Breaking News LIVE: 103 ਦਿਨਾਂ ਬਾਅਦ ਕੋਰੋਨਾ ਦਾ ਸਭ ਤੋਂ ਘੱਟ ਕੇਸ, ਦੂਜੀ ਲਹਿਰ ਨੂੰ ਲੱਗੀ ਬ੍ਰੇਕ

Punjab Breaking News, 29 June 2021 LIVE Updates: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਪੰਜਾਬ ਆਉਣ ਲਈ ਬੇਤਾਬ ਹਨ। ਉਹ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ...ਮਿਲਦੇ ਹਾਂ ਕੁਝ ਘੰਟਿਆਂ ਬਾਅਦ...। ਦੱਸ ਦਈਏ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ ਲਈ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਮਹਿੰਗਾਈ ਤੇ ਬਿਜਲੀ ਸਮਝੌਤਿਆਂ ’ਤੇ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਵੱਡੇ ਐਲਾਨ ਵੀ ਕਰਨਗੇ। ਕੇਜਰੀਵਾਲ ਨੇ ਸੋਮਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਲਈ ਸੁਵਿਧਾਵਾਂ ਦਾ ਐਲਾਨ ਕਰਨਗੇ। 

ਏਬੀਪੀ ਸਾਂਝਾ Last Updated: 29 Jun 2021 11:52 AM
ਤੇਲੰਗਾਨਾ ਪੂਰਨ ਲੌਕਡਾਊਨ ਹਟਾਉਣ ਵਾਲਾ ਪਹਿਲਾ ਸੂਬਾ

ਤੇਲੰਗਾਨਾ ਸਰਕਾਰ ਨੇ 20 ਜੂਨ ਤੋਂ ਸੂਬੇ 'ਚ ਲੌਕਡਾਊਨ ਨੂੰ ਪੂਰੀ ਤਰ੍ਹਾਂ ਹਟਾ ਲਿਆ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚਾਲੇ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਵਾਲਾ ਤੇਲੰਗਾਨਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ 1 ਜੁਲਾਈ ਤੋਂ ਸਕੂਲ ਵੀ ਖੋਲ੍ਹੇ ਜਾਣਗੇ।

21 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਅੰਸ਼ਕ ਲੌਕਡਾਊਨ

ਦੇਸ਼ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਅੰਸ਼ਕ ਤੌਰ 'ਤੇ ਲੌਕਡਾਊਨ ਹੈ। ਛੋਟਾਂ ਦੇ ਨਾਲ-ਨਾਲ ਪਾਬੰਦੀਆਂ ਵੀ ਹਨ। ਇਨ੍ਹਾਂ 'ਚ ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ ਅਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।

10 ਸੂਬਿਆਂ 'ਚ ਲੌਕਡਾਊਨ ਵਰਗੀਆਂ ਪਾਬੰਦੀਆਂ

ਦੇਸ਼ ਦੇ 10 ਸੂਬਿਆਂ 'ਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ। ਇਨ੍ਹਾਂ 'ਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਉੜੀਸਾ, ਕਰਨਾਟਕ, ਤਾਮਿਲਨਾਡੂ, ਮਿਜ਼ੋਰਮ, ਗੋਆ ਅਤੇ ਪੁੱਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।




 


ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਅੰਕੜੇ

ਪਿਛਲੇ 24 ਘੰਟੇ 'ਚ ਕੁੱਲ ਨਵੇਂ ਮਾਮਲੇ ਸਾਹਮਣੇ ਆਏ : 37,012
ਪਿਛਲੇ 24 ਘੰਟੇ 'ਚ ਕੁੱਲ ਠੀਕ ਹੋਏ ਲੋਕ : 56,985
ਪਿਛਲੇ 24 ਘੰਟੇ 'ਚ ਕੁੱਲ ਮੌਤਾਂ: 907
ਹੁਣ ਤਕ ਕੁੱਲ ਪਾਜ਼ੀਟਿਵ : 3.03 ਕਰੋੜ
ਹੁਣ ਤਕ ਕੁੱਲ ਠੀਕ ਹੋਏ ਲੋਕ : 2.93 ਕਰੋੜ
ਹੁਣ ਤਕ ਕੁੱਲ ਮੌਤਾਂ: 3.97 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ : 5.47 ਲੱਖ

ਦੇਸ਼ 'ਚ 37,012 ਨਵੇਂ ਕੋਰੋਨਾ ਮਰੀਜ਼

ਪਿਛਲੇ 24 ਘੰਟੇ 'ਚ ਦੇਸ਼ 'ਚ 37,012 ਨਵੇਂ ਕੋਰੋਨਾ ਮਰੀਜ਼ਾਂ ਦੀ ਪਛਾਣ ਕੀਤੀ ਗਈ। ਇਲਾਜ ਮਗਰੋਂ 56,985 ਲੋਕ ਠੀਕ ਹੋ ਗਏ ਤੇ 907 ਲੋਕਾਂ ਦੀ ਮੌਤ ਹੋਈ ਹੈ। 17 ਮਾਰਚ ਤੋਂ ਬਾਅਦ ਮਤਲਬ 103 ਦਿਨਾਂ 'ਚ ਪਹਿਲੀ ਵਾਰ ਅਜਿਹੇ ਹੋਇਆ ਹੈ, ਜਦੋਂ ਨਵੇਂ ਮਾਮਲੇ 38,000 ਤੋਂ ਘੱਟ ਹੋ ਗਏ ਹਨ। ਇਸ ਤੋਂ ਪਹਿਲਾਂ 17 ਮਾਰਚ ਨੂੰ 35,838 ਕੇਸ ਸਾਹਮਣੇ ਆਏ ਸਨ।

ਕੈਪਟਨ ਸਰਕਾਰ ਤੋਂ ਲੋਕ ਦੁਖੀ

ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮਹਿੰਗਾਈ ਦੀ ਮਾਰ ਨਾਲ ਹਰ ਵਰਗ ਪੀੜਤ ਹੈ, ਪਰ ਮਹਿਲਾ ਵਰਗ ਇਸ ਤੋਂ ਸਭ ਤੋਂ ਜ਼ਿਆਦਾ ਪੀੜਤ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦੀ ਬੱਚਤ ਦੇ ਇੰਤਜ਼ਾਮ ਲਈ ਅਰਵਿੰਦ ਕੇਜਰੀਵਾਲ ਆਪਣਾ ਪਲਾਨ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਕਰ ਕੇ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੀ ਅਰਵਿੰਦ ਕੇਜਰੀਵਾਲ ਆਪਣਾ ਫਾਰਮੂਲਾ ਪੇਸ਼ ਕਰਨਗੇ।

ਕਰਨਗੇ ਵੱਡੇ ਐਲਾਨ

ਕੇਜਰੀਵਾਲ ਨੇ ਸੋਮਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਨਿਜਾਤ ਦਿਵਾਉਣ ਲਈ ਕੇਜਰੀਵਾਲ ਸਸਤੀ ਬਿਜਲੀ ਦੇਣ ਦਾ ਵਾਅਦਾ ਕਰ ਸਕਦੇ ਹਨ।

ਮਿਸ਼ਨ 2022 ਦੀ ਤਿਆਰੀ

ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ ਲਈ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਮਹਿੰਗਾਈ ਤੇ ਬਿਜਲੀ ਸਮਝੌਤਿਆਂ ’ਤੇ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਵੱਡੇ ਐਲਾਨ ਵੀ ਕਰਨਗੇ।

ਕੇਜਰੀਵਾਲ ਦੀ ਚੰਡੀਗੜ੍ਹ ਫੇਰੀ

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਪੰਜਾਬ ਆਉਣ ਲਈ ਬੇਤਾਬ ਹਨ। ਉਹ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ...ਮਿਲਦੇ ਹਾਂ ਕੁਝ ਘੰਟਿਆਂ ਬਾਅਦ...।

ਪਿਛੋਕੜ

 


 


ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਪੰਜਾਬ ਆਉਣ ਲਈ ਬੇਤਾਬ ਹਨ। ਉਹ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ...ਮਿਲਦੇ ਹਾਂ ਕੁਝ ਘੰਟਿਆਂ ਬਾਅਦ...।



ਦੱਸ ਦਈਏ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ ਲਈ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਮਹਿੰਗਾਈ ਤੇ ਬਿਜਲੀ ਸਮਝੌਤਿਆਂ ’ਤੇ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਵੱਡੇ ਐਲਾਨ ਵੀ ਕਰਨਗੇ।


ਕੇਜਰੀਵਾਲ ਨੇ ਸੋਮਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਨਿਜਾਤ ਦਿਵਾਉਣ ਲਈ ਕੇਜਰੀਵਾਲ ਸਸਤੀ ਬਿਜਲੀ ਦੇਣ ਦਾ ਵਾਅਦਾ ਕਰ ਸਕਦੇ ਹਨ।


 


ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮਹਿੰਗਾਈ ਦੀ ਮਾਰ ਨਾਲ ਹਰ ਵਰਗ ਪੀੜਤ ਹੈ, ਪਰ ਮਹਿਲਾ ਵਰਗ ਇਸ ਤੋਂ ਸਭ ਤੋਂ ਜ਼ਿਆਦਾ ਪੀੜਤ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦੀ ਬੱਚਤ ਦੇ ਇੰਤਜ਼ਾਮ ਲਈ ਅਰਵਿੰਦ ਕੇਜਰੀਵਾਲ ਆਪਣਾ ਪਲਾਨ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਈ ਹੈ, ਜਿਸ ਕਰ ਕੇ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਵੀ ਅਰਵਿੰਦ ਕੇਜਰੀਵਾਲ ਆਪਣਾ ਫਾਰਮੂਲਾ ਪੇਸ਼ ਕਰਨਗੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.