Breaking News LIVE: ਸਾਲ 2021 'ਚ ਵੀ ਸਕੂਲ ਖੁੱਲ੍ਹਣੇ ਔਖੇ, ਸਿਹਤ ਮਾਹਰਾਂ ਦਾ ਖੁਲਾਸਾ
Punjab Breaking News, 28 June 2021 LIVE Updates: ਕੋਰੋਨਾ ਦੀ ਦੂਜੀ ਲਹਿਰ ਸ਼ਾਂਤ ਹੋਣ ਮਗਰੋਂ ਹਰ ਕਿਸੇ ਦਾ ਸਵਾਲ ਹੈ ਆਖਰ ਬੱਚਿਆਂ ਲਈ ਸਕੂਲ ਕਦੋਂ ਖੁੱਲ੍ਹਣਗੇ। ਬੇਸ਼ੱਕ ਇਸ ਬਾਰੇ ਫੈਸਲੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਲੈਣ ਪੈ ਪਰ ਸਿਹਤ ਮਾਹਿਰਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਹੀ ਬੱਚੇ ਘਰੋਂ ਬਾਹਰ ਨਿਕਲ ਸਕਣਗੇ।
ਸਰਕਾਰ ਨੇ ਹਾਲ ਹੀ ਵਿੱਚ ਚੇਤਾਵਨੀ ਦਿੱਤੀ ਸੀ ਕਿ ਭਾਵੇਂ ਕੋਰੋਨਾ ਵਾਇਰਸ ਨੇ ਬੱਚਿਆਂ ਨੂੰ ਹੁਣ ਤੱਕ ਵੱਡੇ ਪੱਧਰ ‘ਤੇ ਪ੍ਰਭਾਵਤ ਨਹੀਂ ਕੀਤਾ ਹੈ, ਇਹ ਵਾਇਰਸ ਦੇ ਵਿਵਹਾਰ ਜਾਂ ਮਹਾਂਮਾਰੀ ਦੀ ਗਤੀ ਵਿੱਚ ਤਬਦੀਲੀ ਆਉਣ ‘ਤੇ ਇਹ ਵਧ ਸਕਦਾ ਹੈ। ਅਜਿਹੀ ਕਿਸੇ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਬੱਚਿਆਂ ਵਿੱਚ ਕੋਰੋਨਾ ਦੀ ਛੂਤ ਦੇ ਹਲਕੇ ਲੱਛਣ ਹਨ ਤੇ ਕਈਆਂ ਦੇ ਲੱਛਣ ਵੀ ਨਹੀਂ ਹੁੰਦੇ ਹਨ। ਇਸ ਦੇ ਬਾਵਜੂਦ ਉਹ ਅਜੇ ਵੀ ਲਾਗ ਨੂੰ ਫੈਲਾ ਸਕਦੇ ਹਨ। ਏਮਸ ਦੇ ਮੁਖੀ ਨੇ ਪਿਛਲੇ ਡੇਢ ਸਾਲਾਂ ਦੌਰਾਨ ਕੋਰੋਨਾ ਮਹਾਂਮਾਰੀ ਦੇ ਕਾਰਨ ਹੋਏ ਅਧਿਐਨ ਦੇ ਵੱਡੇ ਪੱਧਰ 'ਤੇ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਕੂਲ ਦੁਬਾਰਾ ਖੋਲ੍ਹਣ ਲਈ ਟੀਕਾਕਰਣ ਇਸ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨੂੰ ਦੂਰ ਕਰਨ ਲਈ ਟੀਕਾਕਰਨ ਹੀ ਇਕੋ ਇਕ ਰਸਤਾ ਹੈ।
ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਜਾਇਡਸ ਕੈਡਿਲਾ ਤੋਂ ਇਸ ਦੇ ਟੀਕੇ ਲਈ ਐਮਰਜੈਂਸੀ ਮਨਜ਼ੂਰੀ ਲਈ ਭਾਰਤ ਦੇ ਡ੍ਰੱਗ ਕੰਟਰੋਲਰ ਜਨਰਲ ਨੂੰ ਵੀ ਬਿਨੈ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਬਾਲਗਾਂ ਤੇ ਬੱਚਿਆਂ ਦੋਵਾਂ ਨੂੰ ਦਿੱਤੀ ਜਾ ਸਕਦੀ ਹੈ। ਡਾ: ਗੁਲੇਰੀਆ ਨੇ ਕਿਹਾ, ਇਸ ਲਈ ਜੇ ਜ਼ਾਇਡਸ ਟੀਕਾ ਮਨਜ਼ੂਰ ਹੋ ਜਾਂਦਾ ਹੈ, ਤਾਂ ਇਹ ਇੱਕ ਹੋਰ ਵਿਕਲਪ ਵੀ ਹੋਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਬਾਇਓਟੈਕ ਦਾ ਟੀਕਾ, ਕੋਵੈਕਸੀਨ ਦੇ ਫੇਜ਼-2 ਤੇ ਤੀਜੇ ਦੇ ਟਰਾਇਲਾਂ ਦੇ ਅੰਕੜਿਆਂ ਵਿੱਚ, ਦੋ ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਸਤੰਬਰ ਤੱਕ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡ੍ਰੱਗ ਰੈਗੂਲੇਟਰ ਦੀ ਮਨਜ਼ੂਰੀ ਤੋਂ ਬਾਅਦ ਉਸ ਸਮੇਂ ਭਾਰਤ ਵਿੱਚ ਬੱਚਿਆਂ ਲਈ ਟੀਕੇ ਉਪਲਬਧ ਹੋ ਸਕਦੇ ਸਨ। ਡਾ: ਗੁਲੇਰੀਆ ਨੇ ਦੱਸਿਆ ਕਿ ਜੇ ਇਸ ਤੋਂ ਪਹਿਲਾਂ ਫਾਈਜ਼ਰ ਦਾ ਟੀਕਾ ਮਨਜ਼ੂਰ ਹੋ ਜਾਂਦਾ ਹੈ, ਤਾਂ ਇਹ ਬੱਚਿਆਂ ਲਈ ਵਿਕਲਪ ਵੀ ਹੋ ਸਕਦਾ ਹੈ।
ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਸ) ਦਿੱਲੀ ਦੇ ਮੁਖੀ ਡਾ: ਰਣਦੀਪ ਗੁਲੇਰੀਆ ਨੇ ਕਿਹਾ ਹੈ ਕਿ ਬੱਚਿਆਂ ਲਈ ਕੋਰੋਨਾ ਵੈਕਸੀਨ ਦੀ ਉਪਲਬਧਤਾ ਇੱਕ ਮਹੱਤਵਪੂਰਣ ਪ੍ਰਾਪਤੀ ਹੋਵੇਗੀ। ਇਸ ਵੈਕਸੀਨ ਨਾਲ ਹੀ ਸਕੂਲ ਖੋਲ੍ਹਣ ਤੇ ਬੱਚਿਆਂ ਲਈ ਬਾਹਰੀ ਗਤੀਵਿਧੀਆਂ ਕਰਨ ਦਾ ਰਸਤਾ ਸਾਫ਼ ਹੋਵੇਗਾ।
ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਸ) ਦਿੱਲੀ ਦੇ ਮੁਖੀ ਡਾ: ਰਣਦੀਪ ਗੁਲੇਰੀਆ ਨੇ ਕਿਹਾ ਹੈ ਕਿ ਬੱਚਿਆਂ ਲਈ ਕੋਰੋਨਾ ਵੈਕਸੀਨ ਦੀ ਉਪਲਬਧਤਾ ਇੱਕ ਮਹੱਤਵਪੂਰਣ ਪ੍ਰਾਪਤੀ ਹੋਵੇਗੀ। ਇਸ ਵੈਕਸੀਨ ਨਾਲ ਹੀ ਸਕੂਲ ਖੋਲ੍ਹਣ ਤੇ ਬੱਚਿਆਂ ਲਈ ਬਾਹਰੀ ਗਤੀਵਿਧੀਆਂ ਕਰਨ ਦਾ ਰਸਤਾ ਸਾਫ਼ ਹੋਵੇਗਾ।
ਕੋਰੋਨਾ ਦੀ ਦੂਜੀ ਲਹਿਰ ਸ਼ਾਂਤ ਹੋਣ ਮਗਰੋਂ ਹਰ ਕਿਸੇ ਦਾ ਸਵਾਲ ਹੈ ਆਖਰ ਬੱਚਿਆਂ ਲਈ ਸਕੂਲ ਕਦੋਂ ਖੁੱਲ੍ਹਣਗੇ। ਬੇਸ਼ੱਕ ਇਸ ਬਾਰੇ ਫੈਸਲੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਲੈਣ ਪੈ ਪਰ ਸਿਹਤ ਮਾਹਿਰਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਹੀ ਬੱਚੇ ਘਰੋਂ ਬਾਹਰ ਨਿਕਲ ਸਕਣਗੇ।
ਕਾਂਗਰਸ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਐਤਵਾਰ ਨੂੰ ਅਸ਼ਵਨੀ ਸੇਖੜੀ ਨਾਲ ਮੀਟਿੰਗ ਕਰਕੇ ਗਿਲੇ-ਸ਼ਿਕਵਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੈਅ ਕਰਵਾਉਣ ਦਾ ਭਰੋਸਾ ਦਿੰਦਿਆਂ ਪਾਰਟੀ ਨਾ ਛੱਡਣ ਦੀ ਅਪੀਲ ਕੀਤੀ ਸੀ।
ਸੋਸ਼ਲ ਮੀਡੀਆ ਉੱਤੇ ਚਰਚਾ ਸੀ ਕਿ ਸੇਖੜੀ ਸੋਮਵਾਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਚਰਚਾ ਦਾ ਅਸ਼ਵਨੀ ਸੇਖੜੀ ਵੱਲੋਂ ਕੋਈ ਖੰਡਨ ਨਹੀਂ ਕੀਤਾ ਗਿਆ ਸੀ। ਇਸ ਮਗਰੋਂ ਮੰਨਿਆ ਜਾ ਰਿਹਾ ਸੀ ਕਿ ਸੇਖੜੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਹਲਕੇ ’ਚ ਵੀ ਇਹ ਚਰਚਾ ਸੀ ਕਿ 28 ਜੂਨ ਨੂੰ ਅਸ਼ਵਨੀ ਸੇਖੜੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ।
ਸੇਖੜੀ ਦੇ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਤਾ ਲੱਗਾ ਹੈ ਕਿ ਮੀਡੀਆ ਵਿੱਚ ਖਬਰਾਂ ਆਉਣ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਖੜੀ ਨੂੰ ਫੋਨ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਾਂਗਰਸੀ ਲੀਡਰਾਂ ਨੇ ਸੇਖੜੀ ਨੂੰ ਸਮਝਾ ਲਿਆ ਹੈ।
ਕਾਂਗਰਸ ਦੇ ਸੀਨੀਅਰ ਲੀਡਰ ਤੇ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਦੇ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ 'ਤੇ ਬ੍ਰੇਕ ਲੱਗ ਗਈ ਹੈ। ਅਸ਼ਵਨੀ ਸੇਖੜੀ ਦੀ ਅੱਜ ਤਬੀਅਤ ਖਰਾਬ ਹੋ ਗਈ ਜਿਸ ਮਗਰੋਂ ਉਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹੋ ਗਏ। ਉਨ੍ਹਾਂ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ।
ਪਿਛੋਕੜ
Punjab Breaking News, 28 June 2021 LIVE Updates: ਕਾਂਗਰਸ ਦੇ ਸੀਨੀਅਰ ਲੀਡਰ ਤੇ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਦੇ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ 'ਤੇ ਬ੍ਰੇਕ ਲੱਗ ਗਈ ਹੈ। ਅਸ਼ਵਨੀ ਸੇਖੜੀ ਦੀ ਅੱਜ ਤਬੀਅਤ ਖਰਾਬ ਹੋ ਗਈ ਜਿਸ ਮਗਰੋਂ ਉਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹੋ ਗਏ। ਉਨ੍ਹਾਂ ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ।
ਦੱਸ ਦਈਏ ਕਿ ਸੇਖੜੀ ਦੇ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਪਤਾ ਲੱਗਾ ਹੈ ਕਿ ਮੀਡੀਆ ਵਿੱਚ ਖਬਰਾਂ ਆਉਣ ਮਗਰੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਖੜੀ ਨੂੰ ਫੋਨ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਾਂਗਰਸੀ ਲੀਡਰਾਂ ਨੇ ਸੇਖੜੀ ਨੂੰ ਸਮਝਾ ਲਿਆ ਹੈ।
ਦਰਅਸਲ ਸੋਸ਼ਲ ਮੀਡੀਆ ਉੱਤੇ ਚਰਚਾ ਸੀ ਕਿ ਸੇਖੜੀ ਸੋਮਵਾਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਚਰਚਾ ਦਾ ਅਸ਼ਵਨੀ ਸੇਖੜੀ ਵੱਲੋਂ ਕੋਈ ਖੰਡਨ ਨਹੀਂ ਕੀਤਾ ਗਿਆ ਸੀ। ਇਸ ਮਗਰੋਂ ਮੰਨਿਆ ਜਾ ਰਿਹਾ ਸੀ ਕਿ ਸੇਖੜੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਹਲਕੇ ’ਚ ਵੀ ਇਹ ਚਰਚਾ ਸੀ ਕਿ 28 ਜੂਨ ਨੂੰ ਅਸ਼ਵਨੀ ਸੇਖੜੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ।
ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਐਤਵਾਰ ਨੂੰ ਅਸ਼ਵਨੀ ਸੇਖੜੀ ਨਾਲ ਮੀਟਿੰਗ ਕਰਕੇ ਗਿਲੇ-ਸ਼ਿਕਵਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੈਅ ਕਰਵਾਉਣ ਦਾ ਭਰੋਸਾ ਦਿੰਦਿਆਂ ਪਾਰਟੀ ਨਾ ਛੱਡਣ ਦੀ ਅਪੀਲ ਕੀਤੀ ਸੀ।
ਸੇਖੜੀ 1985, 2002 ਤੇ 2012 ਵਿੱਚ ਬਟਾਲਾ ਤੋਂ ਕਾਂਗਰਸ ਦੇ ਵਿਧਾਇਕ ਰਹੇ। ਉਹ 2002 ਵਿੱਚ ਕਾਂਗਰਸ ਸਰਕਾਰ ਬਣਨ ’ਤੇ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਉਸ ਦੇ ਪਿਤਾ ਮਰਹੂਮ ਵਿਸ਼ਵਾਮਿੱਤਰ ਸੇਖੜੀ ਵੀ ਬਟਾਲਾ ਤੋਂ ਕਈ ਵਾਰ ਵਿਧਾਇਕ ਰਹੇ ਸਨ। ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਵੀ 2017 ਦੀਆਂ ਚੋਣਾਂ ਤੋਂ ਬਾਅਦ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੇਖੜੀ ਨਾਲ ਗੱਲਬਾਤ ਕੀਤੀ ਤੇ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫ਼ਵਾਹਾਂ ਬੇਬੁਨਿਆਦ ਹਨ।
- - - - - - - - - Advertisement - - - - - - - - -