Breaking News LIVE: ਕਾਂਗਰਸ 'ਚ ਮੁੜ ਭੂਚਾਲ, ਕੈਪਟਨ ਦੇ ਝਟਕੇ ਮਗਰੋਂ ਸਿੱਧੂ ਦਾ ਹਮਲਾ

Punjab Breaking News, 27 August 2021 LIVE Updates: ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਨੂੰ ਮਿਲਣਗੇ ਤੇ ਰਿਪੋਰਟ ਸੌਂਪਣਗੇ। ਰਿਪੋਰਟ ਵਿੱਚ ਕੈਪਟਨ ਵਿਰੁੱਧ ਬਗਾਵਤ ਵੱਡਾ ਮੁੱਦਾ ਹੋਵੇਗੀ।

ਏਬੀਪੀ ਸਾਂਝਾ Last Updated: 27 Aug 2021 01:56 PM
ਸਿੱਧੂ ਦਾ ਸਵਾਲ

ਸਿੱਧੂ ਨੇ ਸੁਆਲ ਕੀਤਾ ਘਪਲੇ ਕੌਣ ਕਰ ਰਿਹਾ ਹੈ? ਵਾਈਟ ਪੇਪਰ ਕੌਣ ਨਹੀਂ ਲਿਆਉਣਾ ਚਾਹੁੰਦਾ। ਜੇ ਜਾਨ ਦੀ ਬਾਜ਼ੀ ਵੀ ਲਾਉਣੀ ਪਈ ਤਾਂ ਲਾਵਾਂਗਾ ਪਰ ਪਾਵਰ ਪਰਚੇਜ ਐਗਰੀਮੈਂਟ ਰੱਦ ਕਰਾਂਵਾਂਗਾ। ਸਿੱਧੂ ਨੇ ਕਿਹਾ ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰ ਚੁੱਕਾ ਹਾਂ ਜੇ ਤਿੰਨ ਰੁਪਏ ਬਿਜਲੀ ਦੇਵਾਂਗੇ ਤਾਂ ਸ਼ਹਿਰਾਂ 'ਚ ਮੁੜ ਆਸ ਬੱਝੇਗੀ। 

ਕੈਪਟਨ ਨੂੰ ਬਣਾਇਆ ਨਿਸ਼ਾਨਾ

ਸਿੱਧੂ ਨੇ ਇਕ ਵਾਰ ਫਿਰ ਤੋਂ ਬਿਨਾਂ ਨਾਂ ਲਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਖਿਲਾਫ ਭੜਾਸ ਕੱਢੀ ਹੈ। ਸਿੱਧੂ ਨੇ ਬਿਜਲੀ ਦਰਾਂ 'ਤੇ ਵੀ ਸੁਆਲ ਖੜ੍ਹਾ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਨਿਰਾਸ਼ ਹਨ। ਅੱਜ ਬਿਜਲੀ 9 ਰੁਪਏ ਮਿਲਦੀ ਹੈ ਪਰ ਇਹ ਤਿੰਨ ਰੁਪਏ ਪ੍ਰਤੀ ਯੂਨਿਟ ਮਿਲ ਸਕਦੀ ਹੈ। 

ਨਵਜੋਤ ਸਿੱਧੂ ਦਾ ਹਮਲਾ

ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਬਾਗੀ ਸੁਰਾਂ ਚ ਆਪਣੀ ਹੀ ਪਾਰਟੀ ਖ਼ਿਲਾਫ ਬੋਲਣ ਤੋਂ ਗੁਰੇਜ਼ ਨਹੀਂ ਕੀਤਾ। ਨਵਜੋਤ ਸਿੱਧੂ ਨੇ ਅੰਮ੍ਰਿਤਸਰ 'ਚ ਬੋਲਦਿਆਂ ਕਿਹਾ ਕਿ ਜੇਕਰ ਫੈਸਲੇ ਲੈਣ ਦੀ ਤਾਕਤ ਨਾ ਦਿੱਤੀ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗਾ। ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿਣਾ, ਫੈਸਲੇ ਲੈਣੇ ਪੈਣਗੇ। 

ਕੈਪਟਨ ਨੇ ਨਵਜੋਤ ਸਿੱਧੂ ਨੂੰ ਪਛਾੜਿਆ

ਕੈਪਟਨ ਅਮਰਿੰਦਰ ਸਿੰਘ ਹੁਣ ਨਵਜੋਤ ਸਿੱਧੂ ਨੂੰ ਪਛਾੜ ਰਹੇ ਹਨ। ਕੈਪਟਨ ਅਮਰਿੰਦਰ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨੇ ਸਿੱਧੂ 'ਤੇ ਬਗਾਵਤ ਦਾ ਦੋਸ਼ ਲਾਇਆ। ਕੈਪਟਨ ਨੇ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਹਾਲਾਂਕਿ, ਖੇਡ ਮੰਤਰੀ ਰਾਣਾ ਸੋਢੀ ਦੇ ਘਰ ਵੀਰਵਾਰ ਦੇਰ ਰਾਤ ਪਿਛਲੀਆਂ ਵਿਧਾਨ ਸਭਾ ਚੋਣਾਂ ਹਾਰਨ ਵਾਲੇ 58 ਵਿਧਾਇਕਾਂ, 8 ਸੰਸਦ ਮੈਂਬਰਾਂ ਤੇ 30 ਨੇਤਾਵਾਂ ਨੂੰ ਇਕੱਠੇ ਕਰਕੇ ਰਾਜਨੀਤਿਕ ਸ਼ਕਤੀ ਦਿਖਾਈ ਗਈ ਹੈ।

ਤਿੰਨੋਂ ਮੰਤਰੀ ਵੀ ਦਿੱਲੀ ਵਿੱਚ

ਇਹ ਵੀ ਕਿਹਾ ਜਾ ਰਿਹਾ ਹੈ ਕਿ ਮਾਝਾ ਖੇਤਰ ਦੇ ਤਿੰਨ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ ਤੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਜਿਨ੍ਹਾਂ ਨੇ ਕੈਪਟਨ ਵਿਰੁੱਧ ਬਗਾਵਤ ਕੀਤੀ ਸੀ, ਵੀ ਦਿੱਲੀ ਵਿੱਚ ਹਨ। ਉਹ ਹਰੀਸ਼ ਰਾਵਤ ਦੇ ਨਾਲ ਕਾਂਗਰਸ ਹਾਈਕਮਾਂਡ ਨੂੰ ਮਿਲਣ ਦੀ ਕੋਸ਼ਿਸ਼ ਵੀ ਕਰ ਰਹੇ ਹਨ।

ਨਵਜੋਤ ਸਿੱਧੂ ਨੂੰ ਆ ਸਕਦਾ ਸੰਦੇਸ਼

ਰਾਵਤ ਨੇ ਤਾਂ ਇਥੋਂ ਤਕ ਕਹਿ ਦਿੱਤਾ ਕਿ ਸਿੱਧੂ ਨੂੰ ਸਿਰਫ ਮੁਖੀ ਬਣਾਇਆ ਗਿਆ ਹੈ, ਸਮੁੱਚੀ ਕਾਂਗਰਸ ਨੂੰ ਨਹੀਂ ਸੌਂਪ ਦਿੱਤਾ ਗਿਆ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਹੈ ਕਿ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਹਾਈਕਮਾਂਡ ਦਾ ਸਿੱਧਾ ਸੰਦੇਸ਼ ਨਵਜੋਤ ਸਿੱਧੂ ਲਈ ਆ ਸਕਦਾ ਹੈ।

ਹਾਈ ਕਮਾਂਡ ਦਾ ਪੱਖ ਸਪਸ਼ਟ

ਹਰੀਸ਼ ਰਾਵਤ ਪਹਿਲਾਂ ਹੀ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਕਾਂਗਰਸ ਹਾਈ ਕਮਾਂਡ ਦਾ ਪੱਖ ਸਪਸ਼ਟ ਕਰ ਚੁੱਕੇ ਹਨ। ਉਨ੍ਹਾਂ ਨੇ ਬਗਾਵਤ ਦਾ ਜਵਾਬ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਨਵਜੋਤ ਵੱਲੋਂ ਸਿੱਧੂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਹ ਆਪਣੇ ਸਲਾਹਕਾਰਾਂ ਨੂੰ ਹਟਾ ਦੇਣ ਜਿਨ੍ਹਾਂ ਨੇ ਕਸ਼ਮੀਰ ਤੇ ਪਾਕਿਸਤਾਨ ਬਾਰੇ ਵਿਵਾਦਤ ਟਿੱਪਣੀਆਂ ਕੀਤੀਆਂ ਹਨ ਨਹੀਂ ਤਾਂ ਪਾਰਟੀ ਖੁਦ ਹੀ ਹਟਾ ਦੇਵੇਗੀ।

ਹਰੀਸ਼ ਰਾਵਤ ਰਿਪੋਰਟ ਸੌਂਪਣਗੇ

ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਨੂੰ ਮਿਲਣਗੇ ਤੇ ਆਪਣੀ ਰਿਪੋਰਟ ਸੌਂਪਣਗੇ। ਇਸ ਰਿਪੋਰਟ ਵਿੱਚ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਇੱਕ ਵੱਡਾ ਮੁੱਦਾ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰਾਂ ਦੀ ਬਿਆਨਬਾਜ਼ੀ ਬਾਰੇ ਵੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸ ਹਾਈ ਕਮਾਂਡ ਨੂੰ ਮਿਲਣ ਤੋਂ ਪਹਿਲਾਂ ਹਰੀਸ਼ ਰਾਵਤ ਨੇ ਕਿਹਾ ਕਿ ਜਦੋਂ ਕੋਈ ਚੀਜ਼ ਮਸ਼ਹੂਰ ਹੋ ਜਾਂਦੀ ਹੈ ਤਾਂ ਹਾਈਕਮਾਂਡ ਨੂੰ ਦੱਸਣਾ ਜ਼ਰੂਰੀ ਹੋ ਜਾਂਦਾ ਹੈ।

46,164 ਕੋਰੋਨਾ ਕੇਸ

ਇਸ ਤੋਂ ਪਹਿਲੇ ਦਿਨ 46,164 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 32,988 ਲੋਕ 24 ਘੰਟਿਆਂ ਵਿੱਚ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ ਕੱਲ੍ਹ 11,174 ਐਕਟਿਵ ਕੋਰੋਨਾ ਮਾਮਲਿਆਂ ਵਿੱਚ ਵਾਧਾ ਹੋਇਆ ਹੈ।

ਕੋਰੋਨਾ ਦੇ 40 ਹਜ਼ਾਰ ਤੋਂ ਵੱਧ ਮਾਮਲੇ

ਭਾਰਤ ਵਿੱਚ ਕੋਰੋਨਾ ਸੰਕਟ ਮੁੜ ਵਧਣਾ ਸ਼ੁਰੂ ਹੋ ਗਿਆ। ਲਗਾਤਾਰ ਦੂਜੇ ਦਿਨ ਕੋਰੋਨਾ ਦੇ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 44,658 ਨਵੇਂ ਮਾਮਲੇ ਆਏ ਤੇ 496 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। 

ਪਿਛੋਕੜ

Punjab Breaking News, 27 August 2021 LIVE Updates: ਭਾਰਤ ਵਿੱਚ ਕੋਰੋਨਾ ਸੰਕਟ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਲਗਾਤਾਰ ਦੂਜੇ ਦਿਨ ਕੋਰੋਨਾ ਦੇ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 44,658 ਨਵੇਂ ਮਾਮਲੇ ਆਏ ਅਤੇ 496 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। ਇਸ ਤੋਂ ਪਹਿਲੇ ਦਿਨ 46,164 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 32,988 ਲੋਕ 24 ਘੰਟਿਆਂ ਵਿੱਚ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ ਕੱਲ੍ਹ 11,174 ਔਕਟਿਵ ਕੋਰੋਨਾ ਮਾਮਲਿਆਂ ਵਿੱਚ ਵਾਧਾ ਹੋਇਆ ਹੈ।


 


ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦਾ ਮੁੱਖ ਕਾਰਨ ਕੇਰਲ ਹੈ। ਕੇਰਲਾ ਵਿੱਚ ਪਿਛਲੇ ਦਿਨ ਸਭ ਤੋਂ ਵੱਧ 30,007 ਨਵੇਂ ਕੇਸ ਸਾਹਮਣੇ ਆਉਣ ਦੇ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 39.13 ਲੱਖ ਹੋ ਗਈ ਹੈ। ਜਦੋਂ ਕਿ 162 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 20,134 ਤੱਕ ਪਹੁੰਚ ਗਈ। ਸੂਬੇ ਵਿੱਚ ਲਗਾਤਾਰ ਦੂਜੇ ਦਿਨ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਰਹੀ ਹੈ।


 


ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲੇ


 


ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 26 ਲੱਖ 3 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 36 ਹਜ਼ਾਰ 861 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 18 ਲੱਖ 21 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 44 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।









 


 


ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 26 ਲੱਖ 3 ਹਜ਼ਾਰ 188


 


ਕੁੱਲ ਡਿਸਚਾਰਜ - ਤਿੰਨ ਕਰੋੜ 18 ਲੱਖ 21 ਹਜ਼ਾਰ 428


 


ਕੁੱਲ ਸਰਗਰਮ ਮਾਮਲੇ - ਤਿੰਨ ਲੱਖ 44 ਹਜ਼ਾਰ 899


 


ਕੁੱਲ ਮੌਤ- ਚਾਰ ਲੱਖ 36 ਹਜ਼ਾਰ 861


 


ਕੁੱਲ ਟੀਕਾਕਰਨ - 61 ਕਰੋੜ 22 ਲੱਖ 8 ਹਜ਼ਾਰ ਡੋਜ਼ ਦਿੱਤੀ ਗਈ


 


61 ਕਰੋੜ ਤੋਂ ਵੱਧ ਕੋਰੋਨਾ ਵੈਕਸੀਨ ਡੋਜ਼ ਦਿੱਤੀ


 


ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ, 26 ਅਗਸਤ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 61 ਕਰੋੜ 22 ਲੱਖ 8 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 79.48 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ, ਹੁਣ ਤੱਕ 51 ਕਰੋੜ 49 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਪਗ 18.24 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ, ਜਿਨ੍ਹਾਂ ਦੀ ਪੌਜ਼ੇਟੀਵਿਟੀ ਰੇਟ 3 ਪ੍ਰਤੀਸ਼ਤ ਤੋਂ ਘੱਟ ਹੈ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.