Breaking News LIVE: ਦੇਸ਼ ਭਰ 'ਚ ਪਹੁੰਚਿਆ ਲਖੀਮਪੁਰ ਖੀਰੀ ਕਾਂਡ ਦਾ ਸੇਕ, ਕਿਸਾਨ ਜਥੇਬੰਦੀਆਂ ਕੱਲ੍ਹ ਕਰਨਗੀਆਂ ਵੱਡਾ ਐਲਾਨ

Punjab Breaking News, 11 October 2021 LIVE Updates: ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਜੇਕਰ ਮੰਤਰੀ ਨੂੰ 11 ਅਕਤੂਬਰ ਤੱਕ ਬਰਖਾਸਤ ਨਾ ਕੀਤਾ ਗਿਆ ਤਾਂ ਇਸ ਖਿਲਾਫ ਦੇਸ਼ ਵਿਆਪੀ ਅੰਦੋਲਨ ਕੀਤਾ ਜਾਵੇਗਾ।

ਏਬੀਪੀ ਸਾਂਝਾ Last Updated: 11 Oct 2021 10:54 AM
ਵਿਰੋਧੀਆਂ 'ਤੇ ਵਰ੍ਹੇ ਬੀਜੇਪੀ ਪ੍ਰਧਾਨ

ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀਪ੍ਰਿਅੰਕਾ ਗਾਂਧੀਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲਅਕਾਲੀ ਸੰਸਦ ਮੈਂਬਰ ਹਰਸਿਮਰਤ ਬਾਦਲ ਤੇ ਹੋਰ ਵਿਰੋਧੀ ਪਾਰਟੀਆਂ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲਖੀਮਪੁਰ ਖੀਰੀ ਵਿੱਚ ਡੇਰੇ ਲਾ ਕੇ ਬੈਠੇ ਹਨ।

ਬੀਜੇਪੀ ਦਾ ਵੱਡਾ ਇਲਜ਼ਾਮ

ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਪੰਜਾਬ ਦੀ ਕਾਂਗਰਸ ਸਰਕਾਰ ਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਹਿ ’ਤੇ ਸ਼ੁਰੂ ਕੀਤਾ ਗਿਆ ਸੀ। ਭਾਜਪਾ ਲੀਡਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਤਕਰੀਬਨ 700 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨਪਰ ਪੰਜਾਬ ਸਰਕਾਰ ਨੇ ਅੱਜ ਤੱਕ ਪੀੜਤ ਪਰਿਵਾਰਾਂ ਦੀ ਸਾਰ ਨਹੀਂ ਲਈ।

ਮੌਨ ਵਰਤ ਨੂੰ ਡਰਾਮਾ ਕਰਾਰ ਦਿੱਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਇਸ ਮੌਨ ਵਰਤ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਲਖੀਮਪੁਰ ਖੀਰੀ ਵਿੱਚ ਵੀ ਭੁੱਖ ਹੜਤਾਲ ’ਤੇ ਬੈਠੇ ਤੇ ਇੱਕ ਰਾਤ ਚੁੱਪ ਰਹੇ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਭੁੱਖ ਹੜਤਾਲ ਰਾਤ ਖਾਣੇ ਤੋਂ ਬਾਅਦ ਸ਼ੁਰੂ ਕੀਤੀ ਸੀ ਤੇ ਸਵੇਰੇ ਨਾਸ਼ਤੇ ਤੋਂ ਪਹਿਲਾਂ ਤੋੜ ਦਿੱਤੀ ਸੀ।

ਅੱਜ ਮੌਨ ਵਰਤ ਰੱਖਿਆ ਜਾ ਰਿਹਾ

ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅੱਜ ਮੌਨ ਵਰਤ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਸੂਚਨਾ ਮੁਤਾਬਕ 11 ਅਕਤੂਬਰ ਨੂੰ ਰੇਲਵੇ ਸਟੇਸ਼ਨ ਬਾਹਰ ਨਵਜੋਤ ਸਿੱਧੂ ਸਮੇਤ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਤੇ ਹੋਰ ਲੀਡਰ ਵੀ ਮੌਨ ਵਰਤ ਵਿੱਚ ਸ਼ਾਮਲ ਹੋਣਗੇ। ਇਹ ਪ੍ਰੋਗਰਾਮ ਪੰਜਾਬ ਕਾਂਗਰਸ ਵੱਲੋਂ ਉਲੀਕਿਆ ਗਿਆ ਹੈ।

26 ਅਕਤੂਬਰ ਨੂੰ ਲਖਨਊ ਵਿੱਚ ਕਿਸਾਨ ਮਹਾਪੰਚਾਇਤ

ਕਿਸਾਨ ਜਥੇਬੰਦੀਆਂ ਦੀ ਅਪੀਲ ਤੋਂ ਬਾਅਦ ਪੁਲਿਸ ਹੈੱਡ ਕੁਆਰਟਰ ਵਿੱਚ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਲਖੀਮਪੁਰ ਘਟਨਾ ਤੋਂ ਬਾਅਦ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਹੈ। ਸੰਯੁਕਤ ਕਿਸਾਨ ਮੋਰਚਾ ਨੇ 26 ਅਕਤੂਬਰ ਨੂੰ ਲਖਨਊ ਵਿੱਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ।

ਕਈ ਜ਼ਿਲ੍ਹਿਆਂ ਵਿੱਚ ਵਾਧੂ ਬਲ ਤਾਇਨਾਤ

ਇੰਟੈਲੀਜੈਂਸ ਪੁਲਿਸ ਤੋਂ ਹਾਸਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਤਰਾ ਹੈ। ਇਸੇ ਲਈ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਵਾਧੂ ਬਲ ਤਾਇਨਾਤ ਕੀਤੇ ਜਾ ਰਹੇ ਹਨ। ਇਸ ਦੇ ਲਈ ਵੀਹ ਸੀਨੀਅਰ ਆਈਪੀਐਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

ਪੁਤਲੇ ਸਾੜਨ ਦਾ ਫੈਸਲਾ

ਦੇਸ਼ ਦੇ ਹੋਰ ਸੂਬਿਆਂ 'ਚ ਵੀ ਕਲਸ਼ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਇਹ ਫੈਸਲਾ ਕੀਤਾ ਗਿਆ ਹੈ ਕਿ ਯਾਤਰਾ ਕਿਸੇ ਪਵਿੱਤਰ ਜਾਂ ਇਤਿਹਾਸਕ ਸਥਾਨ 'ਤੇ ਸਮਾਪਤ ਹੋਵੇਗੀ। ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ 15 ਅਕਤੂਬਰ ਨੂੰ ਵਿਜਯਾਦਸ਼ਮੀ ਦੇ ਮੌਕੇ ਸੀਐਮ ਯੋਗੀ ਆਦਿੱਤਿਆਨਾਥ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਸਾੜਨ ਦਾ ਫੈਸਲਾ ਕੀਤਾ ਹੈ।

ਸ਼ਹੀਦ ਕਿਸਾਨ ਦਿਵਸ ਮਨਾਉਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ 12 ਅਕਤੂਬਰ ਨੂੰ ਦੇਸ਼ ਭਰ ਵਿੱਚ ਸ਼ਹੀਦ ਕਿਸਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਪੀਲ ਕੀਤੀ ਗਈ ਹੈ ਕਿ ਉਸ ਦਿਨ ਮਾਰੇ ਗਏ ਸਾਰੇ ਲੋਕ ਫਿਰ ਸ਼ਰਧਾਂਜਲੀ ਦੇਣ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕਰਨਗੇ। ਸ਼ਾਮ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ ਤੇ ਆਪਣੇ ਘਰ ਦੇ ਬਾਹਰ ਪੰਜ ਮੋਮਬੱਤੀਆਂ ਜਗਾਓ। ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਲਈ ਕਲਸ਼ ਯਾਤਰਾ ਕੱਢੀ ਜਾਵੇਗੀਇਹ ਯਾਤਰਾ ਯੂਪੀ ਦੇ ਹਰ ਜ਼ਿਲ੍ਹੇ ਵਿੱਚ ਕੀਤੀ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ ਦਾ ਅਲਟੀਮੇਟਮ

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਜੇਕਰ ਮੰਤਰੀ ਨੂੰ 11 ਅਕਤੂਬਰ ਤੱਕ ਬਰਖਾਸਤ ਨਾ ਕੀਤਾ ਗਿਆ ਤਾਂ ਇਸ ਖਿਲਾਫ ਦੇਸ਼ ਵਿਆਪੀ ਅੰਦੋਲਨ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਯੋਗੀ ਸਰਕਾਰ ਨੇ ਉਨ੍ਹਾਂ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਹੈ ਜਿੱਥੇ ਗੜਬੜ ਹੋ ਸਕਦੀ ਹੈ। ਇਹ ਫੈਸਲਾ ਐਤਵਾਰ ਨੂੰ ਮੁੱਖ ਮੰਤਰੀ ਦੇ ਘਰ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਇਨ੍ਹਾਂ ਖੇਤਰਾਂ ਵਿੱਚ 20 ਆਈਪੀਐਸ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਏਡੀਜੀ ਤੇ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਲਖੀਮਪੁਰ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਹਨ।

12 ਅਕਤੂਬਰ ਨੂੰ ਭੋਗ ਦੀ ਰਸਮ

ਲਖੀਮਪੁਰ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਕਿਸਾਨ ਸੰਗਠਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ 'ਤੇ ਅੜੇ ਹਨ। ਭਾਜਪਾ ਦੀ ਤਰਜ਼ 'ਤੇ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਚਾਰ ਕਿਸਾਨਾਂ ਦੀ ਮੌਤ ਹੋ ਗਈ ਹੈਉਨ੍ਹਾਂ ਦੇ ਘਰ 12 ਅਕਤੂਬਰ ਨੂੰ ਭੋਗ ਦੀ ਰਸਮ ਹੈ। ਉਸ ਦਿਨ ਕਿਸਾਨ ਸੰਗਠਨਾਂ ਨੇ ਲਖੀਮਪੁਰ ਤੋਂ ਇਲਾਵਾ ਆਪਣੇ ਖੇਤਰਾਂ ਵਿੱਚ ਇਸ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ।

ਪਿਛੋਕੜ

Punjab Breaking News, 11 October 2021 LIVE Updates: ਲਖੀਮਪੁਰ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਕਿਸਾਨ ਸੰਗਠਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ 'ਤੇ ਅੜੇ ਹਨ। ਭਾਜਪਾ ਦੀ ਤਰਜ਼ 'ਤੇ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਚਾਰ ਕਿਸਾਨਾਂ ਦੀ ਮੌਤ ਹੋ ਗਈ ਹੈਉਨ੍ਹਾਂ ਦੇ ਘਰ 12 ਅਕਤੂਬਰ ਨੂੰ ਭੋਗ ਦੀ ਰਸਮ ਹੈ। ਉਸ ਦਿਨ ਕਿਸਾਨ ਸੰਗਠਨਾਂ ਨੇ ਲਖੀਮਪੁਰ ਤੋਂ ਇਲਾਵਾ ਆਪਣੇ ਖੇਤਰਾਂ ਵਿੱਚ ਇਸ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ।


 


ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਜੇਕਰ ਮੰਤਰੀ ਨੂੰ 11 ਅਕਤੂਬਰ ਤੱਕ ਬਰਖਾਸਤ ਨਾ ਕੀਤਾ ਗਿਆ ਤਾਂ ਇਸ ਖਿਲਾਫ ਦੇਸ਼ ਵਿਆਪੀ ਅੰਦੋਲਨ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਯੋਗੀ ਸਰਕਾਰ ਨੇ ਉਨ੍ਹਾਂ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਹੈ ਜਿੱਥੇ ਗੜਬੜ ਹੋ ਸਕਦੀ ਹੈ। ਇਹ ਫੈਸਲਾ ਐਤਵਾਰ ਨੂੰ ਮੁੱਖ ਮੰਤਰੀ ਦੇ ਘਰ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ। ਇਨ੍ਹਾਂ ਖੇਤਰਾਂ ਵਿੱਚ 20 ਆਈਪੀਐਸ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਏਡੀਜੀ ਤੇ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਲਖੀਮਪੁਰ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਹਨ।


 


ਸੰਯੁਕਤ ਕਿਸਾਨ ਮੋਰਚਾ ਨੇ 12 ਅਕਤੂਬਰ ਨੂੰ ਦੇਸ਼ ਭਰ ਵਿੱਚ ਸ਼ਹੀਦ ਕਿਸਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਪੀਲ ਕੀਤੀ ਗਈ ਹੈ ਕਿ ਉਸ ਦਿਨ ਮਾਰੇ ਗਏ ਸਾਰੇ ਲੋਕ ਫਿਰ ਸ਼ਰਧਾਂਜਲੀ ਦੇਣ ਲਈ ਪ੍ਰਾਰਥਨਾ ਸਭਾ ਦਾ ਆਯੋਜਨ ਕਰਨਗੇ। ਸ਼ਾਮ ਨੂੰ ਕੈਂਡਲ ਮਾਰਚ ਕੱਢਿਆ ਜਾਵੇਗਾ ਤੇ ਆਪਣੇ ਘਰ ਦੇ ਬਾਹਰ ਪੰਜ ਮੋਮਬੱਤੀਆਂ ਜਗਾਓ। ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਲਈ ਕਲਸ਼ ਯਾਤਰਾ ਕੱਢੀ ਜਾਵੇਗੀਇਹ ਯਾਤਰਾ ਯੂਪੀ ਦੇ ਹਰ ਜ਼ਿਲ੍ਹੇ ਵਿੱਚ ਕੀਤੀ ਜਾਵੇਗੀ।


 


ਦੇਸ਼ ਦੇ ਹੋਰ ਸੂਬਿਆਂ 'ਚ ਵੀ ਕਲਸ਼ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਇਹ ਫੈਸਲਾ ਕੀਤਾ ਗਿਆ ਹੈ ਕਿ ਯਾਤਰਾ ਕਿਸੇ ਪਵਿੱਤਰ ਜਾਂ ਇਤਿਹਾਸਕ ਸਥਾਨ 'ਤੇ ਸਮਾਪਤ ਹੋਵੇਗੀ। ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ 15 ਅਕਤੂਬਰ ਨੂੰ ਵਿਜਯਾਦਸ਼ਮੀ ਦੇ ਮੌਕੇ ਸੀਐਮ ਯੋਗੀ ਆਦਿੱਤਿਆਨਾਥ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਸਾੜਨ ਦਾ ਫੈਸਲਾ ਕੀਤਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.