Breaking News LIVE: ਦੇਸ਼ 'ਚ ਕੋਰੋਨਾ ਕੋਰੋਨਾ ਦਾ ਗ੍ਰਾਫ ਚੜ੍ਹਿਆ, ਬਾਰਸ਼ ਨੇ ਮਚਾਇਆ ਕਹਿਰ

Punjab Breaking News, 29 July 2021 LIVE Updates: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 43,159 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਏਬੀਪੀ ਸਾਂਝਾ Last Updated: 29 Jul 2021 11:33 AM
ਬਾਰਸ਼ ਦਾ ਅਲਰਟ

ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਕਰਨਾਟਕ, ਕੇਰਲ, ਵਿਦਰਭ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ 'ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਪੱਛਮੀ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਮਰਾਠਵਾੜਾ, ਅੰਦਰੂਨੀ ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਸ਼ ਸੰਭਵ ਹੈ।

ਦਿੱਲੀ ਵਿੱਚ ਭਾਰੀ ਬਾਰਸ਼ ਲਈ ‘ਔਰੈਂਜ ਅਲਰਟ’ ਜਾਰੀ

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕਰਦਿਆਂ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਣ ਟ੍ਰੈਫਿਕ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਮੌਨਸੂਨ ਕਾਰਨ ਇੱਕ ਹਫ਼ਤੇ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਹੈ ਮੀਂਹ ਦੀ ਸੰਭਾਵਨਾ

‘ਸਕਾਈਮੈਟ ਵੈਦਰ’ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਨਦੀ ਦੇ ਇਲਾਕੇ ਵਾਲਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਬਿਹਾਰ ਦੇ ਕੁਝ ਹਿੱਸੇ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਓਡੀਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸੇ ਅਤੇ ਕੋਂਕਣ ਦੇ ਕੁਝ ਹਿੱਸੇ ਅਤੇ ਗੋਆ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ ਤੇ ਕੁਝ ਥਾਵਾਂ ਤੇ ਭਾਰੀ ਬਾਰਸ਼ ਵੀ ਹੋ ਸਕਦੀ ਹੈ।

ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ

ਆਈਐਮਡੀ ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ

ਮੌਸਮ ਵਿਭਾਗ (ਆਈਐਮਡੀ - IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ

ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਮੌਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ ਉੱਤੇ ਬਣ ਰਿਹਾ ਹੈ। ਇਸ ਪ੍ਰਭਾਵ ਕਾਰਨ, ਸਨਿੱਚਰਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅੰਸ਼ਕ ਲੌਕਡਾਊਨ

ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਅੰਸ਼ਕ ਲੌਕਡਾਊਨ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਵੀ ਹਨ। ਇਨ੍ਹਾਂ ਵਿੱਚ ਪੰਜਾਬ, ਛੱਤੀਸਗੜ੍ਹ, ਕਰਨਾਟਕ, ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

8 ਰਾਜਾਂ ਵਿੱਚ ਲੌਕਡਾਊਨ ਵਰਗੇ ਪਾਬੰਦੀਆਂ

ਦੇਸ਼ ਦੇ 8 ਰਾਜਾਂ ਵਿੱਚ ਪੂਰਨ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਲੌਕਡਾਊਨ ਵਾਂਗ ਇੱਥੇ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।

ਭਾਰਤ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ

·        ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 43,159
·        ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ: 38,525
·        ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 640
·        ਹੁਣ ਤੱਕ ਲਾਗ ਤੋਂ ਕੁੱਲ ਪ੍ਰਭਾਵਿਤ: 3.15 ਕਰੋੜ
·        ਹੁਣ ਤਕ ਠੀਕ: 3.06 ਕਰੋੜ
·        ਹੁਣ ਤੱਕ ਕੁੱਲ ਮੌਤਾਂ: 4.22 ਲੱਖ
·        ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ: 3.97 ਲੱਖ




 


ਕੇਰਲ ਸਭ ਤੋਂ ਵੱਡੀ ਚਿੰਤਾ

ਕੇਰਲ ਸਭ ਤੋਂ ਵੱਡੀ ਚਿੰਤਾ ਪੈਦਾ ਕਰ ਰਿਹਾ ਹੈ। ਇੱਥੇ ਲਗਾਤਾਰ ਦੂਜੇ ਦਿਨ 22 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। 27 ਜੁਲਾਈ ਨੂੰ, 22,129 ਮਰੀਜ਼ਾਂ ਦੀ ਪਛਾਣ ਕੀਤੀ ਗਈ। 28 ਜੁਲਾਈ ਨੂੰ 22,056 ਕੇਸ ਮਿਲੇ ਸਨ। ਇਸ ਸਮੇਂ ਇਹ ਇਕਲੌਤਾ ਸੂਬਾ ਹੈ ਜਿੱਥੇ ਇੱਕ ਲੱਖ (1.49 ਲੱਖ) ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

77 ਦਿਨਾਂ ’ਚ ਸਭ ਤੋਂ ਵੱਧ ਕੇਸ

ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 43,159 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੌਰਾਨ 38,525 ਲੋਕ ਠੀਕ ਹੋਏ ਤੇ 640 ਮਰੀਜ਼ਾਂ ਦੀ ਵੀ ਮੌਤ ਹੋ ਗਈ। ਐਕਟਿਵ ਕੇਸ ਭਾਵ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3 ਲੱਖ 97 ਹਜ਼ਾਰ 330 ਹੋ ਗਈ ਹੈ। ਪਿਛਲੇ ਇੱਕ ਦਿਨ ਵਿੱਚ ਇਹ 3,987 ਦਾ ਵਾਧਾ ਹੋਇਆ ਹੈ, ਜੋ ਪਿਛਲੇ 77 ਦਿਨਾਂ ਵਿਚ ਸਭ ਤੋਂ ਉੱਚਾ ਹੈ।

ਪਿਛੋਕੜ

Punjab Breaking News, 29 July 2021 LIVE Updates: ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 43,159 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੌਰਾਨ 38,525 ਲੋਕ ਠੀਕ ਹੋਏ ਤੇ 640 ਮਰੀਜ਼ਾਂ ਦੀ ਵੀ ਮੌਤ ਹੋ ਗਈ। ਐਕਟਿਵ ਕੇਸ ਭਾਵ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3 ਲੱਖ 97 ਹਜ਼ਾਰ 330 ਹੋ ਗਈ ਹੈ। ਪਿਛਲੇ ਇੱਕ ਦਿਨ ਵਿੱਚ ਇਹ 3,987 ਦਾ ਵਾਧਾ ਹੋਇਆ ਹੈ, ਜੋ ਪਿਛਲੇ 77 ਦਿਨਾਂ ਵਿਚ ਸਭ ਤੋਂ ਉੱਚਾ ਹੈ।



ਕੇਰਲ ਸਭ ਤੋਂ ਵੱਡੀ ਚਿੰਤਾ ਪੈਦਾ ਕਰ ਰਿਹਾ ਹੈ। ਇੱਥੇ ਲਗਾਤਾਰ ਦੂਜੇ ਦਿਨ 22 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। 27 ਜੁਲਾਈ ਨੂੰ, 22,129 ਮਰੀਜ਼ਾਂ ਦੀ ਪਛਾਣ ਕੀਤੀ ਗਈ। 28 ਜੁਲਾਈ ਨੂੰ 22,056 ਕੇਸ ਮਿਲੇ ਸਨ। ਇਸ ਸਮੇਂ ਇਹ ਇਕਲੌਤਾ ਸੂਬਾ ਹੈ ਜਿੱਥੇ ਇੱਕ ਲੱਖ (1.49 ਲੱਖ) ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।



ਭਾਰਤ ਵਿਚ ਕੋਰੋਨਾ ਮਹਾਂਮਾਰੀ ਦੇ ਅੰਕੜੇ


·        ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 43,159
·        ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ ਹੋਏ: 38,525
·        ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 640
·        ਹੁਣ ਤੱਕ ਲਾਗ ਤੋਂ ਕੁੱਲ ਪ੍ਰਭਾਵਿਤ: 3.15 ਕਰੋੜ
·        ਹੁਣ ਤਕ ਠੀਕ: 3.06 ਕਰੋੜ
·        ਹੁਣ ਤੱਕ ਕੁੱਲ ਮੌਤਾਂ: 4.22 ਲੱਖ
·        ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ: 3.97 ਲੱਖ



8 ਰਾਜਾਂ ਵਿੱਚ ਲੌਕਡਾਊਨ ਵਰਗੇ ਪਾਬੰਦੀਆਂ


ਦੇਸ਼ ਦੇ 8 ਰਾਜਾਂ ਵਿੱਚ ਪੂਰਨ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਲੌਕਡਾਊਨ ਵਾਂਗ ਇੱਥੇ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।



23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅੰਸ਼ਕ ਲੌਕਡਾਊਨ


ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਅੰਸ਼ਕ ਲੌਕਡਾਊਨ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਵੀ ਹਨ। ਇਨ੍ਹਾਂ ਵਿੱਚ ਪੰਜਾਬ, ਛੱਤੀਸਗੜ੍ਹ, ਕਰਨਾਟਕ, ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.