Breaking News LIVE: ਕੈਪਟਨ ਦੇਣਗੇ ਕਾਂਗਰਸ ਨੂੰ ਝਟਕਾ? ਅਮਿਤ ਸ਼ਾਹ ਨਾਲ ਮੀਟਿੰਗ ਮਗਰੋਂ ਭੂਚਾਲ
Punjab Breaking News, 30 September 2021 LIVE Updates: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਨੇ ਪੰਜਾਬ ਦੇ ਨਾਲ ਹੀ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲੈ ਆਂਦਾ ਹੈ।
ਤਾਜ਼ਾ ਹਾਲਾਤ ਨੂੰ ਵੇਖਦਿਆਂ ਕਾਂਗਰਸ ਵੀ ਕੈਪਟਨ ਨੂੰ ਮਨਾਉਣ ਵਿੱਚ ਜੁਟ ਗਈ ਹੈ। ਇਸ ਲਈ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਉਂਝ ਇਸ ਵੇਲੇ ਦੇ ਹਾਲਾਤ ਬੜੇ ਪੇਚੀਦਾ ਹਨ। ਕਾਂਗਰਸ ਦੇ ਸੀਨੀਅਰ ਲੀਡਰ ਵੀ ਇਸ ਬਾਰੇ ਕੋਈ ਸਪਸ਼ਟ ਬਿਆਨ ਦੇਣ ਲਈ ਤਿਆਰ ਨਹੀਂ।
ਸੂਤਰਾਂ ਮੁਤਾਬਕ ਪਾਰਟੀ ਲੀਡਰਸ਼ਿਪ ਦੇ ਸਾਹਮਣੇ 3-4 ਨਾਵਾਂ ਦੇ ਵਿਕਲਪ ਹਨ। ਰਾਹੁਲ ਗਾਂਧੀ ਤੇ ਪ੍ਰਿਅੰਕਾ ਦੋਵੇਂ ਸਿੱਧੂ ਦੇ ਵਤੀਰੇ ਤੋਂ ਨਾਰਾਜ਼ ਹਨ। ਪ੍ਰਿਯੰਕਾ ਗਾਂਧੀ ਦੇ ਸਲਾਹਕਾਰ ਵਿਭਾਕਰ ਸ਼ਾਸਤਰੀ ਨੇ ਵੀ ਸਿੱਧੂ ਨੂੰ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਹੈ। ਫਿਲਹਾਲ ਸਿੱਧੂ ਤੇ ਹਾਈਕਮਾਨ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ।
ਏਬੀਪੀ ਨਿਊਜ਼ ਵੱਲੋਂ ਕਾਂਗਰਸ ਦੇ ਉੱਚ ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਪਾਰਟੀ ਲੀਡਰਸ਼ਿਪ ਨਵਜੋਤ ਸਿੱਧੂ ਦੇ ਅਸਤੀਫੇ ਦੀ ਕਾਰਵਾਈ ਤੋਂ ਬੇਹੱਦ ਨਾਰਾਜ਼ ਹੈ। ਜੇਕਰ ਸਿੱਧੂ ਅਸਤੀਫਾ ਵਾਪਸ ਨਹੀਂ ਲੈਂਦੇ ਤਾਂ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਥਾਂ ਕੌਣ ਸੂਬਾ ਪ੍ਰਧਾਨ ਬਣੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ।
ਪੰਜਾਬ 'ਚ ਸਿਆਸੀ ਭੂਚਾਲ ਅਜੇ ਥੰਮਣ ਦਾ ਨਾਂ ਨਹੀਂ ਲੈ ਰਿਹਾ। ਹਾਲ ਹੀ 'ਚ ਪੰਜਾਬ ਕਾਂਗਰਸ 'ਚ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਪ੍ਰਧਾਨ ਲਈ ਪ੍ਰਨੀਤ ਕੌਰ ਦਾ ਨਾਂ ਸਾਹਮਣੇ ਆ ਰਿਹਾ ਹੈ। ਪ੍ਰਨੀਤ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ। ਪ੍ਰਨੀਤ ਕੌਰ ਪੰਜਾਬ ਦੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਵੀ ਹੈ। ਸੂਤਰਾਂ ਮੁਤਾਬਕ ਸਿੱਧੂ ਦੇ ਅਸਤੀਫੇ ਤੋਂ ਬਾਅਦ ਹਾਈਕਮਾਨ ਉਨ੍ਹਾਂ ਨੂੰ ਮਨਾਉਣ ਦੇ ਮੂਡ 'ਚ ਨਹੀਂ।
ਉਸ ਤੋਂ ਬਾਅਦ ਪੰਜਾਬ ਵਿੱਚ ਇੱਕ ਨਵੀਂ ਰਾਜਨੀਤਿਕ ਪਾਰਟੀ ਲਾਂਚ ਕੀਤੀ ਜਾਵੇਗੀ, ਜੋ ਕਿ ਪਾਰਟੀਆਂ ਦੀ ਪਛਾਣ ਤੋਂ ਉਪਰ ਕੈਪਟਨ ਅਮਰਿੰਦਰ ਸਿੰਘ ਦੇ ਦੁਆਲੇ ਘੁੰਮਦੀ ਰਹੇਗੀ। ਇਸ ਤਰ੍ਹਾਂ, ਅਮਰਿੰਦਰ ਕਿਸਾਨਾਂ ਦੇ ਨਾਲ ਨਾਲ ਕੇਂਦਰ ਨੂੰ ਵੀ ਸਾਧ ਕੇ ਡਬਲ ਮਾਈਲੇਜ ਲੈਣਗੇ। ਅਗਲੇ ਸਾਲ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ ਅਤੇ ਕੈਪਟਨ 2022 ਵਿੱਚ ਵੱਡੇ ਪੱਧਰ 'ਤੇ ਵਾਪਸੀ ਕਰਨ ਜਾ ਰਹੇ ਹਨ। ਉਨ੍ਹਾਂ ਦੇ ਸਲਾਹਕਾਰ ਨਰਿੰਦਰ ਭਾਂਬਰੀ ਨੇ 'ਕੈਪਟਨ ਫਾਰ 2022' ਦਾ ਪੋਸਟਰ ਸ਼ੇਅਰ ਕਰਕੇ ਇਸ ਗੱਲ ਦਾ ਸੰਕੇਤ ਦਿੱਤਾ ਹੈ।
ਵੈਸੇ, ਭਾਜਪਾ ਤੇ ਕੈਪਟਨ ਵਿਚਾਲੇ ਖਿਚੜੀ ਪਕ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਵਿੱਚ ਚੱਲ ਰਹੀ ਸਿਆਸੀ ਉਥਲ -ਪੁਥਲ ਦੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ 2 ਅਕਤੂਬਰ ਨੂੰ ਵੱਡਾ ਐਲਾਨ ਕਰ ਸਕਦੇ ਹਨ। ਉਹ ਗੈਰ-ਰਾਜਨੀਤਕ ਸੰਗਠਨ ਬਣਾ ਕੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਦਾਅ ਖੇਡ ਸਕਦੇ ਹਨ। ਜੇਕਰ ਕੈਪਟਨ ਦੇ ਕਰੀਬੀ ਸੂਤਰਾਂ ਦੀ ਮੰਨੀਏ ਤਾਂ ਇਹ ਸੰਗਠਨ ਦਿੱਲੀ ਸਰਹੱਦ 'ਤੇ ਇੱਕ ਸਾਲ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਵਾ ਦੇਵੇਗਾ।
ਮੰਨਿਆ ਜਾ ਰਿਹਾ ਹੈ ਕਿ ਜੇਕਰ ਕੈਪਟਨ ਭਾਜਪਾ 'ਚ ਸ਼ਾਮਲ ਹੁੰਦੇ ਹਨ ਤਾਂ ਕਿਸਾਨਾਂ ਨੂੰ ਗਲਤ ਸੰਦੇਸ਼ ਜਾਵੇਗਾ। ਕਿਸਾਨ ਸੋਚਣਗੇ ਕਿ ਕੈਪਟਨ ਨੇ ਉਨ੍ਹਾਂ ਨੂੰ ਆਪਣੀ ਰਾਜਨੀਤੀ ਲਈ ਵਰਤਿਆ ਹੈ। ਕੈਪਟਨ ਰਾਜਨੀਤੀ ਵਿੱਚ ਆਪਣੇ ਆਪ ਨੂੰ ਸਥਾਪਤ ਕਰਨਾ ਚਾਹੁੰਦਾ ਸੀ, ਇਸ ਲਈ ਕਿਸਾਨਾਂ ਦੀ ਆੜ ਲੈ ਲਈ। ਦੂਜਾ, ਕੇਂਦਰ ਸਰਕਾਰ ਅਜੇ ਵੀ ਖੇਤੀਬਾੜੀ ਕਾਨੂੰਨਾਂ ਬਾਰੇ ਅੜੀਅਲ ਹੈ। ਭਾਜਪਾ ਇਹ ਸੰਦੇਸ਼ ਨਹੀਂ ਦੇਣਾ ਚਾਹੁੰਦੀ ਕਿ ਉਨ੍ਹਾਂ ਨੂੰ ਅਗਲੀਆਂ ਚੋਣਾਂ ਵਿੱਚ ਕਿਸਾਨਾਂ ਦੀ ਲੋੜ ਹੈ, ਇਸ ਲਈ ਉਨ੍ਹਾਂ ਨੂੰ ਝੁਕਣਾ ਪਿਆ। ਅਜਿਹੇ ਵਿੱਚ ਭਾਜਪਾ ਆਪਣੀ ਮਜਬੂਰੀ ਨਹੀਂ ਦਿਖਾਉਣਾ ਚਾਹੁੰਦੀ, ਕਿਉਂਕਿ ਜੇਕਰ ਅਜਿਹਾ ਹੋਇਆ ਤਾਂ ਵਿਰੋਧੀ ਮੁੱਦਾ ਬਣਾ ਦੇਣਗੇ।
ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਨੇ ਖੁਦ ਕਿਹਾ ਹੈ ਕਿ ਉਹ ਫੌਜੀ ਹਨ, ਉਹ ਜ਼ਲੀਲ ਹੋ ਕੇ ਮੈਦਾਨ ਨਹੀਂ ਛੱਡਣਗੇ, ਚਾਹੇ ਉਹ ਰਾਜਨੀਤੀ ਹੀ ਕਿਉਂ ਨਾ ਹੋਵੇ। ਇਸ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਚਰਚਾਵਾਂ ਹਨ, ਪਰ ਫਿਲਹਾਲ ਅਜਿਹਾ ਹੁੰਦਾ ਨਜ਼ਰ ਨਹੀਂ ਆ ਰਿਹਾ। ਕੈਪਟਨ ਦੇ ਸਿੱਧੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ, ਕਿਉਂਕਿ ਨਾ ਤਾਂ ਕੈਪਟਨ ਚਾਹੁੰਦੇ ਹਨ ਤੇ ਨਾ ਹੀ ਭਾਜਪਾ।
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਲਜ਼ਾਮ ਲਾਇਆ ਕਿ ਅਮਿਤ ਸ਼ਾਹ ਦੀ ਰਿਹਾਇਸ਼ ਦਲਿਤ ਵਿਰੋਧੀ ਰਾਜਨੀਤੀ ਦਾ ਕੇਂਦਰ ਬਣ ਗਈ ਹੈ। ਟਵੀਟ ਕਰਦਿਆਂ ਕਾਂਗਰਸ ਲੀਡਰ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੀ ਹਉਮੈ ਨੂੰ ਸੱਟ ਵੱਜੀ ਹੈ ਕਿਉਂਕਿ ਦਲਿਤ ਨੂੰ ਮੁੱਖ ਮੰਤਰੀ ਬਣਾਏ ਜਾਣ ਉਤੇ ਉਹ ਪੁੱਛ ਰਹੇ ਹਨ ਕਿ ਕਾਂਗਰਸ ਵਿਚ ਫ਼ੈਸਲੇ ਕੌਣ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਹ ਤੇ ਮੋਦੀ ਬਦਲੇ ਦੀ ਅੱਗ ’ਚ ਸੜ ਰਹੇ ਹਨ ਕਿਉਂਕਿ ਕਿਸਾਨਾਂ ਦੇ ਵਿਰੋਧ ਕਾਰਨ ਉਹ ਆਪਣੇ ਪੂੰਜੀਵਾਦੀ ਮਿੱਤਰਾਂ ਦੇ ਹਿੱਤ ਨਹੀਂ ਪੂਰ ਸਕੇ ਹਨ। ਉਹ ਪੰਜਾਬ ਤੋਂ ਬਦਲਾ ਲੈਣਾ ਚਾਹੁੰਦੇ ਹਨ।
ਕਿਸਾਨ ਲੀਡਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਕੇਂਦਰ ਕੋਲ ਜਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪੁਖ਼ਤਾ ਢੰਗ ਨਾਲ ਨਹੀਂ ਉਠਾਇਆ ਪਰ ਹੁਣ ਉਹ ਨਾਟਕ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਕੈਪਟਨ ਨੂੰ ਪਹਿਲਾਂ ਹੀ ਚਾਹੀਦਾ ਸੀ ਕਿ ਉਹ ਕਿਸਾਨਾਂ ਦੇ ਹੱਕ ’ਚ ਖੜ੍ਹਦੇ ਤੇ ਕੇਂਦਰ ’ਤੇ ਦਬਾਅ ਬਣਾ ਕੇ ਖੇਤੀ ਕਾਨੂੰਨ ਰੱਦ ਕਰਵਾਉਂਦੇ।
ਹੁਣ ਸਵਾਲ ਉੱਠ ਰਹੇ ਹਨ ਕਿ ਆਖਰ ਕੈਪਟਨ ਨੇ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸ ਹੈਸੀਅਤ ਵਿੱਚ ਗੱਲਬਾਤ ਕੀਤੀ ਜਦੋਂਕਿ ਇਸ ਵੇਲੇ ਉਹ ਸਿਰਫ ਵਿਧਾਇਕ ਹਨ। ਇਸ ਲਈ ਕੈਪਟਨ ਦੇ ਦਾਅਵਿਆਂ ਦੀ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੀ ਆਪਣੀ ਪਾਰਟੀ ਕਾਂਗਰਸ ਵੱਲੋਂ ਵੀ ਅਲੋਚਨਾ ਕੀਤੀ ਜਾ ਰਹੀ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਨੇ ਪੰਜਾਬ ਦੇ ਨਾਲ ਹੀ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲੈ ਆਂਦਾ ਹੈ। ਸਿਆਸੀ ਮਾਹਿਰ ਕਈ ਤਰ੍ਹਾਂ ਦੇ ਕਿਆਸ ਲਾ ਰਹੇ ਹਨ ਪਰ ਕੈਪਟਨ ਜਾਂ ਬੀਜੇਪੀ ਵੱਲੋਂ ਅਜੇ ਤੱਕ ਕੁਝ ਵੀ ਸਪਸ਼ਟ ਨਹੀਂ ਕੀਤਾ ਜਾ ਰਿਹਾ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਬਾਰੇ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਹੈ।
ਪਿਛੋਕੜ
Punjab Breaking News, 30 September 2021 LIVE Updates: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਨੇ ਪੰਜਾਬ ਦੇ ਨਾਲ ਹੀ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲੈ ਆਂਦਾ ਹੈ। ਸਿਆਸੀ ਮਾਹਿਰ ਕਈ ਤਰ੍ਹਾਂ ਦੇ ਕਿਆਸ ਲਾ ਰਹੇ ਹਨ ਪਰ ਕੈਪਟਨ ਜਾਂ ਬੀਜੇਪੀ ਵੱਲੋਂ ਅਜੇ ਤੱਕ ਕੁਝ ਵੀ ਸਪਸ਼ਟ ਨਹੀਂ ਕੀਤਾ ਜਾ ਰਿਹਾ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਬਾਰੇ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਹੈ।
ਹੁਣ ਸਵਾਲ ਉੱਠ ਰਹੇ ਹਨ ਕਿ ਆਖਰ ਕੈਪਟਨ ਨੇ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸ ਹੈਸੀਅਤ ਵਿੱਚ ਗੱਲਬਾਤ ਕੀਤੀ ਜਦੋਂਕਿ ਇਸ ਵੇਲੇ ਉਹ ਸਿਰਫ ਵਿਧਾਇਕ ਹਨ। ਇਸ ਲਈ ਕੈਪਟਨ ਦੇ ਦਾਅਵਿਆਂ ਦੀ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਤੇ ਉਨ੍ਹਾਂ ਦੀ ਆਪਣੀ ਪਾਰਟੀ ਕਾਂਗਰਸ ਵੱਲੋਂ ਵੀ ਅਲੋਚਨਾ ਕੀਤੀ ਜਾ ਰਹੀ ਹੈ।
ਕਿਸਾਨ ਲੀਡਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਕੇਂਦਰ ਕੋਲ ਜਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪੁਖ਼ਤਾ ਢੰਗ ਨਾਲ ਨਹੀਂ ਉਠਾਇਆ ਪਰ ਹੁਣ ਉਹ ਨਾਟਕ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਕੈਪਟਨ ਨੂੰ ਪਹਿਲਾਂ ਹੀ ਚਾਹੀਦਾ ਸੀ ਕਿ ਉਹ ਕਿਸਾਨਾਂ ਦੇ ਹੱਕ ’ਚ ਖੜ੍ਹਦੇ ਤੇ ਕੇਂਦਰ ’ਤੇ ਦਬਾਅ ਬਣਾ ਕੇ ਖੇਤੀ ਕਾਨੂੰਨ ਰੱਦ ਕਰਵਾਉਂਦੇ।
ਉਧਰ, ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਲਜ਼ਾਮ ਲਾਇਆ ਕਿ ਅਮਿਤ ਸ਼ਾਹ ਦੀ ਰਿਹਾਇਸ਼ ਦਲਿਤ ਵਿਰੋਧੀ ਰਾਜਨੀਤੀ ਦਾ ਕੇਂਦਰ ਬਣ ਗਈ ਹੈ। ਟਵੀਟ ਕਰਦਿਆਂ ਕਾਂਗਰਸ ਲੀਡਰ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੀ ਹਉਮੈ ਨੂੰ ਸੱਟ ਵੱਜੀ ਹੈ ਕਿਉਂਕਿ ਦਲਿਤ ਨੂੰ ਮੁੱਖ ਮੰਤਰੀ ਬਣਾਏ ਜਾਣ ਉਤੇ ਉਹ ਪੁੱਛ ਰਹੇ ਹਨ ਕਿ ਕਾਂਗਰਸ ਵਿਚ ਫ਼ੈਸਲੇ ਕੌਣ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਹ ਤੇ ਮੋਦੀ ਬਦਲੇ ਦੀ ਅੱਗ ’ਚ ਸੜ ਰਹੇ ਹਨ ਕਿਉਂਕਿ ਕਿਸਾਨਾਂ ਦੇ ਵਿਰੋਧ ਕਾਰਨ ਉਹ ਆਪਣੇ ਪੂੰਜੀਵਾਦੀ ਮਿੱਤਰਾਂ ਦੇ ਹਿੱਤ ਨਹੀਂ ਪੂਰ ਸਕੇ ਹਨ। ਉਹ ਪੰਜਾਬ ਤੋਂ ਬਦਲਾ ਲੈਣਾ ਚਾਹੁੰਦੇ ਹਨ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਖੇਤੀ ਕਾਨੂੰਨ ਰੱਦ ਕਰਨ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ,‘‘ਮੈਂ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਮਿਲਿਆ ਹਾਂ। ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਬੇਨਤੀ ਕੀਤੀ ਕਿ ਉਹ ਫੌਰੀ ਕਾਨੂੰਨ ਰੱਦ ਕਰਕੇ ਸੰਕਟ ਦਾ ਹੱਲ ਕਰਨ ਤੇ ਐਮਐਸਪੀ ਦੀ ਗਾਰੰਟੀ ਦੇਣ। ਇਸ ਦੇ ਨਾਲ ਪੰਜਾਬ ’ਚ ਫ਼ਸਲੀ ਵਿਭਿੰਨਤਾ ਨੂੰ ਹਮਾਇਤ ਦਿੱਤੀ ਜਾਵੇ।’’
- - - - - - - - - Advertisement - - - - - - - - -