Breaking News LIVE: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਅਕਾਲੀ ਦਲ ਦੀ ਵੱਡੀ ਮੰਗ
Punjab Breaking News, 3 September 2021 LIVE Updates: ਇਜਲਾਸ ਵਿੱਚ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਈ।
LIVE
Background
Punjab Breaking News, 3 September 2021 LIVE Updates: ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਹੈ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਅੰਦੋਲਨ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਦੱਸ ਦਈਏ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਏਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।
ਹਾਸਲ ਜਾਣਕਾਰੀ ਮੁਤਾਬਕ ਇਜਲਾਸ ਦੀ ਸ਼ੁਰੂਆਤ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਇਜਲਾਸ 11 ਵਜੇ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਇਜਲਾਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ। ਉਧਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਵਿੱਚ ਆਪੋ-ਆਪਣੇ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ‘ਵ੍ਹਿਪ’ ਜਾਰੀ ਕੀਤਾ ਹੈ।
ਵਿਸ਼ੇਸ਼ ਇਜਲਾਸ ਦੌਰਾਨ ਭਾਰਤ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ। ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਨਾਲ ਸਬੰਧਤ ਲੋਕ ਸਭਾ ਤੇ ਰਾਜ ਸਭਾ ਦੇ ਨੌਂ ਐਮਪੀ ਵੀ ਸ਼ਾਮਲ ਹੋਣਗੇ।
ਉਧਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਹੋਇਆ ਹੈ। ਕਾਂਗਰਸ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਵ੍ਹਿੱਪ ਨੂੰ ਇਸੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵ੍ਹਿੱਪ ਹਰਦਿਆਲ ਸਿੰਘ ਕੰਬੋਜ ਜਦੋਂਕਿ ‘ਆਪ’ ਵੱਲੋਂ ਚੀਫ਼ ਵ੍ਹਿਪ ਕੁਲਤਾਰ ਸਿੰਘ ਸੰਧਵਾਂ ਨੇ ਆਪੋ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰਦਿਆਂ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੋਈ ਹੈ।
ਕਾਰਵਾਈ ਮੁਅੱਤਲ
ਇਸ ਤੋਂ ਪਹਿਲਾਂ ਅੱਜ ਸਵੇਰੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਮਗਰੋਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਇਸ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਇਸ ਮਗਰੋਂ 11 ਵਜੇ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਸਾਬਕਾ ਚੀਫ਼ ਜਸਟਿਸ ਜੇਐਸ ਖੈਹਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੰਬੋਧਨ
ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਅਸੀਂ ਗੁਰੂ ਸਾਹਿਬ ਦੇ ਹੁਕਮ ਤੇ ਸੰਦੇਸ਼ 'ਤੇ ਚੱਲੀਏ ਤਾਂ ਵੱਖਰੀ ਹੀ ਦੁਨੀਆਂ ਦੇਖਣ ਨੂੰ ਮਿਲੇਗੀ, ਸਾਨੂੰ ਉਨ੍ਹਾਂ ਵੱਲੋਂ ਦਿਖਾਏ ਰਸਤੇ ਤੇ ਵਿਚਾਰਧਾਰਾ ਅਨੁਸਾਰ ਚੱਲਣਾ ਚਾਹੀਦਾ ਹੈ।
ਰਾਜਪਾਲ ਤੇ ਚੀਫ ਜਸਟਿਸ ਨੇ ਕੀਤਾ ਸੰਬੋਧਨ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਾਬਕਾ ਚੀਫ਼ ਜਸਟਿਸ ਜੇਐਸ ਖੈਹਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਬਾਰੇ ਵਿਚਾਰ ਰੱਖੇ।
ਅਕਾਲੀ ਦਲ ਦੀ ਵੱਡੀ ਮੰਗ
ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਸਾਹਮਣੇ ਵੱਡੀ ਮੰਗ ਰੱਖੀ ਹੈ। ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਇਸ ਵਿੱਚ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਨਮਾਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।
ਸ਼ਹੀਦ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ਰਧਾਂਜਲੀ
ਇਸ ਤੋਂ ਇਲਾਵਾ ਖ਼ੁਦਕੁਸ਼ੀਆਂ ਕਰ ਗਏ ਕਿਸਾਨ ਤੇ ਖੇਤ ਮਜ਼ਦੂਰ, ਵਾਈਐਸ ਰੱਤੜਾ, ਮੁਹੰਮਦ ਇਜ਼ਹਾਰ ਆਲਮ, ਕ੍ਰਿੱਡ ਦੇ ਬਾਨੀ ਰਸ਼ਪਾਲ ਮਲਹੋਤਰਾ, ਮਰਹੂਮ ਜਥੇਦਾਰ ਜਗਦੇਵ ਸਿੰਘ ਦੀ ਪਤਨੀ ਮਹਿੰਦਰ ਕੌਰ ਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਸ਼ਾਮਲ ਹੈ। ਇਸ ਮੌਕੇ ਸਦਨ ਵਿੱਚ ਅਕਾਲੀ ਦਲ ਦੇ ਮੈਂਬਰ ਸ਼ਾਮਲ ਨਹੀਂ ਰਹੇ।