Breaking News LIVE: ਬਾਗੀਆਂ ਨੂੰ ਝਟਕਾ, ਅਮਰਿੰਦਰ ਹੀ ਰਹਿਣਗੇ ਕਾਂਗਰਸ ਦੇ ਕੈਪਟਨ, ਸਿੱਧੂ ਨੂੰ ਮਿਲੇਗੀ ਅਹਿਮ ਜ਼ਿੰਮੇਵਾਰੀ
Punjab Breaking News, 11 June 2021 LIVE Updates: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਦੂਰ ਕਰਨ ਲਈ ਬਣਾਈ ਤਿੰਨ ਖੜਗੇ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ। ਖਬਰ ਏਜੰਸੀਆਂ ਅਨੁਸਾਰ ਖੜਗੇ ਪੈਨਲ ਨੇ ਰਿਪੋਰਟ ’ਚ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਪਣਾ ਮੁਕੰਮਲ ਭਰੋਸਾ ਪ੍ਰਗਟਾਉਂਦਿਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜਨ ਦੀ ਸਿਫ਼ਾਰਸ਼ ਕੀਤੀ ਹੈ ਪਰ ਨਾਲ ਹੀ ਸਾਰੇ ਧੜਿਆਂ ਵਿਚਾਲੇ ਤਾਲਮੇਲ ਬਿਠਾਉਣ 'ਤੇ ਜ਼ੋਰ ਦਿੱਤਾ ਹੈ।
LIVE
Background
ਕਾਂਗਰਸ ਦਾ ਕਲੇਸ਼
ਇਸ ਦੇ ਨਾਲ ਹੀ ਕਮੇਟੀ ਨੇ ਇਸ ਉੱਪਰ ਵੀ ਜ਼ੋਰ ਦਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਸਰਕਾਰ ਤੇ ਪਾਰਟੀ ਵਿੱਚ ਸਰਗਰਮ ਕੀਤਾ ਜਾਣਾ ਚਾਹੀਦਾ ਹੈ। ਸਾਰੇ ਧੜਿਆਂ ਨੂੰ ਨੁਮਾਇੰਦਗੀ ਦੇਣ ਲਈ ਸਰਕਾਰ ਤੇ ਸੰਗਠਨ ਵਿੱਚ ਬਿਹਤਰ ਤਾਲਮੇਲ ਲਈ ਤਾਲਮੇਲ ਕਮੇਟੀ ਬਣਾਈ ਜਾਣੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣੀਆਂ ਚਾਹੀਦੀਆਂ
ਕਮੇਟੀ ਨੇ ਬੇਸ਼ੱਕ ਕੋਈ ਸਖਤ ਸਟੈਂਡ ਨਹੀਂ ਲਿਆ ਪਰ ਕਈ ਸਿਫ਼ਾਰਸ਼ਾਂ ਕੀਤੀਆਂ ਹਨ ਜਿਸ ਨਾਲ ਪਾਰਟੀ ਅੰਦਰ ਕਲੇਸ਼ ਖਤਮ ਹੋ ਸਕਦਾ ਹੈ। ਕਮੇਟੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਵਿੱਚ ਲੀਡਰਸ਼ਿਪ ਨੂੰ ਨਾ ਬਦਲੋ। ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਠੇਸ ਪਹੁੰਚੇਗੀ। ਕਮੇਟੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣੀਆਂ ਚਾਹੀਦੀਆਂ ਹਨ।
ਕਤਲੇਆਮ ਦੀ ਜਾਂਚ ਤੇਜ਼ ਕਰਨ ਦੀ ਸਿਫਾਰਸ਼
ਕਿਸਾਨੀ ਤੇ ਦਲਿਤ ਨੇਤਾਵਾਂ ਦੀ ਨੁਮਾਇੰਦਗੀ ਵਧਾਉਣ ਤੇ ਕਤਲੇਆਮ ਦੀ ਜਾਂਚ ਤੇਜ਼ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕਮੇਟੀ ਨੇ ਆਪਣਾ ਕੰਮ ਕੀਤਾ ਹੈ, ਹੁਣ ਅੰਤਿਮ ਫ਼ੈਸਲਾ ਸੋਨੀਆ ਗਾਂਧੀ ਕਰਨਗੇ।
ਕਾਂਗਰਸ ਦਾ ਕਲੇਸ਼
ਮਲਿਕਾਰਜੁਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਨੇ ਤਕਰੀਬਨ 150 ਨੇਤਾਵਾਂ ਨਾਲ 4 ਦਿਨਾਂ ਤਕ ਗੱਲਬਾਤ ਕੀਤੀ। ਕਮੇਟੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੂੰ ਹਰ ਪੱਧਰ 'ਤੇ ਨੇਤਾਵਾਂ ਤੇ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਕਮੀਆਂ ਦੂਰ ਕਰਨੀਆਂ ਚਾਹੀਦੀਆਂ ਹਨ। ਕਈ ਵਿਧਾਇਕਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਦੀ ਸਰਕਾਰ ਤੇ ਅਫ਼ਸਰਸ਼ਾਹੀ ਵਿੱਚ ਕੋਈ ਸੁਣਵਾਈ ਨਹੀਂ ਹੈ।
ਤਾਲਮੇਲ ਕਮੇਟੀ ਦਾ ਵਧੇਗਾ ਕੰਟਰੋਲ
ਸੂਤਰਾਂ ਮੁਤਾਬਕ ਕਮੇਟੀ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਸਰਕਾਰ ਤੇ ਪਾਰਟੀ ’ਚ ਭੂਮਿਕਾ ਯਕੀਨੀ ਬਣਾਉਣ ਤੇ ਸਰਕਾਰ ਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਉਣ ਉੱਤੇ ਵੀ ਜ਼ੋਰ ਦਿੱਤਾ ਹੈ। ਸਿੱਧੂ ਦੀ ਸਰਕਾਰ ਜਾਂ ਪਾਰਟੀ ਕੀ ਭੂਮਿਕਾ ਹੋਵੇਗੀ, ਇਸ ਬਾਰੇ ਫ਼ੈਸਲਾ ਸੋਨੀਆ ਗਾਂਧੀ ਹੀ ਕਰਨਗੇ। ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਤਾਲਮੇਲ ਕਮੇਟੀ ਦਾ ਕੰਟਰੋਲ ਵਧਣ ਨਾਲ ਕੈਪਟਨ ਦੀ ਪਾਵਰ ਵੀ ਘਟੇਗੀ ਤੇ ਸਾਰੇ ਧੜਿਆਂ ਨੂੰ ਸਹੀ ਨੁਮਾਇੰਦਗੀ ਮਿਲੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
