Breaking News LIVE: ਨਵੀਂ ਸਰਕਾਰ ਦੇ ਨਵੇਂ ਫਰਮਾਨ, ਮੁਲਾਜ਼ਮਾਂ 'ਤੇ ਸ਼ਿਕੰਜਾ, ਵੀਆਈਪੀ ਕਲਚਰ 'ਤੇ ਲੱਗੇਗੀ ਬ੍ਰੇਕ

Punjab Breaking News, 21 September 2021 LIVE Updates: ਚੰਨੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਨਾਲ ਹੀ ਆਪਣੀ ਤੇ ਹੋਰ ਮੰਤਰੀਆਂ ਦੀ ਸੁਰੱਖਿਆ ਵਿੱਚ ਕਟੌਤੀ ਦਾ ਸੰਕੇਤ ਦਿੱਤਾ ਹੈ।

ਏਬੀਪੀ ਸਾਂਝਾ Last Updated: 21 Sep 2021 10:41 AM
ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ

ਸਰਕਾਰ ਨੇ ਪ੍ਰਬੰਧਕੀ ਸਕੱਤਰਾਂ ਨੂੰ ਉਨ੍ਹਾਂ ਦੇ ਅਧੀਨ ਡਾਇਰੈਕਟੋਰੇਟਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਪ੍ਰਮੁੱਖਾਂ ਤੋਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਵੀ ਜ਼ਿੰਮੇਵਾਰ ਕਰਾਰ ਦਿੱਤਾ ਹੈ। ਇਸੇ ਤਰ੍ਹਾਂ ਫੀਲਡ 'ਚ ਵਿਭਾਗਾਂ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਦਫ਼ਤਰੀ ਸਟਾਫ਼ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਹੋਣਗੇ। ਸਰਕਾਰ ਵੱਲੋਂ ਇਹ ਵੀ ਆਦੇਸ਼ ਦਿੱਤਾ ਗਿਆ ਹੈ ਕਿ ਦਫ਼ਤਰੀ ਕੰਮਾਂ 'ਚ ਪਾਰਦਰਸ਼ਤਾ ਲਿਆਂਦੀ ਜਾਵੇ ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ 'ਤੇ ਪਾਰਦਰਸ਼ੀ ਤਰੀਕੇ ਨਾਲ ਕੀਤਾ ਜਾਵੇ।

ਹਾਜ਼ਰੀ ਦੀ ਜਾਂਚ ਕਰਨ ਦੇ ਹੁਕਮ

ਸਾਰੇ ਪ੍ਰਬੰਧਕੀ ਸਕੱਤਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ 'ਚ ਘੱਟੋ-ਘੱਟ 2 ਵਾਰ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਹਾਜ਼ਰੀ ਦੀ ਜਾਂਚ ਕਰਨ। ਨਾਲ ਹੀ ਆਪਣੇ ਅਧੀਨ ਸੰਸਥਾਵਾਂ 'ਚ ਚੱਲ ਰਹੇ ਕੰਮ ਤੇ ਰਿਕਾਰਡਾਂ ਦੀ ਜਾਂਚ ਕਰਨ।

ਅਧਿਕਾਰੀ ਤੇ ਮੁਲਾਜ਼ਮ ਸਵੇਰੇ 9 ਵਜੇ ਦਫਤਰ ਪਹੁੰਚਣ
ਸੂਬੇ ਦੇ ਪ੍ਰਸੋਨਲ ਵਿਭਾਗ ਵੱਲੋਂ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸਡੀਐਮਜ਼ ਨੂੰ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਅਧਿਕਾਰੀ ਤੇ ਮੁਲਾਜ਼ਮ ਸਵੇਰੇ 9 ਵਜੇ ਆਪਣੇ ਦਫ਼ਤਰਾਂ 'ਚ ਪਹੁੰਚ ਜਾਣ ਤੇ ਸ਼ਾਮ ਨੂੰ ਦਫ਼ਤਰ ਸਮੇਂ ਤਕ ਹਾਜ਼ਰ ਰਹਿਣ।
ਮੁਲਾਜ਼ਮਾਂ 'ਤੇ ਸ਼ਿਕੰਜਾ

ਪੰਜਾਬ ਦੀ ਨਵੀਂ ਸਰਕਾਰ ਨੇ ਆਪਣੇ ਕੰਮਕਾਜ 'ਚ ਤੇਜ਼ੀ ਲਿਆਉਣ ਲਈ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਵੇਰੇ 9 ਵਜੇ ਦਫ਼ਤਰਾਂ 'ਚ ਆਪਣੀ ਹਾਜ਼ਰੀ ਦਰਜ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਭਾਗਾਂ 'ਚ ਕਿਸੇ ਵੀ ਸਮੇਂ ਜਾਂਚ ਕੀਤੀ ਜਾ ਸਕਦੀ ਹੈ।

ਸੁਰੱਖਿਆ ਦੀ ਸਮੀਖਿਆ

ਰੰਧਾਵਾ ਨੇ ਇਹ ਵੀ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਆਗੂਆਂ ਤੇ ਹੋਰਨਾਂ ਨੂੰ ਮੁਹੱਈਆ ਕਰਵਾਈ ਗਈ ਸੁਰੱਖਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ ਹੈ। ਪੰਜਾਬ ਭਵਨ 'ਚ ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਮੁੱਖ ਮੰਤਰੀ ਨਾਲ ਰਸਮੀ ਮੀਟਿੰਗ ਲਈ ਸਕੱਤਰੇਤ ਪਹੁੰਚੇ ਸੁਖਜਿੰਦਰ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਵੀ ਪੂਰੀ ਤਰ੍ਹਾਂ ਖ਼ਤਮ ਕਰੇਗੀ।

ਲੀਡਰਾਂ ਦੀ ਸੁਰੱਖਿਆ ਛੱਤਰੀ ਘਟੇਗੀ

ਚੰਨੀ ਦਾ ਮੰਨਣਾ ਹੈ ਕਿ ਜਿੰਨੇ ਸੁਰੱਖਿਆ ਪ੍ਰਬੰਧਾਂ ਨਾਲ ਉਨ੍ਹਾਂ ਤੇ ਹੋਰਨਾਂ ਆਗੂਆਂ ਦਾ ਕੰਮ ਚੱਲ ਸਕਦਾ ਹੈ, ਓਨਾ ਹੀ ਸੁਰੱਖਿਆ ਬੇੜਾ ਉਨ੍ਹਾਂ ਕੋਲ ਰੱਖਿਆ ਜਾਵੇ। ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਬਗੈਰ ਕਿਸੇ ਕਾਰਨ ਸੁਰੱਖਿਆ ਲਸ਼ਕਰ ਨਾਲ ਲੈ ਕੇ ਨਹੀਂ ਚੱਲਣਗੇ। ਜਿੰਨੀ ਸੁਰੱਖਿਆ ਨਾਲ ਕੰਮ ਚੱਲ ਸਕਦਾ ਹੈ, ਓਨੇ ਹੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਨਵੇਂ ਸੁਧਾਰਾਂ ਦਾ ਸੰਕੇਤ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਸੁਧਾਰਾਂ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਨੇ ਪਹਿਲੇ ਹੀ ਦਿਨ ਆਮ ਆਦਮੀ ਦੀ ਸਰਕਾਰ ਕਹਿ ਕੇ ਸਪਸ਼ਟ ਕਰ ਦਿੱਤਾ ਹੈ ਪੁਰਾਣੇ ਪ੍ਰਬੰਧ ਬਦਲਣਗੇ ਜਿਨ੍ਹਾਂ ਉੱਪਰ ਜਨਤਾ ਅਕਸਰ ਸਵਾਲ ਉਠਾਉਂਦੀ ਆ ਰਹੀ ਹੈ। ਚੰਨੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਨਾਲ ਹੀ ਆਪਣੀ ਤੇ ਹੋਰ ਮੰਤਰੀਆਂ ਦੀ ਸੁਰੱਖਿਆ ਵਿੱਚ ਕਟੌਤੀ ਦਾ ਸੰਕੇਤ ਦਿੱਤਾ ਹੈ।

ਪਿਛੋਕੜ

Punjab Breaking News, 21 September 2021 LIVE Updates: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਸੁਧਾਰਾਂ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਨੇ ਪਹਿਲੇ ਹੀ ਦਿਨ ਆਮ ਆਦਮੀ ਦੀ ਸਰਕਾਰ ਕਹਿ ਕੇ ਸਪਸ਼ਟ ਕਰ ਦਿੱਤਾ ਹੈ ਪੁਰਾਣੇ ਪ੍ਰਬੰਧ ਬਦਲਣਗੇ ਜਿਨ੍ਹਾਂ ਉੱਪਰ ਜਨਤਾ ਅਕਸਰ ਸਵਾਲ ਉਠਾਉਂਦੀ ਆ ਰਹੀ ਹੈ। ਚੰਨੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਨਾਲ ਹੀ ਆਪਣੀ ਤੇ ਹੋਰ ਮੰਤਰੀਆਂ ਦੀ ਸੁਰੱਖਿਆ ਵਿੱਚ ਕਟੌਤੀ ਦਾ ਸੰਕੇਤ ਦਿੱਤਾ ਹੈ।

ਚੰਨੀ ਦਾ ਮੰਨਣਾ ਹੈ ਕਿ ਜਿੰਨੇ ਸੁਰੱਖਿਆ ਪ੍ਰਬੰਧਾਂ ਨਾਲ ਉਨ੍ਹਾਂ ਤੇ ਹੋਰਨਾਂ ਆਗੂਆਂ ਦਾ ਕੰਮ ਚੱਲ ਸਕਦਾ ਹੈ, ਓਨਾ ਹੀ ਸੁਰੱਖਿਆ ਬੇੜਾ ਉਨ੍ਹਾਂ ਕੋਲ ਰੱਖਿਆ ਜਾਵੇ। ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਬਗੈਰ ਕਿਸੇ ਕਾਰਨ ਸੁਰੱਖਿਆ ਲਸ਼ਕਰ ਨਾਲ ਲੈ ਕੇ ਨਹੀਂ ਚੱਲਣਗੇ। ਜਿੰਨੀ ਸੁਰੱਖਿਆ ਨਾਲ ਕੰਮ ਚੱਲ ਸਕਦਾ ਹੈ, ਓਨੇ ਹੀ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਰੰਧਾਵਾ ਨੇ ਇਹ ਵੀ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਆਗੂਆਂ ਤੇ ਹੋਰਨਾਂ ਨੂੰ ਮੁਹੱਈਆ ਕਰਵਾਈ ਗਈ ਸੁਰੱਖਿਆ ਦੀ ਸਮੀਖਿਆ ਕਰਨ ਲਈ ਵੀ ਕਿਹਾ ਹੈ। ਪੰਜਾਬ ਭਵਨ 'ਚ ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਮੁੱਖ ਮੰਤਰੀ ਨਾਲ ਰਸਮੀ ਮੀਟਿੰਗ ਲਈ ਸਕੱਤਰੇਤ ਪਹੁੰਚੇ ਸੁਖਜਿੰਦਰ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀਆਈਪੀ ਕਲਚਰ ਨੂੰ ਵੀ ਪੂਰੀ ਤਰ੍ਹਾਂ ਖ਼ਤਮ ਕਰੇਗੀ।

ਇਸ ਮਾਮਲੇ 'ਚ ਹੁਣ ਤਕ ਵੀਆਈਪੀਜ਼ ਵਾਂਗ ਚੱਲਣ ਵਾਲੇ ਅਧਿਕਾਰੀਆਂ ਨੂੰ ਲੋਕਾਂ ਵਿਚਕਾਰ ਜਾਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਭਾਵੇਂ ਇਸ ਸਰਕਾਰ ਨੂੰ ਕੰਮ ਕਰਨ ਲਈ ਸਿਰਫ਼ 90 ਦਿਨ ਮਿਲੇ ਹਨ, ਪਰ ਮੁੱਖ ਮੰਤਰੀ ਇਸ ਦੇ ਲਈ ਉਤਸ਼ਾਹਿਤ ਹਨ ਤੇ ਵੱਧ ਤੋਂ ਵੱਧ ਸਮਾਂ ਦੇ ਕੇ ਸੂਬੇ ਦੀਆਂ ਲੰਬਿਤ ਸਕੀਮਾਂ ਨੂੰ ਸਾਕਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਕਾਂਗਰਸ ਪਾਰਟੀ 2022 ਦੀਆਂ ਚੋਣਾਂ ਲਈ ਜਨਤਾ ਦੇ ਸਾਹਮਣੇ ਜਾਵੇਗੀ ਤਾਂ ਉਹ ਲੋਕਾਂ ਨੂੰ ਮਾਣ ਨਾਲ ਦੱਸ ਸਕੇਗੀ ਕਿ ਪਾਰਟੀ ਨੇ ਸਾਰੇ ਵਾਅਦੇ ਅਤੇ ਕੰਮ ਪੂਰੇ ਕੀਤੇ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.