Breaking News LIVE: ਕੈਪਟਨ ਦੀ ਘੂਰੀ ਮਗਰੋਂ ਨਵਜੋਤ ਸਿੱਧੂ ਪਹੁੰਚੇ ਦਿੱਲੀ ਦਰਬਾਰ
Punjab Breaking News, 16 July 2021 LIVE Updates: ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਖਬਰਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਦਾ ਪਾਰਾ ਚੜ੍ਹ ਗਿਆ। ਪੰਜਾਬ ਕਾਂਗਰਸ 'ਚ ਮੁੜ ਘਮਾਸਾਣ ਸ਼ੁਰੂ ਹੋ ਗਿਆ ਹੈ।
ਉਨ੍ਹਾਂ ਸੋਨੀਆ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਾਂਗਰਸ ਫਿਰ ਤੋਂ ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਇਤਿਹਾਸ ਨੂੰ ਦੁਹਰਾਵੇਗੀ। ਇਥੇ ਜਦੋਂ ਸਿੱਧੂ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਅਤੇ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾਉਣ ਦੀ ਗੱਲ ਚੱਲੀ ਤਾਂ ਸਿੱਧੂ ਵੀ ਉਸ ਤੋਂ ਬਾਅਦ ਨਾਰਾਜ਼ ਹੋ ਗਏ।
ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਸਿੱਧੂ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਦੀ ਖਬਰ ਤੋਂ ਨਾਰਾਜ਼ ਹੋਏ ਕੈਪਟਨ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਫ਼ੋਨ ਕਰਕੇ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ। ਕੈਪਟਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਵੀ ਉਨ੍ਹਾਂ ਦੀ ਇੱਛਾ ਅਨੁਸਾਰ ਹੀ ਨਿਯੁਕਤ ਹੋਣਾ ਚਾਹੀਦਾ ਹੈ।
ਇਸ ਮੁਲਾਕਾਤ ਤੋਂ ਬਾਅਦ ਸਿੱਧੂ ਕੋਈ ਵੱਡਾ ਫੈਸਲਾ ਲੈਣਗੇ। ਸੂਤਰਾਂ ਅਨੁਸਾਰ ਨਵਜੋਤ ਸਿੱਧੂ ਰਾਤੀਂ ਸੁੱਤੇ ਵੀ ਨਹੀਂ ਤੇ ਸਵੇਰੇ ਹੀ 6 ਵਜੇ ਪਟਿਆਲੇ ਤੋਂ ਦਿੱਲੀ ਲਈ ਰਵਾਨਾ ਹੋ ਗਏ। ਉਹ ਸੋਨੀਆ ਗਾਂਧੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।
ਪੰਜਾਬ ਕਾਂਗਰਸ ਦੇ ਚੱਲ ਰਹੇ ਵਿਵਾਦ ਕਾਰਨ ਸਿੱਧੂ ਦਾ ਦਿੱਲੀ ਪੁੱਜਣਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਉਹ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ਗਾਹ ‘ਤੇ ਮਿਲਣਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹਿਣਗੇ।
ਪੰਜਾਬ ਕਾਂਗਰਸ 'ਚ ਮੁੜ ਘਮਾਸਾਣ ਸ਼ੁਰੂ ਹੋ ਗਿਆ ਹੈ। ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਖਬਰਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਦਾ ਪਾਰਾ ਚੜ੍ਹ ਗਿਆ। ਉਨ੍ਹਾਂ ਨੇ ਸਿੱਧਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫੋਨ ਖੜਕਾਇਆ ਤਾਂ ਆਪਣਾ ਸਟੈਂਡ ਸਪਸ਼ਟ ਕਰ ਦਿੱਤਾ। ਇਸ ਦੇ ਨਾਲ ਹੀ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਜ ਦਿੱਲੀ ਪਹੁੰਚ ਗਏ।
ਪਿਛੋਕੜ
Punjab Breaking News, 16 July 2021 LIVE Updates: ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਖਬਰਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਦਾ ਪਾਰਾ ਚੜ੍ਹ ਗਿਆ। ਪੰਜਾਬ ਕਾਂਗਰਸ 'ਚ ਮੁੜ ਘਮਾਸਾਣ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਸਿੱਧਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫੋਨ ਖੜਕਾਇਆ ਤਾਂ ਆਪਣਾ ਸਟੈਂਡ ਸਪਸ਼ਟ ਕਰ ਦਿੱਤਾ। ਇਸ ਦੇ ਨਾਲ ਹੀ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਜ ਦਿੱਲੀ ਪਹੁੰਚ ਗਏ।
ਪੰਜਾਬ ਕਾਂਗਰਸ ਦੇ ਚੱਲ ਰਹੇ ਵਿਵਾਦ ਕਾਰਨ ਸਿੱਧੂ ਦਾ ਦਿੱਲੀ ਪੁੱਜਣਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਉਹ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ਗਾਹ ‘ਤੇ ਮਿਲਣਗੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹਿਣਗੇ।
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਸਿੱਧੂ ਕੋਈ ਵੱਡਾ ਫੈਸਲਾ ਲੈਣਗੇ। ਸੂਤਰਾਂ ਅਨੁਸਾਰ ਨਵਜੋਤ ਸਿੱਧੂ ਰਾਤੀਂ ਸੁੱਤੇ ਵੀ ਨਹੀਂ ਤੇ ਸਵੇਰੇ ਹੀ 6 ਵਜੇ ਪਟਿਆਲੇ ਤੋਂ ਦਿੱਲੀ ਲਈ ਰਵਾਨਾ ਹੋ ਗਏ। ਉਹ ਸੋਨੀਆ ਗਾਂਧੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।
ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਸਿੱਧੂ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਦੀ ਖਬਰ ਤੋਂ ਨਾਰਾਜ਼ ਹੋਏ ਕੈਪਟਨ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਫ਼ੋਨ ਕਰਕੇ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ। ਕੈਪਟਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਵੀ ਉਨ੍ਹਾਂ ਦੀ ਇੱਛਾ ਅਨੁਸਾਰ ਹੀ ਨਿਯੁਕਤ ਹੋਣਾ ਚਾਹੀਦਾ ਹੈ।
ਉਨ੍ਹਾਂ ਸੋਨੀਆ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਾਂਗਰਸ ਫਿਰ ਤੋਂ ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਇਤਿਹਾਸ ਨੂੰ ਦੁਹਰਾਵੇਗੀ। ਇਥੇ ਜਦੋਂ ਸਿੱਧੂ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਅਤੇ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾਉਣ ਦੀ ਗੱਲ ਚੱਲੀ ਤਾਂ ਸਿੱਧੂ ਵੀ ਉਸ ਤੋਂ ਬਾਅਦ ਨਾਰਾਜ਼ ਹੋ ਗਏ।
ਫਿਰ ਨਾਰਾਜ਼ ਸਿੱਧੂ ਨੇ ਚੰਡੀਗੜ੍ਹ ਪਹੁੰਚ ਕੇ ਆਪਣੇ ਸਮਰਥਕ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨਾਲ ਮਿਲ ਕੇ ਇਕ ਹੋਰ ਰਣਨੀਤੀ ਤਿਆਰ ਕੀਤੀ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਣਨੀਤੀ ਦੇ ਹਿੱਸੇ ਵਜੋਂ ਸਿੱਧੂ ਇੱਕ-ਦੋ ਦਿਨਾਂ ਵਿੱਚ ਹਾਈ ਕਮਾਂਡ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਸਿੱਧੂ ਦੇ ਦਿੱਲੀ ਜਾਣ ਦੀ ਖ਼ਬਰ ਅੱਜ ਸ਼ੁੱਕਰਵਾਰ ਸਵੇਰੇ ਆਈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਆਪਣੇ ਵਿਰੋਧੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ਤੋਂ ਇੰਨੇ ਗੁੱਸੇ ਹੋ ਗਏ ਕਿ ਉਨ੍ਹਾਂ ਦੇ ਅਸਤੀਫੇ ਦੀ ਖ਼ਬਰ ਵੀ ਆਉਣ ਲੱਗ ਪਈ। ਕੁਝ ਸਮੇਂ ਬਾਅਦ, ਕਪਤਾਨ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਉਨ੍ਹਾਂ ਦੇ ਅਸਤੀਫੇ ਦੀ ਖ਼ਬਰ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਲਿਖਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।
- - - - - - - - - Advertisement - - - - - - - - -