Breaking News LIVE: ਅਜੇ ਨਹੀਂ ਲੱਗੀ ਕੋਰੋਨਾ ਦੇ ਕਹਿਰ ਨੂੰ ਬ੍ਰੇਕ, ਕੇਸਾਂ ਦਾ ਗ੍ਰਾਫ ਮੁੜ ਚੜ੍ਹਿਆ
Punjab Breaking News, 4 August 2021 LIVE Updates: ਕੋਰੋਨਾ ਦੇ ਮਾਮਲਿਆਂ ਵਿੱਚ ਇੱਕ ਦਿਨ ਦੀ ਗਿਰਾਵਟ ਮਗਰੋਂ ਇੱਕ ਵਾਰ ਫਿਰ ਵਾਧਾ ਹੋਇਆ ਹੈ। ਮੰਗਲਵਾਰ ਨੂੰ 42,530 ਨਵੇਂ ਮਰੀਜ਼ ਸਾਹਮਣੇ ਆਏ। ਸੋਮਵਾਰ 30,029 ਮਾਮਲੇ ਦਰਜ ਕੀਤੇ ਗਏ ਸੀ।
LIVE
Background
Punjab Breaking News, 4 August 2021 LIVE Updates: ਚੋਣਾਂ (Punjab Elections 2022) ਨੇੜੇ ਆਉਂਦਿਆਂ ਹੀ ਕੋਈ ਵੀ ਪਾਰਟੀ ਵਾਅਦਿਆਂ ਦੀ ਭਰਮਾਰ ਕਰਨ 'ਚ ਪਿੱਛੇ ਨਹੀਂ ਰਹਿਣਾ ਚਾਹੁੰਦੀ। ਕਾਂਗਰਸ ਨੇ ਦੁਬਾਰਾ ਸਰਕਾਰ (Congress Government) ਬਣਨ 'ਤੇ ਸਾਰਿਆਂ ਨੂੰ 200 ਯੂਨਿਟ ਮੁਫ਼ਤ ਬਿਜਲੀ (Free Power) ਦੇਣ ਦੀ ਗੱਲ ਕਹੀ ਹੈ। ਇਸ ਮਗਰੋਂ 29 ਜੂਨ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਚੰਡੀਗੜ੍ਹ ਆਏ ਤੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ। ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (President Sukhbir Singh Badal) ਨੇ ਐਲਾਨ ਕੀਤਾ ਹੈ ਕਿ ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਸਾਰਿਆਂ ਨੂੰ 400 ਯੂਨਿਟ ਮੁਫ਼ਤ ਬਿਜਲੀ ਦੇਵਾਂਗੇ। ਵੋਟਰਾਂ ਨੂੰ ਲੁਭਾਉਣ ਵਾਲੇ ਵਾਅਦਿਆਂ ਮਗਰੋਂ ਸਵਾਲ ਉੱਠ ਰਿਹਾ ਹੈ ਕਿ ਆਖਰ ਲੋਕ ਕਿਸ ਨੂੰ ਚੁਣਨਗੇ।
ਦਰਅਸਲ ਸੁਖਬੀਰ ਬਾਦਲ ਨੇ ਮੰਗਲਵਾਰ ਨੂੰ 'ਸੋਚ ਤਰੱਕੀ ਦੀ' ਵਿਜ਼ਨ ਤਹਿਤ 13 ਨੁਕਾਤੀ ਏਜੰਡੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮਹਿੰਗੇ ਪੈਟਰੋਲ ਤੇ ਡੀਜ਼ਲ ਤੋਂ ਦੁਖੀ ਹਨ। ਜੇਕਰ ਅਕਾਲੀ-ਬਸਪਾ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਡੀਜ਼ਲ 10 ਰੁਪਏ ਸਸਤਾ ਮਿਲੇਗਾ। ਹਰ ਵਰਗ ਨੂੰ ਲੁਭਾਉਣ ਲਈ ਸੁਖਬੀਰ ਨੇ ਕਿਹਾ ਕਿ ਨੀਲੇ ਕਾਰਡ ਰੱਖਣ ਵਾਲੀਆਂ ਔਰਤਾਂ ਨੂੰ ਹਰ ਮਹੀਨੇ 2000 ਰੁਪਏ ਦਿੱਤੇ ਜਾਣਗੇ। ਔਰਤਾਂ ਨੂੰ ਸਰਕਾਰੀ ਨੌਕਰੀਆਂ 'ਚ 50% ਰਾਖਵਾਂਕਰਨ ਮਿਲੇਗਾ। 1 ਲੱਖ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ 'ਚ 10 ਲੱਖ ਨੌਕਰੀਆਂ ਮਿਲਣਗੀਆਂ। ਵਿਦਿਆਰਥੀਆਂ ਨੂੰ ਮੁਫ਼ਤ ਆਈਲੈਟਸ ਕੋਚਿੰਗ ਤੇ 10 ਲੱਖ ਦੇ ਵਿਆਜ ਮੁਕਤ ਸਿੱਖਿਆ ਕਾਰਡ ਦਿੱਤੇ ਜਾਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ 400 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਜੇ ਕਿਸੇ ਖਪਤਕਾਰ ਦਾ ਬਿੱਲ 600 ਯੂਨਿਟ ਆਉਂਦਾ ਹੈ ਤਾਂ ਖਪਤਕਾਰ ਨੂੰ ਸਿਰਫ਼ 200 ਯੂਨਿਟ ਬਿੱਲ ਦਾ ਭੁਗਤਾਨ ਕਰਨਾ ਪਵੇਗਾ। ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਵਿਧਾਨ ਸਭਾ 'ਚ ਇੱਕ ਕਾਨੂੰਨ ਪਾਸ ਕੀਤਾ ਜਾਵੇਗਾ।
8 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਪ੍ਰਭਾਵ ਸੁਖਬੀਰ ਬਾਦਲ ਦੇ ਵਿਜ਼ਨ ਡਾਕੂਮੈਂਟਰ 'ਚ ਸਾਫ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਹੈ ਤਾਂ ਕਿਸੇ ਵੀ ਹਾਲਤ 'ਚ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਫਲਾਂ, ਸਬਜ਼ੀਆਂ ਅਤੇ ਦੁੱਧ 'ਤੇ ਐਮਐਸਪੀ ਲਾਗੂ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਲਾਭ ਮਿਲੇ।
23 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਅੰਸ਼ਕ ਤਾਲਾਬੰਦੀ
ਦੇਸ਼ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੰਸ਼ਕ ਤੌਰ 'ਤੇ ਤਾਲਾਬੰਦੀ ਹੈ। ਇੱਥੇ ਪਾਬੰਦੀਆਂ ਦੇ ਨਾਲ ਛੋਟਾਂ ਵੀ ਹਨ. ਇਨ੍ਹਾਂ ਵਿਚ ਛੱਤੀਸਗੜ੍ਹ, ਕਰਨਾਟਕ, ਕੇਰਲ, ਬਿਹਾਰ, ਦਿੱਲੀ, ਮਹਾਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਸ਼ਾਮਲ ਹਨ। ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।
8 ਰਾਜਾਂ ਵਿੱਚ ਤਾਲਾਬੰਦੀ ਵਰਗੇ ਪਾਬੰਦੀਆਂ
ਦੇਸ਼ ਦੇ 8 ਰਾਜਾਂ ਵਿੱਚ ਪੂਰਨ ਲੌਕਡਾਊਨ ਹੋਣ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ, ਤਾਮਿਲਨਾਡੂ, ਮਿਜ਼ੋਰਮ, ਗੋਆ ਤੇ ਪੁਡੂਚੇਰੀ ਸ਼ਾਮਲ ਹਨ। ਪਿਛਲੇ ਲੌਕਡਾਊਨ ਵਾਂਗ ਇੱਥੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।
ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਅੰਕੜੇ
ਪਿਛਲੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 42,530
ਪਿਛਲੇ 24 ਘੰਟਿਆਂ ਵਿੱਚ ਕੁੱਲ ਠੀਕ: 36,552
ਪਿਛਲੇ 24 ਘੰਟਿਆਂ ਵਿੱਚ ਕੁੱਲ ਮੌਤਾਂ: 561
ਹੁਣ ਤੱਕ ਕੁੱਲ ਸੰਕਰਮਿਤ: 3.17 ਕਰੋੜ
ਹੁਣ ਤੱਕ ਠੀਕ: 3.09 ਕਰੋੜ
ਹੁਣ ਤੱਕ ਹੋਈਆਂ ਕੁੱਲ ਮੌਤਾਂ: 4.25 ਲੱਖ
ਇਸ ਵੇਲੇ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 4.04 ਲੱਖ
ਕੇਰਲ ਸਭ ਤੋਂ ਵੱਡੀ ਚਿੰਤਾ ਵਧਾ ਰਿਹਾ
ਕੋਰੋਨਾ ਕੇਰਲ ਸਭ ਤੋਂ ਵੱਡੀ ਚਿੰਤਾ ਵਧਾ ਰਿਹਾ ਹੈ। ਮੰਗਲਵਾਰ ਨੂੰ ਇੱਥੇ 23,676 ਨਵੇਂ ਮਾਮਲੇ ਸਾਹਮਣੇ ਆਏ। ਸੋਮਵਾਰ ਨੂੰ ਇਹ ਅੰਕੜਾ 13,984 ਸੀ। ਰਾਜ ਦੇ ਐਕਟਿਵ ਮਾਮਲਿਆਂ ਵਿੱਚ 9,959 ਦਾ ਵੱਡਾ ਉਛਾਲ ਵੀ ਆਇਆ ਹੈ। ਹੁਣ 1.73 ਲੋਕਾਂ ਦਾ ਇੱਥੇ ਇਲਾਜ ਕੀਤਾ ਜਾ ਰਿਹਾ ਹੈ।
42,530 ਨਵੇਂ ਮਰੀਜ਼ ਸਾਹਮਣੇ ਆਏ
ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਇੱਕ ਦਿਨ ਦੀ ਗਿਰਾਵਟ ਤੋਂ ਬਾਅਦ, ਇੱਕ ਵਾਰ ਫਿਰ ਵਾਧਾ ਹੋਇਆ ਹੈ। ਮੰਗਲਵਾਰ ਨੂੰ 42,530 ਨਵੇਂ ਮਰੀਜ਼ ਸਾਹਮਣੇ ਆਏ ਜਦੋਂਕਿ ਸੋਮਵਾਰ ਨੂੰ 30,029 ਮਾਮਲੇ ਦਰਜ ਕੀਤੇ ਗਏ ਸੀ। ਪਿਛਲੇ 24 ਘੰਟਿਆਂ ਵਿੱਚ, 36,552 ਲੋਕਾਂ ਨੇ ਬਿਮਾਰੀ ਨੂੰ ਹਰਾਇਆ, ਜਦੋਂਕਿ 561 ਦੀ ਮੌਤ ਹੋ ਗਈ। ਇਸ ਤਰ੍ਹਾਂ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ 5,396 ਦਾ ਵਾਧਾ ਦਰਜ ਕੀਤਾ ਗਿਆ। ਹੁਣ 4.04 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।