Breaking News LIVE: ਰੋਡਵੇਜ਼ ਮੁਲਾਜ਼ਮਾਂ ਨੇ ਮੁੜ ਕੀਤੀ ਹੜਤਾਲ, ਪੰਜਾਬ ਭਰ ਵਿੱਚ ਕੀਤਾ ਚੱਕਾ ਜਾਮ
Punjab Breaking News, 24 September 2021 LIVE Updates: ਦੋ ਘੰਟੇ ਲਈ ਸਾਰੇ ਬੱਸ ਅੱਡਿਆਂ ਨੂੰ ਬੰਦ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਅੱਜ ਪਨਬੱਸ ਸਰਵਿਸ ਬੰਦ ਰੱਖੀ ਗਈ।
ਹੁਣ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਮੁਲਾਜ਼ਮਾਂ ਪ੍ਰਤੀ ਦਿੱਤੇ ਬਿਆਨ ਨਾਲ ਸਾਨੂੰ ਕੁਝ ਉਮੀਦ ਜ਼ਰੂਰ ਹੈ ਪਰ ਅਸੀਂ ਅੱਜ ਆਪਣਾ ਸੁਨੇਹਾ ਇਸ ਹੜਤਾਲ ਰਾਹੀਂ ਸਰਕਾਰ ਤਕ ਪਹੁੰਚਾ ਰਹੇ ਹਾਂ। ਯੂਨੀਅਨ ਦੀਆਂ ਮੁੱਖ ਮੰਗਾਂ 'ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, 10 ਹਜ਼ਾਰ ਨਵੀਂਆਂ ਬੱਸਾਂ ਪਾਉਣੀਆਂ ਆਦਿ ਹਨ। ਚੰਨੀ ਨੂੰ ਸਾਡੀ ਯੂਨੀਅਨ ਨੇ 15 ਦਿਨ ਦਾ ਹੋਰ ਸਮਾਂ ਦਿੱਤਾ ਹੈ।
ਅੰਮ੍ਰਿਤਸਰ ਬੱਸ ਅੱਡੇ 'ਤੇ ਪੰਜਾਬ ਰੋਡਵੇਜ ਕੰਟ੍ਰੈਕਟ ਵਰਕਰ ਯੂਨੀਅਨ ਨੇ ਅੱਜ ਮੇਨ ਗੇਟ 'ਤੇ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਸੂਬਾ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਸਾਡੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਤੇ ਪ੍ਰਮੁੱਖ ਵਿਸ਼ੇਸ਼ ਸਕੱਤਰ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ 'ਚ ਕੁਝ ਮੰਗਾਂ ਮੰਨੀਆਂ ਗਈਆਂ ਸਨ ਪਰ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ।
ਅੱਜ ਪੰਜਾਬ ਰੋਡਵੇਜ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਪਿਛਲੇ ਸਮੇਂ 'ਚ ਟਾਲੀ ਗਈ ਹੜਤਾਲ ਨੂੰ ਮੁੜ ਬਹਾਲ ਕਰਦਿਆਂ ਦੋ ਘੰਟੇ ਲਈ ਸਾਰੇ ਬੱਸ ਅੱਡਿਆਂ ਨੂੰ ਬੰਦ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਅੱਜ ਪਨਬੱਸ ਸਰਵਿਸ ਬੰਦ ਰੱਖੀ ਗਈ।
ਚਰਨਜੀਤ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਮੁਲਾਜ਼ਮ ਜਥੇਬੰਦੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਮੁਲਾਜ਼ਮਾਂ ਨੇ ਇਸ ਅਪੀਲ ਨੂੰ ਠੁਕਰਾਉਂਦਿਆਂ ਹੜਤਾਲਾਂ ਤੇ ਰੋਸ ਮੁਜ਼ਾਹਰੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਆਦੇਸ਼ ਕੰਗ ਨੇ ਦੱਸਿਆ ਕਿ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡੇਂਗੂ ਤੋਂ ਬਚਣ ਤੇ ਇਸ ਦੇ ਫੈਲਣ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਐਲਾਨਿਆ ਗਿਆ ਹੈ, ਤਾਂ ਜੋ ਸਮਾਜ ਨੂੰ ਮੱਛਰ ਪੈਦਾ ਕਰਨ ਵਾਲੀਆਂ ਥਾਂਵਾਂ ਜਿਵੇਂ ਖਾਲੀ ਬਰਤਨ, ਟਾਇਰ, ਕੂਲਰ ਆਦਿ ਵਿੱਚ ਪਾਣੀ ਦੀ ਖੜੋਤ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਡੇਂਗੂ ਸਪਰੇਅ ਗਤੀਵਿਧੀਆਂ ਲਈ ਪ੍ਰਜਨਨ ਜਾਂਚਕਰਤਾਵਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ। ਘਰ ਦੇ ਆਲੇ ਦੁਆਲੇ 50-60 ਘਰਾਂ ਵਿੱਚ ਜਿੱਥੇ ਕੋਈ ਕੇਸ ਸਾਹਮਣੇ ਆਉਂਦਾ ਹੈ, ਜ਼ਰੂਰੀ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਂਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਨਾਲ ਕਿਸੇ ਵੀ ਹਸਪਤਾਲ ਦੇ ਵਿਰੁੱਧ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਪੂਰੇ ਖੂਨ ਤੇ ਖੂਨ ਦੇ ਨਮੂਨੇ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ। ਵਿਭਾਗ ਨੇ ਡੇਂਗੂ ਦੇ ਮਾਮਲਿਆਂ ਦੇ ਜਲਦੀ ਪ੍ਰਬੰਧਨ ਲਈ ਡੇਂਗੂ ਵਾਰਡ ਸਥਾਪਤ ਕੀਤੇ ਹਨ ਤੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਬਿਸਤਰੇ ਦਾ ਪ੍ਰਬੰਧ ਕੀਤਾ ਹੈ।
ਪੰਜਾਬ ਸਰਕਾਰ ਨੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਤੇ ਪ੍ਰਬੰਧਨ ਲਈ ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ ਹੈ। ਆਲੋਕ ਸ਼ੇਖਰ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਦੇ ਤਹਿਤ ਨੋਟੀਫਾਈ ਕੀਤਾ ਗਿਆ ਹੈ। ਇਸ ਮੁਤਾਬਕ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਦੇਣੀ ਲਾਜ਼ਮੀ ਹੈ।
ਪੰਜਾਬ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਹੁਣ ਤੱਕ ਡੇਂਗੂ ਦੇ 1724 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਦੱਸ ਦਈਏ ਕਿ ਸੂਬੇ ਦੇ ਅੰਮ੍ਰਿਤਸਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਐਸਏਐਸ ਨਗਰ, ਬਠਿੰਡਾ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ।
ਪਿਛੋਕੜ
Punjab Breaking News, 24 September 2021 LIVE Updates: ਪੰਜਾਬ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੂਬੇ 'ਚ ਹੁਣ ਤੱਕ ਡੇਂਗੂ ਦੇ 1724 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਦੱਸ ਦਈਏ ਕਿ ਸੂਬੇ ਦੇ ਅੰਮ੍ਰਿਤਸਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਐਸਏਐਸ ਨਗਰ, ਬਠਿੰਡਾ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਤੇ ਪ੍ਰਬੰਧਨ ਲਈ ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ ਹੈ। ਆਲੋਕ ਸ਼ੇਖਰ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਦੇ ਤਹਿਤ ਨੋਟੀਫਾਈ ਕੀਤਾ ਗਿਆ ਹੈ। ਇਸ ਮੁਤਾਬਕ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਦੇਣੀ ਲਾਜ਼ਮੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਨਾਲ ਕਿਸੇ ਵੀ ਹਸਪਤਾਲ ਦੇ ਵਿਰੁੱਧ ਕਾਨੂੰਨੀ ਕਾਰਵਾਈ ਹੋ ਸਕਦੀ ਹੈ। ਪੂਰੇ ਖੂਨ ਤੇ ਖੂਨ ਦੇ ਨਮੂਨੇ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ। ਵਿਭਾਗ ਨੇ ਡੇਂਗੂ ਦੇ ਮਾਮਲਿਆਂ ਦੇ ਜਲਦੀ ਪ੍ਰਬੰਧਨ ਲਈ ਡੇਂਗੂ ਵਾਰਡ ਸਥਾਪਤ ਕੀਤੇ ਹਨ ਤੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਬਿਸਤਰੇ ਦਾ ਪ੍ਰਬੰਧ ਕੀਤਾ ਹੈ।
ਇਸ ਦੇ ਨਾਲ ਹੀ ਡੇਂਗੂ ਸਪਰੇਅ ਗਤੀਵਿਧੀਆਂ ਲਈ ਪ੍ਰਜਨਨ ਜਾਂਚਕਰਤਾਵਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ। ਘਰ ਦੇ ਆਲੇ ਦੁਆਲੇ 50-60 ਘਰਾਂ ਵਿੱਚ ਜਿੱਥੇ ਕੋਈ ਕੇਸ ਸਾਹਮਣੇ ਆਉਂਦਾ ਹੈ, ਜ਼ਰੂਰੀ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਂਦਾ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਆਦੇਸ਼ ਕੰਗ ਨੇ ਦੱਸਿਆ ਕਿ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਡੇਂਗੂ ਤੋਂ ਬਚਣ ਤੇ ਇਸ ਦੇ ਫੈਲਣ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਐਲਾਨਿਆ ਗਿਆ ਹੈ, ਤਾਂ ਜੋ ਸਮਾਜ ਨੂੰ ਮੱਛਰ ਪੈਦਾ ਕਰਨ ਵਾਲੀਆਂ ਥਾਂਵਾਂ ਜਿਵੇਂ ਖਾਲੀ ਬਰਤਨ, ਟਾਇਰ, ਕੂਲਰ ਆਦਿ ਵਿੱਚ ਪਾਣੀ ਦੀ ਖੜੋਤ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਜਾ ਸਕੇ।
- - - - - - - - - Advertisement - - - - - - - - -