Breaking News LIVE: ਨਵੇਂ ਵਿਵਾਦ 'ਚ ਘਿਰੀ ਕੈਪਟਨ ਸਰਕਾਰ, ਵਿਰੋਧੀਆਂ ਦੇ ਨਾਲ ਹੀ ਆਪਣਿਆਂ ਨੇ ਵੀ ਚੁੱਕਿਆ ਝੰਡਾ

Punjab Breaking News, 20 June 2021 LIVE Updates: ਆਪਣੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰ ਗਏ ਹਨ। ਵਿਰੋਧੀ ਧਿਰਾਂ ਦੇ ਨਾਲ-ਨਾਲ ਪਾਰਟੀ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਵੀ ਕੈਪਟਨ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ। ਇਸ ਬਾਰੇ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਨੌਕਰੀ ਦੇਣ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦਾ ਤਰਕ ਸੀ ਕਿ ਇਹ ਕਾਰਵਾਈ ਤੈਅ ਮਾਪਦੰਡਾਂ ਦੇ ਮੇਚ ਦੀ ਨਹੀਂ।

ਏਬੀਪੀ ਸਾਂਝਾ Last Updated: 20 Jun 2021 11:34 AM
ਕੈਪਟਨ ਨੇ ਕਿਹਾ

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ 35,000 ਬੇਕਸੂਰ ਲੋਕਾਂ ਦੀ ਜਾਨ ਗਈ ਸੀ ਤੇ ਪੁਲਿਸ ਦੇ ਕਰੀਬ 1700 ਜਵਾਨ ਸ਼ਹੀਦ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਅਮਨ, ਸ਼ਾਂਤੀ ਤੇ ਸਦਭਾਵਨਾ ਲਈ ਆਪਣਾ ਯੋਗਦਾਨ ਪਾਉਣ ਵਾਲਿਆਂ ਨੂੰ ਮਾਨਤਾ ਦੇਣੀ ਜਾਰੀ ਰੱਖੇਗੀ।

ਅਕਾਲੀ ਦਲ ਤੇ ਆਪ 'ਤੇ ਵਾਰ

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਵਿਰੋਧੀ ਪਾਰਟੀਆਂ ਵਿੱਚ ਵੀ ਅਜਿਹੇ ਵਿਅਕਤੀ ਲੱਭਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨ੍ਹਾਂ ਦੇ ਪਿਓ ਜਾਂ ਦਾਦੇ ਨੇ ਮੁਲਕ ਲਈ ਕੁਰਬਾਨੀ ਕੀਤੀ ਹੋਵੇ ਪਰ ਦੋਹਾਂ ਪਾਰਟੀਆਂ ’ਚ ਅਜਿਹਾ ਕੋਈ ਨਹੀਂ ਮਿਲਿਆ। ਕੈਪਟਨ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਕੁਰਬਾਨੀਆਂ ਦੇਣ ਵਾਲੇ ਪਰਿਵਾਰ ਵਿੱਚੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ।

ਕੈਪਟਨ ਦਾ ਸਪਸ਼ਟ ਜਵਾਬ

ਆਪਣੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਵਿਰੋਧੀ ਧਿਰਾਂ ਤੇ ਪਾਰਟੀ ਅੰਦਰੋਂ ਵਿਰੋਧ ਹੋਣ ਦੇ ਬਾਵਜੂਦ ਕੈਪਟਨ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਨੌਕਰੀਆਂ ਦੇਣ ਦਾ ਫੈਸਲਾ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਵਿਰੋਧੀ ਧਿਰਾਂ ਤੇ ਪਾਰਟੀ ਅੰਦਰੋਂ ਉੱਠੇ ਵਿਰੋਧ ਮਗਰੋਂ ਸਖਤ ਸਟੈਂਡ ਲੈਂਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਕੁਰਬਾਨੀ ਦਾ ਮੁੱਲ ਪਾਇਆ ਗਿਆ ਹੈ। ਪੰਜਾਬ ਕੈਬਨਿਟ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ।

ਸ਼੍ਰੋਮਣੀ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ

ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਨੂੰ ਇਨ੍ਹਾਂ ਨਿਯੁਕਤੀਆਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹੱਕਾਂ ਲਈ ਪੰਜਾਬ ਦੇ ਵਜ਼ੀਰਾਂ ਦੇ ਘਰਾਂ ਦਾ ਘਿਰਾਓ ਕਰਨ। ਉਨ੍ਹਾਂ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਨੂੰ ਡੀਐਸਪੀ ਲਾਏ ਜਾਣ ਦਾ ਜ਼ਿਕਰ ਵੀ ਕੀਤਾ।

ਕੈਪਟਨ ਨੂੰ ਪਏਗਾ ਸਿਆਸੀ ਤੌਰ ’ਤੇ ਮਹਿੰਗਾ

ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਨੂੰ ਵਿਧਾਇਕਾਂ ਦੇ ਪੁੱਤਰਾਂ ਨੂੰ ਅਫ਼ਸਰ ਲਾਉਣਾ ਸਿਆਸੀ ਤੌਰ ’ਤੇ ਮਹਿੰਗਾ ਪੈ ਸਕਦਾ ਹੈ। ਪਤਾ ਲੱਗਾ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵੀ ਲੰਘੇ ਦਿਨ ਕੁਝ ਵਜ਼ੀਰਾਂ ਨੇ ਇਨ੍ਹਾਂ ਨੌਕਰੀਆਂ ਖ਼ਿਲਾਫ਼ ਸਖ਼ਤ ਸਟੈਂਡ ਲਿਆ। ਪੰਜਾਬ ਕੈਬਨਿਟ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ।

ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਉਠਾਈ ਆਵਾਜ਼

ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਦੇ ਲਏ ਫ਼ੈਸਲਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਦਾ 2016 ਤੋਂ ਪੇਅ ਕਮਿਸ਼ਨ ਲਾਗੂ ਕਰਨ ਤੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ ਪਰ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦੇਣ ਦਾ ਕੀਤਾ ਫੈਸਲਾ ਗਲਤ ਹੈ।

ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰੇ

ਆਪਣੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਅਫਸਰ ਬਣਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਘਿਰ ਗਏ ਹਨ। ਵਿਰੋਧੀ ਧਿਰਾਂ ਦੇ ਨਾਲ-ਨਾਲ ਪਾਰਟੀ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਸੋਸ਼ਲ ਮੀਡੀਆ ਉੱਪਰ ਵੀ ਕੈਪਟਨ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ। ਇਸ ਬਾਰੇ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਵਿਧਾਇਕਾਂ ਦੇ ਫਰਜ਼ੰਦਾਂ ਨੂੰ ਨੌਕਰੀ ਦੇਣ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦਾ ਤਰਕ ਸੀ ਕਿ ਇਹ ਕਾਰਵਾਈ ਤੈਅ ਮਾਪਦੰਡਾਂ ਦੇ ਮੇਚ ਦੀ ਨਹੀਂ।

ਤੇਲੰਗਾਨਾ ਲੌਕਡਾਊਨ ਪੂਰੀ ਤਰ੍ਹਾਂ ਹਟਾਉਣ ਵਾਲਾ ਪਹਿਲਾ ਰਾਜ

ਇਸ ਦੌਰਾਨ, ਤੇਲੰਗਾਨਾ ਸਰਕਾਰ ਨੇ ਐਤਵਾਰ ਤੋਂ ਰਾਜ ਵਿੱਚ ਤਾਲਾਬੰਦੀ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਫੈਸਲਾ ਪਿਛਲੇ ਦਿਨੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਤਰ੍ਹਾਂ, ਤੇਲੰਗਾਨਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੌਕਡਾਊਨ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਕਿਸੇ ਵੀ ਤਰਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਇੱਥੇ ਇਕ ਜੁਲਾਈ ਤੋਂ ਸਕੂਲ ਵੀ ਖੋਲ੍ਹੇ ਜਾਣਗੇ।

21 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸਾਂ ਵਿੱਚ ਅੰਸ਼ਕ ਲੌਕਡਾਊਨ

ਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਊਨ ਹੈ। ਭਾਵ ਇਥੇ ਕੁਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

10 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ

ਦੇਸ਼ ਦੇ 10 ਰਾਜਾਂ ਵਿੱਚ ਪੂਰਨ ਲੌਕਡਾਊਨ ਹੋਣ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ, ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਸਾਲ ਦੇ ਲੌਕਡਾਊਨ ਵਾਂਗ ਇੱਥੇ ਐਤਕੀਂ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।

ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਤਾਜ਼ਾ ਅੰਕੜੇ

ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:    58,562
ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ ਮਰੀਜ਼:  87,493
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤ:               1537
ਹੁਣ ਤੱਕ ਕੁੱਲ ਪ੍ਰਭਾਵਿਤ:                          2.98 ਕਰੋੜ
ਹੁਣ ਤਕ ਠੀਕ:                                    2.87 ਕਰੋੜ
ਹੁਣ ਤੱਕ ਕੁੱਲ ਮੌਤਾਂ:                               3.86 ਲੱਖ

ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ:   7.24 ਲੱਖ

ਦੇਸ਼ ਵਿੱਚ 58,562 ਕੋਰੋਨਾ ਦੇ ਮਰੀਜ਼

ਸਨਿੱਚਰਵਾਰ ਨੂੰ ਦੇਸ਼ ਵਿੱਚ 58,562 ਕੋਰੋਨਾ ਦੇ ਮਰੀਜ਼ ਪਾਏ ਗਏ, 87,493 ਲੋਕ ਠੀਕ ਹੋਏ ਤੇ 1,537 ਦੀ ਮੌਤ ਹੋ ਗਈ। ਇਸ ਤਰ੍ਹਾਂ, ਐਕਟਿਵ ਮਾਮਲਿਆਂ ਭਾਵ ਹਸਪਤਾਲਾਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 30,518 ਦੀ ਗਿਰਾਵਟ ਦਰਜ ਕੀਤੀ ਗਈ। ਇਹ ਕੁਝ ਰਾਹਤ ਵਾਲੀ ਗੱਲ ਹੈ ਕਿ 24 ਘੰਟਿਆਂ ਵਿੱਚ ਪਾਏ ਗਏ ਨਵੇਂ ਮਾਮਲਿਆਂ ਦੀ ਗਿਣਤੀ ਪਿਛਲੇ 81 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 30 ਮਾਰਚ ਨੂੰ 53,237 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ।

ਪਿਛੋਕੜ

Punjab Breaking News, 20 June 2021 LIVE Updates: ਸਨਿੱਚਰਵਾਰ ਨੂੰ ਦੇਸ਼ ਵਿੱਚ 58,562 ਕੋਰੋਨਾ ਦੇ ਮਰੀਜ਼ ਪਾਏ ਗਏ, 87,493 ਲੋਕ ਠੀਕ ਹੋਏ ਤੇ 1,537 ਦੀ ਮੌਤ ਹੋ ਗਈ। ਇਸ ਤਰ੍ਹਾਂ, ਐਕਟਿਵ ਮਾਮਲਿਆਂ ਭਾਵ ਹਸਪਤਾਲਾਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 30,518 ਦੀ ਗਿਰਾਵਟ ਦਰਜ ਕੀਤੀ ਗਈ। ਇਹ ਕੁਝ ਰਾਹਤ ਵਾਲੀ ਗੱਲ ਹੈ ਕਿ 24 ਘੰਟਿਆਂ ਵਿੱਚ ਪਾਏ ਗਏ ਨਵੇਂ ਮਾਮਲਿਆਂ ਦੀ ਗਿਣਤੀ ਪਿਛਲੇ 81 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 30 ਮਾਰਚ ਨੂੰ 53,237 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ਿਟਿਵ ਆਈ ਸੀ।

ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੇ ਤਾਜ਼ਾ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ:    58,562
ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ ਮਰੀਜ਼:  87,493
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤ:                  1537
ਹੁਣ ਤੱਕ ਕੁੱਲ ਪ੍ਰਭਾਵਿਤ:                                2.98 ਕਰੋੜ
ਹੁਣ ਤਕ ਠੀਕ:                                            2.87 ਕਰੋੜ
ਹੁਣ ਤੱਕ ਕੁੱਲ ਮੌਤਾਂ:                                      3.86 ਲੱਖ
ਇਸ ਸਮੇਂ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਦੀ ਕੁੱਲ ਗਿਣਤੀ:   7.24 ਲੱਖ

10 ਰਾਜਾਂ ਵਿੱਚ ਲੌਕਡਾਊਨ ਵਰਗੀਆਂ ਪਾਬੰਦੀਆਂ
ਦੇਸ਼ ਦੇ 10 ਰਾਜਾਂ ਵਿੱਚ ਪੂਰਨ ਲੌਕਡਾਊਨ ਹੋਣ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ, ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਸਾਲ ਦੇ ਲੌਕਡਾਊਨ ਵਾਂਗ ਇੱਥੇ ਐਤਕੀਂ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।

21 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸਾਂ ਵਿੱਚ ਅੰਸ਼ਕ ਲੌਕਡਾਊਨ
ਦੇਸ਼ ਦੇ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਲੌਕਡਊਨ ਹੈ। ਭਾਵ ਇਥੇ ਕੁਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

ਤੇਲੰਗਾਨਾ ਲੌਕਡਾਊਨ ਪੂਰੀ ਤਰ੍ਹਾਂ ਹਟਾਉਣ ਵਾਲਾ ਪਹਿਲਾ ਰਾਜ
ਇਸ ਦੌਰਾਨ, ਤੇਲੰਗਾਨਾ ਸਰਕਾਰ ਨੇ ਐਤਵਾਰ ਤੋਂ ਰਾਜ ਵਿੱਚ ਤਾਲਾਬੰਦੀ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਫੈਸਲਾ ਪਿਛਲੇ ਦਿਨੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਤਰ੍ਹਾਂ, ਤੇਲੰਗਾਨਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੌਕਡਾਊਨ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਕਿਸੇ ਵੀ ਤਰਾਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਇੱਥੇ ਇਕ ਜੁਲਾਈ ਤੋਂ ਸਕੂਲ ਵੀ ਖੋਲ੍ਹੇ ਜਾਣਗੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.