Breaking News LIVE: ਅਕਾਲੀ ਦਲ ਦਾ ਸੰਸਦ ਵੱਲ ਮਾਰਚ ਸ਼ੁਰੂ, ਸੁਖਬੀਰ ਬਾਦਲ ਵੱਲੋਂ ਬੈਰੀਕੇਡ ਨਾ ਤੋੜਨ ਦੀ ਹਦਾਇਤ

Punjab Breaking News, 17 September 2021 LIVE Updates: ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਦੀ ਯਾਤਰਾ ਕਰਨਗੇ ਤੇ ਉਨ੍ਹਾਂ ਦਾ ਮਾਰਚ ਬਿਲਕੁਲ ਸ਼ਾਂਤਮਈ ਹੋਵੇਗਾ।

ਏਬੀਪੀ ਸਾਂਝਾ Last Updated: 17 Sep 2021 11:41 AM
ਧਾਰਾ 144 ਲਾਗੂ

ਅਕਾਲੀ ਦਲ ਦੀ ਪ੍ਰਦਰਸ਼ਨ ਕਰਕੇ ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਹਨ ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਹੈ। ਨਵੀਂ ਦਿੱਲੀ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ।

ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਕਰਕੇ ਦਿੱਲੀ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪੁਲਿਸ ਨੇ ਕਈ ਥਾਵਾਂ ਉੱਪਰ ਬੈਰੀਕੇਡਿੰਗ ਕੀਤੀ ਗਈ ਹੈ। ਇਸ ਕਰਕੇ ਸਵੇਰੇ ਹੀ ਵਾਹਨਾਂ ਨੂੰ ਬਦਲਵੇਂ ਰਾਹਾਂ ਰਾਹੀਂ ਜਾਣਾ ਪਿਆ।

ਅੱਜ ਦੇ ਹੀ ਦਿਨ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਸੀ

ਇੱਥੇ ਅਰਦਾਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵੱਲ ਮਾਰਚ ਸ਼ੁਰੂ ਕੀਤਾ ਗਿਆ। ਅੱਜ ਦੇ ਹੀ ਦਿਨ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਸੀ। ਇਸ ਦੇ ਰੋਸ ਵਜੋਂ ਅੱਜ ਇੱਕ ਸਾਲ ਹੋਣ 'ਤੇ ਅਕਾਲੀ ਦਲ ਵੱਲੋਂ ਅੱਜ ਸਰਕਾਰ ਨੂੰ ਜਗਾਉਣ ਲਈ ਸੰਸਦ ਵਲ ਕੂਚ ਕੀਤਾ ਜਾ ਰਿਹਾ ਹੈ। 

ਸੰਸਦ ਵੱਲ ਮਾਰਚ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਦਾ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਸ਼ੁਰੂ ਹੋ ਗਿਆ ਹੈ। ਮਾਰਚ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ। 

ਸ਼ਾਂਤੀ ਭੰਗ ਨਾ ਕਰਨ ਦੀ ਅਪੀਲ

ਸੁਖਬੀਰ ਬਾਦਲ ਵੱਲੋਂ ਵਰਕਰਾਂ ਨੂੰ ਸ਼ਾਂਤੀ ਭੰਗ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਬੈਰੀਕੇਡ ਨਾ ਤੋੜਨ ਲਈ ਵੀ ਕਿਹਾ ਹੈ। ਸੁਖਬੀਰ ਨੇ ਕਿਹਾ ਹੈ ਕਿਹਾ ਕਿ ਮਾਰਚਸ਼ਾਂਤੀ ਪੂਰਨ ਕੱਢਿਆ ਜਾਵੇਗਾ।

ਆਮ ਆਦਮੀ ਪਾਰਟੀ ਦਾ ਐਕਸ਼ਨ

ਆਮ ਆਦਮੀ ਪਾਰਟੀ ਦੇ ਬੁਲਾਰੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਇਨ੍ਹਾਂ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਕਿਸਾਨਾਂ ਵਿੱਚ ਗੁੱਸਾ ਹੈ। ਉਨ੍ਹਾਂ ਦੇ ਵਿਰੋਧ ਵਿੱਚ, ਦੇਸ਼ ਦੇ ਕਿਸਾਨ ਇੱਕ ਸਾਲ ਤੋਂ ਧਰਨੇ ’ਤੇ ਹਨ ਤੇ ਕੁਰਬਾਨੀਆਂ ਦੇ ਰਹੇ ਹਨ। 

ਆਮ ਆਦਮੀ ਪਾਰਟੀ ਦਾ ਅੱਜ ਪੰਜਾਬ ’ਚ ਕੈਂਡਲ ਮਾਰਚ

ਆਮ ਆਦਮੀ ਪਾਰਟੀ (ਆਪ) ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰੇਗੀ। ਇਸ ਦੌਰਾਨ 17 ਸਤੰਬਰ ਨੂੰ ‘ਕਾਲਾ ਦਿਵਸ’ ਮਨਾਇਆ ਜਾਵੇਗਾ।

ਮਾਰਚ ਸ਼ਾਂਤੀਪੂਰਨ ਰਹੇਗਾ

ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਇਜਾਜ਼ਤ ਤੋਂ ਬਿਨਾਂ ਅਕਾਲੀ ਵਰਕਰ ਦਿੱਲੀ ਵਿੱਚ ਸੰਸਦ ਮਾਰਚ ਕੱਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਾਰਚ ਸ਼ਾਂਤੀਪੂਰਨ ਰਹੇਗਾ।

‘ਕਾਲਾ ਦਿਵਸ’ ਮਨਾਉਣ ਦਾ ਐਲਾਨ

ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ 17 ਸਤੰਬਰ ਨੂੰ ਖੇਤੀਬਾੜੀ ਕਾਨੂੰਨਾਂ ਦੇ ਪਾਸ ਹੋਣ ਦੇ ਵਿਰੋਧ ਵਿੱਚ ਦਿੱਲੀ ਵਿੱਚ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਰਕਾਬਗੰਜ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਮਾਰਚ ਕੱਣ ਦਾ ਐਲਾਨ ਕੀਤਾ ਸੀ, ਪਰ ਕੇਂਦਰ ਨੇ ਅਕਾਲੀ ਦਲ ਦੇ ਇਸ ਮਾਰਚ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।

ਕਿਸਾਨਾਂ ਨੂੰ ਮਨਾਉਣ ਦਾ ਯਤਨ

ਮੋਗਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚੋਣ ਰੈਲੀ ਦੌਰਾਨ ਕਿਸਾਨਾਂ ’ਤੇ ਹੋਏ ਲਾਠੀਚਾਰਜ ਕਾਰਣ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਰਾਜ਼ ਹਨ। ਇਸ ਘਟਨਾ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਸਿਆਸੀ ਪਾਰਟੀਆਂ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਕਿਸਾਨਾਂ ਨੂੰ ਮਨਾਉਣ ਵਿੱਚ ਰੁੱਝਿਆ ਹੋਇਆ ਹੈ।

ਖੇਤੀਬਾੜੀ ਕਾਨੂੰਨਾਂ ਵਿਰੁੱਧ ‘ਕਾਲਾ ਦਿਵਸ’

ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ‘ਕਾਲਾ ਦਿਵਸ’ ਮਨਾਏਗਾ। ਕੇਂਦਰ ਸਰਕਾਰ ਤੋਂ ਇਜਾਜ਼ਤ ਨਾ ਮਿਲਣ 'ਤੇ ਵੀ ਅਕਾਲੀ ਦਲ ਸੰਸਦ ਵੱਲ ਆਪਣਾ ਮਾਰਚ ਕਰੇਗਾ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਦੀ ਯਾਤਰਾ ਕਰਨਗੇ ਤੇ ਉਨ੍ਹਾਂ ਦਾ ਮਾਰਚ ਬਿਲਕੁਲ ਸ਼ਾਂਤਮਈ ਹੋਵੇਗਾ।

ਪਿਛੋਕੜ

Punjab Breaking News, 17 September 2021 LIVE Updates: ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ‘ਕਾਲਾ ਦਿਵਸ’ ਮਨਾਏਗਾ। ਕੇਂਦਰ ਸਰਕਾਰ ਤੋਂ ਇਜਾਜ਼ਤ ਨਾ ਮਿਲਣ 'ਤੇ ਵੀ ਅਕਾਲੀ ਦਲ ਸੰਸਦ ਵੱਲ ਆਪਣਾ ਮਾਰਚ ਕਰੇਗਾ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਦੀ ਯਾਤਰਾ ਕਰਨਗੇ ਤੇ ਉਨ੍ਹਾਂ ਦਾ ਮਾਰਚ ਬਿਲਕੁਲ ਸ਼ਾਂਤਮਈ ਹੋਵੇਗਾ।

ਮੋਗਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਚੋਣ ਰੈਲੀ ਦੌਰਾਨ ਕਿਸਾਨਾਂ ’ਤੇ ਹੋਏ ਲਾਠੀਚਾਰਜ ਕਾਰਣ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਰਾਜ਼ ਹਨ। ਇਸ ਘਟਨਾ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਸਿਆਸੀ ਪਾਰਟੀਆਂ ਦੀਆਂ ਚੋਣ ਰੈਲੀਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਕਿਸਾਨਾਂ ਨੂੰ ਮਨਾਉਣ ਵਿੱਚ ਰੁੱਝਿਆ ਹੋਇਆ ਹੈ।

ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ 17 ਸਤੰਬਰ ਨੂੰ ਖੇਤੀਬਾੜੀ ਕਾਨੂੰਨਾਂ ਦੇ ਪਾਸ ਹੋਣ ਦੇ ਵਿਰੋਧ ਵਿੱਚ ਦਿੱਲੀ ਵਿੱਚ ‘ਕਾਲਾ ਦਿਵਸ’ ਮਨਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਰਕਾਬਗੰਜ ਗੁਰਦੁਆਰਾ ਸਾਹਿਬ ਤੋਂ ਸੰਸਦ ਤੱਕ ਮਾਰਚ ਕੱਣ ਦਾ ਐਲਾਨ ਕੀਤਾ ਸੀ, ਪਰ ਕੇਂਦਰ ਨੇ ਅਕਾਲੀ ਦਲ ਦੇ ਇਸ ਮਾਰਚ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।

ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਇਜਾਜ਼ਤ ਤੋਂ ਬਿਨਾਂ ਅਕਾਲੀ ਵਰਕਰ ਦਿੱਲੀ ਵਿੱਚ ਸੰਸਦ ਮਾਰਚ ਕੱਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਾਰਚ ਸ਼ਾਂਤੀਪੂਰਨ ਰਹੇਗਾ।

ਆਮ ਆਦਮੀ ਪਾਰਟੀ ਦਾ ਅੱਜ ਪੰਜਾਬ ’ਚ ਕੈਂਡਲ ਮਾਰਚ

ਆਮ ਆਦਮੀ ਪਾਰਟੀ (ਆਪ) ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਕੈਂਡਲ ਮਾਰਚ ਕੱਢ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰੇਗੀ। ਇਸ ਦੌਰਾਨ 17 ਸਤੰਬਰ ਨੂੰ ‘ਕਾਲਾ ਦਿਵਸ’ ਮਨਾਇਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਇਨ੍ਹਾਂ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਕਿਸਾਨਾਂ ਵਿੱਚ ਗੁੱਸਾ ਹੈ। ਉਨ੍ਹਾਂ ਦੇ ਵਿਰੋਧ ਵਿੱਚ, ਦੇਸ਼ ਦੇ ਕਿਸਾਨ ਇੱਕ ਸਾਲ ਤੋਂ ਧਰਨੇ ’ਤੇ ਹਨ ਤੇ ਕੁਰਬਾਨੀਆਂ ਦੇ ਰਹੇ ਹਨ। ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਦੀ ਸਹਿਮਤੀ ਨਾਲ, ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੋਂ ਖੇਤੀਬਾੜੀ ਕਾਨੂੰਨ ਬਣਾਏ ਤੇ ਖੇਤੀ, ਕਿਸਾਨਾਂ ਅਤੇ ਹੋਰ ਸਾਰੇ ਨਿਰਭਰ ਵਰਗਾਂ ਦੀ ਆਰਥਿਕ ਬਰਬਾਦੀ ਦੀ ਕਹਾਣੀ ਲਿਖੀ।

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.