Breaking News LIVE: ਅੰਦੋਲਨ ਕਰਨ ਵਾਲੇ ਕਿਸਾਨ ਨਹੀਂ, ਇਸ ਲਈ ਕਾਨੂੰਨ ਰੱਦ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ...

Punjab Breaking News, 1 July 2021 LIVE Updates: ਸਖਤ ਵਿਰੋਧ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਚਾਹੇ ਕੁਝ ਵੀ ਹੋ ਜਾਏ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ।

ਏਬੀਪੀ ਸਾਂਝਾ Last Updated: 01 Jul 2021 10:55 AM
ਬੀਜੇਪੀ ਵਰਕਰਾਂ ਦਾ ਹੰਗਾਮਾ

ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ-ਉੱਤਰ ਪ੍ਰਦੇਸ਼ ਦੀ ਹੱਦ ’ਤੇ ਗਾਜ਼ੀਪੁਰ ਵਿੱਚ ਪਿਛਲੇ ਸੱਤ ਮਹੀਨਿਆਂ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਕੋਲ ਆ ਕੇ ਭਾਜਪਾ ਵਰਕਰਾਂ ਵੱਲੋਂ ਉਕਸਾਊ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਸੋਟੀਆਂ ਡਾਂਗਾਂ ਵੀ ਚੱਲੀਆਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਕਿਸਾਨਾਂ ਦੇ ਸੱਟਾਂ ਲੱਗਣ ਦਾ ਦਾਅਵਾ ਕੀਤਾ ਗਿਆ ਹੈ।

ਬੀਜੇਪੀ

ਉਨ੍ਹਾਂ ਕਿਹਾ ਕਿ ਗਾਜ਼ੀਪੁਰ ਮੋਰਚੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ। ਕੌਸੰਬੀ (ਗਾਜ਼ੀਆਬਾਦ) ਥਾਣਾ ਪੁਲਿਸ ਨੇ ਪਹਿਲਾਂ ਕਿਸਾਨਾਂ ਦੀ ਸ਼ਿਕਾਇਤ ਲੈਣ ਤੋਂ ਇਨਕਾਰ ਕਰ ਦਿੱਤਾ, ਪਰ ਫਿਰ ਕਿਸਾਨਾਂ ਨੇ ਥਾਣੇ ਦੇ ਵਿਹੜੇ ਵਿੱਚ ਹੀ ਧੁੱਪੇ ਧਰਨਾ ਲਾਇਆ ਤਾਂ ਪੁਲਿਸ ਹਰਕਤ ਵਿੱਚ ਆਈ ਤੇ ਸ਼ਿਕਾਇਤ ਲੈ ਲਈ।

ਕਿਸਾਨ ਲੀਡਰ ਰਾਕੇਸ਼ ਟਿਕੈਤ

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਮੋਰਚੇ ਨੇੜੇ ਕਿਸਾਨਾਂ ਤੇ ਬੀਜੇਪੀ ਵਰਕਰਾਂ ਵਿਚਾਲੇ ਹੋਈ ਝੜਪ ਅਸਲ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਮੰਚ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅਜਿਹੇ ਕਿਸੇ ਵੀ ਯਤਨ ਦਾ ਮੂੰਹ-ਤੋੜ ਜਵਾਬ ਦੇਣ ਦੇ ਸਮਰੱਥ ਹਨ।

ਸ਼ਾਂਤਮਈ ਅੰਦੋਲਨ ਨੂੰ ਜਾਤੀ ਲੀਹਾਂ ਉਪਰ ਵੰਡਣ ਦੀ ਚਾਲ

ਗਾਜ਼ੀਪੁਰ ਬਾਰਡਰ 'ਤੇ ਬੀਜੇਪੀ ਵਰਕਰਾਂ ਤੇ ਕਿਸਾਨਾਂ ਵਿਚਾਲੇ ਝੜਪ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਵੱਡੇ ਇਲਜ਼ਾਮ ਲਾਏ ਹਨ। ਮੋਰਚੇ ਵੱਲੋਂ ਇਸ ਘਟਨਾਕ੍ਰਮ ਨੂੰ ਸ਼ਾਂਤਮਈ ਅੰਦੋਲਨ ਨੂੰ ਜਾਤੀ ਲੀਹਾਂ ਉਪਰ ਵੰਡਣ ਦੀ ਚਾਲ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਬੀਜੇਪੀ ਦਾ ਇੱਕੋ-ਇੱਕ ਮਕਸਦ ਕਿਸੇ ਨਾ ਕਿਸੇ ਤਰੀਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਹੈ, ਪਰ ਕਿਸਾਨ ਇਸ ਚਾਲ ਦਾ ਜ਼ੋਰਦਾਰ ਵਿਰੋਧ ਕਰਨਗੇ। ਮੋਰਚੇ ਨੇ ਮੰਗ ਕੀਤੀ ਕਿ ਉਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਮੋਰਚੇ ਦੇ ਮੰਚ ਤੋਂ 50 ਮੀਟਰ ਦੀ ਦੂਰੀ ’ਤੇ ਬੀਜੇਪੀ ਆਗੂ ਦੇ ਸਵਾਗਤ ਦੀ ਇਜਾਜ਼ਤ ਦਿੱਤੀ।

ਰਾਜਸੀ ਪਾਰਟੀਆਂ ਕਿਸਾਨ ਅੰਦੋਲਨ ਦਾ ਲਾਹਾ ਲੈਣਾ ਚਾਹੁੰਦੀਆਂ

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ। ਇਸ ਲਈ ਪੰਜਾਬ ਦੀਆਂ ਰਾਜਸੀ ਪਾਰਟੀਆਂ ਕਿਸਾਨ ਅੰਦੋਲਨ ਦਾ ਲਾਹਾ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਆਪਣੇ ਨਿੱਜੀ ਹਿੱਤਾਂ ਲਈ ਕਿਸਾਨਾਂ ਨੂੰ ਵਰਤ ਰਹੀਆਂ ਹਨ। ਖੱਟਰ ਨੇ ਕਿਹਾ ਕਿ ਅਸਲ ਕਿਸਾਨ ਕਾਨੂੰਨਾਂ ਦਾ ਵਿਰੋਧ ਨਹੀਂ ਕਰ ਰਹੇ ਹਨ। ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕੁਝ ਲੋਕ ਹਨ, ਜੋ ਸਾਰਿਆਂ ਨੂੰ ਗੁੰਮਰਾਹ ਕਰਨ ਲੱਗੇ ਹਨ।

ਕਾਨੂੰਨਾਂ 'ਚ ਬਗੈਰ ਕਮੀ ਦੱਸੇ ਅੰਦੋਲਨ

ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਕਾਨੂੰਨਾਂ ਵਿੱਚ ਕੋਈ ਕਮੀ ਦੱਸੇ ਬਿਨਾਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਜ਼ਿੱਦ ਕਰ ਰਹੇ ਹਨ। ਇਸ ਮਾਮਲੇ ’ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। ਕਿਸਾਨਾਂ ਨੂੰ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਹੈ, ਪਰ ਅੰਦੋਲਨਕਾਰੀ ਖੇਤੀ ਕਾਨੂੰਨਾਂ ’ਚ ਕਮੀਆਂ ’ਤੇ ਗੱਲਬਾਤ ਕਰਨ ਦੀ ਥਾਂ ਇਨ੍ਹਾਂ ਨੂੰ ਰੱਦ ਕਰਨ ਦੀ ਜ਼ਿੱਦ ’ਤੇ ਅੜੇ ਹੋਏ ਹਨ।

ਅੰਦੋਲਨਕਾਰੀ ਨਹੀਂ ਕਿਸਾਨ

ਖੱਟਰ ਨੇ ਅੰਦੋਲਨਕਾਰੀ ਕਿਸਾਨਾਂ ਉੱਪਰ ਵੀ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ ਤੇ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਤੇ ਅਸਲ ਕਿਸਾਨ ਇਸ ਗੱਲ ਨੂੰ ਸਮਝਦੇ ਹਨ।

ਖੇਤੀ ਕਾਨੂੰਨ ਨਹੀਂ ਹੋਣਗੇ ਰੱਦ

ਸਖਤ ਵਿਰੋਧ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਚਾਹੇ ਕੁਝ ਵੀ ਹੋ ਜਾਏ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ। ਬੁੱਧਵਾਰ ਨੂੰ ਮੀਡੀਆ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਨੂੰ 7 ਮਹੀਨੇ ਦਾ ਸਮਾਂ ਬੀਤ ਚੁੱਕਿਆ ਹੈ, ਜੇਕਰ ਕੁਝ ਹੋਣਾ ਹੁੰਦਾ ਤਾਂ ਹੁਣ ਤੱਕ ਹੋ ਚੁੱਕਿਆ ਹੁੰਦਾ। ਇਸ ਲਈ ਸਪਸ਼ਟ ਹੈ ਕਿ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਹੋਣਗੇ।

ਪਿਛੋਕੜ

Punjab Breaking News, 1 July 2021 LIVE Updates:

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.