇਰ ਬ੍ਰਿਗੇਡ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਵਿਭਾਗ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਤਿੰਨ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਵਿਭਾਗ ਨੇ ਦੱਸਿਆ ਕਿ ਇੱਥੇ ਉਸਾਰੀ ਅਧੀਨ ਇਮਾਰਤ ਸੀ, ਫਿਲਹਾਲ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ ਹੈ। ਘਟਨਾ ਵਾਲੀ ਥਾਂ 'ਤੇ ਤੰਗ ਗਲੀਆਂ ਕਾਰਨ ਰਾਹਤ ਅਤੇ ਬਚਾਅ ਕਾਰਜਾਂ 'ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਤਿੰਨ ਮੰਜ਼ਿਲਾ ਇਮਾਰਤ ਉਸਾਰੀ ਅਧੀਨ ਸੀ, ਕੁਝ ਦਿਨ ਪਹਿਲਾਂ ਇਸ ਦੀ ਛੱਤ ਪਾ ਦਿੱਤੀ ਗਈ ਸੀ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ 'ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਨੂੰ ਭਾਜਪਾ 'ਚ ਰਲੇਵਾਂ ਕਰਨ ਲਈ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਵਿਚ ਜਲਦੀ ਹੀ ਸੰਗਠਨ ਵਿੱਚ ਫੇਰਬਦਲ ਕਰਨ ਜਾ ਰਹੀ ਹੈ। ਇਸ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ।
ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫੋਨ ਕਰਕੇ ਗੋਲਡੀ ਬਰਾੜ ਅਦਾਲਤ ਵਿੱਚ ਗਵਾਹੀ ਦੇਣ ਵਾਲਿਆ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿੱਚ ਗਵਾਹਾਂ ਨੂੰ ਮਿਲ ਰਹੀ ਹੈ। ਗੋਲਡੀ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ। ਜਿਸ ਦਾ 29 ਮਈ ਨੂੰ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।
ਪਿਛੋਕੜ
Punjab Breaking News, 9 September 2022 LIVE Updates: ਪੰਜਾਬ ਵਿੱਚ ਗੈਂਗਸਟਰ ਕੋਈ ਵੀ ਵੱਡੀ ਵਾਰਦਾਤ ਕਰ ਸਕਦੇ ਹਨ। ਇਹ ਖਦਸ਼ਾ ਕੇਂਦਰ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਭੇਜੇ ਇਕ ਇਨਪੁਟ ਵਿਚ ਪ੍ਰਗਟਾਇਆ ਹੈ। ਖਾਸ ਗੱਲ ਇਹ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ NIA ਵੱਲੋਂ ਪੰਜਾਬ ਪੁਲਿਸ ਨੂੰ ਭੇਜਿਆ ਗਿਆ ਇਹ ਚੌਥਾ ਇਨਪੁਟ ਹੈ। ਸੂਤਰਾਂ ਅਨੁਸਾਰ ਇਸ ਇਨਪੁੱਟ ਵਿੱਚ ਕਿਹਾ ਗਿਆ ਹੈ ਕਿ ਬੰਬੀਹਾ ਗੈਂਗ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ, ਜਿਸ ਲਈ ਪੰਜਾਬ ਪੁਲੀਸ ਨੂੰ ਚੌਕਸ ਰਹਿਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਬੰਬੀਹਾ ਗੈਂਗ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਦੇ ਕਾਤਲਾਂ ਨੂੰ ਸੋਸ਼ਲ ਮੀਡੀਆ 'ਤੇ ਲਗਾਤਾਰ ਧਮਕੀਆਂ ਦੇ ਰਿਹਾ ਹੈ। ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਨੇ ਗੈਂਗਸਟਰ! ਕੇਂਦਰੀ ਖੁਫੀਆ ਏਜੰਸੀ ਨੇ ਚੌਥੀ ਵਾਰ ਭੇਜਿਆ ਅਲਰਟ
ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਨਹੀਂ ਪਾ ਸਕੀ ਭਗਵੰਤ ਮਾਨ ਸਰਕਾਰ, ਭਾਰਤੀ ਫੌਜ ਤੇ ਬੀਐਸਐਫ ਨੇ ਖੋਲ੍ਹੇ ਭੇਤ
ਆਮ ਆਦਮੀ ਪਾਰਟੀ ਦੀ ਸਰਕਾਰ ਵੀ ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਨਹੀਂ ਪਾ ਸਕੀ। ਨਾਜਾਇਜ਼ ਮਾਈਨਿੰਗ ਦੀਆਂ ਰੋਜ਼ਾਨਾ ਰਿਪੋਰਟਾਂ ਆ ਰਹੀਆਂ ਹਨ ਪਰ ਇਸ ਬਾਰੇ ਸਭ ਤੋਂ ਵੱਡਾ ਖੁਲਾਸਾ ਭਾਰਤੀ ਫੌਜ ਤੇ ਬੀਐਸਐਫ ਨੇ ਕੀਤਾ ਹੈ। ਭਾਰਤੀ ਫੌਜ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਧੜੱਲੇ ਨਾਲ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਫੌਜ ਦਾ ਕਹਿਣਾ ਹੈ ਕਿ ਹਾਲਾਤ ਇਹ ਹਨ ਕਿ ਉਨ੍ਹਾਂ ਦੇ ਬੰਕਰਾਂ ਨੂੰ ਵੀ ਖਤਰਾ ਹੈ। ਗੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਨਹੀਂ ਪਾ ਸਕੀ ਭਗਵੰਤ ਮਾਨ ਸਰਕਾਰ, ਭਾਰਤੀ ਫੌਜ ਤੇ ਬੀਐਸਐਫ ਨੇ ਖੋਲ੍ਹੇ ਭੇਤ
ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ, ਗ੍ਰਹਿ ਮੰਤਰੀ ਸ਼ਾਹ ਨੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਅੱਜ ਦਿੱਲੀ ਦੌਰੇ 'ਤੇ ਹਨ। ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਨੂੰ ਭਾਜਪਾ 'ਚ ਰਲੇਵਾਂ ਕਰਨ ਲਈ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਭਾਜਪਾ ਪੰਜਾਬ ਵਿਚ ਜਲਦੀ ਹੀ ਸੰਗਠਨ ਵਿੱਚ ਫੇਰਬਦਲ ਕਰਨ ਜਾ ਰਹੀ ਹੈ। ਇਸ ਬਾਰੇ ਕੈਪਟਨ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ, ਗ੍ਰਹਿ ਮੰਤਰੀ ਸ਼ਾਹ ਨੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ
ਪ੍ਰਿੰਸ ਚਾਰਲਸ ਹੋਣਗੇ ਬ੍ਰਿਟੇਨ ਦੇ ਅਗਲੇ ਮਹਾਰਾਜ, ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਮਗਰੋਂ ਸੰਭਾਲਣਗੇ ਕਮਾਨ
ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈੱਥ ਦੂਜੀ ਦੇ ਦੇਹਾਂਤ ਮਗਰੋਂ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਸ਼ਹਿਜ਼ਾਦਾ ਚਾਰਲਸ ਬਰਤਾਨੀਆ ਦੇ ਨਵੇਂ ਮਹਾਰਾਜ ਤੇ ਰਾਸ਼ਟਰਮੰਡਲ ਮੁਲਕਾਂ ਦੇ ਨਵੇਂ ਮੁਖੀ ਹੋਣਗੇ। ਉਹ ਮਹਾਰਾਣੀ ਦੇ ਅੰਤਿਮ ਸੰਸਕਾਰ ਤੇ ਸ਼ਰਧਾਂਜਲੀ ਪ੍ਰੋਗਰਾਮ ਦੀ ਅਗਵਾਈ ਕਰਨਗੇ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਆਲਮੀ ਜਗਤ ਦੀਆਂ ਹੋਰਨਾਂ ਸਿਆਸੀ ਸ਼ਖ਼ਸੀਅਤਾਂ ਨੇ ਮਹਾਰਾਣੀ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪ੍ਰਿੰਸ ਚਾਰਲਸ ਹੋਣਗੇ ਬ੍ਰਿਟੇਨ ਦੇ ਅਗਲੇ ਮਹਾਰਾਜ, ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਮਗਰੋਂ ਸੰਭਾਲਣਗੇ ਕਮਾਨ
ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਦਿੱਤੀ ਧਮਕੀ, ਕਾਂਗਰਸੀ ਆਗੂ ਕਤਲ ਮਾਮਲੇ 'ਚ ਅਦਾਲਤ 'ਚ ਗਏ ਤਾਂ ਨਤੀਜੇ ਹੋਣਗੇ ਬਹੁਤ ਮਾੜੇ
ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫੋਨ ਕਰਕੇ ਗੋਲਡੀ ਬਰਾੜ ਅਦਾਲਤ ਵਿੱਚ ਗਵਾਹੀ ਦੇਣ ਵਾਲਿਆ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿੱਚ ਗਵਾਹਾਂ ਨੂੰ ਮਿਲ ਰਹੀ ਹੈ। ਗੋਲਡੀ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ। ਜਿਸ ਦਾ 29 ਮਈ ਨੂੰ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਦਿੱਤੀ ਧਮਕੀ, ਕਾਂਗਰਸੀ ਆਗੂ ਕਤਲ ਮਾਮਲੇ 'ਚ ਅਦਾਲਤ 'ਚ ਗਏ ਤਾਂ ਨਤੀਜੇ ਹੋਣਗੇ ਬਹੁਤ ਮਾੜੇ
- - - - - - - - - Advertisement - - - - - - - - -