Breaking News LIVE: ਕੋਰੋਨਾ ਕੇਸਾਂ 'ਚ ਵੱਡੀ ਗਿਰਾਵਟ, ਕਈ ਸੂਬਿਆਂ ਨੇ ਖੋਲ੍ਹਿਆ ਲੌਕਡਾਊਨ
Punjab Breaking News, 14 June 2021 LIVE Updates: ਦੇਸ਼ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ ਕਮੀ ਦਾ ਸਿਲਸਿਲਾ ਜਾਰੀ ਹੈ। ਐਤਵਾਰ ਦੇਸ਼ 'ਚ 70,421 ਨਵੇਂ ਕੇਸਾਂ ਦੀ ਪਛਾਣ ਕੀਤੀ ਗਈ। ਇਸ ਦੌਰਾਨ 1,19,501 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ। ਜਦਕਿ 3921 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਮੌਜੂਦਾ ਸਮੇਂ 9 ਲੱਖ, 72 ਹਜ਼ਾਰ, 577 ਐਕਟਿਵ ਕੇਸ ਹਨ।
LIVE

Background
ਵਿਦਿਅਕ ਸੰਸਥਾਵਾਂ
ਮੁੱਖ ਮੰਤਰੀ ਨੇ ਕਿਹਾ, ਸਕੂਲ-ਕਾਲਜ, ਵਿਦਿਅਕ ਸੰਸਥਾਵਾਂ, ਸਮਾਜਿਕ, ਰਾਜਨੀਤਕ, ਖੇਡਾਂ, ਮਨੋਰੰਜਨ, ਸਭਿਆਚਾਰਕ, ਧਾਰਮਿਕ ਇਕੱਠਾਂ, ਸਵਿਮਿੰਗ ਪੂਲ, ਸਟੇਡੀਅਮ, ਸਪੋਰਟਸ ਕੰਪਲੈਕਸ, ਸਿਨੇਮਾ, ਥੀਏਟਰ, ਮਨੋਰੰਜਨ ਪਾਰਕ, ਬੈਂਕੁਵੇਟ ਹਾਲ, ਆਡੀਟੋਰੀਅਮ, ਸਪਾ, ਜਿਮ, ਪਬਲਿਕ ਪਾਰਕ ਤੇ ਗਾਰਡਨ ਫਿਲਹਾਲ ਪੂਰੀ ਤਰ੍ਹਾਂ ਬੰਦ ਰਹਿਣਗੇ।
ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤਕ ਖੁੱਲ੍ਹ ਸਕਦੀਆਂ ਹਨ
ਬਾਜ਼ਾਰ, ਮਾਲ ਤੇ ਮਾਰਕੀਟ ਕੰਪਲੈਕਸਾਂ ਦੀਆਂ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤਕ ਖੁੱਲ੍ਹ ਸਕਦੀਆਂ ਹਨ। ਰੈਸਟੋਰੈਂਟ 50 ਪ੍ਰਤੀਸ਼ਤ ਬੈਠਣ ਦੀ ਸਮਰੱਥਾ ਨਾਲ ਕੰਮ ਕਰਨਗੇ। ਹਫਤਾਵਾਰੀ ਮਾਰਕੀਟ ਦੀ ਆਗਿਆ ਦਿੱਤੀ ਜਾ ਰਹੀ ਹੈ ਪਰ ਇੱਕ ਇੱਕ ਜ਼ੋਨ ਵਿੱਚ ਇੱਕ ਦਿਨ ਵਿੱਚ ਸਿਰਫ ਇੱਕ ਹਫਤਾਵਾਰੀ ਬਾਜ਼ਾਰ ਦੀ ਹੀ ਆਗਿਆ ਹੋਵੇਗੀ। ਵਿਆਹ 20 ਵਿਅਕਤੀਆਂ ਨਾਲ ਘਰ ਜਾਂ ਕੋਰਟ ਵਿਚ ਹੋ ਸਕਦੇ ਹਨ। ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ ਪਰ ਸ਼ਰਧਾਲੂਆਂ ਨੂੰ ਆਗਿਆ ਨਹੀਂ ਦਿੱਤੀ ਜਾਏਗੀ।"
ਦਿੱਲੀ 'ਚ ਅਨਲੌਕ-3 ਦੀ ਸ਼ੁਰੂਆਤ
ਦਿੱਲੀ ਮੈਟਰੋ 50 ਫੀਸਦ ਸਮਰੱਥਾ ਨਾਲ ਚੱਲੇਗੀ। ਇਸ ਤੋਂ ਇਲਾਵਾ ਦਿੱਲੀ 'ਚ ਡੀਟੀਸੀ ਤੇ ਕਲਸਟਰ ਬੱਸਾਂ ਨੂੰ ਵੱਧ ਤੋਂ ਵੱਧ 50 ਫੀਸਦ ਸਮਰੱਥਾ ਨਾਲ ਚਲਾਇਆ ਜਾ ਸਕਦਾ ਹੈ। ਆਟੋ ਤੇ ਰਿਕਸ਼ਾ 'ਚ ਦੋ ਯਾਤਰੀ, ਟੈਕਸੀ, ਕੈਬਸ ਗ੍ਰਾਮੀਣ ਸੇਵਾ 'ਚ ਵੱਧ ਤੋਂ ਵੱਧ 2 ਯਾਤਰੀ, ਮੈਕਸੀ ਕੈਬ 'ਚ 5 ਯਾਤਰੀ ਤੇ RTV 'ਚ ਵੱਧ ਤੋਂ ਵੱਧ 11 ਯਾਤਰੀ ਇਕੱਠੇ ਸਫਰ ਕਰ ਸਕਣਗੇ।
ਦਿੱਲੀ ਵਿੱਚ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ ਬੰਦ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਸੋਮਵਾਰ ਸਵੇਰੇ 5 ਵਜੇ ਤੋਂ ਬਾਅਦ, ਕੁਝ ਗਤੀਵਿਧੀਆਂ ਨੂੰ ਛੱਡ ਕੇ ਸਾਰੀਆਂ ਗਤੀਵਿਧੀਆਂ ਦੀ ਆਗਿਆ ਹੋਵੇਗੀ। ਅੱਜ ਤੋਂ ਬਾਜ਼ਾਰ ਖੋਲ੍ਹਣ ਲਈ ਔਡ–ਈਵਨ ਪ੍ਰਣਾਲੀ ਵੀ ਲਾਗੂ ਨਹੀਂ ਹੋਵੇਗੀ। ਸਵੇਰੇ 9 ਵਜੇ ਤੋਂ ਸ਼ਾਮ ਤਕ 50 ਪ੍ਰਤੀਸ਼ਤ ਸਮਰੱਥਾ ਵਾਲੇ ਨਿੱਜੀ ਦਫਤਰ ਸ਼ਾਮੀਂ ਪੰਜ ਵਜੇ ਤੱਕ ਕੰਮ ਕਰਨਗੇ।" ਸਰਕਾਰੀ ਦਫ਼ਤਰ 'ਚ ਗ੍ਰੇਡ-1 ਦੇ ਅਫ਼ਸਰ 100 ਫੀਸਦ ਸਮਰੱਥਾ ਨਾਲ ਕੰਮ ਕਰ ਸਕਣਗੇ। ਬਾਕੀ ਸਟਾਫ 50 ਫੀਸਦ ਦਫਤਰ 'ਚ ਤੇ 50 ਫੀਸਦ ਵਰਕ ਫਰੌਮ ਹੋਮ ਕਰਨਗੇ।
ਦਿੱਲੀ ਚ ਅਨਲੌਕ
ਦੇਸ਼ ਦੀ ਰਾਜਧਾਨੀ 'ਚ ਹੁਣ ਕੋਰੋਨਾ ਦਾ ਕਹਿਰ ਬਹੁਤ ਘਟ ਗਿਆ ਹੈ। ਇਸ ਤੋਂ ਬਾਅਦ ਦਿੱਲੀ ਚ ਅਨਲੌਕ ਪਾਰਟ-3 ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤਹਿਤ ਕਈ ਚੀਜ਼ਾਂ 'ਚ ਰਿਆਇਤ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ, ਲੌਕਡਾਊਨ ਖੋਲ੍ਹਣ (UNLOCK) ਦੀ ਪ੍ਰਕਿਰਿਆ ਤਹਿਤ ਦਿੱਲੀ ਦੇ ਸਾਰੇ ਬਾਜ਼ਾਰ, ਮਾਲ, ਰੈਸਟੋਰੈਂਟ ਅੱਜ ਸੋਮਵਾਰ ਤੋਂ ਖੁੱਲ੍ਹ ਜਾਣਗੇ। ਜਦਕਿ ਸਕੂਲ-ਕਾਲਜ, ਸਵੀਮਿੰਗ ਪੂਲ, ਸਪਾਅ ਸੈਂਟਰ ਫਿਲਹਾਲ ਬੰਦ ਰਹਿਣਗੇ। ਇਹ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
