ਪੜਚੋਲ ਕਰੋ

Breaking News LIVE: ਨਵਜੋਤ ਸਿੱਧੂ ਦੀ ਤਾਜਪੋਸ਼ੀ ਮੌਕੇ ਕਾਂਗਰਸ ਇੱਕਜੁੱਟ, ਕੈਪਟਨ ਵੀ ਅਸ਼ੀਰਵਾਦ ਦੇਣ ਪਹੁੰਚੇ

Punjab Breaking News, 23 July 2021 LIVE Updates: ਅੱਜ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣਗੇ।

LIVE

Key Events
Breaking News LIVE: ਨਵਜੋਤ ਸਿੱਧੂ ਦੀ ਤਾਜਪੋਸ਼ੀ ਮੌਕੇ ਕਾਂਗਰਸ ਇੱਕਜੁੱਟ, ਕੈਪਟਨ ਵੀ ਅਸ਼ੀਰਵਾਦ ਦੇਣ ਪਹੁੰਚੇ

Background

Punjab Breaking News, 23 July 2021 LIVE Updates: ਨਵਜੋਤ ਸਿੰਘ ਸਿੱਧੂ ਦੀ ਅੱਜ ਕਾਂਗਰਸ ਪ੍ਰਧਾਨ ਵਜੋਂ ਤਾਜਪੋਸ਼ੀ ਹੋਏਗਾ। ਉਹ ਅੱਜ ਸਵੇਰੇ ਆਪਣੀ ਬੇਟੀ ਰਾਬੀਆ ਸਿੱਧੂ ਨਾਲ ਪਟਿਆਲ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ। ਅੱਜ ਚੰਡੀਗੜ੍ਹ ਦੇ ਕਾਂਗਰਸ ਭਵਨ ’ਚ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਤੇ ਪਵਨ ਗੋਇਲ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣਗੇ।

ਅਹਿਮ ਗੱਲ ਹੈ ਕਿ ਲੰਬੇ ਸਮੇਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਇੱਕ ਮੰਚ ’ਤੇ ਦਿਖਣਗੇ। ਕੈਪਟਨ ਤੇ ਸਿੱਧੂ ਕਾਫੀ ਸਮੇਂ ਤੋਂ ਆਹਮੋ-ਸਾਹਮਣੇ ਹਨ। ਇਸ ਲਈ ਸਭ ਦੀਆਂ ਨਜ਼ਰਾਂ ਇਸ ਗੱਲ ਉਪਰ ਰਹਿਣਗੀਆਂ ਕਿ ਦੋਵੇਂ ਲੀਡਰ ਇੱਕ-ਦੂਜੇ ਨਾਲ ਅੱਖਾਂ ਮਿਲਾਉਂਦੇ ਹਨ ਜਾਂ ਫਿਰ ਆਪਸੀ ਜੰਗ ਜਾਰੀ ਰਹੇਗੀ।

ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋ ਰਹੇ ਹਨ। ਚਰਚਾ ਸੀ ਕਿ ਕੈਪਟਨ ਇਸ ਸਮਾਗਮ ਵਿੱਚ ਨਹੀਂ ਆਉਣਗੇ ਪਰ ਹਾਈਕਮਾਨ ਦੇ ਕਹਿਣ 'ਤੇ ਉਨ੍ਹਾਂ ਸੱਦਾ ਕਬੂਲ ਕਰ ਲਿਆ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਾ ਫੋਨ ਆਉਣ ਮਗਰੋਂ ਕੈਪਟਨ ਨਰਮ ਪਏ ਹਨ।

ਵੀਰਵਾਰ ਨੂੰ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ’ਤੇ ਪਹੁੰਚ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਸਮੀ ਸੱਦਾ ਪੱਤਰ ਦਿੱਤਾ। ਕੈਪਟਨ ਨੇ ਇਹ ਸੱਦਾ ਸਵੀਕਾਰ ਕਰ ਲਿਆ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਲਿਖਿਆ ਸੀ ਕਿ ਉਨ੍ਹਾਂ ਦਾ ਕੋਈ ਨਿੱਜੀ ਏਜੰਡਾ ਨਹੀਂ ਬਲਕਿ ਉਹ ਲੋਕ ਮੁਖੀ ਏਜੰਡਾ ਲੈ ਕੇ ਚੱਲ ਰਹੇ ਹਨ ਤਾਂ ਜੋ ਹਾਈਕਮਾਨ ਤਰਫੋਂ ਦਿੱਤੇ 18 ਨੁਕਾਤੀ ਏਜੰਡੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨਿੱਜੀ ਤੌਰ ’ਤੇ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਸੀਨੀਅਰ ਲੀਡਰਾਂ ਨੂੰ ਅੱਜ ਪੰਜਾਬ ਭਵਨ ’ਚ 10 ਵਜੇ ਰੱਖੀ ਚਾਹ ਪਾਰਟੀ ਲਈ ਸੱਦਾ ਦਿੱਤਾ ਹੈ ਜਿਸ ’ਚ ਸਮੇਤ ਨਵਜੋਤ ਸਿੱਧੂ ਸਾਰੇ ਵਿਧਾਇਕਾਂ ਦੇ ਪੁੱਜਣ ਦੀ ਸੰਭਾਵਨਾ ਹੈ। ਸੰਸਦੀ ਸੈਸ਼ਨ ਹੋਣ ਕਰਕੇ ਕੁਝ ਸੰਸਦ ਮੈਂਬਰ ਸਮਾਰੋਹਾਂ ’ਚੋਂ ਗੈਰ-ਹਾਜ਼ਰ ਰਹਿ ਸਕਦੇ ਹਨ। ਚਾਹ ਪਾਰਟੀ ਮਗਰੋਂ ਮੁੱਖ ਮੰਤਰੀ ਤੇ ਨਵਜੋਤ ਸਿੱਧੂ ਇੱਕੋ ਗੱਡੀ ’ਚ ਸਮਾਰੋਹ ’ਚ ਪੁੱਜ ਸਕਦੇ ਹਨ।

10:50 AM (IST)  •  23 Jul 2021

ਕੈਪਟਨ ਨੇ ਪੀਤੀ ਲੀਡਰਾਂ ਨਾਲ ਚਾਹ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਭਵਨ ਪਹੁੰਚ ਚੁੱਕੇ ਹਨ। ਇੱਥੇ ਉਨ੍ਹਾਂ ਨੇ ਕਾਂਗਰਸੀ ਲੀਡਰਾਂ ਲਈ ਚਾਹ ਪਾਰਟੀ ਰੱਖੀ ਹੈ।

10:49 AM (IST)  •  23 Jul 2021

ਪੰਜਾਬ ਭਵਨ ਤੋਂ ਕਾਂਗਰਸ ਭਵਨ ਲਈ ਰਵਾਨਾ

ਨਵਜੋਤ ਸਿੱਧੂ ਪਟਿਆਲਾ ਤੋਂ ਚੰਡੀਗੜ੍ਹ ਪਹੁੰਚ ਚੁੱਕੇ ਹਨ। ਉਹ ਪੰਜਾਬ ਭਵਨ ਤੋਂ ਕਾਂਗਰਸ ਭਵਨ ਲਈ ਰਵਾਨਾ ਹੋਏ ਹਨ।

10:46 AM (IST)  •  23 Jul 2021

ਪੀਜੀਆਈ ਕਿਵੇਂ ਪਹੁੰਚਣਾ ਹੈ?

ਹਾਊਸਿੰਗ ਬੋਰਡ, ਜ਼ੀਰਕਪੁਰ ਅਤੇ ਮੁਹਾਲੀ ਤੋਂ ਆਉਣ ਵਾਲੇ ਮਰੀਜ਼ਾਂ ਤੇ ਐਂਬੂਲੈਂਸਾਂ ਨੂੰ ਪਹਿਲਾਂ ਮਟਕਾ ਚੌਕ ਪਹੁੰਚਣਾ ਹੋਵੇਗਾ। ਉੱਥੋਂ, ਹਾਈਕੋਰਟ ਦੀ ਸੜਕ 'ਤੇ ਅੱਗੇ ਵਧਦਿਆਂ ਅਤੇ ਸੈਕਟਰ 3/4/9/ 10 'ਚ ਪੁੱਜਣਾ ਹੋਵੇਗਾ। ਉਸ ਤੋਂ ਬਾਅਦ ਖੱਬੇ ਮੁੜਨ ਅਤੇ ਸਿੱਧੇ ਜਾਣ ਤੋਂ ਬਾਅਦ, ਇਕ ਟੀ-ਪੁਆਇੰਟ ਆਵੇਗਾ। ਉੱਥੋਂ ਤੁਹਾਨੂੰ ਖੱਬਾ ਮੁੜਨਾ ਪਏਗਾ ਤੇ ਪੀਜੀਆਈ (PGI) ਦੇ ਓਪੀਡੀ ਗੇਟ ਨੰਬਰ ਦੋ 'ਤੇ ਪਹੁੰਚਣਾ ਪਏਗਾ।
10:46 AM (IST)  •  23 Jul 2021

ਪੁਲਿਸ ਲਈ ਚੁਣੌਤੀ

ਪਿਛਲੇ ਹਫਤੇ ਭਾਜਪਾ ਨੇਤਾਵਾਂ 'ਤੇ ਹੋਏ ਹਮਲੇ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਧਾਰਾ 144 ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। ਇੰਝ ਹੁਣ ਚੰਡੀਗੜ੍ਹ ਪੁਲਿਸ ਸਾਹਵੇਂ ਵੀ ਵੱਡੀ ਚੁਣੌਤੀ ਹੈ ਕਿ ਉਹ ਅੱਜ ਸ਼ੁੱਕਰਵਾਰ ਦੀ ਸਥਿਤੀ ਨੂੰ ਕਿਵੇਂ ਸੰਭਾਲਦੇ ਹਨ। ਭੀੜ ਦੇ ਮੱਦੇਨਜ਼ਰ, ਚੰਡੀਗੜ੍ਹ ਪੁਲਿਸ ਨੇ ਪ੍ਰੋਗਰਾਮ ਹੋਣ ਤੱਕ ਜੀਐਮਐਸਐਚ ਚੌਕ ਤੋਂ ਪੀਜੀਆਈ ਤੱਕ ਸੜਕ ਬੰਦ ਕਰ ਦਿੱਤੀ ਹੈ।

10:46 AM (IST)  •  23 Jul 2021

ਕਾਂਗਰਸੀਆਂ ਦਾ ਵੱਡਾ ਇਕੱਠ

ਅੱਜ ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਰੋਹ ਸੈਕਟਰ-15 ਕਾਂਗਰਸ ਭਵਨ ਵਿਖੇ ਹੋਣਾ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਾਰੇ ਵਿਧਾਇਕਾਂ ਨੂੰ ਆਪਣੇ ਨਾਲ 1,000 ਸਮਰਥਕਾਂ ਨੂੰ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਜੇ ਬਹੁਤ ਸਾਰੇ ਸਮਰਥਕ ਇਕੱਠੇ ਹੁੰਦੇ ਹਨ ਤਾਂ ਵੱਡੀ ਭੀੜ ਇਕੱਠੀ ਹੋਣੀ ਨਿਸ਼ਚਤ ਹੈ। ਉਸੇ ਸਮੇਂ, ਇਹ ਵੀ ਪ੍ਰਸ਼ਨ ਹੈ ਕਿ ਕੀ ਅਜਿਹੀ ਭੀੜ ਦੇ ਵਿਚਕਾਰ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਏਗੀ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget