Breaking News LIVE: ਹਰਿਆਣਾ ਮਗਰੋਂ ਅੱਜ ਪੰਜਾਬ ਦੇ ਕਿਸਾਨਾਂ ਦਾ ਐਕਸ਼ਨ, ਸੜਕਾਂ ਜਾਮ ਕਰਨ ਦਾ ਐਲਾਨ

Punjab Breaking News, 29 August 2021 LIVE Updates: ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿੱਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ।

ਏਬੀਪੀ ਸਾਂਝਾ Last Updated: 29 Aug 2021 11:11 AM
600 ਕਿਸਾਨ ਹੋ ਚੁੱਕੇ ਸ਼ਹੀਦ

ਸੰਯੁਕਤ ਮੋਰਚੇ ਵੱਲੋਂ ਦਿੱਲੀ ਦੀ ਸਿੰਘੂ ਸਰਹੱਦ ਤੇ ਇੱਕ ਮੀਟਿੰਗ ਹੋਈ; ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ। ਸਾਰਾ ਵਿਵਾਦ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਕਰਕੇ ਹੈ। ਕਿਸਾਨ ਪਿਛਲੇ 9 ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 600 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਕਿਸਾਨਾਂ ਦੀ ਤਰਫੋਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਹਰ ਥਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।

32 ਕਿਸਾਨ ਸੰਗਠਨਾਂ ਦਾ ਫੈਸਲਾ

ਇਹ ਫੈਸਲਾ 32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਆਪੋ-ਆਪਣੇ ਪਿੰਡਾਂ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਸਾੜਨਗੇ। ਅਜਿਹੀ ਸਥਿਤੀ ਵਿੱਚ, ਅੱਜ ਪੰਜਾਬ ਦੇ ਰਾਸ਼ਟਰੀ ਮਾਰਗ ਕਈ ਘੰਟਿਆਂ ਤੱਕ ਜਾਮ ਰਹਿ ਸਕਦੇ ਹਨ। ਕਿਸਾਨ ਪਹਿਲਾਂ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਬੈਠੇ ਹਨ ਤੇ ਅੱਜ ਇਨ੍ਹਾਂ ਨੂੰ ਵੀ ਦੋ ਘੰਟਿਆਂ ਲਈ ਬੰਦ ਰੱਖਿਆ ਜਾ ਸਕਦਾ ਹੈ।

12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕਾਂ ਜਾਮ

ਸ਼ਨੀਵਾਰ ਨੂੰ ਕਰਨਾਲ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧ ਵਿੱਚ ਆਏ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦਾ ਪ੍ਰਭਾਵ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜੇ ਐਤਵਾਰ ਨੂੰ ਕਿਤੇ ਜਾਣ ਦਾ ਪ੍ਰੋਗਰਾਮ ਹੈ, ਤਾਂ ਇਸ ਨੂੰ ਰੱਦ ਕਰਨਾ ਠੀਕ ਰਹੇਗਾ ਕਿਉਂਕਿ ਹਰਿਆਣਾ ’ਚ ਕੱਲ੍ਹ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਸੜਕਾਂ ਜਾਮ ਕਰਨ ਦਾ ਐਲਾਨ

ਸੁੰਯਕਤ ਕਿਸਾਨ ਮੋਰਚਾ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿੱਚ ਆ ਕੇ ਤਿਆਰੀ ਖਿੱਚ ਦਿੱਤੀ ਹੈ। ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿੱਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਦਾ ਪਾਰਾ ਚੜ੍ਹਿਆ

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਲਾਠੀਚਾਰਜ ਕਰਕੇ ਪੁੱਠਾ ਪੰਗਾ ਲੈ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਮਗਰੋਂ ਕਿਸਾਨ ਜਥੇਬੰਦੀਆਂ ਦਾ ਪਾਰਾ ਚੜ੍ਹ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਖ਼ਿਲਾਫ਼ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।

ਪਿਛੋਕੜ

Punjab Breaking News, 29 August 2021 LIVE Updates: ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਲਾਠੀਚਾਰਜ ਕਰਕੇ ਪੁੱਠਾ ਪੰਗਾ ਲੈ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਮਗਰੋਂ ਕਿਸਾਨ ਜਥੇਬੰਦੀਆਂ ਦਾ ਪਾਰਾ ਚੜ੍ਹ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਖ਼ਿਲਾਫ਼ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।


ਉਧਰ, ਸੁੰਯਕਤ ਕਿਸਾਨ ਮੋਰਚਾ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿੱਚ ਆ ਕੇ ਤਿਆਰੀ ਖਿੱਚ ਦਿੱਤੀ ਹੈ। ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿੱਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ।



ਦੱਸ ਦਈਏ ਕਿ ਸ਼ਨੀਵਾਰ ਨੂੰ ਕਰਨਾਲ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧ ਵਿੱਚ ਆਏ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦਾ ਪ੍ਰਭਾਵ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜੇ ਐਤਵਾਰ ਨੂੰ ਕਿਤੇ ਜਾਣ ਦਾ ਪ੍ਰੋਗਰਾਮ ਹੈ, ਤਾਂ ਇਸ ਨੂੰ ਰੱਦ ਕਰਨਾ ਠੀਕ ਰਹੇਗਾ ਕਿਉਂਕਿ ਹਰਿਆਣਾ ’ਚ ਕੱਲ੍ਹ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।



ਇਹ ਫੈਸਲਾ 32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਆਪੋ-ਆਪਣੇ ਪਿੰਡਾਂ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਸਾੜਨਗੇ। ਅਜਿਹੀ ਸਥਿਤੀ ਵਿੱਚ, ਅੱਜ ਪੰਜਾਬ ਦੇ ਰਾਸ਼ਟਰੀ ਮਾਰਗ ਕਈ ਘੰਟਿਆਂ ਤੱਕ ਜਾਮ ਰਹਿ ਸਕਦੇ ਹਨ। ਕਿਸਾਨ ਪਹਿਲਾਂ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਬੈਠੇ ਹਨ ਤੇ ਅੱਜ ਇਨ੍ਹਾਂ ਨੂੰ ਵੀ ਦੋ ਘੰਟਿਆਂ ਲਈ ਬੰਦ ਰੱਖਿਆ ਜਾ ਸਕਦਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.