Breaking News LIVE: ਬਾਗੀਆਂ ਨੂੰ ਝਟਕਾ, ਅਮਰਿੰਦਰ ਹੀ ਰਹਿਣਗੇ ਕਾਂਗਰਸ ਦੇ ਕੈਪਟਨ, ਸਿੱਧੂ ਨੂੰ ਮਿਲੇਗੀ ਅਹਿਮ ਜ਼ਿੰਮੇਵਾਰੀ
Punjab Breaking News, 11 June 2021 LIVE Updates: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਦੂਰ ਕਰਨ ਲਈ ਬਣਾਈ ਤਿੰਨ ਖੜਗੇ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ। ਖਬਰ ਏਜੰਸੀਆਂ ਅਨੁਸਾਰ ਖੜਗੇ ਪੈਨਲ ਨੇ ਰਿਪੋਰਟ ’ਚ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਪਣਾ ਮੁਕੰਮਲ ਭਰੋਸਾ ਪ੍ਰਗਟਾਉਂਦਿਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜਨ ਦੀ ਸਿਫ਼ਾਰਸ਼ ਕੀਤੀ ਹੈ ਪਰ ਨਾਲ ਹੀ ਸਾਰੇ ਧੜਿਆਂ ਵਿਚਾਲੇ ਤਾਲਮੇਲ ਬਿਠਾਉਣ 'ਤੇ ਜ਼ੋਰ ਦਿੱਤਾ ਹੈ।
ਇਸ ਦੇ ਨਾਲ ਹੀ ਕਮੇਟੀ ਨੇ ਇਸ ਉੱਪਰ ਵੀ ਜ਼ੋਰ ਦਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਸਰਕਾਰ ਤੇ ਪਾਰਟੀ ਵਿੱਚ ਸਰਗਰਮ ਕੀਤਾ ਜਾਣਾ ਚਾਹੀਦਾ ਹੈ। ਸਾਰੇ ਧੜਿਆਂ ਨੂੰ ਨੁਮਾਇੰਦਗੀ ਦੇਣ ਲਈ ਸਰਕਾਰ ਤੇ ਸੰਗਠਨ ਵਿੱਚ ਬਿਹਤਰ ਤਾਲਮੇਲ ਲਈ ਤਾਲਮੇਲ ਕਮੇਟੀ ਬਣਾਈ ਜਾਣੀ ਚਾਹੀਦੀ ਹੈ।
ਕਮੇਟੀ ਨੇ ਬੇਸ਼ੱਕ ਕੋਈ ਸਖਤ ਸਟੈਂਡ ਨਹੀਂ ਲਿਆ ਪਰ ਕਈ ਸਿਫ਼ਾਰਸ਼ਾਂ ਕੀਤੀਆਂ ਹਨ ਜਿਸ ਨਾਲ ਪਾਰਟੀ ਅੰਦਰ ਕਲੇਸ਼ ਖਤਮ ਹੋ ਸਕਦਾ ਹੈ। ਕਮੇਟੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਵਿੱਚ ਲੀਡਰਸ਼ਿਪ ਨੂੰ ਨਾ ਬਦਲੋ। ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਠੇਸ ਪਹੁੰਚੇਗੀ। ਕਮੇਟੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣੀਆਂ ਚਾਹੀਦੀਆਂ ਹਨ।
ਕਿਸਾਨੀ ਤੇ ਦਲਿਤ ਨੇਤਾਵਾਂ ਦੀ ਨੁਮਾਇੰਦਗੀ ਵਧਾਉਣ ਤੇ ਕਤਲੇਆਮ ਦੀ ਜਾਂਚ ਤੇਜ਼ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕਮੇਟੀ ਨੇ ਆਪਣਾ ਕੰਮ ਕੀਤਾ ਹੈ, ਹੁਣ ਅੰਤਿਮ ਫ਼ੈਸਲਾ ਸੋਨੀਆ ਗਾਂਧੀ ਕਰਨਗੇ।
ਮਲਿਕਾਰਜੁਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਨੇ ਤਕਰੀਬਨ 150 ਨੇਤਾਵਾਂ ਨਾਲ 4 ਦਿਨਾਂ ਤਕ ਗੱਲਬਾਤ ਕੀਤੀ। ਕਮੇਟੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੂੰ ਹਰ ਪੱਧਰ 'ਤੇ ਨੇਤਾਵਾਂ ਤੇ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਕਮੀਆਂ ਦੂਰ ਕਰਨੀਆਂ ਚਾਹੀਦੀਆਂ ਹਨ। ਕਈ ਵਿਧਾਇਕਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਦੀ ਸਰਕਾਰ ਤੇ ਅਫ਼ਸਰਸ਼ਾਹੀ ਵਿੱਚ ਕੋਈ ਸੁਣਵਾਈ ਨਹੀਂ ਹੈ।
ਸੂਤਰਾਂ ਮੁਤਾਬਕ ਕਮੇਟੀ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਸਰਕਾਰ ਤੇ ਪਾਰਟੀ ’ਚ ਭੂਮਿਕਾ ਯਕੀਨੀ ਬਣਾਉਣ ਤੇ ਸਰਕਾਰ ਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਉਣ ਉੱਤੇ ਵੀ ਜ਼ੋਰ ਦਿੱਤਾ ਹੈ। ਸਿੱਧੂ ਦੀ ਸਰਕਾਰ ਜਾਂ ਪਾਰਟੀ ਕੀ ਭੂਮਿਕਾ ਹੋਵੇਗੀ, ਇਸ ਬਾਰੇ ਫ਼ੈਸਲਾ ਸੋਨੀਆ ਗਾਂਧੀ ਹੀ ਕਰਨਗੇ। ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਤਾਲਮੇਲ ਕਮੇਟੀ ਦਾ ਕੰਟਰੋਲ ਵਧਣ ਨਾਲ ਕੈਪਟਨ ਦੀ ਪਾਵਰ ਵੀ ਘਟੇਗੀ ਤੇ ਸਾਰੇ ਧੜਿਆਂ ਨੂੰ ਸਹੀ ਨੁਮਾਇੰਦਗੀ ਮਿਲੇਗੀ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਦੂਰ ਕਰਨ ਲਈ ਬਣਾਈ ਤਿੰਨ ਖੜਗੇ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ। ਖਬਰ ਏਜੰਸੀਆਂ ਅਨੁਸਾਰ ਖੜਗੇ ਪੈਨਲ ਨੇ ਰਿਪੋਰਟ ’ਚ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਪਣਾ ਮੁਕੰਮਲ ਭਰੋਸਾ ਪ੍ਰਗਟਾਉਂਦਿਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜਨ ਦੀ ਸਿਫ਼ਾਰਸ਼ ਕੀਤੀ ਹੈ ਪਰ ਨਾਲ ਹੀ ਸਾਰੇ ਧੜਿਆਂ ਵਿਚਾਲੇ ਤਾਲਮੇਲ ਬਿਠਾਉਣ 'ਤੇ ਜ਼ੋਰ ਦਿੱਤਾ ਹੈ।
ਸਿਹਤ ਵਿਭਾਗ ਅਨੁਸਾਰ ਕਰੋਨਾ ਕਾਰਨ ਬਠਿੰਡਾ ’ਚ 9, ਅੰਮ੍ਰਿਤਸਰ, ਮੁਕਤਸਰ ’ਚ 6-6, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ ’ਚ 5-5, ਜਲੰਧਰ, ਮੁਹਾਲੀ ’ਚ 4-4, ਬਰਨਾਲਾ, ਗੁਰਦਾਸਪੁਰ, ਮੋਗਾ, ਸੰਗਰੂਰ ’ਚ 3-3, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਤਰਨ ਤਾਰਨ ’ਚ 2-2, ਕਪੂਰਥਲਾ, ਮਾਨਸਾ ਤੇ ਨਵਾਂ ਸ਼ਹਿਰ ’ਚ ਇੱਕ-ਇੱਕ ਜਣੇ ਦੀ ਮੌਤ ਹੋ ਗਈ ਹੈ।
ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ ਨਵੇਂ 1333 ਪਾਜ਼ੇਟਿਵ ਕੇਸ ਮਿਲੇ ਹਨ ਜਦਕਿ 2337 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 16,244 ਐਕਟਿਵ ਕੇਸ ਹਨ।
ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਵੀਰਵਾਰ ਨੂੰ 71 ਤੇ ਹਰਿਆਣਾ ’ਚ 32 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 15,367 ਤੇ ਹਰਿਆਣਾ ਵਿੱਚ 8861 ਹੋ ਗਈ ਹੈ।
ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।
ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 91,211
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.33 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 3,401
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.91 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.76 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.59 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 11.65 ਲੱਖ
12 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ
10 ਜੂਨ ਨੂੰ 45, 542 ਐਕਟਿਵ ਕੇਸਾਂ ਦੀ ਸੰਖਿਆ ਘੱਟ ਹੋਈ। ਇਸ 'ਚ ਗਿਰਾਵਟ ਦਾ ਸਿਲਸਿਲਾ ਕਰੀਬ ਇਕ ਮਹੀਨੇ ਤੋਂ ਜਾਰੀ ਹੈ। ਪਿਛਲੀ ਵਾਰ 12 ਮਈ ਨੂੰ ਇਸ 'ਚ 6,399 ਦਾ ਵਾਧਾ ਦਰਜ ਕੀਤਾ ਗਿਆ ਸੀ। ਹੁਣ ਦੇਸ਼ 'ਚ 11 ਲੱਖ, 19 ਹਜ਼ਾਰ, 938 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 9 ਮਈ ਨੂੰ ਇਹ ਅੰਕੜਾ 37 ਲੱਖ, 41 ਹਜ਼ਾਰ, 302 ਦੇ ਪੀਕ 'ਤੇ ਸੀ।
ਕੋਰੋਨਾ ਦੇ ਫਰੰਟ ਤੋਂ ਚੌਥੇ ਦਿਨ ਵੀ ਰਾਹਤ ਦੀ ਖ਼ਬਰ! ਨਵੇਂ ਕੇਸਾਂ ਦੇ ਨਾਲ ਹੀ ਘਟੀ ਮੌਤਾਂ ਦੀ ਗਿਣਤਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਲਾਗ ਦੇ ਨਵੇਂ ਮਰੀਜ਼ਾਂ ਦਾ ਅੰਕੜਾ ਲਗਾਤਾਰ ਗਿਰਾਵਟ ਵੱਲ ਹੈ। ਵੀਰਵਾਰ ਕੋਰੋਨਾ ਵਾਇਰਸ ਦੀ ਲਾਗ ਦੇ 91,211 ਨਵੇਂ ਮਾਮਲੇ ਆਏ। ਇਸ ਦੌਰਾਨ 1,33, 598 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ। ਇਹ ਲਗਾਤਾਰ ਚੌਥਾ ਦਿਨ ਸੀ ਜਦੋਂ ਕੋਰੋਨਾ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ ਗਏ।
ਪਿਛੋਕੜ
Punjab Breaking News, 11 June 2021 LIVE Updates: ਕੋਰੋਨਾ ਦੇ ਫਰੰਟ ਤੋਂ ਚੌਥੇ ਦਿਨ ਵੀ ਰਾਹਤ ਦੀ ਖ਼ਬਰ! ਨਵੇਂ ਕੇਸਾਂ ਦੇ ਨਾਲ ਹੀ ਘਟੀ ਮੌਤਾਂ ਦੀ ਗਿਣਤਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਲਾਗ ਦੇ ਨਵੇਂ ਮਰੀਜ਼ਾਂ ਦਾ ਅੰਕੜਾ ਲਗਾਤਾਰ ਗਿਰਾਵਟ ਵੱਲ ਹੈ। ਵੀਰਵਾਰ ਕੋਰੋਨਾ ਵਾਇਰਸ ਦੀ ਲਾਗ ਦੇ 91,211 ਨਵੇਂ ਮਾਮਲੇ ਆਏ। ਇਸ ਦੌਰਾਨ 1,33, 598 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ। ਇਹ ਲਗਾਤਾਰ ਚੌਥਾ ਦਿਨ ਸੀ ਜਦੋਂ ਕੋਰੋਨਾ ਲਾਗ ਦੇ ਨਵੇਂ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ ਗਏ।
10 ਜੂਨ ਨੂੰ 45, 542 ਐਕਟਿਵ ਕੇਸਾਂ ਦੀ ਸੰਖਿਆ ਘੱਟ ਹੋਈ। ਇਸ 'ਚ ਗਿਰਾਵਟ ਦਾ ਸਿਲਸਿਲਾ ਕਰੀਬ ਇਕ ਮਹੀਨੇ ਤੋਂ ਜਾਰੀ ਹੈ। ਪਿਛਲੀ ਵਾਰ 12 ਮਈ ਨੂੰ ਇਸ 'ਚ 6,399 ਦਾ ਵਾਧਾ ਦਰਜ ਕੀਤਾ ਗਿਆ ਸੀ। ਹੁਣ ਦੇਸ਼ 'ਚ 11 ਲੱਖ, 19 ਹਜ਼ਾਰ, 938 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 9 ਮਈ ਨੂੰ ਇਹ ਅੰਕੜਾ 37 ਲੱਖ, 41 ਹਜ਼ਾਰ, 302 ਦੇ ਪੀਕ 'ਤੇ ਸੀ।
ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ
ਬੀਤੇ 24 ਘੰਟਿਆਂ ਵਿੱਚ ਦਰਜ ਕੀਤੇ ਨਵੇਂ ਕੇਸ: 91,211
ਬੀਤੇ 24 ਘੰਟਿਆਂ ਵਿੱਚ ਤੰਦਰੁਸਤ ਹੋਏ ਮਰੀਜ਼: 1.33 ਲੱਖ
ਬੀਤੇ 24 ਘੰਟਿਆਂ ਵਿੱਚ ਦਰਜ ਮੌਤਾਂ: 3,401
ਹੁਣ ਤੱਕ ਕੋਰੋਨਾ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ: 2.91 ਕਰੋੜ
ਹੁਣ ਤੱਕ ਕੋਰੋਨਾ ਤੋਂ ਤੰਦਰੁਸਤ ਹੋਏ ਕੁੱਲ ਲੋਕਾਂ ਦੀ ਗਿਣਤੀ: 2.76 ਕਰੋੜ
ਹੁਣ ਤੱਕ ਕੋਰੋਨਾ ਕਾਰਨ ਕੁੱਲ ਮੌਤਾਂ ਗਿਣਤੀ: 3.59 ਲੱਖ
ਕੋਰੋਨਾ ਕਾਰਨ ਜ਼ੇਰੇ ਇਲਾਜ ਲੋਕਾਂ ਦੀ ਗਿਣਤੀ: 11.65 ਲੱਖ
12 ਸੂਬਿਆਂ 'ਚ ਲੌਕਡਾਊਨ ਜਿਹੀਆਂ ਪਾਬੰਦੀਆਂ
ਦੇਸ਼ ਦੇ 12 ਸੂਬਿਆਂ 'ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।
20 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ
ਦੇਸ਼ ਦੇ 20 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਲੌਕਡਾਊਨ ਹੈ। ਮਤਲਬ ਇੱਥੇ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ 'ਚ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।
- - - - - - - - - Advertisement - - - - - - - - -