Breaking News LIVE: ਪ੍ਰਧਾਨ ਮੰਤਰੀ ਮੋਦੀ ਅੱਜ ਕਿਸਾਨਾਂ ਨਾਲ ਕਰਨਗੇ ਸਿੱਧੀ ਗੱਲ
Punjab Breaking News, 9 August 2021 LIVE Updates: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ‘ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ’ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨਗੇ।
LIVE
Background
ਮਹੋਬਾ ਵਿੱਚ ਲਾਂਚ ਕੀਤੀ ਜਾਵੇਗੀ ਉਜਵਲਾ 2.0 ਸਕੀਮ
ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਗਰੀਬ ਪਰਿਵਾਰਾਂ ਲਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 10 ਅਗਸਤ ਨੂੰ ਵੀਰਭੂਮੀ ਮਹੋਬਾ ਤੋਂ ਉਜਵਲਾ 2.0 ਨੂੰ ਵਰਚੁਅਲੀ ਲਾਂਚ ਕਰਨਗੇ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪ੍ਰੋਗਰਾਮ ਦੀ ਸ਼ੁਰੂਆਤ ਲਈ ਮਹੋਬਾ ਆ ਰਹੇ ਹਨ। ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰੋਗਰਾਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਮੋਦੀ ਕੁਝ ਲਾਭਪਾਤਰੀ ਕਿਸਾਨਾਂ ਨਾਲ ਗੱਲਬਾਤ ਵੀ ਕਰਨਗੇ
ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਪੀਐਮ (PM) ਨਰਿੰਦਰ ਮੋਦੀ ਕੁਝ ਲਾਭਪਾਤਰੀ ਕਿਸਾਨਾਂ ਨਾਲ ਗੱਲਬਾਤ ਵੀ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ। ਇਸ ਯੋਜਨਾ ਤਹਿਤ, ਕਿਸਾਨ ਪਰਵਾਰਾਂ ਨੂੰ ਹਰ ਸਾਲ ਚਾਰ ਕਿਸ਼ਤਾਂ ਵਿੱਚ 6,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਕਿਸਾਨਾਂ ਨੂੰ 1.38 ਲੱਖ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।
‘ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ’ ਯੋਜਨਾ ਦੀ ਅਗਲੀ ਕਿਸ਼ਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ‘ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ’ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਦੁਪਹਿਰ 12.30 ਵਜੇ 9.75 ਕਰੋੜ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19,500 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਟ੍ਰਾਂਸਫਰ ਕੀਤੀ ਜਾਵੇਗੀ।
ਹਰਿਆਣਾ ਚ 19 ਕੇਸ
ਹਾਸਲ ਜਾਣਕਾਰੀ ਅਨੁਸਾਰ 24 ਘੰਟਿਆਂ ਵਿੱਚ ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਤਰਨ ਤਾਰਨ ’ਚ ਕਰੋਨਾ ਕਾਰਨ ਇੱਕ-ਇੱਕ ਜਣੇ ਦੀ ਮੌਤ ਹੋਈ ਹੈ। ਉਧਰ ਹਰਿਆਣਾ ਵਿੱਚ ਕਰੋਨਾ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਤੇ 24 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਐਤਵਾਰ ਨੂੰ ਕੈਥਲ ’ਚ ਇਕ ਜਣੇ ਦੀ ਮੌਤ ਹੋਈ ਹੈ। ਪੰਜਾਬ ਵਿੱਚ ਕਰੋਨਾ ਮ੍ਰਿਤਕਾਂ ਦਾ ਅੰਕੜਾ 16316 ਤੇ ਹਰਿਆਣਾ ਵਿੱਚ 9649 ’ਤੇ ਪਹੁੰਚ ਗਿਆ ਹੈ।
ਪੰਜਾਬ 'ਚ ਕੇਸ 56 ਤੱਕ ਸਿਮਟੇ
ਪੰਜਾਬੀਆਂ ਲਈ ਰਾਹਤ ਦੀ ਖਬਰ ਹੈ। ਕੋਰੋਨਾ ਵਾਇਰਸ ਦੇ ਕੇਸ 56 ਤੱਕ ਸਿਮਟ ਗਏ ਹਨ। ਐਤਵਾਰ ਨੂੰ ਪੰਜਾਬ ਵਿੱਚ ਤਿੰਨ ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ 56 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 56 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
