Breaking News LIVE: ਕਿਸਾਨਾਂ ਵੱਲੋਂ ਕਰਨਾਲ ਵੱਲ ਕੂਚ, ਸਰਕਾਰ ਨੇ ਲਾਈ ਦਫਾ 144, ਇੰਟਰਨੈੱਟ ਸੇਵਾ ਠੱਪ
Punjab Breaking News, 7 September 2021 LIVE Updates: ਅੱਜ ਸਾਵਧਾਨੀ ਵਜੋਂ ਧਾਰਾ 144 ਦਿੱਤੀ ਹੈ ਤੇ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ 'ਚ ਇੰਟਰਨੈੱਟ ਤੇ ਐਸਐਮਐਸ ਸੇਵਾ ਸਸਪੈਂਡ ਕਰਨ ਦਾ ਫੈਸਲਾ ਕੀਤਾ ਹੈ।
28 ਅਗਸਤ ਨੂੰ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਐਸਡੀਐਮ ਨੇ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ਨੂੰ ਨਿਸ਼ਾਨਾ ਬਣਾ ਕੇ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ। ਲਾਠੀਚਾਰਜ ’ਚ ਜ਼ਖ਼ਮੀ ਹੋਏ ਇਕ ਕਿਸਾਨ ਦੀ ਮੌਤ ਹੋ ਗਈ ਸੀ ਤੇ ਦਰਜਨ ਦੇ ਕਰੀਬ ਹੋਰ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐਸਡੀਐਮ ਤੇ ਪੁਲੀਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਦਾ ਅਲਟੀਮੇਟਮ ਦਿੱਤਾ ਸੀ।
ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੈਸ਼ਨਲ ਹਾਈਵੇਅ-44 ਰਾਹੀਂ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਰੂਟ ਨੂੰ ਕਰਨਾਲ ਤੋਂ ਪਹਿਲਾਂ ਹੀ ਬਦਲ ਦਿੱਤਾ ਹੈ। ਕਰਨਾਲ ਸ਼ਹਿਰ ਵੱਲ ਜਾਣ ਵਾਲੇ ਸਾਰੀਆਂ ਸੜਕਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਕਰਨਾਲ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਰੈਪਿਡ ਐਕਸ਼ਨ ਫੋਰਸ (ਆਰਏਐਫ) ਦੇ ਜਵਾਨਾਂ ਦੀ ਟੁੱਕੜੀ ਨੂੰ ਸੱਦਿਆ ਹੈ ਜਿਸ ਵਿੱਚ 620 ਜਵਾਨ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਇੱਕ ਦਰਜਨ ਦੇ ਕਰੀਬ ਐਸਪੀ, ਡੀਐਸਪੀ, ਇੰਸਪੈਕਟਰ ਤੇ ਹਰਿਆਣਾ ਪੁਲਿਸ ਦੇ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ।
ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਹੈ। ਇਸ ਤੋਂ ਇਲਾਵਾ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।
ਕਿਸਾਨਾਂ ਦੇ ਜਥੇ ਕਰਨਾਲ ਅਨਾਜ ਮੰਡੀ ਵਿੱਚ ਪਹੁੰਚ ਰਹੇ ਹਨ। ਸਾਰੀਆਂ ਕਿਸਾਨ ਜਥੇਬੰਦੀਆਂ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣ ਮਗਰੋਂ ਸਕੱਤਰੇਤ ਵੱਲ ਕੂਚ ਕਰਨਗੀਆਂ। ਕਿਸਾਨਾਂ ਦੇ ਕਹਿਣਾ ਹੈ ਕਿ ਉਹ ਜਥੇਬੰਦੀਆਂ ਦੇ ਆਦੇਸ਼ ਮੁਤਾਬਕ ਹੀ ਚੱਲ਼ਣਗੇ।
ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਅੱਜ ਕਿਸਾਨ ਕਰਨਾਲ ਸਕੱਤਰੇਤ ਦਾ ਘਿਰਾਓ ਕਰਨ ਜਾ ਰਹੇ ਹਨ। ਇਸ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਪੂਰੇ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕੀਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਰੋਕਾਂ ਲਗਾ ਰਹੀ ਹੈ। ਇਨ੍ਹਾਂ ਰੋਕਾਂ ਨੂੰ ਸ਼ਾਂਤਮਈ ਢੰਗ ਨਾਲ ਤੋੜਦੇ ਹੋਏ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁਝ ਕੇ ਹਿੰਸਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦਾ ਹੈ ਪਰ ਕਿਸਾਨ ਸ਼ਾਂਤਮਈ ਢੰਗ ਨਾਲ ਅੱਗੇ ਵਧਦੇ ਰਹਿਣ।
ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਦੇ ਮੁਖੀ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਮੰਗਲਵਾਰ ਨੂੰ ਇੱਥੇ ਇਕ ਵੱਡੀ ਪੰਚਾਇਤ ਕੀਤੀ ਜਾਵੇਗੀ ਜਿਸ ਤੋਂ ਬਾਅਦ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿਸਾਨ ਮੰਗਲਵਾਰ ਸਵੇਰੇ ਕਰਨਾਲ ਦੀ ਨਵੀਂ ਅਨਾਜ ਮੰਡੀ 'ਚ ਇਕੱਠੇ ਹੋਣਗੇ। ਕਰਨਾਲ ਪੁਲਿਸ ਨੇ ਕਿਸਾਨ ਲੀਡਰਾਂ ਦੇ ਐਲਾਨ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ।
ਹਰਿਆਣਾ ਪੁਲਿਸ ਵੱਲੋਂ ਜਾਰੀ ਹੁਕਮਾ ਮੁਤਾਬਕ ਮੁੱਖ ਰਾਸ਼ਟਰੀ ਰਾਜਮਾਰਗ 44 ਅੰਬਾਲਾ-ਦਿੱਲੀ 'ਤੇ ਮੰਗਲਵਾਰ ਕਰਨਾਲ ਜ਼ਿਲ੍ਹੇ 'ਚ ਕੁਝ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਐਨਐਚ-44 ਦਾ ਉਪਯੋਗ ਕਰਨ ਵਾਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਰਨਾਲ ਸ਼ਹਿਰ ਦੀ ਯਾਤਰਾ ਕਰਨ ਤੋਂ ਬਚਣ ਜਾਂ ਸੱਤ ਸਤੰਬਰ ਨੂੰ ਆਪਣੀ ਪਿੰਡਾਂ ਤਕ ਜਾਣ ਲਈ ਹੋਰਾਂ ਰਾਹਾਂ ਦਾ ਇਸਤੇਮਾਲ ਕਰਨ।
ਹਰਿਆਣਾ ਸਰਕਾਰ ਵੱਲੋਂ ਜਾਰੀ ਬਿਆਨ ਦੇ ਮੁਤਾਬਕ ਮੰਗਲਵਾਰ ਪੂਰਾ ਦਿਨ ਇੰਟਰਨੈੱਟ ਤੇ ਐਸਐਮਐਸ ਸਰਵਿਸ ਸਸਪੈਂਡ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਲ ਪ੍ਰਸ਼ਾਸਨ ਨੇ ਸੀਆਰਪੀਸੀ ਦੀ ਧਾਰਾ 144 ਜਾਰੀ ਕਰਕੇ ਪੰਜ ਜਾਂ ਉਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਾ ਦਿੱਤੀ ਹੈ।
ਇਸ ਦਰਮਿਆਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਧਾਰਾ 144 ਦਿੱਤੀ ਹੈ ਤੇ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ 'ਚ ਇੰਟਰਨੈੱਟ ਤੇ ਐਸਐਮਐਸ ਸੇਵਾ ਸਸਪੈਂਡ ਕਰਨ ਦਾ ਫੈਸਲਾ ਕੀਤਾ ਹੈ।
ਕਿਸਾਨਾਂ 'ਤੇ 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਖਿਲਾਫ ਕਰਨਾਲ 'ਚ ਮੰਗਲਵਾਰ ਮਹਾਂ ਪੰਚਾਇਤ ਬੁਲਾਈ ਗਈ ਹੈ। ਇਸ ਦੇ ਨਾਲ ਹੀ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ 'ਤੇ ਅੜੇ ਹਨ।
ਪਿਛੋਕੜ
Punjab Breaking News, 7 September 2021 LIVE Updates: ਕਿਸਾਨਾਂ 'ਤੇ 28 ਅਗਸਤ ਨੂੰ ਹੋਏ ਪੁਲਿਸ ਲਾਠੀਚਾਰਜ ਦੇ ਖਿਲਾਫ ਕਰਨਾਲ 'ਚ ਮੰਗਲਵਾਰ ਮਹਾਂ ਪੰਚਾਇਤ ਬੁਲਾਈ ਗਈ ਹੈ। ਇਸ ਦੇ ਨਾਲ ਹੀ ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ 'ਤੇ ਅੜੇ ਹਨ। ਇਸ ਦਰਮਿਆਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਧਾਰਾ 144 ਦਿੱਤੀ ਹੈ ਤੇ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਨੀਪਤ 'ਚ ਇੰਟਰਨੈੱਟ ਤੇ ਐਸਐਮਐਸ ਸੇਵਾ ਸਸਪੈਂਡ ਕਰਨ ਦਾ ਫੈਸਲਾ ਕੀਤਾ ਹੈ।
ਹਰਿਆਣਾ ਸਰਕਾਰ ਵੱਲੋਂ ਜਾਰੀ ਬਿਆਨ ਦੇ ਮੁਤਾਬਕ ਮੰਗਲਵਾਰ ਪੂਰਾ ਦਿਨ ਇੰਟਰਨੈੱਟ ਤੇ ਐਸਐਮਐਸ ਸਰਵਿਸ ਸਸਪੈਂਡ ਰਹੇਗੀ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਲ ਪ੍ਰਸ਼ਾਸਨ ਨੇ ਸੀਆਰਪੀਸੀ ਦੀ ਧਾਰਾ 144 ਜਾਰੀ ਕਰਕੇ ਪੰਜ ਜਾਂ ਉਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਾ ਦਿੱਤੀ ਹੈ।
ਹਰਿਆਣਾ ਪੁਲਿਸ ਵੱਲੋਂ ਜਾਰੀ ਹੁਕਮਾ ਮੁਤਾਬਕ ਮੁੱਖ ਰਾਸ਼ਟਰੀ ਰਾਜਮਾਰਗ 44 ਅੰਬਾਲਾ-ਦਿੱਲੀ 'ਤੇ ਮੰਗਲਵਾਰ ਕਰਨਾਲ ਜ਼ਿਲ੍ਹੇ 'ਚ ਕੁਝ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਐਨਐਚ-44 ਦਾ ਉਪਯੋਗ ਕਰਨ ਵਾਲਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਰਨਾਲ ਸ਼ਹਿਰ ਦੀ ਯਾਤਰਾ ਕਰਨ ਤੋਂ ਬਚਣ ਜਾਂ ਸੱਤ ਸਤੰਬਰ ਨੂੰ ਆਪਣੀ ਪਿੰਡਾਂ ਤਕ ਜਾਣ ਲਈ ਹੋਰਾਂ ਰਾਹਾਂ ਦਾ ਇਸਤੇਮਾਲ ਕਰਨ।
ਹਰਿਆਣਾ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਦੇ ਮੁਖੀ ਗੁਰਨਾਮ ਸਿੰਘ ਚਡੂਨੀ ਨੇ ਸੋਮਵਾਰ ਕਿਹਾ ਕਿ ਮੰਗਲਵਾਰ ਨੂੰ ਇੱਥੇ ਇਕ ਵੱਡੀ ਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਜਿਸ ਤੋਂ ਬਾਅਦ ਕਿਸਾਨ ਮੰਨੀ ਸਕੱਤਰੇਤ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿਸਾਨ ਮੰਗਲਵਾਰ ਸਵੇਰੇ ਕਰਨਾਲ ਦੀ ਨਵੀਂ ਅਨਾਜ ਮੰਡੀ 'ਚ ਇਕੱਠੇ ਹੋਣਗੇ। ਕਰਨਾਲ ਪੁਲਿਸ ਨੇ ਕਿਸਾਨ ਲੀਡਰਾਂ ਦੇ ਐਲਾਨ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ।
ਚੜੂਨੀ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਰੋਕਾਂ ਲਗਾ ਰਹੀ ਹੈ। ਇਨ੍ਹਾਂ ਰੋਕਾਂ ਨੂੰ ਸ਼ਾਂਤਮਈ ਢੰਗ ਨਾਲ ਤੋੜਦੇ ਹੋਏ ਅੱਗੇ ਵਧਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁਝ ਕੇ ਹਿੰਸਕ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦਾ ਹੈ ਪਰ ਕਿਸਾਨ ਸ਼ਾਂਤਮਈ ਢੰਗ ਨਾਲ ਅੱਗੇ ਵਧਦੇ ਰਹਿਣ।
- - - - - - - - - Advertisement - - - - - - - - -