Breaking News LIVE: ਨਵਜੋਤ ਸਿੱਧੂ ਨਾ ਮੰਨੇ ਤਾਂ ਹਾਈਕਮਾਨ ਸਖਤ ਫੈਸਲਾ ਲੈਣ ਲਈ ਤਿਆਰ
Punjab Breaking News, 29 September 2021 LIVE Updates: ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਹਾਈਕਮਾਨ ਵੱਡਾ ਐਕਸਨ ਲੈ ਸਕਦੀ ਹੈ। ਉੱਚ ਪੱਧਰੀ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਸਿੱਧੂ ਦੇ ਅਸਤੀਫੇ ਤੋਂ ਨਾਰਾਜ਼ ਹੈ।
ਚਰਨਜੀਤ ਚੰਨੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਉੱਪਰ ਰਹਿੰਦਿਆਂ ਨਾ ਬੇਈਮਾਨੀ ਤੇ ਨਾ ਗੱਦਰੀ ਕਰਨਗੇ। ਉਹ ਪੰਜਾਬ ਦੇ ਵੱਡੇ ਮੁੱਦੇ ਹੱਲ ਕਰਨ ਲਈ ਵਚਨਬੱਧ ਹਨ।
ਨਵਜੋਤ ਸਿੱਧੂ ਦੇ ਅਸਤੀਫੇ ਉੱਪਰ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਨਾਲ ਅੱਜ ਗੱਲ ਹੋਈ ਹੈ। ਉਨ੍ਹਾਂ ਨਾਲ ਮਿਲ ਕੇ ਮਾਮਲਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਪਾਰਟੀ ਦਾ ਮੁੱਖੀ ਹੁੰਦਾ ਹੈ। ਉਸ ਦੀ ਪਾਰਟੀ ਪ੍ਰਤੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਜੇਕਰ ਕੁਝ ਗਲਤ ਹੋ ਰਿਹਾ ਹੈ ਤਾਂ ਉਨ੍ਹਾਂ ਨੂੰ ਸਲਾਹ ਦੇਣੀ ਚਾਹੀਦੀ ਹੈ। ਉਨ੍ਹਾਂ ਦੀ ਸਲਾਹ ਪਹਿਲਾਂ ਵੀ ਮੰਨੀ ਹੈ ਤੇ ਅੱਗੇ ਵੀ ਮੰਨੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਦੀ ਸਭ ਤੋਂ ਵੱਡੀ ਮੁਸ਼ਕਲ ਹੈ। ਲੋਕਾਂ ਦੇ ਬਿੱਲ ਜ਼ਿਆਦਾ ਹੋਣ ਕਾਰਨ ਉਹ ਜ਼ਮ੍ਹਾਂ ਨਹੀਂ ਕਰਵਾ ਸਕੇ। ਇਸ ਲਈ ਕਈਆਂ ਦੇ ਕੁਨੈਕਸ਼ਨ ਵੀ ਕੱਟੇ ਗਏ। ਹੁਣ ਇਨ੍ਹਾਂ ਦੇ ਬਕਾਇਆ ਬਿੱਸ ਸਰਕਾਰ ਭਰੇਗੀ ਤੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ, ਸਰਕਾਰ ਮੁਫ਼ਤ ਲਾਵੇਗੀ।
ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਏਗੀ। ਇਸ ਲਈ ਸਰਕਾਰ ਕੰਮ ਕਰ ਰਹੀ ਹੈ ਤੇ ਸਫਲਤਾ ਵੀ ਮਿਲ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਲੋਕਾਂ ਨੂੰ ਜੋ ਮੁਸ਼ਕਲਾਂ ਆ ਰਹੀਆਂ ਹਨ, ਮੈਂ ਉਹ ਦੂਰ ਕਰਨ ਲਈ ਵਚਨਬੱਧ ਹਾਂ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵੱਡਾ ਐਲਾਨ ਕੀਤਾ ਹੈ। ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਦੋ ਕਿੱਲੋ ਵਾਟ ਤਕ ਦੇ ਲੋਡ ਵਾਲੇ ਮੀਟਰਾਂ ਦਾ ਬਕਾਇਆ ਬਿੱਲ ਪੰਜਾਬ ਸਰਕਾਰ ਭਰੇਗੀ। ਇਸ ਨਾਲ 53 ਲੱਖ ਪਰਿਵਾਰ ਨੂੰ ਲਾਭ ਮਿਲੇਗਾ ਤੇ ਸਰਕਾਰ ਉੱਪਰ 1200 ਕਰੋੜ ਦੇ ਕਰੀਬ ਬੋਝ ਪਏਗਾ।
ਸਿੱਧੂ 'ਤੇ ਨਿਸ਼ਾਨਾ ਸਾਧਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ,' 'ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਜੋ ਕੁਝ ਹੋਇਆ, ਉਹ ਮੰਦਭਾਗਾ ਸੀ। ਜੇ ਕੋਈ ਪੰਜਾਬ ਦੀ ਅਸਥਿਰਤਾ ਤੋਂ ਖੁਸ਼ ਹੈ ਤਾਂ ਉਹ ਪਾਕਿਸਤਾਨ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਪੰਜਾਬ ਵਿੱਚ ਰਾਜਨੀਤਕ ਅਸਥਿਰਤਾ ਵਧਦੀ ਹੈ, ਤਾਂ ਉਨ੍ਹਾਂ ਨੂੰ ਕਾਲੇ ਮਨਸੂਬੇ ਪੂਰੇ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।
ਮਨੀਸ਼ ਤਿਵਾੜੀ ਨੇ ਇਸ਼ਾਰਿਆਂ 'ਚ ਸਿੱਧੂ 'ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਵਿੱਚ ਵਿਵਾਦ ਨਾਲ ਸਭ ਤੋਂ ਵੱਧ ਖੁਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਬਚਨ ਸੱਚ ਸਾਬਤ ਹੋ ਰਹੇ ਹਨ। ਮਨੀਸ਼ ਤਿਵਾੜੀ ਨੂੰ ਕੈਪਟਨ ਗਰੁੱਪ ਦਾ ਲੀਡਰ ਮੰਨਿਆ ਜਾਂਦਾ ਹੈ।
ਪੰਜਾਬ ਕਾਂਗਰਸ ਦੇ ਕਲੇਸ਼ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਬੜੀ ਮੁਸ਼ਕਲ ਨਾਲ ਜਿੱਤੀ ਗਈ ਸੀ। ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿੱਚ ਸ਼ਾਂਤੀ ਲਿਆਉਣ ਲਈ 25000 ਲੋਕਾਂ ਨੇ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਕਾਂਗਰਸੀ ਸਨ, ਉਨ੍ਹਾਂ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ।
ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਮੈਂ ਨਿੱਜੀ ਨਹੀਂ ਮੁੱਦਿਆਂ ਦੀ ਲੜਾਈ ਲੜੀ ਹੈ ਤੇ ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਦਾਗ਼ੀ ਲੀਡਰਾਂ ਤੇ ਅਫ਼ਸਰਾਂ ਨੂੰ ਦੁਬਾਰਾ ਲਿਆਂਦਾ ਗਿਆ ਹੈ।
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਮਗਰੋਂ ਅੱਜ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਉਹ ਹੱਕ-ਸੱਚ ਦੀ ਲੜਾਈ ਲੜਦੇ ਰਹਿਣਗੇ।
ਨਵਜੋਤ ਸਿੱਧੂ ਵੱਲੋਂ ਚਾਣਚੱਕ ਦਿੱਤੇ ਅਸਤੀਫ਼ੇ ਤੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਕਾਫ਼ੀ ਨਮੋਸ਼ੀ ਵਿੱਚ ਹਨ, ਕਿਉਂਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਡਟਵਾਂ ਸਟੈਂਡ ਲੈ ਕੇ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਸੌਂਪੀ ਸੀ। ਕਾਂਗਰਸ ਦੇ ਸੀਨੀਅਰ ਲੀਡਰਾਂ ਦਾ ਕਹਿਣਾ ਕਿ ਨਵਜੋਤ ਸਿੱਧੂ ਨੇ ਸਿੱਧੇ ਤੌਰ ’ਤੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਵਿਸ਼ਵਾਸਘਾਤ ਕੀਤਾ ਹੈ ਜਦੋਂਕਿ ਪੰਜਾਬੀਆਂ ਦੀ ਪਛਾਣ ਹੀ ਭਰੋਸਾ ਹੈ।
ਨਵਜੋਤ ਸਿੱਧੂ ਅਚਾਨਕ ਹੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਪਾਰਟੀ ਲਈ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਇੱਕ ਪਾਸੇ ਜਿੱਥੇ ਨਵਜੋਤ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ, ਉੱਥੇ ਹੀ ਹਾਈਕਮਾਨ ਵੀ ਬੇਹੱਦ ਨਿਮੋਸ਼ੀ ਮਹਿਸੂਸ ਕਰ ਰਹੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਇਸ ਕਲੇਸ਼ ਤੋਂ ਇੰਨਾ ਅੱਕ ਚੁੱਕੀ ਹੈ ਕਿ ਹੁਣ ਪੰਜਾਬ ਦੀ ਲੀਡਰਸ਼ਿਪ ਨੂੰ ਆਪੇ ਹੀ ਮਸਲਾ ਹੱਲ ਕਰਨ ਲਈ ਕਹਿ ਦਿੱਤਾ ਹੈ।
ਹਾਲਾਂਕਿ ਸਿੱਧੂ ਦਾ ਅਸਤੀਫਾ ਹੁਣ ਤੱਕ ਸਵੀਕਾਰ ਨਹੀਂ ਕੀਤਾ ਗਿਆ। ਪਾਰਟੀ ਸਿੱਧੂ ਨੂੰ ਸਮਾਂ ਦੇਣਾ ਚਾਹੁੰਦੀ ਹੈ, ਪਰ ਜੇਕਰ ਉਹ ਸਹਿਮਤ ਨਹੀਂ ਹੋਏ ਤਾਂ ਸਖਤ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਮੰਤਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ ਜੋ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਨਹੀਂ ਆਉਣਗੇ।
ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਹਾਈਕਮਾਨ ਵੱਡਾ ਐਕਸਨ ਲੈ ਸਕਦੀ ਹੈ। ਉੱਚ ਪੱਧਰੀ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਸਿੱਧੂ ਦੇ ਅਸਤੀਫੇ ਤੋਂ ਨਾਰਾਜ਼ ਹੈ। ਪਾਰਟੀ ਸਿੱਧੂ ਨੂੰ ਲੈ ਕੇ ਸਖਤ ਸਟੈਂਡ ਲੈ ਸਕਦੀ ਹੈ। ਅਸਤੀਫੇ ਮਗਰੋਂ ਪਾਰਟੀ ਲੀਡਰਸ਼ਿਪ ਨੇ ਅਜੇ ਤੱਕ ਸਿੱਧੂ ਨਾਲ ਗੱਲ ਨਹੀਂ ਕੀਤੀ।
ਪਿਛੋਕੜ
Punjab Breaking News, 29 September 2021 LIVE Updates: ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਹਾਈਕਮਾਨ ਵੱਡਾ ਐਕਸਨ ਲੈ ਸਕਦੀ ਹੈ। ਉੱਚ ਪੱਧਰੀ ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਸਿੱਧੂ ਦੇ ਅਸਤੀਫੇ ਤੋਂ ਨਾਰਾਜ਼ ਹੈ। ਪਾਰਟੀ ਸਿੱਧੂ ਨੂੰ ਲੈ ਕੇ ਸਖਤ ਸਟੈਂਡ ਲੈ ਸਕਦੀ ਹੈ। ਅਸਤੀਫੇ ਮਗਰੋਂ ਪਾਰਟੀ ਲੀਡਰਸ਼ਿਪ ਨੇ ਅਜੇ ਤੱਕ ਸਿੱਧੂ ਨਾਲ ਗੱਲ ਨਹੀਂ ਕੀਤੀ।
ਹਾਲਾਂਕਿ ਸਿੱਧੂ ਦਾ ਅਸਤੀਫਾ ਹੁਣ ਤੱਕ ਸਵੀਕਾਰ ਨਹੀਂ ਕੀਤਾ ਗਿਆ। ਪਾਰਟੀ ਸਿੱਧੂ ਨੂੰ ਸਮਾਂ ਦੇਣਾ ਚਾਹੁੰਦੀ ਹੈ, ਪਰ ਜੇਕਰ ਉਹ ਸਹਿਮਤ ਨਹੀਂ ਹੋਏ ਤਾਂ ਸਖਤ ਕਦਮ ਚੁੱਕੇ ਜਾ ਸਕਦੇ ਹਨ। ਉਨ੍ਹਾਂ ਮੰਤਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ ਜੋ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਨਹੀਂ ਆਉਣਗੇ।
ਦੱਸ ਦਈਏ ਕਿ ਨਵਜੋਤ ਸਿੱਧੂ ਅਚਾਨਕ ਹੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਪਾਰਟੀ ਲਈ ਵੱਡਾ ਸੰਕਟ ਖੜ੍ਹਾ ਕਰ ਦਿੱਤਾ ਹੈ। ਇੱਕ ਪਾਸੇ ਜਿੱਥੇ ਨਵਜੋਤ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ, ਉੱਥੇ ਹੀ ਹਾਈਕਮਾਨ ਵੀ ਬੇਹੱਦ ਨਿਮੋਸ਼ੀ ਮਹਿਸੂਸ ਕਰ ਰਹੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਇਸ ਕਲੇਸ਼ ਤੋਂ ਇੰਨਾ ਅੱਕ ਚੁੱਕੀ ਹੈ ਕਿ ਹੁਣ ਪੰਜਾਬ ਦੀ ਲੀਡਰਸ਼ਿਪ ਨੂੰ ਆਪੇ ਹੀ ਮਸਲਾ ਹੱਲ ਕਰਨ ਲਈ ਕਹਿ ਦਿੱਤਾ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਵੱਲੋਂ ਚਾਣਚੱਕ ਦਿੱਤੇ ਅਸਤੀਫ਼ੇ ਤੋਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਕਾਫ਼ੀ ਨਮੋਸ਼ੀ ਵਿੱਚ ਹਨ, ਕਿਉਂਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਡਟਵਾਂ ਸਟੈਂਡ ਲੈ ਕੇ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਸੌਂਪੀ ਸੀ। ਕਾਂਗਰਸ ਦੇ ਸੀਨੀਅਰ ਲੀਡਰਾਂ ਦਾ ਕਹਿਣਾ ਕਿ ਨਵਜੋਤ ਸਿੱਧੂ ਨੇ ਸਿੱਧੇ ਤੌਰ ’ਤੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਵਿਸ਼ਵਾਸਘਾਤ ਕੀਤਾ ਹੈ ਜਦੋਂਕਿ ਪੰਜਾਬੀਆਂ ਦੀ ਪਛਾਣ ਹੀ ਭਰੋਸਾ ਹੈ।
ਚੰਨੀ ਨੇ ਅੱਜ ਸਵੇਰੇ ਸਾਢੇ 10 ਵਜੇ ਬੁਲਾਈ ਕੈਬਨਿਟ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੁੱਧਵਾਰ ਸਵੇਰੇ ਸਾਢੇ 10 ਵਜੇ ਕੈਬਨਿਟ ਮੀਟਿੰਗ ਸੱਦੀ ਹੈ। ਚੰਨੀ ਕੈਬਨਿਟ ਮੀਟਿੰਗ ਪਹਿਲਾਂ 1 ਅਕਤੂਬਰ ਨੂੰ ਹੋਣੀ ਸੀ। ਪਰ ਪੰਜਾਬ 'ਚ ਜਾਰੀ ਅਸਤੀਫ਼ਿਆਂ ਤੇ ਸਿਆਸੀ ਗਤੀਵਿਧੀਆਂ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਅੱਜ ਹੀ ਬੈਠਕ ਬੁਲਾਈ ਹੈ।
- - - - - - - - - Advertisement - - - - - - - - -