Breaking News LIVE: ਵਿਦੇਸ਼ਾਂ ਤੋਂ ਖਾਲਿਸਤਾਨੀਆਂ ਦੀਆਂ ਧਮਕੀਆਂ, ਕੈਪਟਨ ਨੂੰ ਵੀ ਚੇਤਾਵਨੀ

Punjab Breaking News, 8 August 2021 LIVE Updates: ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਧਮਕੀ ਦਿੱਤੀ ਹੈ।

ਏਬੀਪੀ ਸਾਂਝਾ Last Updated: 08 Aug 2021 11:45 AM
ਐਸਐਫਜੇ (SFJ) ਨੂੰ ਅੱਤਵਾਦੀ ਸੰਗਠਨ ਐਲਾਨਿਆ

ਭਾਰਤ ਸਰਕਾਰ ਦੋ ਸਾਲ ਪਹਿਲਾਂ ਹੀ ਐਸਐਫਜੇ (SFJ) ਨੂੰ ਅੱਤਵਾਦੀ ਸੰਗਠਨ ਐਲਾਨ ਚੁੱਕੀ ਹੈ। ਪਿਛਲੇ ਦਿਨੀਂ ਪੰਨੂੰ ਦੀਆਂ ਫ਼ੋਨ ਕਾਲਾਂ ਰਾਹੀਂ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਅਤੇ ਅਲੱਗ -ਥਲੱਗ ਕਰਨ ਦੇ ਯਤਨ ਕੀਤੇ ਗਏ ਹਨ। ਦੋ ਸਾਲ ਪਹਿਲਾਂ ਵੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੰਨੂ ਨੇ ਕੈਪਟਨ ਨੂੰ ਫੋਨ ਕਰਕੇ ਧਮਕੀ ਦਿੱਤੀ ਸੀ। ਇਸ ਦੇ ਜਵਾਬ ਵਿੱਚ, ਕੈਪਟਨ ਨੇ ਕਿਹਾ ਸੀ ਕਿ ਇੱਕ ਵਾਰ ਪੰਨੂੰ ਪੰਜਾਬ ’ਚ ਆ ਕੇ ਤਾਂ ਵੇਖੇ।

ਵੱਖਰੇ ਝੰਡੇ ਲਹਿਰਾਉਣ ਦੀ ਆਗਿਆ ਨਹੀਂ ਹੋਵੇਗੀ

ਇਸ ਦੇ ਨਾਲ ਹੀ, ਕੁਝ ਦਿਨ ਪਹਿਲਾਂ, ਪੰਨੂੰ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਰਾਹੀਂ ਧਮਕੀ ਵੀ ਦਿੱਤੀ ਸੀ ਕਿ ਹਿਮਾਚਲ ਤੇ ਹਰਿਆਣਾ ਪੰਜਾਬ ਦਾ ਹਿੱਸਾ ਹਨ। ਇਸ ਲਈ ਇਨ੍ਹਾਂ ਵਿੱਚ ਵੱਖਰੇ ਝੰਡੇ ਲਹਿਰਾਉਣ ਦੀ ਆਗਿਆ ਨਹੀਂ ਹੋਵੇਗੀ।

ਹਿਮਾਚਲ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਵੀ ਧਮਕੀਆਂ

ਪੰਨੂੰ ਨੇ ਦੁਪਹਿਰ ਤੱਕ ਦੋ ਵਾਰ ਫੋਨ ਕੀਤਾ। ਪੰਨੂੰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵੀ ਇਹੋ ਜਿਹੀ ਧਮਕੀ ਦਿੰਦਿਆਂ ਕਿਹਾ ਹੈ ਕਿ ਉਹ ਆਜ਼ਾਦੀ ਦਿਵਸ ਮੌਕੇ ਝੰਡਾ ਨਾ ਲਹਿਰਾਉਣ। ਇਸ ਤੋਂ ਪਹਿਲਾਂ ਹਿਮਾਚਲ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਵੀ ਅਜਿਹੀਆਂ ਧਮਕੀ ਦਿੱਤੀਆਂ ਜਾ ਚੁੱਕੀਆਂ ਹਨ। ਪੰਨੂੰ ਨੇ ਪੱਤਰਕਾਰਾਂ ਨੂੰ ਫੋਨ ਕੀਤਾ ਕਿ ਸਾਡੇ ਕਿਸਾਨ ਮਰ ਰਹੇ ਹਨ, ਇਸ ਲਈ ਝੰਡਾ ਲਹਿਰਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਪਟਨ ਤੇ ਬਦਨੌਰ ਨੂੰ ਧਮਕੀ

ਅਮਰੀਕਾ ਤੇ ਕੈਨੇਡਾ ਵਿੱਚ ਸਰਗਰਮ ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ (ਐਸਐਫਜੇ SFJ- Sikhs For Justice) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਕਿ ਕੈਪਟਨ ਤੇ ਬਦਨੌਰ ਨੂੰ ਆਜ਼ਾਦੀ ਦਿਵਸ 'ਤੇ ਝੰਡਾ ਨਹੀਂ ਲਹਿਰਾਉਣਾ ਚਾਹੀਦਾ ਤੇ ਨਾ ਹੀ ਇਸ ਨਾਲ ਜੁੜੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਅਜਿਹਾ ਕਰਨ ਨਾਲ, ਦੋਵੇਂ ਆਪਣੀ ਸਿਆਸੀ ਮੌਤ ਲਈ ਖੁਦ ਜ਼ਿੰਮੇਵਾਰ ਹੋਣਗੇ।

ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੇ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਇੱਕ ਸਿਪਾਹੀ ਵਜੋਂ ਨੀਰਜ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਸ ਦੀ ਪ੍ਰਾਪਤੀ ਇਤਿਹਾਸਕ ਹੈ। ਇਸ ਦੇ ਨਾਲ ਹੀ ਮਨੀਪੁਰ ਸਰਕਾਰ ਨੇ ਨੀਰਜ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ।

ਕ੍ਰਿਕਟ ਬੋਰਡ ਵੱਲੋਂ ਕਰੋੜ ਦਾ ਐਲਾਨ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਬੀਸੀਸੀਆਈ ਨੇ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਅਤੇ ਰਵੀ ਕੁਮਾਰ ਦਹੀਆ ਨੂੰ 50 ਲੱਖ ਰੁਪਏ ਤੇ ਕਾਂਸੀ ਤਮਗਾ ਜੇਤੂ ਪੀਵੀ ਸਿੰਧੂ, ਲਵਲੀਨਾ ਬੋਰਗੋਹੇਨ ਤੇ ਬਜਰੰਗ ਪੁਨੀਆ ਨੂੰ 25-25 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਕ੍ਰਿਕਟ ਬੋਰਡ ਹਾਕੀ ਪੁਰਸ਼ ਟੀਮ ਨੂੰ 1.25 ਕਰੋੜ ਰੁਪਏ ਵੀ ਦੇਵੇਗਾ।

ਹਰਿਆਣਾ ਸਰਕਾਰ ਦੇਵੇਗੀ ਕਲਾਸ-1 ਦੀ ਨੌਕਰੀ ਤੇ ਸਬਸਿਡੀ ਵਾਲੀ ਜ਼ਮੀਨ

ਹਰਿਆਣਾ ਮੁੱਖ ਮੰਤਰੀ ਨੇ ਪਾਨੀਪਤ ਦੇ ਨੀਰਜ ਨੂੰ 6 ਕਰੋੜ ਰੁਪਏ ਨਕਦ ਅਤੇ ਕਲਾਸ-1 (ਗਜ਼ਟਿਡ ਆਫ਼ੀਸਰ) ਦੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਸੀਂ ਪੰਚਕੂਲਾ ਵਿੱਚ ਐਥਲੀਟਾਂ ਲਈ ‘ਸੈਂਟਰ ਆਫ਼ ਐਕਸੇਲੈਂਸ’ ਬਣਾਵਾਂਗੇ। ਜੇ ਨੀਰਜ ਚਾਹੁਣਗੇ, ਤਾਂ ਅਸੀਂ ਉਨ੍ਹਾਂ ਨੂੰ ਉੱਥੋਂ ਦਾ ਮੁਖੀ ਬਣਾਵਾਂਗੇ। ਹਰਿਆਣਾ ਸਰਕਾਰ ਨੀਰਜ ਨੂੰ 50% ਰਿਆਇਤ ਦੇ ਨਾਲ ਇੱਕ ਪਲਾਟ ਵੀ ਦੇਵੇਗੀ।

ਇਨਾਮਾਂ ਦੀ ਵਰਖਾ

ਨੀਰਜ ਦੀ ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ ਹੁਣ ਉਨ੍ਹਾਂ ਉੱਤੇ ਇਨਾਮਾਂ ਦੀ ਵਰਖਾ ਵੀ ਸ਼ੁਰੂ ਹੋ ਗਈ ਹੈ। ਜਿੱਤ ਦੇ 3 ਘੰਟਿਆਂ ਦੇ ਅੰਦਰ, ਨੀਰਜ ਨੂੰ 13.75 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਗਿਆ। ਇਸ ਵਿੱਚ ਰਾਜ ਸਰਕਾਰਾਂ ਤੋਂ ਲੈ ਕੇ ਰੇਲਵੇ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਤੇ ਇੰਡੀਅਨ ਓਲੰਪਿਕ ਐਸੋਸੀਏਸ਼ਨ ਦੀ ਤਰਫੋਂ, ਨੀਰਜ ਨੂੰ ਨਕਦ ਇਨਾਮ ਦੇਣ ਦੇ ਐਲਾਨ ਕੀਤੇ ਗਏ ਹਨ।

ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ

ਨੀਰਜ ਦੀ ਇਸ ਜਿੱਤ ਨਾਲ ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਖੁਦ ਉਨ੍ਹਾਂ ਨਾਲ ਫ਼ੋਨ 'ਤੇ ਗੱਲ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ, ਫੌਜ ਮੁਖੀ ਤੇ ਰਾਹੁਲ ਗਾਂਧੀ ਤੋਂ ਲੈ ਕੇ ਸੋਨੀਆ ਗਾਂਧੀ ਤੱਕ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

 

121 ਸਾਲਾਂ ਦੇ ਸੋਕੇ ਦਾ ਅੰਤ

ਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਓਲੰਪਿਕ ਅਥਲੈਟਿਕਸ ਵਿੱਚ ਸੋਨ ਤਮਗ਼ਾ ਜਿੱਤ ਕੇ 121 ਸਾਲਾਂ ਦੇ ਸੋਕੇ ਦਾ ਅੰਤ ਕੀਤਾ ਹੈ। ਨੀਰਜ ਨੇ ਸਨਿੱਚਰਵਾਰ ਨੂੰ ਖੇਡੇ ਗਏ ਫਾਈਨਲ ਮੈਚ ਵਿੱਚ 87.58 ਮੀਟਰ ਦੇ ਸਰਬੋਤਮ ਥ੍ਰੋਅ ਨਾਲ ਜੈਵਲਿਨ ਥ੍ਰੋ ਗੋਲਡ ਮੈਡਲ ਜਿੱਤਿਆ।

ਪਿਸਤੌਲ ਬਾਹਰ ਕੱਢਣ ਦਾ ਮੌਕਾ ਹੀ ਨਹੀਂ ਮਿਲ ਸਕਿਆ

ਪੁਲਿਸ ਅਨੁਸਾਰ ਵਿੱਕੀ ਦੇ ਕੋਲ ਲਾਇਸੈਂਸੀ ਪਿਸਤੌਲ ਸੀ। ਘਟਨਾ ਵਾਪਰਨ ਸਮੇਂ, ਉਸ ਨੂੰ ਆਪਣਾ ਪਿਸਤੌਲ ਬਾਹਰ ਕੱਢਣ ਦਾ ਮੌਕਾ ਹੀ ਨਹੀਂ ਮਿਲ ਸਕਿਆ ਕਿਉਂਕਿ ਦੋਸ਼ੀ ਲਗਾਤਾਰ ਗੋਲੀਆਂ ਚਲਾ ਰਹੇ ਸਨ। ਜਿਵੇਂ ਹੀ ਵਿੱਕੀ ਨੇ ਕਾਰ ਦਾ ਗੇਟ ਖੋਲ੍ਹਿਆ ਤੇ ਅੰਦਰ ਬੈਠਣ ਲਈ ਗਿਆ ਤਾਂ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਵਿੱਕੀ ਉੱਥੋਂ ਭੱਜਿਆ ਤਾਂ ਦੋਸ਼ੀ ਨੇ ਪਿੱਛਾ ਕੀਤਾ ਤੇ ਲਗਾਤਾਰ ਫਾਇਰਿੰਗ ਕੀਤੀ। ਜਿਸ ਕਾਰਨ ਵਿੱਕੀ ਨੂੰ ਆਪਣੀ ਪਿਸਤੌਲ ਕੱਢਣ ਦਾ ਮੌਕਾ ਨਾ ਮਿਲ ਸਕਿਆ।

ਵਿੱਕੀ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ ਸੀ

ਵਿੱਕੀ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ ਸੀ। ਪੁਲਿਸ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਦੋਵਾਂ ਵਿੱਚ ਪੰਜਾਬ ਦੀ ਕੁਝ ਜ਼ਮੀਨ ਨੂੰ ਲੈ ਕੇ ਵਿਵਾਦ ਹੋਇਆ ਸੀ। ਉਦੋਂ ਤੋਂ ਲਾਰੈਂਸ ਵੀ ਉਸ ਤੋਂ ਪ੍ਰੇਸ਼ਾਨ ਸੀ। ਜਦੋਂਕਿ ਪਹਿਲਾਂ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆ ਰਿਹਾ ਹੈ ਕਿ ਇਨ੍ਹਾਂ ਦੋ ਗੈਂਗਾਂ ਨਾਲ ਜੁੜੇ ਲੋਕਾਂ ਨੇ ਹੀ ਇਹ ਕਤਲ ਕੀਤਾ ਹੋਣਾ ਹੈ।

ਆਖਰ ਕਾਤਲ ਕੌਣ?

ਦੱਸਿਆ ਜਾ ਰਿਹਾ ਹੈ ਕਿ ਲਾਰੇਂਸ ਦਾ ਖਾਸ ਹੋਣ ਕਾਰਨ ਬੰਬੀਹਾ ਗਰੁੱਪ ਵੀ ਵਿੱਕੀ ਤੋਂ ਪ੍ਰੇਸ਼ਾਨ ਸੀ। ਹੱਤਿਆ ਦੀ ਜ਼ਿੰਮੇਵਾਰੀ ਲੈਂਦਿਆਂ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈਡੀ ਵਿੱਚ ਇੱਕ ਪੋਸਟ ਪਾਈ ਗਈ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਵਿੱਕੀ ਨੂੰ ਕਈ ਵਾਰ ਸਮਝਾਇਆ ਗਿਆ ਸੀ। ਉਹ ਬਿਸ਼ਨੋਈ ਗੈਂਗ ਨੂੰ ਪੰਜਾਬੀ ਕਲਾਕਾਰਾਂ ਤੇ ਕਾਰੋਬਾਰੀਆਂ ਦੇ ਨੰਬਰ ਦਿੰਦਾ ਸੀ ਤੇ ਉਨ੍ਹਾਂ ਤੋਂ ਵਸੂਲੀ ਕਰਦਾ ਸੀ।

ਲਾਰੈਂਸ ਗਰੁੱਪ ਦਾ ਨਾਂ

ਇਸ ਮਾਮਲੇ 'ਚ ਲਾਰੈਂਸ ਗਰੁੱਪ ਦਾ ਨਾਂ ਸਾਹਮਣੇ ਆ ਰਿਹਾ ਹੈ। ਵਿੱਕੀ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਦੋਸਤੀ ਸੀ, ਪਰ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋਵਾਂ ਦਾ ਰਿਸ਼ਤਾ ਟੁੱਟ ਗਿਆ। 

9 ਰਾਊਂਡ ਫਾਇਰ ਕੀਤੇ

ਜਾਣਕਾਰੀ ਅਨੁਸਾਰ ਮਿੱਡੂਖੇੜਾ ਉੱਤੇ ਚਾਰ ਬਦਮਾਸ਼ਾਂ ਨੇ 9 ਰਾਊਂਡ ਫਾਇਰ ਕੀਤੇ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਇਸ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਦੇ ਨਾਂ 'ਤੇ ਬਣੀ ਫੇਸਬੁੱਕ ਆਈਡੀ 'ਤੇ ਫੇਸਬੁੱਕ 'ਤੇ ਲਈ ਗਈ ਹੈ। ਭਾਵ ਗੈਂਗਸਟਰਾਂ ਦੇ ਬੰਬੀਹਾ ਗਰੁੱਪ ਨੇ ਇਹ ਸਪੱਸ਼ਟ ਆਖਿਆ ਹੈ ਕਿ ਇਹ ਕਤਲ ਉਸ ਨੇ ਕੀਤਾ ਹੈ।


 

ਵਿੱਕੀ ਮਿੱਡੂਖੇੜਾ ਦਾ ਕਤਲ

ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੱਡੂਖੇੜਾ ਦੀ ਸਨਿੱਚਰਵਾਰ ਦੁਪਹਿਰ ਨੂੰ ਮੁਹਾਲੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੈਕਟਰ-71 ਦੇ ਕਮਿਊਨਿਟੀ ਸੈਂਟਰ ਕੋਲ ਵਾਪਰੀ ਇਹ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। 

ਪਿਛੋਕੜ

Punjab Breaking News, 8 August 2021 LIVE Updates: ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੱਡੂਖੇੜਾ ਦੀ ਸਨਿੱਚਰਵਾਰ ਦੁਪਹਿਰ ਨੂੰ ਮੁਹਾਲੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੈਕਟਰ-71 ਦੇ ਕਮਿਊਨਿਟੀ ਸੈਂਟਰ ਕੋਲ ਵਾਪਰੀ ਇਹ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ। ਜਾਣਕਾਰੀ ਅਨੁਸਾਰ ਮਿੱਡੂਖੇੜਾ ਉੱਤੇ ਚਾਰ ਬਦਮਾਸ਼ਾਂ ਨੇ 9 ਰਾਊਂਡ ਫਾਇਰ ਕੀਤੇ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਇਸ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਦੇ ਨਾਂ 'ਤੇ ਬਣੀ ਫੇਸਬੁੱਕ ਆਈਡੀ 'ਤੇ ਫੇਸਬੁੱਕ 'ਤੇ ਲਈ ਗਈ ਹੈ। ਭਾਵ ਗੈਂਗਸਟਰਾਂ ਦੇ ਬੰਬੀਹਾ ਗਰੁੱਪ ਨੇ ਇਹ ਸਪੱਸ਼ਟ ਆਖਿਆ ਹੈ ਕਿ ਇਹ ਕਤਲ ਉਸ ਨੇ ਕੀਤਾ ਹੈ।


 


ਇਸ ਮਾਮਲੇ 'ਚ ਲਾਰੈਂਸ ਗਰੁੱਪ ਦਾ ਨਾਂ ਸਾਹਮਣੇ ਆ ਰਿਹਾ ਹੈ। ਵਿੱਕੀ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਦੋਸਤੀ ਸੀ, ਪਰ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਦੋਵਾਂ ਦਾ ਰਿਸ਼ਤਾ ਟੁੱਟ ਗਿਆ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਦਿਨ ਦੀ ਰੌਸ਼ਨੀ ਵਿੱਚ ਇਹ ਦੁਖਦਾਈ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਕਿਵੇਂ ਵਿਗੜ ਗਈ ਹੈ।


 


ਦੱਸਿਆ ਜਾ ਰਿਹਾ ਹੈ ਕਿ ਲਾਰੇਂਸ ਦਾ ਖਾਸ ਹੋਣ ਕਾਰਨ ਬੰਬੀਹਾ ਗਰੁੱਪ ਵੀ ਵਿੱਕੀ ਤੋਂ ਪ੍ਰੇਸ਼ਾਨ ਸੀ। ਹੱਤਿਆ ਦੀ ਜ਼ਿੰਮੇਵਾਰੀ ਲੈਂਦਿਆਂ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈਡੀ ਵਿੱਚ ਇੱਕ ਪੋਸਟ ਪਾਈ ਗਈ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ ਵਿੱਕੀ ਨੂੰ ਕਈ ਵਾਰ ਸਮਝਾਇਆ ਗਿਆ ਸੀ। ਉਹ ਬਿਸ਼ਨੋਈ ਗੈਂਗ ਨੂੰ ਪੰਜਾਬੀ ਕਲਾਕਾਰਾਂ ਤੇ ਕਾਰੋਬਾਰੀਆਂ ਦੇ ਨੰਬਰ ਦਿੰਦਾ ਸੀ ਤੇ ਉਨ੍ਹਾਂ ਤੋਂ ਵਸੂਲੀ ਕਰਦਾ ਸੀ।


 


ਦੂਜੇ ਪਾਸੇ ਵਿੱਕੀ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਕਰੀਬੀ ਸੀ। ਪੁਲਿਸ ਸੂਤਰਾਂ ਅਨੁਸਾਰ ਹਾਲ ਹੀ ਵਿੱਚ ਦੋਵਾਂ ਵਿੱਚ ਪੰਜਾਬ ਦੀ ਕੁਝ ਜ਼ਮੀਨ ਨੂੰ ਲੈ ਕੇ ਵਿਵਾਦ ਹੋਇਆ ਸੀ। ਉਦੋਂ ਤੋਂ ਲਾਰੈਂਸ ਵੀ ਉਸ ਤੋਂ ਪ੍ਰੇਸ਼ਾਨ ਸੀ। ਜਦੋਂਕਿ ਪਹਿਲਾਂ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆ ਰਿਹਾ ਹੈ ਕਿ ਇਨ੍ਹਾਂ ਦੋ ਗੈਂਗਾਂ ਨਾਲ ਜੁੜੇ ਲੋਕਾਂ ਨੇ ਹੀ ਇਹ ਕਤਲ ਕੀਤਾ ਹੋਣਾ ਹੈ।


 


ਪੁਲਿਸ ਅਨੁਸਾਰ ਵਿੱਕੀ ਦੇ ਕੋਲ ਲਾਇਸੈਂਸੀ ਪਿਸਤੌਲ ਸੀ। ਘਟਨਾ ਵਾਪਰਨ ਸਮੇਂ, ਉਸ ਨੂੰ ਆਪਣਾ ਪਿਸਤੌਲ ਬਾਹਰ ਕੱਢਣ ਦਾ ਮੌਕਾ ਹੀ ਨਹੀਂ ਮਿਲ ਸਕਿਆ ਕਿਉਂਕਿ ਦੋਸ਼ੀ ਲਗਾਤਾਰ ਗੋਲੀਆਂ ਚਲਾ ਰਹੇ ਸਨ। ਜਿਵੇਂ ਹੀ ਵਿੱਕੀ ਨੇ ਕਾਰ ਦਾ ਗੇਟ ਖੋਲ੍ਹਿਆ ਤੇ ਅੰਦਰ ਬੈਠਣ ਲਈ ਗਿਆ ਤਾਂ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਵਿੱਕੀ ਉੱਥੋਂ ਭੱਜਿਆ ਤਾਂ ਦੋਸ਼ੀ ਨੇ ਪਿੱਛਾ ਕੀਤਾ ਤੇ ਲਗਾਤਾਰ ਫਾਇਰਿੰਗ ਕੀਤੀ। ਜਿਸ ਕਾਰਨ ਵਿੱਕੀ ਨੂੰ ਆਪਣੀ ਪਿਸਤੌਲ ਕੱਢਣ ਦਾ ਮੌਕਾ ਨਾ ਮਿਲ ਸਕਿਆ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.