Breaking News LIVE: ਲਖੀਮਪੁਰ ਕਾਂਡ ਨੇ ਲਿਆਂਦਾ ਸਿਆਸੀ ਭੂਚਾਲ, ਪੰਜਾਬ ਤੋਂ ਜਾਏਗਾ ਕਾਂਗਰਸ ਦਾ ਵੱਡਾ ਕਾਫਲਾ
Punjab Breaking News, 7 October 2021 LIVE Updates: ਪੰਜਾਬ ਤੋਂ ਅੱਜ ਕਾਂਗਰਸ ਦਾ ਵੱਡਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ। ਇਹ ਕਾਫਲਾ ਨਵਜੋਤ ਸਿੱਧੂ ਦੀ ਅਗਵਾਈ 'ਚ ਮੁਹਾਲੀ ਤੋਂ ਰਵਾਨਾ ਹੋਏਗਾ।
LIVE
Background
Punjab Breaking News, 7 October 2021 LIVE Updates: ਪੰਜਾਬ ਤੋਂ ਅੱਜ ਕਾਂਗਰਸ ਦਾ ਵੱਡਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ। ਇਹ ਕਾਫਲਾ ਨਵਜੋਤ ਸਿੱਧੂ ਦੀ ਅਗਵਾਈ 'ਚ ਮੁਹਾਲੀ ਤੋਂ ਰਵਾਨਾ ਹੋਏਗਾ। ਕਾਂਗਰਸ ਨੇ ਹਰ ਵਿਧਾਇਕ ਨੂੰ 200 ਬੰਦੇ ਨਾਲ ਲੈ ਕੇ ਆਉਣ ਲਈ ਕਿਹਾ ਹੈ। ਮੰਤਰੀ ਤੇ ਵਿਧਾਇਕ ਆਪਣੇ ਹਮਾਇਤੀਆਂ ਨਾਲ ਚੰਡੀਗੜ੍ਹ ਏਅਰਪੋਰਟ ਵਾਲੇ ਚੌਕ 'ਤੇ ਇਕੱਠੇ ਹੋ ਰਹੇ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਰਾਹੁਲ ਗਾਂਧੀ ਨਾਲ ਲਖੀਮਪੁਰ ਗਏ ਹੋਏ ਹਨ। ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਲਖੀਮਪੁਰ ਜਾਣ ਦੀ ਗੱਲ ਕਹੀ ਸੀ, ਉਨ੍ਹਾਂ ਕਿਹਾ ਸੀ ਕਿ ਜੇਕਰ ਕੇਂਦਰੀ ਮੰਤਰੀ ਦੇ ਲੜਕੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤੇ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।
ਉਧਰ, ਸਿਆਸੀ ਸਰਗਰਮੀਆਂ ਵੇਖ ਬੀਜੇਪੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਯੂਪੀ ਸਰਕਾਰ ਨੇ ਜਾਂਚ ਲਈ ਇੱਕ ਮੈਂਬਰੀ ਕਮਿਸ਼ਨ ਬਣਾਇਆ ਹੈ। ਇਲਾਹਾਬਾਦ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਪ੍ਰਦੀਪ ਕੁਮਾਰ ਸ੍ਰੀਵਾਸਤਵ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰਨਗੇ। ਰਾਜਪਾਲ ਆਨੰਦੀਬੇਨ ਪਟੇਲ ਨੇ ਜਾਂਚ ਲਈ ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਹੈ। ਸਿਰਫ ਇਕੋ ਮੈਂਬਰੀ ਕਮਿਸ਼ਨ ਹੀ ਮਾਮਲੇ ਦੀ ਜਾਂਚ ਕਰੇਗਾ। ਜਾਂਚ ਕਮਿਸ਼ਨ ਦਾ ਮੁੱਖ ਦਫਤਰ ਲਖੀਮਪੁਰ ਵਿੱਚ ਬਣਾਇਆ ਜਾਵੇਗਾ। ਕਮਿਸ਼ਨ ਨੂੰ 2 ਮਹੀਨਿਆਂ ਦੇ ਅੰਦਰ ਆਪਣੀ ਜਾਂਚ ਪੂਰੀ ਕਰਨੀ ਹੋਵੇਗੀ।
ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਬੀਜੇਪੀ ਕਸੂਤੀ ਘਿਰ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਲਿਆ ਹੈ। ਸਰਬਉੱਚ ਅਦਾਲਤ ਨੇ ਮੀਡੀਆ ਰਿਪੋਰਟਾਂ ਦਾ ਖੁ਼ਦ ਨੋਟਿਸ ਲੈਂਦਿਆਂ ਵੀਰਵਾਰ ਨੂੰ ਇਸ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਾਮੰਨਾ ਦੀ ਅਗਵਾਈ ਵਾਲਾ ਬੈਂਚ ਕੇਸ ਦੀ ਸੁਣਵਾਈ ਕਰੇਗਾ ਜਦੋਂਕਿ ਹੋਰਨਾਂ ਜੱਜਾਂ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹੋਣਗੇ।
ਵਰੁਣ ਗਾਂਧੀ ਦੀ ਮੰਗ
ਵਰੁਣ ਗਾਂਧੀ ਨੇ ਲਿਖਿਆ, 'ਲਖੀਮਪੁਰ ਖੀਰੀ 'ਚ ਕਿਸਾਨਾਂ 'ਤੇ ਅੱਤਿਆਚਾਰ ਦੀ ਘਟਨਾ 'ਚ ਹੋਈ ਐਫਆਈਆਰ 'ਚ ਦਰਜ ਇਸ ਘਟਨਾ 'ਚ ਸ਼ਾਮਲ ਹੋਰ ਸ਼ੱਕੀਆਂ, ਸਾਜ਼ਿਸ਼ਘਾੜਿਆਂ ਦੀ ਗ੍ਰਿਫ਼ਤਾਰੀ ਕਦੋਂ ਹੋਵੇਗੀ।? ਹੁਣ ਤਕ ਗ੍ਰਿਫ਼ਤਾਰੀ ਨਾ ਹੋਣਾ ਦੇਸ਼ ਦੇ ਨਾਗਰਿਕਾਂ ਦੇ ਮਨ 'ਚ ਸ਼ੰਕਾ ਪੈਦਾ ਕਰ ਰਿਹਾ ਹੈ। ਦੇਸ਼ 'ਚ ਕਾਨੂੰਨ ਤੋਂ ਉੱਪਰ ਕੁਝ ਨਹੀਂ ਹੈ। ਇਸ ਨਵੇਂ ਵੀਡੀਓ 'ਚ ਘਟਨਾ ਹੋਰ ਸਪਸ਼ਟ ਹੈ।
ਵੀਡੀਓ ਬਿਲਕੁਲ ਸਾਫ਼ ਹੈ
ਵੀਡੀਓ ਟਵੀਟ ਕਰਦਿਆਂ ਬੀਜੇਪੀ ਦੇ ਸੰਸਦ ਨੇ ਲਿਖਿਆ, 'ਵੀਡੀਓ ਬਿਲਕੁਲ ਸਾਫ਼ ਹੈ। ਵਿਰੋਧ ਕਰਨ ਵਾਲਿਆਂ ਦੀ ਹੱਤਿਆ ਕਰਕੇ ਉਨ੍ਹਾਂ ਨੂੰ ਖਾਮੋਸ਼ ਨਹੀਂ ਕੀਤਾ ਜਾ ਸਕਦਾ ਹੈ। ਬੇਗੁਨਾਹ ਕਿਸਾਨਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਕਿ ਕਿਸਾਨਾਂ ਦੇ ਮਨ 'ਚ ਸਰਕਾਰ ਪ੍ਰਤੀ ਜ਼ੁਲਮ ਦਾ ਸੰਦੇਸ਼ ਜਾਵੇ ਉਨ੍ਹਾਂ ਨਾਲ ਨਿਆਂ ਹੋਣਾ ਚਾਹੀਦਾ ਹੈ।
ਹੱਤਿਆ ਕਰਕੇ ਉਨ੍ਹਾਂ ਨੂੰ ਚੁੱਪ ਨਹੀਂ ਕੀਤਾ ਜਾ ਸਕਦਾ
ਟਵੀਟ ਕਰਕੇ ਉਨ੍ਹਾਂ ਲਿਖਿਆ ਹੈ ਕਿ ਵੀਡੀਓ 'ਚ ਬਿਲਕੁਲ ਸਭ ਕੁਝ ਸਾਫ਼ ਹੈ। ਉਨ੍ਹਾਂ ਲਿਖਿਆ ਕਿ ਵਿਰੋਧ ਕਰਨ ਵਾਲਿਆਂ ਦੀ ਹੱਤਿਆ ਕਰਕੇ ਉਨ੍ਹਾਂ ਨੂੰ ਚੁੱਪ ਨਹੀਂ ਕੀਤਾ ਜਾ ਸਕਦਾ। ਬੇਗੁਨਾਹਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦਾ ਹੈ।
ਵਰੁਣ ਗਾਂਧੀ ਦਾ ਮੁੜ ਹਮਲਾ
ਉੱਤਰ ਪ੍ਰਦੇਸ਼ ਖੀਰੀ 'ਚ ਤਿੰਨ ਅਕਤੂਬਰ ਨੂੰ ਹੋਈ ਹਿੰਸਕ ਘਟਨਾ ਦੇ ਬਾਅਦ ਵਰੁਣ ਗਾਂਧੀ ਕਿਸਾਨਾਂ ਦੇ ਸਮਰਥਨ 'ਚ ਲਗਾਤਾਰ ਟਵੀਟ ਕਰ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵੀਡੀਓ ਟਵੀਟ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ।
4 ਕਿਸਾਨਾਂ ਤੇ ਇੱਕ ਪੱਤਰਕਾਰ ਸਮੇਤ ਅੱਠ ਵਿਅਕਤੀਆਂ ਦੀ ਜਾਨ ਗਈ
ਇਸ ਕੇਸ ਨੂੰ ‘ਲਖੀਮਪੁਰ ਖੀਰੀ (ਯੂਪੀ) ਵਿੱਚ ਹੋਈ ਹਿੰਸਾ ਕਰਕੇ ਹੋਈਆਂ ਮੌਤਾਂ’ ਵਜੋਂ ਸੂਚੀਬੱਧ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਤਿੰਨ ਕਾਰਾਂ ਹੇਠ ਦਰੜਨ ਮਗਰੋਂ ਭੜਕੀ ਹਿੰਸਾ ਵਿੱਚ 4 ਕਿਸਾਨਾਂ ਤੇ ਇੱਕ ਪੱਤਰਕਾਰ ਸਮੇਤ ਅੱਠ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।