Breaking News LIVE: ਕਿਸਾਨਾਂ ਦੀ ਅੱਜ ਹੋਏਗੀ ਸਰਕਾਰ ਨਾਲ ਮੀਟਿੰਗ

Punjab Breaking News, 22 August 2021 LIVE Updates: ਗੰਨੇ ਦੇ ਭਾਅ ਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਮਗਰੋਂ ਪੰਜਾਬ ਸਰਕਾਰ ਨਰਮ ਪਈ ਹੈ। ਸਰਕਾਰ ਨੇ ਧਰਨਾ ਸਮਾਪਤ ਕਰਾਉਣ ਲਈ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਸੱਦੀ ਹੈ।

ਏਬੀਪੀ ਸਾਂਝਾ Last Updated: 22 Aug 2021 11:02 AM
ਪੰਜਾਬ ਬੰਦ ਦੀ ਚੇਤਾਵਨੀ

ਜੇਕਰ ਮੀਟਿੰਗ ਵਿੱਚ ਸਿੱਟਾ ਨਾ ਨਿਕਲਿਆ ਤਾਂ ਕਿਸਾਨ ਵੱਡਾ ਐਕਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੰਗਲਵਾਰ ਪੰਜਾਬ ਬੰਦ ਕਰ ਦਿੱਤਾ ਜਾਵੇਗਾ। 

12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੀਟਿੰਗ

ਤਾਜ਼ਾ ਜਾਣਕਾਰੀ ਮੁਤਾਬਕ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕਿਸਾਨਾਂ ਦੀ ਮੀਟਿੰਗ ਹੋਵੇਗੀ।

ਰਾਜੇਵਾਲ ਦੀ ਅਗਵਾਈ ਹੇਠ ਹੋਏਗੀ ਮੀਟਿੰਗ

ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਅੱਜ ਹੋਵੇਗੀ ਮੀਟਿੰਗ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਕਿਸਾਨ ਆਗੂਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ। ਸਹਿਕਾਰਤਾ ਮੰਤਰੀ ਰੰਧਾਵਾ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ ਹੈ।

ਸਰਕਾਰ ਪਈ ਨਰਮ, ਮੀਟਿੰਗ ਸੱਦੀ

ਗੰਨੇ ਦੇ ਭਾਅ ਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਮਗਰੋਂ ਪੰਜਾਬ ਸਰਕਾਰ ਨਰਮ ਪਈ ਹੈ। ਸਰਕਾਰ ਨੇ ਕਿਸਾਨ ਧਰਨੇ ਨੂੰ ਸਮਾਪਤ ਕਰਾਉਣ ਲਈ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਸੱਦੀ ਹੈ। ਉਧਰ, ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚੋਂ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ’ਤੇ ਜਾਮ ਲਾ ਕੇ ਸਮੁੱਚੇ ਸੂਬੇ ਨੂੰ ਬੰਦ ਕਰ ਦਿੱਤਾ ਜਾਵੇਗਾ।

ਅੱਜ ਵੀ ਆਵਾਜਾਈ ਰਹੇਗੀ ਠੱਪ

ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਪਿਛਲੇ ਤਿੰਨ ਦਿਨਾਂ ਤੋਂ ਕੌਮੀ ਮਾਰਗ ਤੇ ਜਲੰਧਰ-ਦਿੱਲੀ ਰੇਲਵੇ ਮਾਰਗ ’ਤੇ ਧਰਨਾ ਲਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਸਪੱਸ਼ਟ ਕੀਤਾ ਕਿ ਅੱਜ ਰੱਖੜੀ ਵਾਲੇ ਦਿਨ ਵੀ ਜਾਮ ਜਾਰੀ ਰਹੇਗਾ, ਹਾਲਾਂਕਿ ਕੁਝ ਕਿਸਾਨ ਆਗੂ ਇਸ ਗੱਲ ਦੇ ਹੱਕ ਵਿੱਚ ਸਨ ਕਿ ਰੱਖੜੀ ਵਾਲੇ ਦਿਨ ਢਿੱਲ ਦਿੱਤੀ ਜਾਵੇ।

ਅੱਜ ਦੁਪਹਿਰ 12 ਵਜੇ ਮੀਟਿੰਗ

ਕਿਸਾਨਾਂ ਵੱਲੋਂ ਲਾਏ ਗਏ ਧਰਨੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਵਿਤ ਹੋ ਰਹੀ ਹੈ। ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਪੰਜਾਬ ਸਰਕਾਰ ਮਸਲਾ ਹੱਲ ਕਰਨ ਲਈ ਸਰਗਰਮ ਹੋਈ ਹੈ। ਇਸ ਲਈ ਅੱਜ ਚੰਡੀਗੜ੍ਹ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਵੇਗੀ, ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਕਰਨਗੇ। ਉਨ੍ਹਾਂ ਨਾਲ ਏਸੀਐੱਸ (ਵਿਕਾਸ) ਅਨਿਰੁਧ ਤਿਵਾੜੀ, ਗੰਨਾ ਕਮਿਸ਼ਨਰ ਤੇ ਡਾਇਰੈਕਟਰ ਖੇਤੀਬਾੜੀ ਵੀ ਮੌਜੂਦ ਹੋਣਗੇ।

107 ਰੇਲਾਂ ਪ੍ਰਭਾਵਿਤ

ਸ਼ਨੀਵਾਰ ਨੂੰ ਗੰਨਾ ਕਾਸ਼ਤਕਾਰਾਂ ਵੱਲੋਂ ਜਲੰਧਰ ਵਿੱਚ ਰੇਲਵੇ ਲਾਈਨ ’ਤੇ ਲਾਏ ਗਏ ਧਰਨੇ ਕਾਰਨ ਫ਼ਿਰੋਜ਼ਪੁਰ ਡਿਵੀਜ਼ਨ ਅੰਦਰ 107 ਰੇਲਾਂ ਪ੍ਰਭਾਵਿਤ ਹੋਈਆਂ। ਰੇਲ ਅਧਿਕਾਰੀਆਂ ਨੇ ਮੁਤਾਬਕ ਧਰਨੇ ਕਾਰਨ ਕਰੀਬ 50 ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, 18 ਰੇਲ ਗੱਡੀਆਂ ਦੇ ਰੂਟ ਬਦਲੇ ਗਏ, 36 ਰੇਲ ਗੱਡੀਆਂ ਵੱਖ-ਵੱਖ ਸਟੇਸ਼ਨਾਂ ’ਤੇ ਰੋਕੀਆਂ ਗਈਆਂ ਤੇ 3 ਰੇਲ ਗੱਡੀਆਂ ਦੇ ਸਮੇਂ ਵਿੱਚ ਬਦਲਾਅ ਕਰਨਾ ਪਿਆ।

ਪਿਛੋਕੜ

Punjab Breaking News, 22 August 2021 LIVE Updates: ਗੰਨੇ ਦੇ ਭਾਅ ਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਮਗਰੋਂ ਪੰਜਾਬ ਸਰਕਾਰ ਨਰਮ ਪਈ ਹੈ। ਸਰਕਾਰ ਨੇ ਕਿਸਾਨ ਧਰਨੇ ਨੂੰ ਸਮਾਪਤ ਕਰਾਉਣ ਲਈ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਸੱਦੀ ਹੈ। ਉਧਰ, ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚੋਂ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ’ਤੇ ਜਾਮ ਲਾ ਕੇ ਸਮੁੱਚੇ ਸੂਬੇ ਨੂੰ ਬੰਦ ਕਰ ਦਿੱਤਾ ਜਾਵੇਗਾ।



ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਸਬੰਧੀ ਪਿਛਲੇ ਤਿੰਨ ਦਿਨਾਂ ਤੋਂ ਕੌਮੀ ਮਾਰਗ ਤੇ ਜਲੰਧਰ-ਦਿੱਲੀ ਰੇਲਵੇ ਮਾਰਗ ’ਤੇ ਧਰਨਾ ਲਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਸਪੱਸ਼ਟ ਕੀਤਾ ਕਿ ਅੱਜ ਰੱਖੜੀ ਵਾਲੇ ਦਿਨ ਵੀ ਜਾਮ ਜਾਰੀ ਰਹੇਗਾ, ਹਾਲਾਂਕਿ ਕੁਝ ਕਿਸਾਨ ਆਗੂ ਇਸ ਗੱਲ ਦੇ ਹੱਕ ਵਿੱਚ ਸਨ ਕਿ ਰੱਖੜੀ ਵਾਲੇ ਦਿਨ ਢਿੱਲ ਦਿੱਤੀ ਜਾਵੇ।



ਕਿਸਾਨਾਂ ਵੱਲੋਂ ਲਾਏ ਗਏ ਧਰਨੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਵਿਤ ਹੋ ਰਹੀ ਹੈ। ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਪੰਜਾਬ ਸਰਕਾਰ ਮਸਲਾ ਹੱਲ ਕਰਨ ਲਈ ਸਰਗਰਮ ਹੋਈ ਹੈ। ਇਸ ਲਈ ਅੱਜ ਚੰਡੀਗੜ੍ਹ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਿਸਾਨਾਂ ਦੀ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਵੇਗੀ, ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਕਰਨਗੇ। ਉਨ੍ਹਾਂ ਨਾਲ ਏਸੀਐੱਸ (ਵਿਕਾਸ) ਅਨਿਰੁਧ ਤਿਵਾੜੀ, ਗੰਨਾ ਕਮਿਸ਼ਨਰ ਤੇ ਡਾਇਰੈਕਟਰ ਖੇਤੀਬਾੜੀ ਵੀ ਮੌਜੂਦ ਹੋਣਗੇ।



ਉਧਰ, ਸ਼ਨੀਵਾਰ ਨੂੰ ਗੰਨਾ ਕਾਸ਼ਤਕਾਰਾਂ ਵੱਲੋਂ ਜਲੰਧਰ ਵਿੱਚ ਰੇਲਵੇ ਲਾਈਨ ’ਤੇ ਲਾਏ ਗਏ ਧਰਨੇ ਕਾਰਨ ਫ਼ਿਰੋਜ਼ਪੁਰ ਡਿਵੀਜ਼ਨ ਅੰਦਰ 107 ਰੇਲਾਂ ਪ੍ਰਭਾਵਿਤ ਹੋਈਆਂ। ਰੇਲ ਅਧਿਕਾਰੀਆਂ ਨੇ ਮੁਤਾਬਕ ਧਰਨੇ ਕਾਰਨ ਕਰੀਬ 50 ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, 18 ਰੇਲ ਗੱਡੀਆਂ ਦੇ ਰੂਟ ਬਦਲੇ ਗਏ, 36 ਰੇਲ ਗੱਡੀਆਂ ਵੱਖ-ਵੱਖ ਸਟੇਸ਼ਨਾਂ ’ਤੇ ਰੋਕੀਆਂ ਗਈਆਂ ਤੇ 3 ਰੇਲ ਗੱਡੀਆਂ ਦੇ ਸਮੇਂ ਵਿੱਚ ਬਦਲਾਅ ਕਰਨਾ ਪਿਆ।


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.