Breaking News LIVE: ਪੰਜਾਬ ਕੈਬਨਿਟ 'ਚ ਕਿਸ ਨੂੰ ਮਿਲੇਗੀ ਥਾਂ, ਕੌਣ ਹੋਏਗਾ ਆਊਟ? ਦਿੱਲੀ 'ਚ ਬਣ ਰਹੀ ਲਿਸਟ

Punjab Breaking News, 22 September 2021 LIVE Updates: ਕਈ ਪੁਰਾਣੇ ਮੰਤਰੀਆਂ ਨੂੰ ਕੁਰਸੀ ਖੁੱਸਣ ਦਾ ਡਰ ਸਤਾ ਰਿਹਾ ਹੈ ਤੇ ਕਈ ਨਵੇਂ ਚਿਹਰਿਆਂ ਨੂੰ ਝੰਡੀ ਵਾਲੀ ਕਾਰ ਮਿਲਣ ਦੀ ਉਮੀਦ ਹੈ।

ਏਬੀਪੀ ਸਾਂਝਾ Last Updated: 22 Sep 2021 12:51 PM
ਨਵੇਂ ਚਿਹਰੇ ਹੋਣਗੇ ਸ਼ਾਮਲ

ਇਸ ਦੇ ਨਾਲ ਹੀ ਵਿਧਾਇਕ ਪਰਗਟ ਸਿੰਘ, ਸੰਗਤ ਸਿੰਘ ਗਿਲਜੀਆਂ, ਕੁਲਜੀਤ ਸਿੰਘ ਨਾਗਰਾ, ਰਾਜਾ ਵੜਿੰਗ ਤੇ ਨਵਤੇਜ ਚੀਮਾ ਆਦਿ ਲੀਡਰਾਂ ਵਿੱਚੋਂ ਕਈ ਕੈਬਨਿਟ ਮੰਤਰੀ ਬਣ ਸਕਦੇ ਹਨ। ਕੈਬਨਿਟ ਬਾਰੇ ਜਲਦ ਹੀ ਐਲਾਨ ਹੋ ਸਕਦਾ ਹੈ। ਇਸ ਲਈ ਕਈ ਲੀਡਰ ਹੁਣ ਤੋਂ ਹੀ ਦਿੱਲੀ ਜਾ ਬੈਠੇ ਹਨ। 

ਕੌਣ ਬਚੇਗਾ, ਕਿਸ ਦੀ ਹੋਏਗੀ ਛਾਂਟੀ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮਨਪ੍ਰੀਤ ਬਾਦਲ, ਰਜ਼ੀਆ ਸੁਲਤਾਨਾ, ਅਰੁਣਾ ਚੌਧਰੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਦੇ ਅਹੁਦੇ ਬਰਕਰਾਰ ਰਹਿ ਸਕਦੇ ਹਨ ਪਰ ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਸਿੰਘ ਕਾਂਗੜ ਤੇ ਰਾਣਾ ਸੋਢੀ ’ਤੇ ਛਾਂਟੀ ਦੀ ਤਲਵਾਰ ਲਟਕੀ ਸਕਦੀ ਹੈ।

ਹਾਈਕਮਾਨ ਦੀ ਹਦਾਇਤ

ਭਰੋਸੇਯੋਗ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਨਵੇਂ ਮੁੱਖ ਮੰਤਰੀ ਨੂੰ ਹਦਾਇਤ ਕੀਤੀ ਹੈ ਕਿ ਵਜਾਰਤ ਵਿੱਚ ਨੌਜਵਾਨ ਚਿਹਰਿਆਂ ਨੂੰ ਅਹਿਮ ਥਾਂ ਦਿੱਤੀ ਜਾਵੇ ਪਰ ਪੁਰਾਣੇ ਲੀਡਰਾਂ ਨੂੰ ਅੱਖੋਂ ਪਰੋਖੇ ਨਾ ਕੀਤੇ ਜਾਵੇ। ਉਂਝ ਇਹ ਤੈਅ ਹੈ ਕੈਪਟਨ ਧੜੇ ਦੇ ਕੁਝ ਮੰਤਰੀਆਂ ਤੋਂ ਅਹੁਦਾ ਖੁੱਸ ਸਕਦਾ ਹੈ ਤੇ ਨਵਜੋਤ ਸਿੱਧੂ ਧੜੇ ਦੇ ਕੁਝ ਲੀਡਰਾਂ ਨੂੰ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।

ਸਭ ਦੀਆਂ ਨਜ਼ਰਾਂ ਮੰਤਰੀ ਮੰਡਲ ਉੱਪਰ

ਪੰਜਾਬ ਦਾ ਮੁੱਖ ਮੰਤਰੀ ਬਦਲਣ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਮੰਤਰੀ ਮੰਡਲ ਉੱਪਰ ਹਨ। ਕਈ ਪੁਰਾਣੇ ਮੰਤਰੀਆਂ ਨੂੰ ਕੁਰਸੀ ਖੁੱਸਣ ਦਾ ਡਰ ਸਤਾ ਰਿਹਾ ਹੈ ਤੇ ਕਈ ਨਵੇਂ ਚਿਹਰਿਆਂ ਨੂੰ ਝੰਡੀ ਵਾਲੀ ਕਾਰ ਮਿਲਣ ਦੀ ਉਮੀਦ ਹੈ। ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਨਾਲ ਮੰਤਰੀ ਮੰਡਲ ਬਾਰੇ ਮੰਥਨ ਕੀਤਾ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 35 ਲੱਖ 31 ਹਜ਼ਾਰ 498

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 35 ਲੱਖ 31 ਹਜ਼ਾਰ 498
ਕੁੱਲ ਡਿਸਚਾਰਜ - ਤਿੰਨ ਕਰੋੜ 27 ਲੱਖ 83 ਹਜ਼ਾਰ 741
ਕੁੱਲ ਐਕਟਿਵ ਕੇਸ - ਤਿੰਨ ਲੱਖ 1 ਹਜ਼ਾਰ 989
ਕੁੱਲ ਮੌਤ- ਚਾਰ ਲੱਖ 45 ਹਜ਼ਾਰ 768
ਕੁੱਲ ਟੀਕਾਕਰਨ - 82 ਕਰੋੜ 65 ਲੱਖ 15 ਹਜ਼ਾਰ ਡੋਜ਼

ਦੇਸ਼ ਵਿੱਚ ਕੋਰੋਨਾ ਦੀ ਸਥਿਤੀ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 35 ਲੱਖ 31 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 45 ਹਜ਼ਾਰ 768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 27 ਲੱਖ 83 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਲਗਪਗ ਤਿੰਨ ਲੱਖ ਹੈ। ਕੁੱਲ 3 ਲੱਖ 1 ਹਜ਼ਾਰ 989 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੇਰਲ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ

ਮੰਗਲਵਾਰ ਨੂੰ ਕੇਰਲ ਵਿੱਚ ਕੋਵਿਡ ਦੇ 15,768 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ ਲਾਗ ਕਾਰਨ ਸੂਬੇ ਵਿੱਚ 214 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ 'ਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 45 ਲੱਖ 39 ਹਜ਼ਾਰ 953 ਹੈ ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 23,897 ਹੋ ਗਈ ਹੈ। ਸੂਬੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 1,61,195 ਹੈ।

ਕੋਰੋਨਾ ਦੇ ਪਿਛਲੇ 7 ਦਿਨਾਂ ਦਾ ਡਾਟਾ

ਸਤੰਬਰ 15- 30,570
ਸਤੰਬਰ 16- 34,403
ਸਤੰਬਰ 17- 35,662
ਸਤੰਬਰ 18- 30,773
ਸਤੰਬਰ 19- 30,256
ਸਤੰਬਰ 20- 26,115
ਸਤੰਬਰ 21- 26,964

ਉਤਰਾਅ ਚੜ੍ਹਾਅ ਜਾਰੀ

ਕੋਰੋਨਾ ਦੇ ਮਾਮਲਿਆਂ ਵਿੱਚ ਉਤਰਾਅ ਚੜ੍ਹਾਅ ਜਾਰੀ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਦੇ ਤਾਜ਼ਾ ਅੰਕੜੇ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 26,964 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 26,115 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 383 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। 34,167 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 7,586 ਐਕਟਿਵ ਕੇਸਾਂ 'ਚ ਕਮੀ ਆਈ ਹੈ।

ਪਿਛੋਕੜ

Punjab Breaking News, 22 September 2021 LIVE Updates:  ਕੋਰੋਨਾ ਦੇ ਮਾਮਲਿਆਂ ਵਿੱਚ ਉਤਰਾਅ ਚੜ੍ਹਾਅ ਜਾਰੀ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਦੇ ਤਾਜ਼ਾ ਅੰਕੜੇ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 26,964 ਨਵੇਂ ਮਾਮਲੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 26,115 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 383 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। 34,167 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 7,586 ਐਕਟਿਵ ਕੇਸਾਂ 'ਚ ਕਮੀ ਆਈ ਹੈ।

ਕੋਰੋਨਾ ਦੇ ਪਿਛਲੇ 7 ਦਿਨਾਂ ਦਾ ਡਾਟਾ

ਸਤੰਬਰ 15- 30,570
ਸਤੰਬਰ 16- 34,403
ਸਤੰਬਰ 17- 35,662
ਸਤੰਬਰ 18- 30,773
ਸਤੰਬਰ 19- 30,256
ਸਤੰਬਰ 20- 26,115
ਸਤੰਬਰ 21- 26,964

ਕੇਰਲ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ
ਮੰਗਲਵਾਰ ਨੂੰ ਕੇਰਲ ਵਿੱਚ ਕੋਵਿਡ ਦੇ 15,768 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ ਲਾਗ ਕਾਰਨ ਸੂਬੇ ਵਿੱਚ 214 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ 'ਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 45 ਲੱਖ 39 ਹਜ਼ਾਰ 953 ਹੈ ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 23,897 ਹੋ ਗਈ ਹੈ। ਸੂਬੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ 1,61,195 ਹੈ।

ਦੇਸ਼ ਵਿੱਚ ਕੋਰੋਨਾ ਦੀ ਸਥਿਤੀ
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 35 ਲੱਖ 31 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 45 ਹਜ਼ਾਰ 768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 27 ਲੱਖ 83 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਲਗਪਗ ਤਿੰਨ ਲੱਖ ਹੈ। ਕੁੱਲ 3 ਲੱਖ 1 ਹਜ਼ਾਰ 989 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 35 ਲੱਖ 31 ਹਜ਼ਾਰ 498
ਕੁੱਲ ਡਿਸਚਾਰਜ - ਤਿੰਨ ਕਰੋੜ 27 ਲੱਖ 83 ਹਜ਼ਾਰ 741
ਕੁੱਲ ਐਕਟਿਵ ਕੇਸ - ਤਿੰਨ ਲੱਖ 1 ਹਜ਼ਾਰ 989
ਕੁੱਲ ਮੌਤ- ਚਾਰ ਲੱਖ 45 ਹਜ਼ਾਰ 768
ਕੁੱਲ ਟੀਕਾਕਰਨ - 82 ਕਰੋੜ 65 ਲੱਖ 15 ਹਜ਼ਾਰ ਡੋਜ਼

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.