ਪੜਚੋਲ ਕਰੋ

Breaking News LIVE: ਕਿਸਾਨਾਂ ਦੀ ਕਚਹਿਰੀ ਵਿੱਚ ਲੀਡਰਾਂ ਦੀ 'ਪੇਸ਼ੀ', ਸਾਰੀਆਂ ਪਾਰਟੀਆਂ ਨੂੰ ਦਿੱਤਾ ਵੱਖ-ਵੱਖ ਟਾਈਮ

Punjab Breaking News, 10 September 2021 LIVE Updates: ਸੰਯੁਕਤ ਕਿਸਾਨ ਮੋਰਚਾ ਨੇ ਅੱਜ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।

LIVE

Key Events
Breaking News Live Updates coronavirus updates Afghanistan News Live Punjab Jalandhar Chandigarh Amritsar Ludhiana Patiala Gurdaspur Latest news updates 2021 Breaking Live, Third Wave of Corona,Today Weather Report Taliban Breaking News LIVE: ਕਿਸਾਨਾਂ ਦੀ ਕਚਹਿਰੀ ਵਿੱਚ ਲੀਡਰਾਂ ਦੀ 'ਪੇਸ਼ੀ', ਸਾਰੀਆਂ ਪਾਰਟੀਆਂ ਨੂੰ ਦਿੱਤਾ ਵੱਖ-ਵੱਖ ਟਾਈਮ
breaking_punjab

Background

Punjab Breaking News, 10 September 2021 LIVE Updates: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲ਼ਜੁਲ ਸ਼ੁਰੂ ਹੋ ਗਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਅੱਜ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।

ਦੱਸ ਦਈਏ ਕਿ ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਕਿਸਾਨਾਂ ਦਰਮਿਆਨ ਬਣੇ ਟਕਰਾਅ ਦੇ ਮਹੌਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸਿਆਸੀ ਧਿਰਾਂ ਨੂੰ ਖੇਤੀ ਕਾਨੂੰਨਾਂ ਤੇ ਖੇਤੀ ਮਾਮਲਿਆਂ ਪ੍ਰਤੀ ਪਹੁੰਚ ਤੇ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਚਾਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰਤਾਲਾਪ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ।

ਜ਼ਿਕਰਯੋਗ ਹੈ ਖੇਤੀ ਕਾਨੂੰਨਾਂ ਵਿਰੁਧ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਸੂਬੇ ਵਿੱਚ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦਰਮਿਆਨ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਜਥੇਬੰਦੀਆਂ ਮੀਟਿੰਗ ਦੌਰਾਨ ਸਿਆਸੀ ਧਿਰਾਂ ’ਤੇ ਰਾਜਸੀ ਪ੍ਰੋਗਰਾਮ ਸ਼ੁਰੂ ਨਾ ਕਰਨ ਲਈ ਦਬਾਅ ਕਾਇਮ ਕਰ ਸਕਦੀਆਂ ਹਨ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 'ਗੱਲ ਪੰਜਾਬ ਦੀ’ ਪ੍ਰੋਗਰਾਮ ਵਿਰੁੱਧ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਸੁਖਬੀਰ ਬਾਦਲ ਨੇ ਇਹ ਪ੍ਰੋਗਰਾਮ ਹਫਤੇ ਲਈ ਟਾਲ ਦਿੱਤਾ ਸੀ ਤੇ ਕਿਸਾਨ ਜਥੇਬੰਦੀਆਂ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ। ਸੁਖਬੀਰ ਬਾਦਲ ਦਾ ਇਹ ਪ੍ਰੋਗਰਾਮ 10 ਸਤੰਬਰ ਤੋਂ ਦੁਬਾਰਾ ਸ਼ੁਰੂ ਹੋਣਾ ਹੈ।

12:28 PM (IST)  •  10 Sep 2021

ਭਾਜਪਾ ਨੂੰ ਛੱਡ ਕੇ ਬਾਕੀ ਪਾਰਟੀਆਂ ਦੇ ਲੀਡਰ ਪਹੁੰਚੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਬਾਕੀ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਲਈ ਸਵੇਰੇ ਗਿਆਰਾਂ ਵਜੇ ਚੰਡੀਗੜ੍ਹ ਦਾ ਸਮਾਂ ਦਿੱਤਾ ਗਿਆ ਸੀ। ਇਹ ਮੀਟਿੰਗ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਅਹਿਮ ਹੈ ਕਿਉਂਕਿ ਕਿਸਾਨ ਸਿਆਸੀ ਲੀਡਰਾਂ ਦਾ ਘਿਰਾਓ ਕਰ ਰਹੇ ਹਨ।

12:28 PM (IST)  •  10 Sep 2021

ਇਨ੍ਹਾਂ ਲੀਡਰਾਂ ਨੇ ਕੀਤੀ ਮੀ

ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਪਹੁੰਚ ਚੁੱਕੇ ਹਨ। ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਤੇ ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਦੀ ਮੀਟਿੰਗ ਲਈ ਪਹੁੰਚੇ ਚੁੱਕੇ ਹਨ।

12:27 PM (IST)  •  10 Sep 2021

ਕਿਸਾਨਾਂ ਦੀ ਕਚਹਿਰੀ ਵਿੱਚ ਸਿਆਸੀ ਲੀਡਰ ਪਹੁੰਚੇ

ਕਿਸਾਨਾਂ ਦੀ ਕਚਹਿਰੀ ਵਿੱਚ ਸਿਆਸੀ ਲੀਡਰ ਪਹੁੰਚ ਗਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿੱਚ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਬਾਰੇ ਸਵਾਲ-ਜਵਾਬ ਕੀਤੇ ਜਾਣਗੇ।

11:34 AM (IST)  •  10 Sep 2021

ਕਿਸਾਨ ਜਥੇਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ

ਅਕਾਲੀ ਦਲ ਦਾ ਕਹਿਣਾ ਹੈ ਕਿ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਇਸ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਹੀ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਦਰਅਸਲ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਆਰੰਭੀਆਂ ਗਈਆਂ ਸੀ। ਕਿਸਾਨ ਜਥੇਬੰਦੀਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਸੂਬੇ ਵਿੱਚ ਕਈ ਥਾਈਂ ਵਿਰੋਧ ਕੀਤਾ ਗਿਆ। ਮੋਗਾ ਵਿੱਚ ਤਾਂ ਮਾਮਲਾ ਇੰਨਾ ਜ਼ਿਆਦਾ ਉਲਝ ਗਿਆ ਕਿ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਤੇ ਅਕਾਲੀ ਦਲ ਨੇ 11 ਸਤੰਬਰ ਤੱਕ ‘ਗੱਲ ਪੰਜਾਬ ਦੀ’ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।

11:33 AM (IST)  •  10 Sep 2021

ਮੀਟਿੰਗ ਮਗਰੋਂ ਅਗਲੀ ਰਣਨੀਤੀ ਤੈਅ ਕਰਨ ਦਾ ਫ਼ੈਸਲਾ

ਸ਼੍ਰੋਮਣੀ ਅਕਾਲੀ ਦਲ ਦੀਆਂ ਨਜ਼ਰਾਂ ਅੱਜ ਚੰਡੀਗੜ੍ਹ ਵਿੱਚ ਹੋਰ ਰਹੀ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਉੱਪਰ ਹਨ। ਇਸ ਲਈ ਅਕਾਲੀ ਦਲ ਨੇ ਭਵਿੱਖ ਦੀ ਸਿਆਸੀ ਰਣਨੀਤੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਨੇ ਚਾਰ ਸੀਨੀਅਰ ਅਕਾਲੀ ਲੀਡਰਾਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਨਿਯੁਕਤ ਕੀਤਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
Punjab News: ਕੌਮ ਦੇ ਨਵੇਂ ਜਥੇਦਾਰ ਨੇ ਸੰਗਤ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਕਿਹਾ- ਪੰਥ ਦੇ ਸਾਹਮਣੇ ਬਹੁਤ ਚੁਣੌਤੀਆਂ, ਬਾਣੀ ਤੇ ਬਾਣੇ ਦੇ ਨਾਲ ਜੁੜਨ ਦਾ ਦਿੱਤਾ ਸੁਨੇਹਾ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
ਗੁਰੂ ਰਾਮਦਾਸ ਸਰਾਂ 'ਚ ਹੋਇਆ ਹੰਗਾਮਾ, ਪ੍ਰਵਾਸੀ ਨੇ ਸੇਵਾਦਾਰ 'ਤੇ ਕੀਤਾ ਹਮਲਾ, ਪੈ ਗਈਆਂ ਭਾਜੜਾਂ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Embed widget