Breaking News LIVE: ਕਿਸਾਨਾਂ ਦੀ ਕਚਹਿਰੀ ਵਿੱਚ ਲੀਡਰਾਂ ਦੀ 'ਪੇਸ਼ੀ', ਸਾਰੀਆਂ ਪਾਰਟੀਆਂ ਨੂੰ ਦਿੱਤਾ ਵੱਖ-ਵੱਖ ਟਾਈਮ
Punjab Breaking News, 10 September 2021 LIVE Updates: ਸੰਯੁਕਤ ਕਿਸਾਨ ਮੋਰਚਾ ਨੇ ਅੱਜ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ ਬਾਕੀ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਲਈ ਸਵੇਰੇ ਗਿਆਰਾਂ ਵਜੇ ਚੰਡੀਗੜ੍ਹ ਦਾ ਸਮਾਂ ਦਿੱਤਾ ਗਿਆ ਸੀ। ਇਹ ਮੀਟਿੰਗ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਅਹਿਮ ਹੈ ਕਿਉਂਕਿ ਕਿਸਾਨ ਸਿਆਸੀ ਲੀਡਰਾਂ ਦਾ ਘਿਰਾਓ ਕਰ ਰਹੇ ਹਨ।
ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਪਹੁੰਚ ਚੁੱਕੇ ਹਨ। ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਤੇ ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਦੀ ਮੀਟਿੰਗ ਲਈ ਪਹੁੰਚੇ ਚੁੱਕੇ ਹਨ।
ਕਿਸਾਨਾਂ ਦੀ ਕਚਹਿਰੀ ਵਿੱਚ ਸਿਆਸੀ ਲੀਡਰ ਪਹੁੰਚ ਗਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿੱਚ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਬਾਰੇ ਸਵਾਲ-ਜਵਾਬ ਕੀਤੇ ਜਾਣਗੇ।
ਅਕਾਲੀ ਦਲ ਦਾ ਕਹਿਣਾ ਹੈ ਕਿ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਇਸ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਹੀ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਦਰਅਸਲ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਆਰੰਭੀਆਂ ਗਈਆਂ ਸੀ। ਕਿਸਾਨ ਜਥੇਬੰਦੀਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਸੂਬੇ ਵਿੱਚ ਕਈ ਥਾਈਂ ਵਿਰੋਧ ਕੀਤਾ ਗਿਆ। ਮੋਗਾ ਵਿੱਚ ਤਾਂ ਮਾਮਲਾ ਇੰਨਾ ਜ਼ਿਆਦਾ ਉਲਝ ਗਿਆ ਕਿ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਤੇ ਅਕਾਲੀ ਦਲ ਨੇ 11 ਸਤੰਬਰ ਤੱਕ ‘ਗੱਲ ਪੰਜਾਬ ਦੀ’ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਦੀਆਂ ਨਜ਼ਰਾਂ ਅੱਜ ਚੰਡੀਗੜ੍ਹ ਵਿੱਚ ਹੋਰ ਰਹੀ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਉੱਪਰ ਹਨ। ਇਸ ਲਈ ਅਕਾਲੀ ਦਲ ਨੇ ਭਵਿੱਖ ਦੀ ਸਿਆਸੀ ਰਣਨੀਤੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਨੇ ਚਾਰ ਸੀਨੀਅਰ ਅਕਾਲੀ ਲੀਡਰਾਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਨਿਯੁਕਤ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 'ਗੱਲ ਪੰਜਾਬ ਦੀ’ ਪ੍ਰੋਗਰਾਮ ਵਿਰੁੱਧ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਸੁਖਬੀਰ ਬਾਦਲ ਨੇ ਇਹ ਪ੍ਰੋਗਰਾਮ ਹਫਤੇ ਲਈ ਟਾਲ ਦਿੱਤਾ ਸੀ ਤੇ ਕਿਸਾਨ ਜਥੇਬੰਦੀਆਂ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ। ਸੁਖਬੀਰ ਬਾਦਲ ਦਾ ਇਹ ਪ੍ਰੋਗਰਾਮ 10 ਸਤੰਬਰ ਤੋਂ ਦੁਬਾਰਾ ਸ਼ੁਰੂ ਹੋਣਾ ਹੈ।
ਖੇਤੀ ਕਾਨੂੰਨਾਂ ਵਿਰੁਧ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਸੂਬੇ ਵਿੱਚ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦਰਮਿਆਨ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਜਥੇਬੰਦੀਆਂ ਮੀਟਿੰਗ ਦੌਰਾਨ ਸਿਆਸੀ ਧਿਰਾਂ ’ਤੇ ਰਾਜਸੀ ਪ੍ਰੋਗਰਾਮ ਸ਼ੁਰੂ ਨਾ ਕਰਨ ਲਈ ਦਬਾਅ ਕਾਇਮ ਕਰ ਸਕਦੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਚਾਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰਤਾਲਾਪ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ।
ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਕਿਸਾਨਾਂ ਦਰਮਿਆਨ ਬਣੇ ਟਕਰਾਅ ਦੇ ਮਹੌਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸਿਆਸੀ ਧਿਰਾਂ ਨੂੰ ਖੇਤੀ ਕਾਨੂੰਨਾਂ ਤੇ ਖੇਤੀ ਮਾਮਲਿਆਂ ਪ੍ਰਤੀ ਪਹੁੰਚ ਤੇ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਕਰਨਗੇ।
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲ਼ਜੁਲ ਸ਼ੁਰੂ ਹੋ ਗਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਅੱਜ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।
ਪਿਛੋਕੜ
Punjab Breaking News, 10 September 2021 LIVE Updates: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲ਼ਜੁਲ ਸ਼ੁਰੂ ਹੋ ਗਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਅੱਜ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਏਗੀ।
ਦੱਸ ਦਈਏ ਕਿ ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਕਿਸਾਨਾਂ ਦਰਮਿਆਨ ਬਣੇ ਟਕਰਾਅ ਦੇ ਮਹੌਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸਿਆਸੀ ਧਿਰਾਂ ਨੂੰ ਖੇਤੀ ਕਾਨੂੰਨਾਂ ਤੇ ਖੇਤੀ ਮਾਮਲਿਆਂ ਪ੍ਰਤੀ ਪਹੁੰਚ ਤੇ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਚਾਰ ਆਗੂਆਂ ਨੂੰ ਨਿਯੁਕਤ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਇਸ ਵਾਰਤਾਲਾਪ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ।
ਜ਼ਿਕਰਯੋਗ ਹੈ ਖੇਤੀ ਕਾਨੂੰਨਾਂ ਵਿਰੁਧ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਸੂਬੇ ਵਿੱਚ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦਰਮਿਆਨ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨ ਜਥੇਬੰਦੀਆਂ ਮੀਟਿੰਗ ਦੌਰਾਨ ਸਿਆਸੀ ਧਿਰਾਂ ’ਤੇ ਰਾਜਸੀ ਪ੍ਰੋਗਰਾਮ ਸ਼ੁਰੂ ਨਾ ਕਰਨ ਲਈ ਦਬਾਅ ਕਾਇਮ ਕਰ ਸਕਦੀਆਂ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 'ਗੱਲ ਪੰਜਾਬ ਦੀ’ ਪ੍ਰੋਗਰਾਮ ਵਿਰੁੱਧ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਸੁਖਬੀਰ ਬਾਦਲ ਨੇ ਇਹ ਪ੍ਰੋਗਰਾਮ ਹਫਤੇ ਲਈ ਟਾਲ ਦਿੱਤਾ ਸੀ ਤੇ ਕਿਸਾਨ ਜਥੇਬੰਦੀਆਂ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ। ਸੁਖਬੀਰ ਬਾਦਲ ਦਾ ਇਹ ਪ੍ਰੋਗਰਾਮ 10 ਸਤੰਬਰ ਤੋਂ ਦੁਬਾਰਾ ਸ਼ੁਰੂ ਹੋਣਾ ਹੈ।
- - - - - - - - - Advertisement - - - - - - - - -