Breaking News LIVE: ਕੈਪਟਨ ਦਿੱਲੀ ਦਰਬਾਰ 'ਚ ਨਿੱਤ ਦੀਆਂ ਪੇਸ਼ੀਆਂ ਤੋਂ ਖਫਾ, ਕਾਂਗਰਸ 'ਚ ਵੱਡੇ ਧਮਾਕੇ ਦੇ ਆਸਾਰ

Punjab Breaking News, 22 June 2021 LIVE Updates: ਕਾਂਗਰਸ ਲਈ ਪੰਜਾਬ ਵਿੱਚ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਸਿੱਧੂ ਦੇ ਹਮਲਿਆਂ ਤੇ ਹਾਈਕਮਾਨ ਦੇ ਰੁਖ ਤੋਂ ਕੈਪਟਨ ਵੀ ਖਫਾ ਹੋ ਗਏ ਹਨ। 'ਏਬੀਪੀ ਨਿਊਜ਼' ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲੋਂ ਬਹੁਤ ਨਾਰਾਜ਼ ਹਨ ਕਿ ਉਨ੍ਹਾਂ ਨੂੰ ਵਾਰ-ਵਾਰ ਦਿੱਲੀ ਬੁਲਾ ਕੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਹਿ ਕੇ ਅਪਮਾਨਿਤ ਕੀਤਾ ਜਾ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਪਾਰਟੀ ਅਨੁਸ਼ਾਸਨ ਦੇ ਘੇਰੇ ਵਿੱਚ ਰਹਿੰਦੇ ਹੋਏ ਅਜਿਹਾ ਕਰ ਰਹੇ ਹਨ, ਪਰ ਸੂਤਰਾਂ ਮੁਤਾਬਕ ਹਾਲਾਤ ਹੋਰ ਵਿਗੜ ਸਕਦੇ ਹਨ।

ਏਬੀਪੀ ਸਾਂਝਾ Last Updated: 22 Jun 2021 12:09 PM
ਕੈਪਟਨ ਖਫਾ

ਹੁਲ ਗਾਂਧੀ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਕੈਪਟਨ ਤੇ ਸਿੱਧੂ ਦੋਵਾਂ ਨੂੰ ਨਾਲ ਲੈ ਕੇ ਪੰਜਾਬ ਚੋਣਾਂ ਵਿੱਚ ਕੰਮ ਕਰਨਾ ਚਾਹੁੰਦੇ ਹਨ, ਪਰ ਦੋਵੇਂ ਇਸ ਵਾਰ ਆਪਣਾ ਪੱਖ ਨਰਮ ਕਰਨ ਦੇ ਮੂਡ ਵਿੱਚ ਨਹੀਂ ਹਨ। ਇੱਕ ਪਾਸੇ ਆਮ ਆਦਮੀ ਪਾਰਟੀ ਨਵਜੋਤ ਸਿੱਧੂ 'ਤੇ ਨਜ਼ਰਾਂ ਰੱਖ ਰਹੀ ਹੈ ਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸੂਤਰ ਕਹਿ ਰਹੇ ਹਨ ਕਿ ਇਸ ਵਾਰ ਕੈਪਟਨ ਇੱਕ ਵੱਖਰਾ ਰਸਤਾ ਅਪਣਾ ਸਕਦਾ ਹੈ।

ਕੈਪਟਨ ਨਵੀਂ ਪਾਰਟੀ ਵੀ ਬਣਾ ਸਕਦੇ?

ਸੂਤਰਾਂ ਦੀ ਮੰਨੀਏ ਤਾਂ ਨਵਜੋਤ ਸਿੱਧੂ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸੂਬਾ ਕਾਂਗਰਸ ਇਕਾਈ ਦਾ ਪ੍ਰਧਾਨ ਬਣਾਇਆ ਜਾਵੇ ਪਰ ਕੈਪਟਨ ਇਹ ਕਿਸੇ ਵੀ ਕੀਮਤ 'ਤੇ ਨਹੀਂ ਚਾਹੁੰਦੇ। ਸੂਤਰਾਂ ਮੁਤਾਬਕ, ਕਮੇਟੀ ਵੱਲੋਂ ਵਾਰ-ਵਾਰ ਪੇਸ਼ ਹੋਣ ਲਈ ਦਿੱਲੀ ਬੁਲਾਏ ਜਾਣ ਤੋਂ ਵੀ ਕੈਪਟਨ ਬਹੁਤ ਨਾਰਾਜ਼ ਹਨ। ਜੇਕਰ ਜਲਦ ਕੋਈ ਫੈਸਲਾ ਨਹੀਂ ਲਿਆ ਜਾਂਦਾ ਤੇ ਕੈਪਟਨ ਅਮਰਿੰਦਰ ਨੂੰ ਵਾਰ-ਵਾਰ ਦਿੱਲੀ ਬੁਲਾ ਕੇ ਅਪਮਾਨਤ ਕੀਤਾ ਗਿਆ ਤਾਂ ਨਵੇਂ ਰਾਜਨੀਤਕ ਸਮੀਕਰਣ ਵੀ ਹੋ ਸਕਦੇ ਹਨ। ਯਾਨੀ ਖ਼ਬਰਾਂ ਹਨ ਕਿ ਕੈਪਟਨ ਨਵੀਂ ਪਾਰਟੀ ਵੀ ਬਣਾ ਸਕਦੇ ਹਨ।

ਕੈਪਟਨ ਸਿੱਧੂ ਤੇ ਹਾਈਕਮਾਨ ਤੋਂ ਖਫਾ

ਕਾਂਗਰਸ ਲਈ ਪੰਜਾਬ ਵਿੱਚ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਸਿੱਧੂ ਦੇ ਹਮਲਿਆਂ ਤੇ ਹਾਈਕਮਾਨ ਦੇ ਰੁਖ ਤੋਂ ਕੈਪਟਨ ਵੀ ਖਫਾ ਹੋ ਗਏ ਹਨ। 'ਏਬੀਪੀ ਨਿਊਜ਼' ਨੂੰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲੋਂ ਬਹੁਤ ਨਾਰਾਜ਼ ਹਨ ਕਿ ਉਨ੍ਹਾਂ ਨੂੰ ਵਾਰ-ਵਾਰ ਦਿੱਲੀ ਬੁਲਾ ਕੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਹਿ ਕੇ ਅਪਮਾਨਿਤ ਕੀਤਾ ਜਾ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਪਾਰਟੀ ਅਨੁਸ਼ਾਸਨ ਦੇ ਘੇਰੇ ਵਿੱਚ ਰਹਿੰਦੇ ਹੋਏ ਅਜਿਹਾ ਕਰ ਰਹੇ ਹਨ, ਪਰ ਸੂਤਰਾਂ ਮੁਤਾਬਕ ਹਾਲਾਤ ਹੋਰ ਵਿਗੜ ਸਕਦੇ ਹਨ।

ਅੱਧੀ ਦਰਜਨ ਨੇਤਾਵਾਂ ਨਾਲ ਮੁਲਾਕਾਤ

ਇਸ ਦੌਰਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੰਜਾਬ ਦੇ ਅੱਧੀ ਦਰਜਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਵੀ ਰਾਹੁਲ ਪੰਜਾਬ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਨੂੰ ਰਾਹੁਲ ਜਿਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਉਨ੍ਹਾਂ ਚੋਂ ਸਭ ਤੋਂ ਅਹਿਮ ਵਿਧਾਇਕ ਪਰਗਟ ਸਿੰਘ ਹਨ। ਪਰਗਟ ਸਿੰਘ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਬਗਾਵਤ ਕਰਨ ਵਾਲਿਆਂ 'ਚ ਸਿੱਧੂ ਤੋਂ ਬਾਅਦ ਸਭ ਤੋਂ ਅਹਿਮ ਹਨ।

ਸਿੱਧੂ ਬਨਾਮ ਕੈਪਟਨ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੀਡੀਆ ਰਾਹੀਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਕੇ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਸੁਰਖੀਆਂ ਵਿਚ ਲਿਆ ਦਿੱਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਵਾਦ ਦੇ ਹੱਲ ਲਈ ਦਿੱਲੀ ਪਹੁੰਚ ਚੁੱਕੇ ਹਨ, ਜਿੱਥੇ ਉਹ ਮੰਗਲਵਾਰ ਨੂੰ ਖੜਗੇ ਕਮੇਟੀ ਨਾਲ ਮੁਲਾਕਾਤ ਕਰਨਗੇ।

ਪੰਜਾਬ ਦੇ ਲੀਡਰਾਂ ਨਾਲ ਮੀਟਿੰਗ

ਇਸ ਦੇ ਨਾਲ ਹੀ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੰਜਾਬ ਦੇ ਅੱਧੀ ਦਰਜਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਵੀ ਰਾਹੁਲ ਪੰਜਾਬ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਨੂੰ ਰਾਹੁਲ ਜਿਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਉਨ੍ਹਾਂ ਚੋਂ ਸਭ ਤੋਂ ਅਹਿਮ ਵਿਧਾਇਕ ਪਰਗਟ ਸਿੰਘ ਹਨ। ਕਿਉਂਕਿ ਪਰਗਟ ਸਿੱਧੂ ਤੋਂ ਬਾਅਦ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਬਗਾਵਤ ਕਰਨ ਵਾਲੇ ਸਭ ਤੋਂ ਅਹਿਮ ਹਨ।

ਮੀਟਿੰਗਾਂ ਦਾ ਦੌਰ

ਸੂਤਰਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਸ਼ਟਰੀ ਰਾਜਧਾਨੀ ਵਿੱਚ ਹਨ ਅਤੇ ਮਾਲੀਕਰਜੁਨ ਖੜਗੇ ਦੀ ਅਗਵਾਈ ਵਾਲੀ ਏਆਈਸੀਸੀ ਕਮੇਟੀ ਨਾਲ ਸਵੇਰੇ 11 ਵਜੇ ਸੂਬਾ ਕਾਂਗਰਸ ਦੇ ਪੁਨਰਗਠਨ ਸਮੇਤ ਪੰਜਾਬ ਕਾਂਗਰਸ ਦੇ ਕੁਝ ਮਸਲਿਆਂ ਦੇ ਹੱਲ ਲਈ ਮੀਟਿੰਗ ਕਰਨਗੇ। ਇਨ੍ਹਾਂ ਮੁੱਦਿਆਂ ਵਿਚ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵੀ ਸ਼ਾਮਲ ਹੈ, ਜੋ ਇੱਕ ਵਾਰ ਫਿਰ ਮੁੱਖ ਮੰਤਰੀ ਖ਼ਿਲਾਫ਼ ਆਵਾਜ਼ ਬੁਲੰਦ ਕਰ ਚੁੱਕੇ ਹਨ।

ਰਾਹੁਲ ਗਾਂਧੀ ਨਾਲ ਮੀਟਿੰਗ

ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਬਾ ਕਾਂਗਰਸ ਵਿੱਚ ਤਬਦੀਲੀ ਤੋਂ ਪਹਿਲਾਂ ਸੋਮਵਾਰ ਨੂੰ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਪੰਜਾਬ ਦੇ ਕੁਝ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਉਸ ਦੇ ਕੁਝ ਹੋਰ ਨੇਤਾਵਾਂ ਨਾਲ ਮੁਲਾਕਾਤ ਹੋਣ ਦੀ ਉਮੀਦ ਹੈ।

ਕਾਂਗਰਸ ਦਾ ਕਲੇਸ਼

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਵਿੱਚ AICC ਦੀ ਤਿੰਨ ਮੈਂਬਰੀ ਕਮੇਟੀ ਨਾਲ ਬੈਠਕ ਕਰਨਗੇ। ਦੱਸ਼ ਦਈਏ ਕਿ ਇਹ ਕਮੇਟੀ ਸੂਬਾ ਇਕਾਈ ਵਿੱਚ ਧੜੇਬੰਦੀ ਖ਼ਤਮ ਕਰਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਬਣਾਈ ਗਈ ਹੈ।

ਪਿਛੋਕੜ

Punjab Breaking News, 22 June 2021 LIVE Updates: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਵਿੱਚ AICC ਦੀ ਤਿੰਨ ਮੈਂਬਰੀ ਕਮੇਟੀ ਨਾਲ ਬੈਠਕ ਕਰਨਗੇ। ਦੱਸ ਦਈਏ ਕਿ ਇਹ ਕਮੇਟੀ ਸੂਬਾ ਇਕਾਈ ਵਿੱਚ ਧੜੇਬੰਦੀ ਖ਼ਤਮ ਕਰਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਬਣਾਈ ਗਈ ਹੈ।

ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਬਾ ਕਾਂਗਰਸ ਵਿੱਚ ਤਬਦੀਲੀ ਤੋਂ ਪਹਿਲਾਂ ਸੋਮਵਾਰ ਨੂੰ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਪੰਜਾਬ ਦੇ ਕੁਝ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਉਸ ਦੇ ਕੁਝ ਹੋਰ ਨੇਤਾਵਾਂ ਨਾਲ ਮੁਲਾਕਾਤ ਹੋਣ ਦੀ ਉਮੀਦ ਹੈ।

ਸੂਤਰਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਸ਼ਟਰੀ ਰਾਜਧਾਨੀ ਵਿੱਚ ਹਨ ਅਤੇ ਮਾਲੀਕਰਜੁਨ ਖੜਗੇ ਦੀ ਅਗਵਾਈ ਵਾਲੀ ਏਆਈਸੀਸੀ ਕਮੇਟੀ ਨਾਲ ਸਵੇਰੇ 11 ਵਜੇ ਸੂਬਾ ਕਾਂਗਰਸ ਦੇ ਪੁਨਰਗਠਨ ਸਮੇਤ ਪੰਜਾਬ ਕਾਂਗਰਸ ਦੇ ਕੁਝ ਮਸਲਿਆਂ ਦੇ ਹੱਲ ਲਈ ਮੀਟਿੰਗ ਕਰਨਗੇ। ਇਨ੍ਹਾਂ ਮੁੱਦਿਆਂ ਵਿਚ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵੀ ਸ਼ਾਮਲ ਹੈ, ਜੋ ਇੱਕ ਵਾਰ ਫਿਰ ਮੁੱਖ ਮੰਤਰੀ ਖ਼ਿਲਾਫ਼ ਆਵਾਜ਼ ਬੁਲੰਦ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੰਜਾਬ ਦੇ ਅੱਧੀ ਦਰਜਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਵੀ ਰਾਹੁਲ ਪੰਜਾਬ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਨੂੰ ਰਾਹੁਲ ਜਿਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਉਨ੍ਹਾਂ ਚੋਂ ਸਭ ਤੋਂ ਅਹਿਮ ਵਿਧਾਇਕ ਪਰਗਟ ਸਿੰਘ ਹਨ। ਕਿਉਂਕਿ ਪਰਗਟ ਸਿੱਧੂ ਤੋਂ ਬਾਅਦ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਬਗਾਵਤ ਕਰਨ ਵਾਲੇ ਸਭ ਤੋਂ ਅਹਿਮ ਹਨ।

ਰਾਵਤ ਨੇ ਸਿੱਧੂ ਦੀ ਬਿਆਨਬਾਜ਼ੀ ਬਾਰੇ ਮੰਗੀ ਰਿਪੋਰਟ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੀਡੀਆ ਰਾਹੀਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਕੇ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਸੁਰਖੀਆਂ ਵਿਚ ਲਿਆ ਦਿੱਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਵਾਦ ਦੇ ਹੱਲ ਲਈ ਦਿੱਲੀ ਪਹੁੰਚ ਚੁੱਕੇ ਹਨ, ਜਿੱਥੇ ਉਹ ਮੰਗਲਵਾਰ ਨੂੰ ਖੜਗੇ ਕਮੇਟੀ ਨਾਲ ਮੁਲਾਕਾਤ ਕਰਨਗੇ।

ਇਸ ਦੌਰਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪੰਜਾਬ ਦੇ ਅੱਧੀ ਦਰਜਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਮੰਗਲਵਾਰ ਨੂੰ ਵੀ ਰਾਹੁਲ ਪੰਜਾਬ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਮੰਗਲਵਾਰ ਨੂੰ ਰਾਹੁਲ ਜਿਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਉਨ੍ਹਾਂ ਚੋਂ ਸਭ ਤੋਂ ਅਹਿਮ ਵਿਧਾਇਕ ਪਰਗਟ ਸਿੰਘ ਹਨ। ਪਰਗਟ ਸਿੰਘ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਬਗਾਵਤ ਕਰਨ ਵਾਲਿਆਂ 'ਚ ਸਿੱਧੂ ਤੋਂ ਬਾਅਦ ਸਭ ਤੋਂ ਅਹਿਮ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.